ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
jin din kar kai keetee raat.
The One who created the day and the night.
(ਤੂੰ ਐਸਾ ਹੈਂ) ਜਿਸ ਨੇ ਦਿਨ ਬਣਾਇਆ ਹੈ ਤੇ ਰਾਤ ਬਣਾਈ ਹੈ।
ਖਸਮੁ ਵਿਸਾਰਹਿ ਤੇ ਕਮਜਾਤਿ ॥
khasam visaareh tay kamjaat.
Those who forget such a Master (God) are vile and despicable.
ਜੋ (ਅਜਿਹੇ) ਖਸਮ-ਪ੍ਰਭੂ ਨੂੰ ਭੁਲਾ ਦੇਂਦੇ ਹਨ, ਉਹ ਬੰਦੇ ਨੀਵੇਂ ਜੀਵਨ ਵਾਲੇ ਬਣ ਜਾਂਦੇ ਹਨ।
ਨਾਨਕ ਨਾਵੈ ਬਾਝੁ ਸਨਾਤਿ ॥੪॥੩॥
naanak naavai baajh sanaat. ||4||3||
O’ Nanak, a person without Naam (God’s remembrance) is a disgrace.
ਹੇ ਨਾਨਕ! ਨਾਮ ਤੋਂ ਖੁੰਝੇ ਹੋਏ ਜੀਵ (ਹੀ) ਨੀਚ ਹਨ
ਰਾਗੁ ਗੂਜਰੀ ਮਹਲਾ ੪ ॥
raag goojree mehlaa 4.
Raag Gujari, by the Fourth Guru:
ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥
har kay jan satgur satpurkhaa bina-o kara-o gur paas.
O’ the man of God, the true Guru, the elevated soul, I offer my humble prayer to You.
ਹੇ ਮਹਾਪੁਰਖ ਗੁਰੂ! ਹੇ ਪ੍ਰਭੂ ਦੇ ਭਗਤ ਸਤਿਗੁਰੂ! ਮੈਂ, ਹੇ ਗੁਰੂ! ਤੇਰੇ ਅੱਗੇ ਬੇਨਤੀ ਕਰਦਾ ਹਾਂ,
ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥
ham keeray kiram satgur sarnaa-ee kar da-i-aa naam pargaas. ||1||
that I am a lowly and humble person who has come to your refuge, please have mercy and enlighten me with God’s Name.
ਹੇ ਸਤਿਗੁਰੂ! ਮੈਂ ਨਿਮਾਣਾ ਤੇਰੀ ਸਰਨ ਆਇਆ ਹਾਂ। ਕਿਰਪਾ ਕਰ ਕੇ (ਮੇਰੇ ਅੰਦਰ) ਪ੍ਰਭੂ ਦਾ ਨਾਮ-ਚਾਨਣ ਪੈਦਾ ਕਰ
ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥
mayray meet gurdayv mo ka-o raam naam pargaas.
O’ my dear friend, my Divine Guru, please enlighten me with God’s Name.
ਹੇ ਮੇਰੇ ਮਿੱਤਰ ਗੁਰੂ! ਮੈਨੂੰ ਪ੍ਰਭੂ ਦਾ ਨਾਮ-ਚਾਨਣ ਬਖ਼ਸ਼।
ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥
gurmat naam mayraa paraan sakhaa-ee har keerat hamree rahraas. ||1|| rahaa-o..
Through Guru’s teaching, may God’s Name become my life line (partner for life) and singing His praises my true wealth.
ਗੁਰੂ ਦੀ ਦੱਸੀ ਮਤਿ ਦੀ ਰਾਹੀਂ ਮਿਲਿਆ ਹੋਇਆ ਹਰਿ-ਨਾਮ ਮੇਰੀ ਜਿੰਦ ਦਾ ਸਾਥੀ ਬਣਿਆ ਰਹੇ, ਪ੍ਰਭੂ ਦੀ ਸਿਫ਼ਤ-ਸਾਲਾਹ ਮੇਰੀ ਜ਼ਿੰਦਗੀ ਦੇ ਸਫ਼ਰ ਲਈ ਰਾਸਿ-ਪੂੰਜੀ ਬਣੀ ਰਹੇ l
ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥
har jan kay vad bhaag vadayray jin har har sarDhaa har pi-aas.
Very fortunate are those God loving people who always have loving devotion and longing for Him.
ਪ੍ਰਭੂ ਦੇ ਉਹਨਾਂ ਸੇਵਕਾਂ ਦੇ ਬੜੇ ਉੱਚੇ ਭਾਗ ਹਨ ਜਿਨ੍ਹਾਂ ਦੇ ਅੰਦਰ ਪ੍ਰਭੂ ਦੇ ਨਾਮ ਵਾਸਤੇ ਸਰਧਾ ਹੈ, ਖਿੱਚ ਹੈ।
ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥
har har naam milai tariptaasahi mil sangat gun pargaas. ||2||
When they are blessed with His Name, they become content (unaffected Maya). In the company of the God loving people, they become enlightened with virtues.
ਜਦੋਂ ਉਹਨਾਂ ਨੂੰ ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ ਉਹ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ, ਸਾਧ ਸੰਗਤਿ ਵਿਚ ਮਿਲ ਕੇ (ਉਹਨਾਂ ਦੇ ਅੰਦਰ ਭਲੇ) ਗੁਣ ਪੈਦਾ ਹੁੰਦੇ ਹਨ l
ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥
jin har har har ras naam na paa-i-aa tay bhaagheen jam paas.
(On the other hand) those who have not experienced the taste of His Divine Name, are very unfortunate, they always remain scared of death.
ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਆਇਆ, ਜਿਨ੍ਹਾਂ ਨੂੰ ਪ੍ਰਭੂ ਦਾ ਨਾਮ ਨਹੀਂ ਮਿਲਿਆ, ਉਹ ਬਦ-ਕਿਸਮਤ ਹਨ, ਉਹ ਜਮਾਂ ਦੇ ਵੱਸ (ਪਏ ਹੋਏ ਸਮਝੋ ਉਹਨਾਂ ਦੇ ਸਿਰ ਉਤੇ ਆਤਮਕ ਮੌਤ ਸਦਾ ਸਵਾਰ ਰਹਿੰਦੀ ਹੈl
ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥
jo satgur saran sangat nahee aa-ay Dharig jeevay Dharig jeevaas. ||3||
Those who have not come to the shelter of the true Guru and do not seek the company of God loving people, they are a disgrace as a living being, their life is a shame.
ਜੋ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ, ਜੋ ਸਾਧ ਸੰਗਤਿ ਵਿਚ ਨਹੀਂ ਬੈਠਦੇ, ਲਾਹਨਤ ਹੈ ਉਹਨਾਂ ਦੇ ਜੀਊਣ ਨੂੰ, ਉਹਨਾਂ ਦਾ ਜੀਊਣਾ ਫਿਟਕਾਰ-ਜੋਗ ਹੈ l
ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥
jin har jan satgur sangat paa-ee tin Dhur mastak likhi-aa likhaas.
Those God loving people who had the good fortune to be in the company of the true guru, they were preordained (to find the true guru).
ਜਿਨ੍ਹਾਂ ਪ੍ਰਭੂ ਦੇ ਸੇਵਕਾਂ ਨੂੰ ਗੁਰੂ ਦੀ ਸੰਗਤਿ ਵਿਚ ਬੈਠਣਾ ਨਸੀਬ ਹੋਇਆ ਹੈ, (ਸਮਝੋ) ਉਹਨਾਂ ਦੇ ਮੱਥੇ ਉਤੇ ਧੁਰੋਂ ਹੀ ਚੰਗਾ ਲੇਖ ਲਿਖਿਆ ਹੋਇਆ ਹੈ।
ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥
Dhan Dhan satsangat jit har ras paa-i-aa mil jan naanak naam pargaas. ||4||4||
O’ Nanak, blessed is that holy congregation, where they enjoy the blissful taste of His Name. It is the company of such fortunate souls that enlightens the mind with His Divine Name.
ਹੇ ਨਾਨਕ! ਧੰਨ ਹੈ ਸਤਸੰਗ! ਧੰਨ ਹੈ ਸਤਸੰਗ! ਜਿਸ ਵਿਚ (ਬੈਠਿਆਂ) ਪ੍ਰਭੂ ਦੇ ਨਾਮ ਦਾ ਆਨੰਦ ਮਿਲਦਾ ਹੈ, ਜਿਥੇ ਗੁਰਮੁਖਾਂ ਨੂੰ ਮਿਲਿਆਂ (ਹਿਰਦੇ ਵਿਚ ਪਰਮਾਤਮਾ ਦਾ) ਨਾਮ ਆ ਵੱਸਦਾ ਹੈ l
ਰਾਗੁ ਗੂਜਰੀ ਮਹਲਾ ੫ ॥
raag goojree mehlaa 5.
Raag Gujari, by the Fifth Guru:
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
kaahay ray man chitvahi udam jaa aahar har jee-o pari-aa.
O’ my mind, why you keep on worrying about your sustenance, when God Himself is taking care of it?
ਹੇ ਮਨ! (ਤੇਰੀ ਖ਼ਾਤਰ) ਜਿਸ ਆਹਰ ਵਿਚ ਪਰਮਾਤਮਾ ਆਪ ਲੱਗਾ ਹੋਇਆ ਹੈ, ਉਸ ਵਾਸਤੇ ਤੂੰ ਕਿਉਂ (ਸਦਾ) ਸੋਚਾਂ-ਫ਼ਿਕਰ ਕਰਦਾ ਰਹਿੰਦਾ ਹੈਂ?
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥
sail pathar meh jant upaa-ay taa kaa rijak aagai kar Dhari-aa. ||1||
Even for the creatures He created in rocks and stones, He provided for their sustenance in advance.
ਜੇਹੜੇ ਜੀਵ ਪ੍ਰਭੂ ਨੇ ਚਟਾਨਾਂ ਤੇ ਪੱਥਰਾਂ ਵਿਚ ਪੈਦਾ ਕੀਤੇ ਹਨ, ਉਹਨਾਂ ਦਾ ਭੀ ਰਿਜ਼ਕ ਉਸ ਨੇ (ਉਹਨਾਂ ਦੇ ਪੈਦਾ ਕਰਨ ਤੋਂ) ਪਹਿਲਾਂ ਹੀ ਬਣਾ ਰਖਿਆ ਹੈ l
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥
mayray maaDha-o jee satsangat milay so tari-aa.
O’ my Divine Master, people who live in the company of Your devotees are saved from such worries.
ਹੇ ਮੇਰੇ ਪ੍ਰਭੂ ਜੀ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਮਿਲ ਬੈਠਦੇ ਹਨ, ਉਹ ਵਿਅਰਥ ਫ਼ਿਕਰਾਂ ਤੋਂ ਬਚ ਜਾਂਦੇ ਹਨ।
ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥
gur parsaad param pad paa-i-aa sookay kaasat hari-aa. ||1|| rahaa-o.
By Guru’s grace those who attain the supreme status (contentment with full faith in God) become spiritually alive like a dry tree becomes green when watered.
ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ ਇਹ (ਅਡੋਲਤਾ ਵਾਲੀ) ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ, ਉਹ (ਮਾਨੋ) ਸੁੱਕਾ ਕਾਠ ਹਰਾ ਹੋ ਜਾਂਦਾ ਹੈ
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
janan pitaa lok sut banitaa ko-ay na kis kee Dhari-aa.
Parents, friends, children and spouses-no one is the support of anyone else.
(ਹੇ ਮਨ!) ਮਾਂ, ਪਿਉ, ਪੁੱਤਰ, ਲੋਕ, ਵਹੁਟੀ-ਕੋਈ ਭੀ ਕਿਸੇ ਦਾ ਆਸਰਾ ਨਹੀਂ ਹੈ।
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥
sir sir rijak sambaahay thaakur kaahay man bha-o kari-aa. ||2||
O’ my mind, God provides sustenance for each and everyone. Why are you so fearful about it?
ਹੇ ਮਨ! ਤੂੰ ਕਿਉਂ ਡਰਦਾ ਹੈਂ? ਪਾਲਣਹਾਰ ਪ੍ਰਭੂ ਹਰੇਕ ਜੀਵ ਨੂੰ ਆਪ ਹੀ ਰਿਜ਼ਕ ਅਪੜਾਂਦਾ ਹੈ l
ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
ooday ood aavai sai kosaa tis paachhai bachray chhari-aa.
The flamingoes fly hundreds of miles, leaving their young ones behind.
ਹੇ ਮਨ! ਵੇਖ! ਕੂੰਜ ਉੱਡ ਉੱਡ ਕੇ ਸੈਂਕੜੇ ਕੋਹਾਂ ਤੇ ਆ ਜਾਂਦੀ ਹੈ, ਪਿੱਛੇ ਉਸ ਦੇ ਬੱਚੇ ਇਕੱਲੇ ਛੱਡੇ ਹੋਏ ਹੁੰਦੇ ਹਨ।
ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
tin kavan khalaavai kavan chugaavai man meh simran kari-aa. ||3||
Who feeds those little chicks? , who teaches them to feed themselves? (i.e. there is no one to feed them). The mother flamingo constantly remembers her chicks (and this remembrance itself keeps them alive).
ਉਹਨਾਂ ਨੂੰ ਕੋਈ ਕੁਝ ਖੁਆਲਣ ਵਾਲਾ ਨਹੀਂ, ਕੋਈ ਉਹਨਾਂ ਨੂੰ ਚੋਗਾ ਨਹੀਂ ਚੁਗਾਂਦਾ। ਉਹ ਕੂੰਜ ਆਪਣੇ ਬੱਚਿਆਂ ਦਾ ਧਿਆਨ ਆਪਣੇ ਮਨ ਵਿਚ ਧਰਦੀ ਰਹਿੰਦੀ ਹੈ ਤੇ, ਇਸੇ ਨੂੰ ਪ੍ਰਭੂ ਉਹਨਾਂ ਦੇ ਪਾਲਣ ਦਾ ਵਸੀਲਾ ਬਣਾਂਦਾ ਹੈ l
ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
sabh niDhaan das asat sidhaan thaakur kar tal Dhari-aa.
O’ God, it feels like all the treasures and supernatural miraculous powers are within Your easy reach.
ਹੇ ਪਾਲਣਹਾਰ ਪ੍ਰਭੂ! ਜਗਤ ਦੇ ਸਾਰੇ ਖ਼ਜ਼ਾਨੇ ਤੇ ਅਠਾਰਾਂ ਸਿੱਧੀਆਂ (ਮਾਨੋ) ਤੇਰੇ ਹੱਥਾਂ ਦੀਆਂ ਤਲੀਆਂ ਉੱਤੇ ਰੱਖੇ ਪਏ ਹਨ।
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥
jan naanak bal bal sad bal jaa-ee-ai tayraa ant na paraavari-aa. ||4||5||
O’ Nanak, dedicate yourself to such a wonderful Master and say: O’ God, there is no end to Your creation, You are limitless.
ਨਾਨਕ ਤੇਰੇ ਉਤੋਂ, ਹੇ ਸੁਆਮੀ! ਸਦਕੇ, ਜਾਂਦਾ ਹੈ। ਤੇਰੇ ਅਤਿ ਵਿਸਥਾਰ ਦਾ ਕੋਈ ਓੜਕ ਜਾਂ ਹੱਦ ਬੰਨਾ ਨਹੀਂ।
ਆਸਾ ਮਹਲਾ ੪ ਸੋ ਪੁਰਖੁ
raag aasaa mehlaa 4 so
purakh Raag Aasaa, by the Fourth Guru, So Purakh:
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One Unique Supreme Creator, realized by The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
so purakh niranjan har purakh niranjan har agmaa agam apaaraa.
That immaculate God (free from the influence of worldly attachments), is incomprehensible, inaccessible and limitless.
ਉਹ ਪਰਮਾਤਮਾ ਸਾਰੇ ਜੀਵਾਂ ਵਿੱਚ ਵਿਆਪਕ ਹੈ l ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ, ਅਪਹੁੰਚ ਹੈ ਅਤੇ ਬੇਅੰਤ ਹੈ।
ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
sabh Dhi-aavahi sabh Dhi-aavahi tuDh jee har sachay sirjanhaaraa.
O’ true Creator, everyone meditate on You with loving devotion.
ਹੇ ਸਦਾ ਕਾਇਮ ਰਹਿਣ ਵਾਲੇ ਅਤੇ ਸਭ ਜੀਵਾਂ ਨੂੰ ਪੈਦਾ ਕਰਨ ਵਾਲੇ ਹਰੀ! ਸਾਰੇ ਜੀਵ ਤੈਨੂੰ ਸਦਾ ਸਿਮਰਦੇ ਹਨ।
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
sabh jee-a tumaaray jee tooN jee-aa kaa daataaraa.
O’ God, all the living beings are Yours and You are their provider.
ਹੇ ਪ੍ਰਭੂ! ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੂੰ ਹੀ ਸਭ ਜੀਵਾਂ ਦਾ ਰਾਜ਼ਕ ਹੈਂ।
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
har Dhi-aavahu santahu jee sabh dookh visaaranhaaraa.
O’ my dear Saints, meditate on God with love and devotion, who is the destroyer of all sorrows.
ਹੇ ਸੰਤ ਜਨੋ! ਉਸ ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ।
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥
har aapay thaakur har aapay sayvak jee ki-aa naanak jant vichaaraa. ||1||
O’ Nanak, God Himself is the Master and Himself the servant. What existence the poor living beings can have (without Him)?
ਉਹ (ਸਭ ਜੀਵਾਂ ਵਿਚ ਵਿਆਪਕ ਹੋਣ ਕਰਕੇ) ਆਪ ਹੀ ਮਾਲਕ ਹੈ ਅਤੇ ਆਪ ਹੀ ਸੇਵਕ ਹੈ। ਹੇ ਨਾਨਕ! ਉਸ ਤੋਂ ਬਿਨਾ) ਜੀਵ ਵਿਚਾਰੇ ਕੀਹ ਹਨ? (ਉਸ ਹਰੀ ਤੋਂ ਵੱਖਰੀ ਜੀਵਾਂ ਦੀ ਕੋਈ ਹਸਤੀ ਨਹੀਂ)