ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥
kar sayveh pooraa satguroo bhukh jaa-ay leh mayree.
Deeming their Guru as infallible, They keep serving and following his teachings and their desire for worldly wealth and self-conceit is eliminated.
ਉਹ ਆਪਣੇ ਗੁਰੂ ਨੂੰ ਅਭੁੱਲ ਜਾਣ ਕੇ ਉਸ ਦੀ ਦੱਸੀ ਹੋਈ ਸੇਵਾ ਕਰਦੇ ਰਹਿੰਦੇ ਹਨ (ਜਿਸ ਦੀ ਬਰਕਤਿ ਨਾਲ ਉਹਨਾਂ ਦੇ ਮਨ ਵਿਚੋਂ) ਮਾਇਆ ਦੀ ਭੁੱਖ ਦੂਰ ਹੋ ਜਾਂਦੀ ਹੈ,
ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥
gursikhaa kee bhukh sabh ga-ee tin pichhai hor khaa-ay ghanayree.
The quest of the Guru’s disciples for Maya is totally eliminated; indeed, many others join them in meditation on God’s Name.
ਗੁਰੂ ਦੇ ਸ਼ਰਨ ਲਗਿਆਂ ਦੀ ਮਾਇਆ ਦੀ ਸਾਰੀ ਭੁੱਖ ਦੂਰ ਹੋ ਜਾਂਦੀ ਹੈ, ਤੇ ਉਹਨਾਂ ਦੀ ਸੰਗਤ ਵਿੱਚ ਹੋਰ ਬਥੇਰੀ ਲੁਕਾਈ ਨਾਮ ਸਿਮਰਨ ਦੀ ਆਤਮਕ ਖ਼ੁਰਾਕ ਖਾਂਦੀ ਹੈ।
ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥੩॥
jan naanak har punn beeji-aa fir tot na aavai har punn kayree. ||3||
O’ Nanak, they, who have planted the seed of goodness in their heart (meditation on God’s Name) never feel a shortage for such virtuous deeds.
ਹੇ ਦਾਸ ਨਾਨਕ! ਜੇਹੜੇ ਮਨੁੱਖ (ਆਪਣੇ ਹਿਰਦੇ-ਖੇਤ ਵਿਚ) ਹਰਿ-ਨਾਮ ਸਿਮਰਨ ਦਾ ਭਲਾ ਬੀਜ ਬੀਜਦੇ ਹਨ, ਉਹਨਾਂ ਦੇ ਅੰਦਰ ਇਸ ਭਲੇ ਕਰਮ ਦੀ ਕਦੇ ਕਮੀ ਨਹੀਂ ਹੁੰਦੀ l
ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥
gursikhaa man vaaDhaa-ee-aa jin mayraa satguroo dithaa raam raajay.
O’ God, the disciple who have seen and followed the teachings of my true Guru, feel delighted.
ਜਿਨ੍ਹਾਂ ਗੁਰਸਿੱਖਾਂ ਨੇ ਪਿਆਰੇ ਗੁਰੂ ਦਾ ਦਰਸ਼ਨ ਕਰ ਲਿਆ, ਉਹਨਾਂ ਵਿਚ ਸਦਾ ਚੜ੍ਹਦੀ ਕਲਾ ਬਣੀ ਰਹਿੰਦੀ ਹੈ।
ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥
ko-ee kar gal sunaavai har naam kee so lagai gursikhaa man mithaa.
Anyone who talks about God, appears very adorable to the mind of the Guru’s disciples.
ਜੇ ਕੋਈ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਗੱਲ ਆ ਸੁਣਾਏ ਤਾਂ ਉਹ ਮਨੁੱਖ ਗੁਰਸਿੱਖਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ।
ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨ੍ਹ੍ਹਾ ਮੇਰਾ ਸਤਿਗੁਰੁ ਤੁਠਾ ॥
har dargeh gursikh painaa-ee-ah jinHaa mayraa satgur tuthaa.
The disciples on whom my true Guru becomes gracious, are honored in God’s court.
ਜਿਨ੍ਹਾਂ ਗੁਰਸਿੱਖਾਂ ਉਤੇ ਪਿਆਰਾ ਸਤਿਗੁਰੂ ਮੇਹਰਬਾਨ ਹੁੰਦਾ ਹੈ ਉਹਨਾਂ ਨੂੰ ਪਰਮਾਤਮਾ ਦੀ ਦਰਗਾਹ ਵਿਚ ਆਦਰ-ਮਾਣ ਮਿਲਦਾ ਹੈ।
ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥੪॥੧੨॥੧੯॥
jan naanak har har ho-i-aa har har man vuthaa. ||4||12||19||
Nanak says, the disciples in whose mind God dwells, become the embodiment of God.
ਨਾਨਕ ਆਖਦਾ ਹੈ- ਉਹ ਗੁਰਸਿੱਖ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ ਪਰਮਾਤਮਾ ਉਹਨਾਂ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈl
ਆਸਾ ਮਹਲਾ ੪ ॥
aasaa mehlaa 4.
Raag Aasaa, Fourth Guru:
ਜਿਨ੍ਹ੍ਹਾ ਭੇਟਿਆ ਮੇਰਾ ਪੂਰਾ ਸਤਿਗੁਰੂ ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥
jinHaa bhayti-aa mayraa pooraa satguroo tin har naam darirh-aavai raam raajay.
Those who have come to the sanctuary of my perfect Guru, he motivates them to meditate passionately on God’s Name.
ਜਿਨ੍ਹਾਂ ਮਨੁੱਖਾਂ ਨੇ ਪਿਆਰੇ ਗੁਰੂ ਦਾ ਪੱਲਾ ਫੜ ਲਿਆ, ਗੁਰੂ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਦੇਂਦਾ ਹੈ।
ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥
tis kee tarisnaa bhukh sabh utrai jo har naam Dhi-aavai.
He, who meditate on God’s Name, all his desires and hunger (for worldly things) disappear.
ਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਉਸ ਮਨੁੱਖ ਦੀ ਮਾਇਆ ਵਾਲੀ ਭੁੱਖ-ਤ੍ਰੇਹ ਸਾਰੀ ਦੂਰ ਹੋ ਜਾਂਦੀ ਹੈ।
ਜੋ ਹਰਿ ਹਰਿ ਨਾਮੁ ਧਿਆਇਦੇ ਤਿਨ੍ਹ੍ਹ ਜਮੁ ਨੇੜਿ ਨ ਆਵੈ ॥
jo har har naam Dhi-aa-iday tinH jam nayrh na aavai.
Even the demon (fear) of death doesn’t come near those who meditate on God’s Name.
ਜੇਹੜੇ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ, ਜਮ ਉਹਨਾਂ ਦੇ ਨੇੜੇ ਨਹੀਂ ਢੁਕਦਾ (ਆਤਮਕ ਮੌਤ ਉਹਨਾਂ ਉੱਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ)।
ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ ਤਰਾਵੈ ॥੧॥
jan naanak ka-o har kirpaa kar nit japai har naam har naam taraavai. ||1||
O’ God, shower mercy on Nanak, that he may ever meditate on Your Name and through Your Name swims across the dreadful world-ocean of vices.
ਹੇ ਦਾਸ ਨਾਨਕ! ਜਿਸ ਤੇ ਪਰਮਾਤਮਾ ਕਿਰਪਾ ਕਰਦਾ ਹੈ, ਉਹ ਸਦਾ ਉਸ ਦਾ ਨਾਮ ਜਪਦਾ ਹੈ, ਤੇ, ਪਰਮਾਤਮਾ ਉਸ ਨੂੰ ਆਪਣੇ ਨਾਮ ਵਿਚ ਜੋੜ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ l
ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮ ਰਾਜੇ ॥
jinee gurmukh naam Dhi-aa-i-aa tinaa fir bighan na ho-ee raam raajay.
O’ God, the Guru’s followers who meditate on Your Name with love and devotion, no obstacles come in the journey of their life.
ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹਨਾਂ ਦੇ ਜੀਵਨ-ਸਫ਼ਰ ਵਿਚ ਮੁੜ (ਵਿਕਾਰਾਂ ਆਦਿਕ ਦੀ) ਕੋਈ ਰੁਕਾਵਟ ਨਹੀਂ ਪੈਂਦੀ।
ਜਿਨੀ ਸਤਿਗੁਰੁ ਪੁਰਖੁ ਮਨਾਇਆ ਤਿਨ ਪੂਜੇ ਸਭੁ ਕੋਈ ॥
jinee satgur purakh manaa-i-aa tin poojay sabh ko-ee.
Those, who have pleased the true Guru, are respected by everyone.
ਜੇਹੜੇ ਮਨੁੱਖ (ਜੀਵਨ ਸੁੱਚਾ ਬਣਾ ਕੇ) ਸਮਰਥਾ ਵਾਲੇ ਗੁਰੂ ਨੂੰ ਪ੍ਰਸੰਨ ਕਰ ਲੈਂਦੇ ਹਨ, ਹਰੇਕ ਜੀਵ ਉਹਨਾਂ ਦਾ ਆਦਰ-ਸਤਕਾਰ ਕਰਦਾ ਹੈ।
ਜਿਨ੍ਹ੍ਹੀ ਸਤਿਗੁਰੁ ਪਿਆਰਾ ਸੇਵਿਆ ਤਿਨ੍ਹ੍ਹਾ ਸੁਖੁ ਸਦ ਹੋਈ ॥
jinHee satgur pi-aaraa sayvi-aa tinHaa sukh sad ho-ee.
Those, who serve and follow the teachings of their Beloved True Guru, obtain eternal peace.
ਜੇਹੜੇ ਮਨੁੱਖ ਪਿਆਰੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਉਹਨਾਂ ਨੂੰ ਸਦਾ ਹੀ ਆਤਮਕ ਆਨੰਦ ਪ੍ਰਾਪਤ ਰਹਿੰਦਾ ਹੈ।
ਜਿਨ੍ਹ੍ਹਾ ਨਾਨਕੁ ਸਤਿਗੁਰੁ ਭੇਟਿਆ ਤਿਨ੍ਹ੍ਹਾ ਮਿਲਿਆ ਹਰਿ ਸੋਈ ॥੨॥
jinHaa naanak satgur bhayti-aa tinHaa mili-aa har so-ee. ||2||
O’ Nanak, those who have come to the refuge of the true Guru and followed his teachings, God Himself comes to meet them.
ਹੇ ਨਾਨਕ, ਜੇਹੜੇ ਮਨੁੱਖ ਗੁਰੂ ਦਾ ਪੱਲਾ ਫੜਦੇ ਹਨ ਉਹਨਾਂ ਨੂੰ ਪਰਮਾਤਮਾ ਆਪ ਆ ਮਿਲਦਾ ਹੈ l
ਜਿਨ੍ਹ੍ਹਾ ਅੰਤਰਿ ਗੁਰਮੁਖਿ ਪ੍ਰੀਤਿ ਹੈ ਤਿਨ੍ਹ੍ਹ ਹਰਿ ਰਖਣਹਾਰਾ ਰਾਮ ਰਾਜੇ ॥
jinHaa antar gurmukh pareet hai tinH har rakhanhaaraa raam raajay.
O’ God, You are the savior of those Guru’s followers who are filled with Your love.
ਗੁਰੂ ਦੇ ਦੱਸੇ ਰਸਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦੀ ਪ੍ਰੀਤਿ ਪੈਦਾ ਹੋ ਜਾਂਦੀ ਹੈ, ਬਚਾਣ ਦੀ ਸਮਰਥਾ ਵਾਲਾ ਪਰਮਾਤਮਾ (ਉਹਨਾਂ ਨੂੰ ਵਿਕਾਰਾਂ ਤੋਂ ਬਚਾ ਲੈਂਦਾ ਹੈ।)
ਤਿਨ੍ਹ੍ਹ ਕੀ ਨਿੰਦਾ ਕੋਈ ਕਿਆ ਕਰੇ ਜਿਨ੍ਹ੍ਹ ਹਰਿ ਨਾਮੁ ਪਿਆਰਾ ॥
tinH kee nindaa ko-ee ki-aa karay jinH har naam pi-aaraa.
How can anyone slander those to whom God’s Name is dear?
ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਕੋਈ ਮਨੁੱਖ ਉਹਨਾਂ ਦੀ ਨਿੰਦਾ ਨਹੀਂ ਕਰ ਸਕਦਾ ਕਿਉਂਕਿ ਕੋਈ ਨਿੰਦਣ-ਜੋਗ ਭੈੜ ਉਹਨਾਂ ਦੇ ਜੀਵਨ ਵਿਚ ਰਹਿ ਹੀ ਨਹੀਂ ਜਾਂਦਾ।
ਜਿਨ ਹਰਿ ਸੇਤੀ ਮਨੁ ਮਾਨਿਆ ਸਭ ਦੁਸਟ ਝਖ ਮਾਰਾ ॥
jin har saytee man maani-aa sabh dusat jhakh maaraa.
Those, whose minds are in harmony with God, all attempts by evildoers against them are in vain.
ਜਿਨ੍ਹਾਂ ਦਾ ਮਨ ਪਰਮਾਤਮਾ ਨਾਲ ਗਿੱਝ ਜਾਂਦਾ ਹੈ, ਭੈੜੇ ਮਨੁੱਖ (ਉਹਨਾਂ ਨੂੰ ਬਦਨਾਮ ਕਰਨ ਲਈ ਐਵੇਂ) ਵਿਅਰਥ ਟੱਕਰਾਂ ਮਾਰਦੇ ਹਨ।
ਜਨ ਨਾਨਕ ਨਾਮੁ ਧਿਆਇਆ ਹਰਿ ਰਖਣਹਾਰਾ ॥੩॥
jan naanak naam Dhi-aa-i-aa har rakhanhaaraa. ||3||
O’ Nanak, God is the savior of those who have meditated on God’s Name.
ਹੇ ਦਾਸ ਨਾਨਕ! (ਆਖ-) ਜੇਹੜੇ ਮਨੁੱਖ ਹਰਿ-ਨਾਮ ਸਿਮਰਦੇ ਹਨ, ਬਚਾਣ ਦੀ ਸਮਰਥਾ ਵਾਲਾ ਹਰੀ (ਉਹਨਾਂ ਨੂੰ ਵਿਕਾਰਾਂ ਤੋਂ ਬਚਾ ਲੈਂਦਾ ਹੈ)
ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥
har jug jug bhagat upaa-i-aa paij rakh-daa aa-i-aa raam raajay.
Throughout all ages, God has been creating devotees and saving their honor.
ਜੇਹੜੇ ਮਨੁੱਖ ਹਰਿ-ਨਾਮ ਸਿਮਰਦੇ ਹਨ, ਬਚਾਣ ਦੀ ਸਮਰਥਾ ਵਾਲਾ ਹਰੀ (ਉਹਨਾਂ ਨੂੰ ਵਿਕਾਰਾਂ ਤੋਂ ਬਚਾ ਲੈਂਦਾ ਹੈ)
ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥
harnaakhas dusat har maari-aa parahlaad taraa-i-aa.
(For example), He killed the wicked Harnakash, and saved His devotee Prahlad.
(ਜਿਵੇਂ ਕਿ, ਪ੍ਰਹਿਲਾਦ ਦੇ ਜ਼ਾਲਮ ਪਿਤਾ) ਚੰਦਰੇ ਹਰਣਾਖੁਸ਼ ਨੂੰ ਪਰਮਾਤਮਾ ਨੇ (ਆਖ਼ਰ ਜਾਨੋਂ) ਮਾਰ ਦਿੱਤਾ (ਤੇ ਆਪਣੇ ਭਗਤ) ਪ੍ਰਹਿਲਾਦ ਨੂੰ (ਪਿਉ ਦੇ ਦਿੱਤੇ ਕਸ਼ਟਾਂ ਤੋਂ) ਸਹੀ ਸਲਾਮਤਿ ਬਚਾ ਲਿਆ।
ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥
ahaNkaaree-aa nindkaa pith day-ay naamday-o mukh laa-i-aa.
He turned His back toward the egotistical slanderers and His face (His Grace) toward Namdev, a true devotee.
(ਜਿਵੇਂ ਕਿ, ਮੰਦਰ ਵਿਚੋਂ ਧੱਕੇ ਦੇਣ ਵਾਲੇ) ਨਿੰਦਕਾਂ ਤੇ (ਜਾਤਿ-) ਅਭਿਮਾਨੀਆਂ ਨੂੰ (ਪਰਮਾਤਮਾ ਨੇ) ਪਿੱਠ ਦੇ ਕੇ (ਆਪਣੇ ਭਗਤ) ਨਾਮਦੇਵ ਨੂੰ ਦਰਸ਼ਨ ਦਿੱਤਾ।
ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦॥
jan naanak aisaa har sayvi-aa ant la-ay chhadaa-i-aa. ||4||13||20||
O’ Nanak, anyone who meditates on such a God, is ultimately saved by Him.
ਹੇ ਨਾਨਕ! ਜੇਹੜਾ ਭੀ ਮਨੁੱਖ ਇਹੋ ਜਿਹੀ ਸਮਰਥਾ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦਾ ਹੈ ਪਰਮਾਤਮਾ ਉਸ ਨੂੰ (ਦੋਖੀਆਂ ਵਲੋਂ ਦਿੱਤੇ ਜਾ ਰਹੇ ਸਭ ਕਸ਼ਟਾਂ ਤੋਂ) ਆਖ਼ਰ ਬਚਾ ਲੈਂਦਾ ਹੈ l
ਆਸਾ ਮਹਲਾ ੪ ਛੰਤ ਘਰੁ ੫
aasaa mehlaa 4 chhant ghar 5
Raag Aasaa, Fourth Guru, Chhant, Fifth Beat:
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God. realized by the grace of the true Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥
mayray man pardaysee vay pi-aaray aa-o gharay.
O’ my dear wandering mind, come back to God dwelling in your heart (your own home)
ਹੇ ਥਾਂ ਥਾਂ ਭਟਕ ਰਹੇ ਮਨ! ਹੇ ਪਿਆਰੇ ਮਨ! ਕਦੇ ਤਾਂ ਪ੍ਰਭੂ-ਚਰਨਾਂ ਵਿਚ ਜੁੜ।
ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥
har guroo milaavhu mayray pi-aaray ghar vasai haray.
O’ my dear mind, meet the Guru (the embodiment of God) and you will come to know that God dwells within the heart.
ਹੇ ਮੇਰੇ ਪਿਆਰੇ ਮਨ! ਹਰਿ-ਰੂਪ ਗੁਰੂ ਨੂੰ ਮਿਲ (ਤੈਨੂੰ ਸਮਝ ਪੈ ਜਾਇਗੀ ਕਿ ਸਭ ਸੁਖਾਂ ਦਾ ਦਾਤਾ) ਪਰਮਾਤਮਾ ਤੇਰੇ ਅੰਦਰ ਹੀ ਵੱਸ ਰਿਹਾ ਹੈ।
ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥
rang ralee-aa maanhu mayray pi-aaray har kirpaa karay.
O’ my dear mind, may God be gracious to you so that, imbued with His love, you may enjoy the spiritual pleasure in life.
ਹੇ ਮੇਰੇ ਪਿਆਰੇ ਮਨ! ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਆਤਮਕ ਆਨੰਦ ਮਾਣ ਅਰਦਾਸ ਕਰਦਾ ਰਹੁ ਕਿ ਤੇਰੇ ਉਤੇ ਪ੍ਰਭੂ ਮੇਹਰ ਦੀ ਦਾਤਿ ਕਰੇ।
ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥੧॥
gur naanak tuthaa mayray pi-aaray maylay haray. ||1||
Nanak says, O’ my dear mind, if the Guru becomes gracious, he would unite you with God.
ਨਾਨਕ (ਆਖਦਾ ਹੈ-) ਹੇ ਮੇਰੇ ਪਿਆਰੇ ਮਨ! ਜਿਸ ਮਨੁੱਖ ਉਤੇ ਗੁਰੂ ਦਇਆਵਾਨ ਹੁੰਦਾ ਹੈ ਉਸ ਨੂੰ ਪਰਮਾਤਮਾ ਨਾਲ ਮਿਲਾ ਦੇਂਦਾ ਹੈ l
ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥
mai paraym na chaakhi-aa mayray pi-aaray bhaa-o karay.
O’ my dear, I have not relished the love of God with full dedication of my mind
ਹੇ ਮੇਰੇ ਪਿਆਰੇ! ਮੈਂ (ਪ੍ਰਭੂ-ਚਰਨਾਂ ਵਿਚ) ਪ੍ਰੇਮ ਜੋੜ ਕੇ ਉਸ ਦੇ ਪਿਆਰ ਦਾ ਸੁਆਦ (ਕਦੇ ਭੀ) ਨਹੀਂ ਚੱਖਿਆ,.
ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥
man tarisnaa na bujhee mayray pi-aaray nit aas karay.
O’ my dear, the desire of my mind for Maya has not been quenched and so it continually builds up new worldly desires every day.
(ਕਿਉਂਕਿ) ਹੇ ਮੇਰੇ ਪਿਆਰੇ! ਮੇਰੇ ਮਨ ਵਿਚ (ਵੱਸ ਰਹੀ ਮਾਇਆ ਦੀ) ਤ੍ਰਿਸ਼ਨਾ ਕਦੇ ਮੁੱਕੀ ਹੀ ਨਹੀਂ, (ਮੇਰਾ ਮਨ) ਸਦਾ (ਮਾਇਆ ਦੀਆਂ ਹੀ) ਆਸਾਂ ਬਣਾਂਦਾ ਰਹਿੰਦਾ ਹੈ।
ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥
nit joban jaavai mayray pi-aaray jam saas hiray.
O’ my dear, youth is passing away, and death is stealing away the breath of life.
ਹੇ ਮੇਰੇ ਪਿਆਰੇ! ਸਦਾ (ਇਸੇ ਹਾਲਤ ਵਿਚ ਹੀ) ਮੇਰੀ ਜਵਾਨੀ ਲੰਘਦੀ ਜਾ ਰਹੀ ਹੈ ਤੇ ਮੌਤ ਦਾ ਦੇਵਤਾ ਮੇਰੇ ਸੁਆਸਾਂ ਨੂੰ (ਗਹੁ ਨਾਲ) ਤੱਕ ਰਿਹਾ ਹੈ (ਕਿ ਸੁਆਸ ਪੂਰੇ ਹੋਣ ਤੇ ਇਸ ਨੂੰ ਆ ਫੜਾਂ)।
ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥
bhaag manee sohagan mayray pi-aaray naanak har ur Dhaaray. ||2||
O’ Nanak, fortunate is that soul-bride who keeps God enshrined in her heart.
ਹੇ ਨਾਨਕ! (ਆਖ-) ਹੇ ਮੇਰੇ ਪਿਆਰੇ! ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਬਣਦੀ ਹੈ ਉਸ ਦੇ ਮੱਥੇ ਉਤੇ ਭਾਗਾਂ ਦੀ ਮਣੀ ਚਮਕਦੀ ਹੈ ਜੇਹੜੀ ਪਰਮਾਤਮਾ (ਦੀ ਯਾਦ) ਆਪਣੇ ਹਿਰਦੇ ਵਿਚ ਟਿਕਾਈ ਰੱਖਦੀ ਹੈ ॥੨॥