ਤੂੰ ਆਪੇ ਹੀ ਘੜਿ ਭੰਨਿ ਸਵਾਰਹਿ ਨਾਨਕ ਨਾਮਿ ਸੁਹਾਵਣਿਆ ॥੮॥੫॥੬॥
tooN aapay hee gharh bhann savaareh naanak naam suhaavani-aa. ||8||5||6||
You Yourself create, destroy and refashion Your creation. O’ Nanak, You adorn and embellish mortals with Your Name.
ਹੇ ਨਾਨਕ! (ਆਖ-ਹੇ ਪ੍ਰਭੂ!) ਤੂੰ ਆਪ ਹੀ ਘੜ ਕੇ ਭੰਨ ਕੇ ਸੰਵਾਰਦਾ ਹੈਂ, ਤੂੰ ਆਪ ਹੀ ਆਪਣੇ ਨਾਮ ਦੀ ਬਰਕਤਿ ਨਾਲ (ਜੀਵਾਂ ਦੇ ਜੀਵਨ) ਸੋਹਣੇ ਬਣਾਂਦਾ ਹੈਂ l
ਮਾਝ ਮਹਲਾ ੩ ॥
maajh mehlaa 3.
Raag Maajh, by the Third Guru:
ਸਭ ਘਟ ਆਪੇ ਭੋਗਣਹਾਰਾ ॥
sabh ghat aapay bhoganhaaraa.
It is God who enjoys everything in the world, as He pervades in all hearts.
(ਹੇ ਭਾਈ!) ਸਾਰੇ ਸਰੀਰਾਂ ਵਿਚ (ਵਿਆਪਕ ਹੋ ਕੇ ਪ੍ਰਭੂ) ਆਪ ਹੀ (ਜਗਤ ਦੇ ਸਾਰੇ ਪਦਾਰਥ) ਭੋਗ ਰਿਹਾ ਹੈ।
ਅਲਖੁ ਵਰਤੈ ਅਗਮ ਅਪਾਰਾ ॥
alakh vartai agam apaaraa.
The infinite and incomprehensible God is invisibly present in all.
(ਫਿਰ ਭੀ ਉਹ) ਅਦ੍ਰਿਸ਼ਟ ਰੂਪ ਵਿਚ ਮੌਜੂਦ ਹੈ ਅਪਹੁੰਚ ਹੈ ਤੇ ਬੇਅੰਤ ਹੈ।
ਗੁਰ ਕੈ ਸਬਦਿ ਮੇਰਾ ਹਰਿ ਪ੍ਰਭੁ ਧਿਆਈਐ ਸਹਜੇ ਸਚਿ ਸਮਾਵਣਿਆ ॥੧॥
gur kai sabad mayraa har parabh Dhi-aa-ee-ai sehjay sach samaavani-aa. ||1||
Through the Guru’s word, we should meditate on the beloved God so that we may intuitively merge in Him.
ਉਸ ਪਿਆਰੇ ਹਰਿ-ਪ੍ਰਭੂ ਨੂੰ ਗੁਰੂ ਦੇ ਸ਼ਬਦ ਵਿਚ ਜੁੜ ਕੇ ਸਿਮਰਨਾ ਚਾਹੀਦਾ ਹੈ। (ਜੇਹੜੇ ਮਨੁੱਖ ਸਿਮਰਦੇ ਹਨ ਉਹ) ਆਤਮਕ ਅਡੋਲਤਾ ਵਿਚ ਸਦਾ-ਥਿਰ ਪ੍ਰਭੂ ਵਿਚ ਸਮਾਏ ਰਹਿੰਦੇ ਹਨ
ਹਉ ਵਾਰੀ ਜੀਉ ਵਾਰੀ ਗੁਰ ਸਬਦੁ ਮੰਨਿ ਵਸਾਵਣਿਆ ॥
ha-o vaaree jee-o vaaree gur sabad man vasaavani-aa.
I dedicate myself to the person who enshrines the Guru’s word in his mind.
(ਹੇ ਭਾਈ!) ਮੈਂ ਸਦਾ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜੇਹੜਾ ਸਤਿਗੁਰੂ ਦੇ ਸ਼ਬਦ ਨੂੰ (ਆਪਣੇ) ਮਨ ਵਿਚ ਵਸਾਂਦਾ ਹੈ।
ਸਬਦੁ ਸੂਝੈ ਤਾ ਮਨ ਸਿਉ ਲੂਝੈ ਮਨਸਾ ਮਾਰਿ ਸਮਾਵਣਿਆ ॥੧॥ ਰਹਾਉ ॥
sabad soojhai taa man si-o loojhai mansaa maar samaavani-aa. ||1|| rahaa-o.
If one understands the Guru’s word, then one wrestles with the mind, and by controlling vicious desires, becomes worthy of uniting with God.
ਜਦੋਂ ਗੁਰੂ ਦਾ ਸ਼ਬਦ ਮਨੁੱਖ ਦੇ ਅੰਤਰ-ਆਤਮੇ ਟਿਕਦਾ ਹੈ, ਤਾਂ ਉਹ ਆਪਣੇ ਮਨ ਨਾਲ ਟਾਕਰਾ ਕਰਦਾ ਹੈ, ਤੇ ਮਨ ਦੀਆਂ ਕਾਮਨਾ ਮਾਰ ਕੇ (ਪ੍ਰਭੂ-ਚਰਨਾਂ ਵਿਚ) ਲੀਨ ਰਹਿੰਦਾ ਹੈ l
ਪੰਚ ਦੂਤ ਮੁਹਹਿ ਸੰਸਾਰਾ ॥
panch doot muheh sansaaraa.
The five vices (lust, anger, greed, attachment, and ego) are deceiving the world.
(ਹੇ ਭਾਈ! ਕਾਮਾਦਿਕ) ਪੰਜ ਵੈਰੀ ਜਗਤ (ਦੇ ਆਤਮਕ ਜੀਵਨ) ਨੂੰ ਲੁੱਟ ਰਹੇ ਹਨ,
ਮਨਮੁਖ ਅੰਧੇ ਸੁਧਿ ਨ ਸਾਰਾ ॥
manmukh anDhay suDh na saaraa.
Self willed, blinded by Maya, does not have any knowledge or understanding about the vices.
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਤੇ ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਮਨੁੱਖ ਨੂੰ ਨਾਹ ਅਕਲ ਹੈ ਨਾਹ (ਇਸ ਲੁੱਟ ਦੀ) ਖ਼ਬਰ ਹੈ।
ਗੁਰਮੁਖਿ ਹੋਵੈ ਸੁ ਅਪਣਾ ਘਰੁ ਰਾਖੈ ਪੰਚ ਦੂਤ ਸਬਦਿ ਪਚਾਵਣਿਆ ॥੨॥
gurmukh hovai so apnaa ghar raakhai panch doot sabad pachaavani-aa. ||2||
The person who follows Guru’s teachings protects his home (mind and body) from these five demons, and through the Guru’s word, destroys them.
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਆਪਣਾ ਘਰ ਬਚਾ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਟਿਕ ਕੇ ਇਹਨਾਂ ਪੰਜਾਂ ਵੈਰੀਆਂ ਦਾ ਨਾਸ ਕਰ ਲੈਂਦਾ ਹੈ
ਇਕਿ ਗੁਰਮੁਖਿ ਸਦਾ ਸਚੈ ਰੰਗਿ ਰਾਤੇ ॥
ik gurmukh sadaa sachai rang raatay.
The Guru’s followers are always imbued with the love of the eternal God.
ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੁੰਦੇ ਹਨ, ਉਹ ਸਦਾ ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ,
ਸਹਜੇ ਪ੍ਰਭੁ ਸੇਵਹਿ ਅਨਦਿਨੁ ਮਾਤੇ ॥
sehjay parabh sayveh an-din maatay.
Always immersed in the love of God, they intuitively remember Him.
ਉਹ ਆਤਮਕ ਅਡੋਲਤਾ ਵਿਚ ਮਸਤ ਹਰ ਵੇਲੇ ਪ੍ਰਭੂ ਦਾ ਸਿਮਰਨ ਕਰਦੇ ਹਨ।
ਮਿਲਿ ਪ੍ਰੀਤਮ ਸਚੇ ਗੁਣ ਗਾਵਹਿ ਹਰਿ ਦਰਿ ਸੋਭਾ ਪਾਵਣਿਆ ॥੩॥
mil pareetam sachay gun gaavahi har dar sobhaa paavni-aa. ||3||
Meeting with their Beloved God, they sing His Glorious Praises and they receive honor in His Court.
ਉਹ ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਸ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ ਤੇ ਪ੍ਰਭੂ ਦੇ ਦਰ ਤੇ ਇੱਜ਼ਤ ਹਾਸਲ ਕਰਦੇ ਹਨ l
ਏਕਮ ਏਕੈ ਆਪੁ ਉਪਾਇਆ ॥
aykam aikai aap upaa-i-aa.
First, God (who was alone and intangible) revealed Himself;
ਪਹਿਲਾਂ ਪ੍ਰਭੂ ਇਕੱਲਾ ਆਪ (ਨਿਰਗੁਣ-ਸਰੂਪ) ਸੀ ਉਸ ਨੇ ਆਪਣੇ ਆਪ ਨੂੰ ਪਰਗਟ ਕੀਤਾ।
ਦੁਬਿਧਾ ਦੂਜਾ ਤ੍ਰਿਬਿਧਿ ਮਾਇਆ ॥
dubiDhaa doojaa taribaDh maa-i-aa.
He revealed Himself in the form of His creation and became tangible and then He created the three-pronged Maya (vice, virtue and power)
ਇਸ ਤਰ੍ਹਾਂ ਫਿਰ ਉਹ ਦੋ ਕਿਸਮਾਂ ਵਾਲਾ (ਨਿਰਗੁਣ ਤੇ ਸਰਗੁਣ ਰੂਪਾਂ ਵਾਲਾ) ਬਣ ਗਿਆ ਤੇ ਉਸ ਨੇ ਤਿੰਨ ਗੁਣਾਂ ਵਾਲੀ ਮਾਇਆ ਰਚ ਦਿੱਤੀ।
ਚਉਥੀ ਪਉੜੀ ਗੁਰਮੁਖਿ ਊਚੀ ਸਚੋ ਸਚੁ ਕਮਾਵਣਿਆ ॥੪॥
cha-uthee pa-orhee gurmukh oochee sacho sach kamaavani-aa. ||4||
The Guru’s follower spiritually rises to the fourth state in which he remains unaffected by the three impulses of Maya. He always meditates on God’s Name.
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਸ ਦਾ ਆਤਮਕ ਟਿਕਾਣਾ ਮਾਇਆ ਦੇ ਤਿੰਨ ਗੁਣਾਂ (ਦੇ ਪ੍ਰਭਾਵ) ਤੋਂ ਉਤਾਂਹ ਉੱਚਾ ਰਹਿੰਦਾ ਹੈ। ਉਹ ਸਦਾ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਕਰਦਾ ਰਹਿੰਦਾ ਹੈ l
ਸਭੁ ਹੈ ਸਚਾ ਜੇ ਸਚੇ ਭਾਵੈ ॥
sabh hai sachaa jay sachay bhaavai.
All is true (and right), if it pleases God.
ਸਾਰਾ ਕੁਝ ਜਿਹੜਾ ਸੱਚੇ ਸਾਈਂ ਨੂੰ ਚੰਗਾ ਲੱਗਦਾ ਹੈ, ਸੱਚ ਹੈ।
ਜਿਨਿ ਸਚੁ ਜਾਤਾ ਸੋ ਸਹਜਿ ਸਮਾਵੈ ॥
jin sach jaataa so sahj samaavai.
The one who realized God, he remains in intuitive peace and poise.
ਜਿਸ ਮਨੁੱਖ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।
ਗੁਰਮੁਖਿ ਕਰਣੀ ਸਚੇ ਸੇਵਹਿ ਸਾਚੇ ਜਾਇ ਸਮਾਵਣਿਆ ॥੫॥
gurmukh karnee sachay sayveh saachay jaa-ay samaavani-aa. ||5||
It is the duty of the Guru’s follower to always remember God, and ultimately merge with Him.
(ਹੇ ਭਾਈ!) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦਾ ਕਰਤੱਵ ਹੀ ਇਹ ਹੈ, ਕਿ ਉਹ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦੇ ਰਹਿੰਦੇ ਹਨ, ਤੇ ਸਦਾ-ਥਿਰ ਪ੍ਰਭੂ ਵਿਚ ਹੀ ਜਾ ਕੇ ਲੀਨ ਹੋ ਜਾਂਦੇ ਹਨ l
ਸਚੇ ਬਾਝਹੁ ਕੋ ਅਵਰੁ ਨ ਦੂਆ ॥
sachay baajhahu ko avar na doo-aa.
O’ my friends, except the eternal God, there is no one else.
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜਾ (ਆਤਮਕ ਆਨੰਦ ਦੇਣ ਵਾਲਾ ਨਹੀਂ ਹੈ)।
ਦੂਜੈ ਲਾਗਿ ਜਗੁ ਖਪਿ ਖਪਿ ਮੂਆ ॥
doojai laag jag khap khap moo-aa.
Attached to duality, humanity suffers and deteriorate spiritually.
ਜਗਤ (ਉਸ ਨੂੰ ਵਿਸਾਰ ਕੇ ਤੇ ਸੁਖ ਦੀ ਖ਼ਾਤਰ) ਮਾਇਆ ਦੇ ਮੋਹ ਵਿਚ ਫਸ ਕੇ ਦੁਖੀ ਹੋ ਕੇ ਆਤਮਕ ਮੌਤ ਸਹੇੜਦਾ ਹੈ।
ਗੁਰਮੁਖਿ ਹੋਵੈ ਸੁ ਏਕੋ ਜਾਣੈ ਏਕੋ ਸੇਵਿ ਸੁਖੁ ਪਾਵਣਿਆ ॥੬॥
gurmukh hovai so ayko jaanai ayko sayv sukh paavni-aa. ||6||
The Guru’s follower only loves God and by always remembering Him lives in peace and enjoys bliss.
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦਾ ਹੈ, ਉਹ ਇਕ ਪਰਮਾਤਮਾ ਦਾ ਹੀ ਸਿਮਰਨ ਕਰ ਕੇ ਆਤਮਕ ਆਨੰਦ ਮਾਣਦਾ ਹੈ l
ਜੀਅ ਜੰਤ ਸਭਿ ਸਰਣਿ ਤੁਮਾਰੀ ॥
jee-a jant sabh saran tumaaree.
All beings and creatures are under Your Protection.
(ਹੇ ਪ੍ਰਭੂ! ਜਗਤ ਦੇ) ਸਾਰੇ ਜੀਵ ਤੇਰਾ ਹੀ ਆਸਰਾ ਤੱਕ ਸਕਦੇ ਹਨ।
ਆਪੇ ਧਰਿ ਦੇਖਹਿ ਕਚੀ ਪਕੀ ਸਾਰੀ ॥
aapay Dhar daykheh kachee pakee saaree.
The world is like a chessboard wherein You have placed beings both imperfect and perfect (spiritually elevated), but You look after all.
(ਹੇ ਪ੍ਰਭੂ! ਇਹ ਤੇਰਾ ਰਚਿਆ ਜਗਤ, ਮਾਨੋ, ਚਉਪੜ ਦੀ ਖੇਡ ਹੈ), ਤੂੰ ਆਪ ਹੀ (ਇਸ ਚਉਪੜ ਉੱਤੇ) ਕੱਚੀਆਂ ਪੱਕੀਆਂ ਨਰਦਾਂ (ਭਾਵ, ਉੱਚੇ ਤੇ ਕੱਚੇ ਜੀਵਨ ਵਾਲੇ ਜੀਵ) ਰਚ ਕੇ ਇਹਨਾਂ ਦੀ ਸੰਭਾਲ ਕਰਦਾ ਹੈਂ।
ਅਨਦਿਨੁ ਆਪੇ ਕਾਰ ਕਰਾਏ ਆਪੇ ਮੇਲਿ ਮਿਲਾਵਣਿਆ ॥੭॥
an-din aapay kaar karaa-ay aapay mayl milaavani-aa. ||7||
You always make them do deeds (according Your will), and You Yourself then unite them with You.
(ਹੇ ਭਾਈ!) ਹਰ ਰੋਜ਼ (ਹਰ ਵੇਲੇ) ਪ੍ਰਭੂ ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ ਜੀਵਾਂ ਪਾਸੋਂ) ਕਾਰ ਕਰਾਂਦਾ ਹੈ, ਤੇ ਆਪ ਹੀ ਆਪਣੇ ਚਰਨਾਂ ਵਿਚ ਮਿਲਾਂਦਾ ਹੈ l
ਤੂੰ ਆਪੇ ਮੇਲਹਿ ਵੇਖਹਿ ਹਦੂਰਿ ॥
tooN aapay mayleh vaykheh hadoor.
O’ God, You stay close at hand and look after all mortals and unite them with Yourself.
(ਹੇ ਭਾਈ!) ਤੂੰ ਆਪ ਹੀ ਜੀਵਾਂ ਦੇ ਅੰਗ-ਸੰਗ ਹੋ ਕੇ ਸਭ ਦੀ ਸੰਭਾਲ ਕਰਦਾ ਹੈਂ ਤੇ ਆਪਣੇ ਚਰਨਾਂ ਵਿਚ ਜੋੜਦਾ ਹੈਂ।
ਸਭ ਮਹਿ ਆਪਿ ਰਹਿਆ ਭਰਪੂਰਿ ॥
sabh meh aap rahi-aa bharpoor.
You Yourself are totally pervading amongst all.
(ਹੇ ਭਾਈ!) ਸਭ ਜੀਵਾਂ ਵਿਚ ਪ੍ਰਭੂ ਆਪ ਹੀ ਹਾਜ਼ਰ-ਨਾਜ਼ਰ ਮੌਜੂਦ ਹੈ।
ਨਾਨਕ ਆਪੇ ਆਪਿ ਵਰਤੈ ਗੁਰਮੁਖਿ ਸੋਝੀ ਪਾਵਣਿਆ ॥੮॥੬॥੭॥
naanak aapay aap vartai gurmukh sojhee paavni-aa. ||8||6||7||
O’ Nanak, God Himself is pervading everywhere; only the Guru’s followers understand this.
ਹੇ ਨਾਨਕ! ਸਭ ਥਾਈਂ ਪ੍ਰਭੂ ਆਪ ਹੀ ਵਰਤ ਰਿਹਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਨੂੰ ਇਹ ਸਮਝ ਆ ਜਾਂਦੀ ਹੈ l
ਮਾਝ ਮਹਲਾ ੩ ॥
maajh mehlaa 3.
Raag Maajh, by the Third Guru:
ਅੰਮ੍ਰਿਤ ਬਾਣੀ ਗੁਰ ਕੀ ਮੀਠੀ ॥
amrit banee gur kee meethee.
The Guru’s words are like the Ambrosial Nectar that brings love and peace in life.
ਸਤਿਗੁਰੂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਤੇ ਜੀਵਨ ਵਿਚ ਮਿਠਾਸ ਭਰਨ ਵਾਲੀ ਹੈ,
ਗੁਰਮੁਖਿ ਵਿਰਲੈ ਕਿਨੈ ਚਖਿ ਡੀਠੀ ॥
gurmukh virlai kinai chakh deethee.
But only a rare Guru’s followers has relished it and seen the change it brings.
ਪਰ ਕਿਸੇ ਵਿਰਲੇ ਗੁਰਮੁਖਿ ਨੇ ਇਸ ਬਾਣੀ ਦਾ ਰਸ ਲੈ ਕੇ ਇਹ ਤਬਦੀਲੀ ਵੇਖੀ ਹੈ।
ਅੰਤਰਿ ਪਰਗਾਸੁ ਮਹਾ ਰਸੁ ਪੀਵੈ ਦਰਿ ਸਚੈ ਸਬਦੁ ਵਜਾਵਣਿਆ ॥੧॥
antar pargaas mahaa ras peevai dar sachai sabad vajaavani-aa. ||1||
By partaking this supreme elixir, one’s inner self is illuminated, and one feels as if the divine word is being played in God’s court.
ਜੇਹੜਾ ਮਨੁੱਖ ਗੁਰੂ ਦੀ ਬਾਣੀ ਦਾ ਸ੍ਰੇਸ਼ਟ ਰਸ ਲੈਂਦਾ ਹੈ, ਉਸ ਦੇ ਅੰਦਰ ਸਹੀ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਟਿਕਿਆ ਰਹਿੰਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ ਆਪਣਾ ਪੂਰਾ ਪ੍ਰਭਾਵ ਪਾਈ ਰੱਖਦਾ ਹੈ l
ਹਉ ਵਾਰੀ ਜੀਉ ਵਾਰੀ ਗੁਰ ਚਰਣੀ ਚਿਤੁ ਲਾਵਣਿਆ ॥
ha-o vaaree jee-o vaaree gur charnee chit laavani-aa.
I dedicate myself to the one who keeps the mind attuned to the Guru’s word.
ਮੈਂ ਸਦਾ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਗੁਰੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।
ਸਤਿਗੁਰੁ ਹੈ ਅੰਮ੍ਰਿਤ ਸਰੁ ਸਾਚਾ ਮਨੁ ਨਾਵੈ ਮੈਲੁ ਚੁਕਾਵਣਿਆ ॥੧॥ ਰਹਾਉ ॥
satgur hai amrit sar saachaa man naavai mail chukaavani-aa. ||1|| rahaa-o.
The true Guru is like a pool of nectar. Whoever bathes in this pool (follows the Guru’s teachings) with true devotion, washes off all the dirt of vices.
ਸਤਿਗੁਰੂ ਆਤਮਕ ਜੀਵਨ ਦੇਣ ਵਾਲੇ ਜਲ ਦਾ ਕੁੰਡ ਹੈ, ਉਹ ਕੁੰਡ ਸਦਾ ਕਾਇਮ ਰਹਿਣ ਵਾਲਾ (ਭੀ) ਹੈ। (ਜਿਸ ਮਨੁੱਖ ਦਾ) ਮਨ (ਉਸ ਕੁੰਡ ਵਿਚ) ਇਸ਼ਨਾਨ ਕਰਦਾ ਹੈ, (ਉਹ ਆਪਣੇ ਮਨ ਦੀ ਵਿਕਾਰਾਂ ਦੀ) ਮੈਲ ਦੂਰ ਕਰ ਲੈਂਦਾ ਹੈ l
ਤੇਰਾ ਸਚੇ ਕਿਨੈ ਅੰਤੁ ਨ ਪਾਇਆ ॥
tayraa sachay kinai ant na paa-i-aa.
O’ eternal God, no one has ever found the limits of Your virtues.
ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ! ਕਿਸੇ ਜੀਵ ਨੇ ਤੇਰੇ ਗੁਣਾਂ ਦਾ ਅਖ਼ੀਰ ਨਹੀਂ ਲੱਭਾ।
ਗੁਰ ਪਰਸਾਦਿ ਕਿਨੈ ਵਿਰਲੈ ਚਿਤੁ ਲਾਇਆ ॥
gur parsaad kinai virlai chit laa-i-aa.
Through Guru’s grace, only a rare person has fixed his mind on You.
ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ (ਤੇਰੇ ਚਰਨਾਂ ਵਿਚ ਆਪਣਾ) ਚਿੱਤ ਜੋੜਿਆ ਹੈ।
ਤੁਧੁ ਸਾਲਾਹਿ ਨ ਰਜਾ ਕਬਹੂੰ ਸਚੇ ਨਾਵੈ ਕੀ ਭੁਖ ਲਾਵਣਿਆ ॥੨॥
tuDh saalaahi na rajaa kabahooN sachay naavai kee bhukh laavani-aa. ||2||
O’ God, bless me with so much yearning for Your Name, that I may never feel satiated of praising You.
(ਹੇ ਪ੍ਰਭੂ! ਮਿਹਰ ਕਰ ਕਿ) ਮੈਂ ਤੇਰੀ ਸਿਫ਼ਤ-ਸਾਲਾਹ ਕਰਦਾ ਕਰਦਾ ਕਦੇ ਭੀ ਨਾਹ ਰੱਜਾਂ, ਤੇਰੇ ਸਦਾ-ਥਿਰ ਰਹਿਣ ਵਾਲੇ ਨਾਮ ਦੀ ਭੁੱਖ ਮੈਨੂੰ ਸਦਾ ਲੱਗੀ ਰਹੇ l
ਏਕੋ ਵੇਖਾ ਅਵਰੁ ਨ ਬੀਆ ॥
ayko vaykhaa avar na bee-aa.
Now, except God, I see no one else,
(ਹੇ ਭਾਈ!) ਹੁਣ ਮੈਂ (ਹਰ ਥਾਂ) ਇਕ ਪਰਮਾਤਮਾ ਨੂੰ ਹੀ ਵੇਖਦਾ ਹਾਂ, (ਉਸ ਤੋਂ ਬਿਨਾ ਮੈਨੂੰ) ਕੋਈ ਹੋਰ ਨਹੀਂ (ਦਿੱਸਦਾ)।
ਗੁਰ ਪਰਸਾਦੀ ਅੰਮ੍ਰਿਤੁ ਪੀਆ ॥
gur parsaadee amrit pee-aa.
because by Guru’s Grace, I have partaken of the Ambrosial Nectar of Naam.
ਗੁਰੂ ਦੀ ਕਿਰਪਾ ਨਾਲ ਮੈਂ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਤਾ ਹੈ।
ਗੁਰ ਕੈ ਸਬਦਿ ਤਿਖਾ ਨਿਵਾਰੀ ਸਹਜੇ ਸੂਖਿ ਸਮਾਵਣਿਆ ॥੩॥
gur kai sabad tikhaa nivaaree sehjay sookh samaavani-aa. ||3||
Through the Guru’s word, I have satiated all my desires for the Maya, and now I remain intuitively merged in a state of peace.
ਗੁਰੂ ਦੇ ਸ਼ਬਦ ਵਿਚ ਜੁੜ ਕੇ ਮੈਂ ਮਾਇਆ ਦੀ ਤ੍ਰਿਸ਼ਨਾ ਦੂਰ ਕਰ ਲਈ ਹੈ, ਹੁਣ ਮੈਂ ਆਤਮਕ ਅਡੋਲਤਾ ਵਿਚ ਆਤਮਕ ਆਨੰਦ ਵਿਚ ਲੀਨ ਰਹਿੰਦਾ ਹਾਂ l
ਰਤਨੁ ਪਦਾਰਥੁ ਪਲਰਿ ਤਿਆਗੈ ॥ ਮਨਮੁਖੁ ਅੰਧਾ ਦੂਜੈ ਭਾਇ ਲਾਗੈ ॥
ratan padarath palar ti-aagai. manmukh anDha doojai bhaa-ay laagai.
A self-conceited blind fool, attached to duality, gives up the priceless Naam for worthless straw (Maya).
ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨਮੁਖ ਪਰਮਾਤਮਾ ਦੇ ਨਾਮ-ਰਤਨ ਨੂੰ ਪਰਾਲੀ ਦੇ ਵੱਟੇ ਛੱਡ ਦਿੰਦਾ ਹੈ।
ਜੋ ਬੀਜੈ ਸੋਈ ਫਲੁ ਪਾਏ ਸੁਪਨੈ ਸੁਖੁ ਨ ਪਾਵਣਿਆ ॥੪॥
jo beejai so-ee fal paa-ay supnai sukh na paavni-aa. ||4||
Whatever (evil) one sows, (the same evil fruit) one reaps, and doesn’t find peace, even in dream.
ਜੇਹੜਾ (ਦੁਖਦਾਈ ਬੀਜ) ਉਹ ਮਨਮੁਖ ਬੀਜਦਾ ਹੈ, ਉਸ ਦਾ ਉਹੀ (ਦੁਖਦਾਈ) ਫਲ ਉਹ ਹਾਸਲ ਕਰਦਾ ਹੈ, ਉਹ ਕਦੇ ਸੁਪਨੇ ਵਿਚ ਭੀ ਆਤਮਕ ਆਨੰਦ ਨਹੀਂ ਪਾਂਦਾ l
ਅਪਨੀ ਕਿਰਪਾ ਕਰੇ ਸੋਈ ਜਨੁ ਪਾਏ ॥
apnee kirpaa karay so-ee jan paa-ay.
Only that person on whom God shows His mercy obtains priceless Naam.
ਜਿਸ ਮਨੁੱਖ ਉੱਤੇ ਪਰਮਾਤਮਾ ਆਪਣੀ ਕਿਰਪਾ ਕਰਦਾ ਹੈ ਉਹੀ ਮਨੁੱਖ (ਆਤਮਕ ਆਨੰਦ) ਪ੍ਰਾਪਤ ਕਰਦਾ ਹੈ,
ਗੁਰ ਕਾ ਸਬਦੁ ਮੰਨਿ ਵਸਾਏ ॥
gur kaa sabad man vasaa-ay.
Because such a person enshrines the Guru’s word in the mind.
(ਕਿਉਂਕਿ ਉਹ) ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾਈ ਰੱਖਦਾ ਹੈ।