ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥
baabaa jis too deh so-ee jan paavai.
O’ my God, only that person to whom You give, receives this bliss.
ਹੇ ਪ੍ਰਭੂ! ਕੇਵਲ ਉਹ ਬੰਦਾ ਹੀ ਪਰਮ ਖੁਸ਼ੀ ਹਾਸਲ ਕਰ ਸਕਦਾ ਹੈ, ਜਿਸ ਨੂੰ ਤੂੰ ਦਿੰਦਾ ਹੈਂ।
ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥
paavai ta so jan deh jis no hor ki-aa karahi vaychaari-aa.
Yes, he alone receives this gift of bliss, unto whom You give it; otherwise what can the helpless creatures do?
ਉਹੀ ਮਨੁੱਖ (ਇਸ ਦਾਤ ਨੂੰ) ਮਾਣਦਾ ਹੈ ਜਿਸ ਨੂੰ ਤੂੰ ਦਿੰਦਾ ਹੈਂ, ਹੋਰਨਾਂ ਵਿਚਾਰਿਆਂ ਦੀ ਕੋਈ ਪੇਸ਼ ਨਹੀਂ ਜਾਂਦੀ।
ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥
ik bharam bhoolay fireh dah dis ik naam laag savaari-aa.
There are some who, deluded by doubt, keep wandering in all the ten directions, but there are others whose life You embellish by attaching them to Naam.
ਕਈ ਬੰਦੇ ਮਾਇਆ ਦੀ ਭਟਕਣਾ ਵਿਚ ਭੁੱਲੇ ਹੋਏ ਦਸੀਂ ਪਾਸੀਂ ਦੌੜਦੇ ਫਿਰਦੇ ਹਨ, ਕਈਆਂ ਨੂੰ ਤੂੰ ਆਪਣੇ ਨਾਮ ਵਿਚ ਜੋੜ ਕੇ ਉਹਨਾਂ ਦਾ ਜਨਮ ਸਵਾਰ ਦੇਂਦਾ ਹੈਂ।
ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥
gur parsaadee man bha-i-aa nirmal jinaa bhaanaa bhaav-ay.
By the Guru’s Grace, the mind of those becomes immaculate, to whom Your Will is pleasing.
ਗੁਰੂ ਦੀ ਕਿਰਪਾ ਨਾਲ ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਜਿਨ੍ਹਾਂ ਨੂੰ ਤੇਰੀ ਰਜ਼ਾ ਪਿਆਰੀ ਲੱਗਣ ਲੱਗ ਪੈਂਦੀ ਹੈ,
ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥
kahai nanak jis deh pi-aaray so-ee jan paav-ay. ||8||
Nanak says: O’ God, he alone receives this gift of bliss onto whom You bestow it.
ਨਾਨਕ ਆਖਦਾ ਹੈ ਕਿ (ਹੇ ਪ੍ਰਭੂ!) ਜਿਸ ਨੂੰ ਤੂੰ (ਆਤਮਕ ਆਨੰਦ ਦੀ ਦਾਤਿ) ਬਖ਼ਸ਼ਦਾ ਹੈਂ ਉਹੀ ਇਸ ਨੂੰ ਮਾਣ ਸਕਦਾ ਹੈ l
ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥
aavhu sant pi-aariho akath kee karah kahaanee.
Come O’ dear saints, let us reflect on the virtues of the indescribable God.
ਹੇ ਪਿਆਰੇ ਸੰਤ ਜਨੋ! ਆਓ, ਅਸੀਂ (ਰਲ ਕੇ) ਬੇਅੰਤ ਗੁਣਾਂ ਵਾਲੇ ਪਰਮਾਤਮਾ ਦੀਆਂ ਸਿਫ਼ਤ-ਸਾਲਾਹ ਦੀਆਂ ਗੱਲਾਂ ਕਰੀਏ
ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥
karah kahaanee akath kayree kit du-aarai paa-ee-ai.
Let us talk about that indescribable God, and think about the way in which He can be realized.
ਉਸ ਪ੍ਰਭੂ ਦੀਆਂ ਗੱਲਾਂ-ਬਾਤਾਂ ਕਰੀਏ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ ਕਿ ਉਹ ਪ੍ਰਭੂ ਕਿਸ ਤਰੀਕੇ ਨਾਲ ਮਿਲਦਾ ਹੈ?
ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥
tan man Dhan sabh sa-up gur ka-o hukam mani-ai paa-ee-ai.
God can be realized by surrendering our body, mind, wealth, and everything to the Guru and by obeying his command.
ਆਪਣਾ ਤਨ ਮਨ ਧਨ ਸਭ ਕੁਝ ਗੁਰੂ ਦੇ ਹਵਾਲੇ ਕਰੋ ਇਸ ਤਰ੍ਹਾਂ ਜੇ ਗੁਰੂ ਦਾ ਹੁਕਮ ਮਿੱਠਾ ਲੱਗਣ ਲੱਗ ਪਏ ਤਾਂ ਪਰਮਾਤਮਾ ਮਿਲ ਪੈਂਦਾ ਹੈ।
ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥
hukam mannihu guroo kayraa gaavhu sachee banee.
O’ saintly people, obey the Guru’s Command, and sing the praises of God
(ਸੋ, ਸੰਤ ਜਨੋ!) ਗੁਰੂ ਦੇ ਹੁਕਮ ਉੱਤੇ ਤੁਰੋ ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਗਾਇਆ ਕਰੋ।
ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥
kahai naanak sunhu santahu kathihu akath kahaanee. ||9||
Nanak says, listen O’ saints, reflect on the virtues of the Indescribable God. ||9||
ਨਾਨਕ ਆਖਦਾ ਹੈ ਕਿ ਹੇ ਸੰਤ ਜਨੋ ਸੁਣੋ, ਉਸ ਅਕੱਥ ਪ੍ਰਭੂ ਦੀਆਂ ਕਹਾਣੀਆਂ ਕਰਿਆ ਕਰੋ l
ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥
ay man chanchlaa chaturaa-ee kinai na paa-i-aa.
O fickle mind, through cleverness, no one has ever realized God.
ਹੇ ਚੰਚਲ ਮਨ! ਚਲਾਕੀਆਂ ਨਾਲ ਕਿਸੇ ਨੇ ਭੀ (ਆਤਮਕ ਆਨੰਦ) ਹਾਸਲ ਨਹੀਂ ਕੀਤਾ।
ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥
chaturaa-ee na paa-i-aa kinai too sun man mayri-aa.
O’ my mind, listen, nobody has ever realized God through cleverness
ਹੇ ਮੇਰੇ ਮਨ! ਤੂੰ (ਧਿਆਨ ਨਾਲ) ਸੁਣ ਲੈ ਕਿ ਕਿਸੇ ਜੀਵ ਨੇ ਭੀ ਚਤੁਰਾਈ ਨਾਲ (ਪਰਮਾਤਮਾ ਦੇ ਮਿਲਾਪ ਦਾ ਆਨੰਦ) ਪ੍ਰਾਪਤ ਨਹੀਂ ਕੀਤਾ।
ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥
ayh maa-i-aa mohnee jin ayt bharam bhulaa-i-aa.
This Maya is so fascinating; which has strayed all in doubt
ਮੋਹ ਕਰ ਲੈਣ ਵਾਲੀ ਹੈ ਇਹ ਮਾਇਆ, ਜਿਸ ਨੇ ਪ੍ਰਾਨੀ ਨੂੰ ਵਹਿਮ ਅੰਦਰ ਗੁਮਰਾਹ ਕੀਤਾ ਹੋਇਆ ਹੈ।
ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥
maa-i-aa ta mohnee tinai keetee jin thag-ulee paa-ee-aa.
This fascinating Maya has been created by the same God who has also administered this deceiving potion of worldly illusion to the mortals.
ਜਿਸ ਪ੍ਰਭੂ ਨੇ ਮਾਇਆ ਦੇ ਮੋਹ ਦੀ ਠਗਬੂਟੀ (ਜੀਵਾਂ ਨੂੰ) ਚੰਬੋੜੀ ਹੈ ਉਸੇ ਨੇ ਇਹ ਮੋਹਣੀ ਮਾਇਆ ਪੈਦਾ ਕੀਤੀ ਹੈ।
ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥
kurbaan keetaa tisai vitahu jin moh meethaa laa-i-aa.
I dedicate myself to God who has made attachment to Maya so sweet.
ਮੈਂ ਆਪਣੇ ਆਪ ਨੂੰ ਉਸ ਉੱਤੋਂ ਵਾਰਨੇ ਕਰਦਾ ਹਾਂ, ਜਿਸ ਨੇ ਸੰਸਾਰੀ ਮਮਤਾ ਦਾ ਪ੍ਰਾਨੀਆਂ ਨੂੰ ਮਿੱਠਾ ਮੋਹ ਲਾਇਆ ਹੈ l
ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥
kahai naanak man chanchal chaturaa-ee kinai na paa-i-aa. ||10||
Nanak says, O my mercurial mind, no one has realized God through cleverness. ||10||
ਨਾਨਕ ਆਖਦਾ ਹੈ ਕਿ ਹੇ (ਮੇਰੇ) ਚੰਚਲ ਮਨ! ਚਤੁਰਾਈਆਂ ਨਾਲ ਕਿਸੇ ਨੇ (ਪਰਮਾਤਮਾ ਦੇ ਮਿਲਾਪ ਦਾ ਆਤਮਕ ਆਨੰਦ) ਨਹੀਂ ਲੱਭਾ
ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥
ay man pi-aari-aa too sadaa sach samaalay.
O’ my dear mind, always remember the eternal God with love and devotion.
ਹੇ ਪਿਆਰੇ ਮਨ! ਸਦਾ ਸੱਚੇ ਪ੍ਰਭੂ ਦਾ ਸਿਮਰਨ ਕਰ।
ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥
ayhu kutamb too je daykh-daa chalai naahee tayrai naalay.
This family which you see shall not go along with you after death.
ਇਹ ਜੇਹੜਾ ਪਰਵਾਰ ਤੂੰ ਵੇਖਦਾ ਹੈਂ, ਇਸ ਨੇ ਤੇਰੇ ਨਾਲ ਨਹੀਂ ਨਿਭਣਾ।
ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥
saath tayrai chalai naahee tis naal ki-o chit laa-ee-ai.
Why do you emotionally attach yourself to that which is not going to accompany you in the end?
ਇਸ ਨੇ ਤੇਰੇ ਨਾਲ ਤੋੜ ਸਦਾ ਦਾ ਸਾਥ ਨਹੀਂ ਨਿਬਾਹ ਸਕਣਾ। ਇਸ ਪਰਵਾਰ ਦੇ ਮੋਹ ਵਿਚ ਕਿਉਂ ਫਸਦਾ ਹੈਂ?
ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥
aisaa kamm moolay na keechai jit ant pachhotaa-ee-ai.
Never do such a deed at all, for which you will repent in the end.
ਜਿਸ ਕੰਮ ਦੇ ਕੀਤਿਆਂ ਆਖ਼ਰ ਹੱਥ ਮਲਣੇ ਪੈਣ, ਉਹ ਕੰਮ ਕਦੇ ਭੀ ਕਰਨਾ ਨਹੀਂ ਚਾਹੀਦਾ।
ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥
satguroo kaa updays sun too hovai tayrai naalay.
Listen to the teachings of the True Guru, which will remain with you forever.
ਸਤਿਗੁਰੂ ਦੀ ਸਿੱਖਿਆ ਗਹੁ ਨਾਲ ਸੁਣ, ਇਹ ਗੁਰ-ਉਪਦੇਸ਼ ਸਦਾ ਚੇਤੇ ਰੱਖਣਾ ਚਾਹੀਦਾ ਹੈ।
ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥
kahai naanak man pi-aaray too sadaa sach samaalay. ||11||
Nanak says, O’ my dear mind, always lovingly remember the eternal God.||11||
ਨਾਨਕ ਆਖਦਾ ਹੈ ਕਿ ਹੇ ਪਿਆਰੇ ਮਨ! ਸਦਾ ਸੱਚੇ ਪ੍ਰਭੂ ਦਾ ਸਿਮਰਨ ਕਰ।
ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥
agam agocharaa tayraa ant na paa-i-aa.
O’ unfathomable and unperceivable God, nobody has ever found Your limit.
ਹੇ ਅਪਹੁੰਚ ਹਰੀ! ਹੇ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲੇ ਪ੍ਰਭੂ! (ਤੇਰੇ ਗੁਣਾਂ ਦਾ) ਕਿਸੇ ਨੇ ਅੰਤ ਨਹੀਂ ਲੱਭਾ।
ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥
anto na paa-i-aa kinai tayraa aapnaa aap too jaanhay.
Yes, no one has found Your limits and only You know Yourself.
ਆਪਣੇ (ਅਸਲ) ਸਰੂਪ ਨੂੰ ਤੂੰ ਆਪ ਹੀ ਜਾਣਦਾ ਹੈਂ, ਹੋਰ ਕੋਈ ਜੀਵ ਤੇਰੇ ਗੁਣਾਂ ਦਾ ਅਖ਼ੀਰ ਨਹੀਂ ਲੱਭ ਸਕਦਾ। .
ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥
jee-a jant sabh khayl tayraa ki-aa ko aakh vakhaana-ay.
All living beings and creatures are Your play; how can anyone describe You?
ਇਹ ਸਾਰੇ ਜੀਵ (ਤਾਂ) ਤੇਰਾ ਹੀ ਰਚਿਆ ਹੋਇਆ ਇਕ ਖੇਲ ਹੈ। ਕੋਈ ਹੋਰ ਜੀਵ ਤੇਨੂੰ ਬਿਆਨ ਕਰੇ ਭੀ ਕਿਸ ਤਰ੍ਹਾਂ?
ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥
aakhahi ta vaykheh sabh toohai jin jagat upaa-i-aa.
It is You who has created this world, it is You who speak through every living being and take care of them.
ਹਰੇਕ ਜੀਵ ਵਿਚ ਤੂੰ ਆਪ ਹੀ ਬੋਲਦਾ ਹੈਂ, ਹਰੇਕ ਜੀਵ ਦੀ ਤੂੰ ਆਪ ਹੀ ਸੰਭਾਲ ਕਰਦਾ ਹੈਂ, ਤੂੰ ਹੀ ਹੈਂ ਜਿਸ ਨੇ ਇਹ ਸੰਸਾਰ ਪੈਦਾ ਕੀਤਾ ਹੈ।
ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥
kahai naanak too sadaa agamm hai tayraa ant na paa-i-aa. ||12||
Nanak says, O’ God! You are always incomprehensible and nobody has ever found the limit of Your virtues. ||12||
ਨਾਨਕ ਆਖਦਾ ਹੈ ਕਿ ਹੇ ਪ੍ਰਭੂ, ਤੂੰ ਸਦਾ ਅਪਹੁੰਚ ਹੈਂ, ਕਿਸੇ ਜੀਵ ਨੇ ਤੇਰੇ ਗੁਣਾਂ ਦਾ ਕਦੇ ਅੰਤ ਨਹੀਂ ਲੱਭਾ
ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥
sur nar mun jan amrit khojday so amrit gur tay paa-i-aa.
The angels and sages search for the ambrosial Nectar; but this nectar is only obtained from the Guru.
ਦੇਵਤੇ ਮਨੁੱਖ ਮੁਨੀ ਲੋਕ ਈਸ਼ਵਰੀ-ਅੰਮ੍ਰਿਤ ਲੱਭਦੇ ਫਿਰਦੇ ਹਨ, (ਪਰ) ਇਹ ਅੰਮ੍ਰਿਤ ਗੁਰੂ ਤੋਂ ਹੀ ਮਿਲਦਾ ਹੈ।
ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥
paa-i-aa amrit gur kirpaa keenee sachaa man vasaa-i-aa.
The one upon whom the Guru has shown his mercy has received the nectar of Naam because he has enshrined the eternal God in his mind.
ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਇਹ) ਅੰਮ੍ਰਿਤ ਪ੍ਰਾਪਤ ਕਰ ਲਿਆ (ਕਿਉਂਕਿ) ਉਸ ਨੇ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪਣੇ ਮਨ ਵਿਚ ਟਿਕਾ ਲਿਆ।
ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥
jee-a jant sabh tuDh upaa-ay ik vaykh parsan aa-i-aa.
O’ God, all living beings are created by You; many people on seeing the Guru come before him to seek his blessings.
ਹੇ ਪ੍ਰਭੂ! ਸਾਰੇ ਜੀਅ ਜੰਤ ਤੂੰ ਹੀ ਪੈਦਾ ਕੀਤੇ ਹਨ l ਕਈ ਜੀਵ (ਗੁਰੂ ਦਾ) ਦੀਦਾਰ ਕਰ ਕੇ (ਉਸ ਦੇ) ਚਰਨ ਛੁਹਣ ਆਉਂਦੇ ਹਨ l
ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥
lab lobh ahaNkaar chookaa satguroo bhalaa bhaa-i-aa.
Their greed and egotism is dispelled, and the True Guru seems pleasing.
ਉਹਨਾਂ ਦਾ ਲੱਬ ਲੋਭ ਤੇ ਅਹੰਕਾਰ ਦੂਰ ਹੋ ਜਾਂਦਾ ਹੈ ਅਤੇ ਸਤਿਗੁਰੂ ਉਹਨਾਂ ਨੂੰ ਪਿਆਰਾ ਲੱਗਦਾ ਹੈ ।
ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥
kahai naanak jis no aap tuthaa tin amrit gur tay paa-i-aa. ||13||
Nanak says, only the one upon whom God has become gracious, have received the nectar of Naam from the Guru. ||13||
ਨਾਨਕ ਆਖਦਾ ਹੈ ਕਿ ਪ੍ਰਭੂ ਜਿਸ ਮਨੁੱਖ ਉਤੇ ਪ੍ਰਸੰਨ ਹੁੰਦਾ ਹੈ, ਉਸ ਮਨੁੱਖ ਨੇ ਨਾਮ-ਅੰਮ੍ਰਿਤ ਗੁਰੂ ਤੋਂ ਪ੍ਰਾਪਤ ਕਰ ਲਿਆ ਹੈ l
ਭਗਤਾ ਕੀ ਚਾਲ ਨਿਰਾਲੀ ॥
bhagtaa kee chaal niraalee.
The lifestyle of the devotees is unique and distinct.
ਭਗਤਾਂ ਦੀ ਜੀਵਨ-ਜੁਗਤੀ (ਦੁਨੀਆ ਦੇ ਲੋਕਾਂ ਨਾਲੋਂ ਸਦਾ) ਵੱਖਰੀ ਹੁੰਦੀ ਹੈ,
ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥
chaalaa niraalee bhagtaah kayree bikham maarag chalnaa.
Yes, the devotees’ lifestyle is unique and distinct; they follow the most difficult path.
ਭਗਤਾਂ ਦੀ ਜੀਵਨ-ਜੁਗਤੀ (ਹੋਰਨਾਂ ਨਾਲੋਂ) ਵੱਖਰੀ ਹੁੰਦੀ ਹੈ। ਉਹ (ਬੜੇ) ਔਖੇ ਰਸਤੇ ਉਤੇ ਤੁਰਦੇ ਹਨ।
ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥
lab lobh ahaNkaar taj tarisnaa bahut naahee bolnaa.
They renounce greed, egotism and worldly desires; they do not talk much about themselves.
ਉਹ ਲੱਬ ਲੋਭ ਅਹੰਕਾਰ ਤੇ ਮਾਇਆ ਦੀ ਤ੍ਰਿਸ਼ਨਾ ਤਿਆਗਦੇ ਹਨ ਤੇ ਬਹੁਤਾ ਨਹੀਂ ਬੋਲਦੇ (ਭਾਵ, ਆਪਣੀ ਸੋਭਾ ਨਹੀਂ ਕਰਦੇ ਫਿਰਦੇ)।
ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥
khanni-ahu tikhee vaalahu nikee ayt maarag jaanaa.
The path they follow in life is sharper than a two-edged sword, and finer than a hair (arduous and challenging). c
ਇਸ ਰਸਤੇ ਉਤੇ ਤੁਰਨਾ ਬੜੀ ਔਖੀ ਖੇਡ ਹੈ ਕਿਉਂਕਿ ਇਹ ਰਸਤਾ ਖੰਡੇ ਦੀ ਧਾਰ ਨਾਲੋਂ ਤ੍ਰਿੱਖਾ ਹੈ ਤੇ ਵਾਲ ਨਾਲੋਂ ਪਤਲਾ ਹੈ