ਓਹੁ ਬਿਧਾਤਾ ਮਨੁ ਤਨੁ ਦੇਇ ॥
oh biDhaataa man tan day-ay.
That Creator-God blesses us all with body and mind.
ਉਹ ਸਿਰਜਣਹਾਰ (ਸਭ ਜੀਆਂ) ਨੂੰ ਜਿੰਦ ਤੇ ਸਰੀਰ ਦੇਂਦਾ ਹੈ,
ਓਹੁ ਬਿਧਾਤਾ ਮਨਿ ਮੁਖਿ ਸੋਇ ॥
oh biDhaataa man mukh so-ay.
That Creator-God resides in the mind and mouth of all human beings. (whatever one thinks or utters, it is on God’s prompt).
ਉਹ ਪ੍ਰਭੂ ਹੀ ਜੀਵਾਂ ਦੇ ਮਨ ਵਿਚ ਵੱਸਦਾ ਹੈ ਤੇ ਮੂੰਹ ਵਿਚ ਵੱਸਦਾ ਹੈ
ਪ੍ਰਭੁ ਜਗਜੀਵਨੁ ਅਵਰੁ ਨ ਕੋਇ ॥
parabh jagjeevan avar na ko-ay.
God is the life of the world; there is none other at all.
ਪਰਮਾਤਮਾ (ਹੀ) ਜਗਤ ਦਾ ਆਸਰਾ ਹੈ, (ਉਸ ਤੋਂ ਬਿਨਾ) ਕੋਈ ਹੋਰ (ਆਸਰਾ) ਨਹੀਂ ਹੈ।
ਨਾਨਕ ਨਾਮਿ ਰਤੇ ਪਤਿ ਹੋਇ ॥੯॥
naanak naam ratay pat ho-ay. ||9||
O’ Nanak, one is honored by being focused on God’s Name. ||9||
ਹੇ ਨਾਨਕ! (ਉਸ) ਪਰਮਾਤਮਾ ਦੇ ਨਾਮ ਵਿਚ ਰੰਗੀਜ ਕੇ (ਹੀ) ਆਦਰ-ਸਤਕਾਰ ਮਿਲਦਾ ਹੈ ॥੯॥
ਰਾਜਨ ਰਾਮ ਰਵੈ ਹਿਤਕਾਰਿ ॥
raajan raam ravai hitkaar.
One who lovingly remembers God, the Sovereign King,
(ਜੋ ਮਨੁੱਖ) ਪ੍ਰਭੂ ਪਾਤਿਸ਼ਾਹ ਨੂੰ ਪ੍ਰੇਮ ਨਾਲ ਸਿਮਰਦਾ ਹੈ,
ਰਣ ਮਹਿ ਲੂਝੈ ਮਨੂਆ ਮਾਰਿ ॥
ran meh loojhai manoo-aa maar.
by conquering the mind, he fights the battle with vices in this world.
ਉਹ ਆਪਣੇ ਕੋਝੇ ਮਨ ਨੂੰ ਵੱਸ ਵਿਚ ਲਿਆ ਕੇ ਇਸ ਜਗਤ-ਅਖਾੜੇ ਵਿਚ (ਕਾਮਾਦਿਕ ਵੈਰੀਆਂ ਨਾਲ) ਲੜਦਾ ਹੈ,
ਰਾਤਿ ਦਿਨੰਤਿ ਰਹੈ ਰੰਗਿ ਰਾਤਾ ॥
raat dinant rahai rang raataa.
That person always remains imbued with the love of God,
ਉਹ ਮਨੁੱਖ ਦਿਨੇ ਰਾਤ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਰਹਿੰਦਾ ਹੈ,
ਤੀਨਿ ਭਵਨ ਜੁਗ ਚਾਰੇ ਜਾਤਾ ॥
teen bhavan jug chaaray jaataa.
and realizes God who has been pervading in all the three worlds (universe) throughout the four Yugas.
ਤਿੰਨ ਭਵਨਾਂ ਵਿਚ ਵਿਆਪਕ ਤੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਉਹ ਮਨੁੱਖ (ਪੱਕੀ) ਜਾਣ-ਪਛਾਣ ਪਾ ਲੈਂਦਾ ਹੈ।
ਜਿਨਿ ਜਾਤਾ ਸੋ ਤਿਸ ਹੀ ਜੇਹਾ ॥
jin jaataa so tis hee jayhaa.
One who realized God, he became like Him.
ਜਿਸ ਮਨੁੱਖ ਨੇ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ, ਉਹ ਉਸ ਵਰਗਾ ਹੀ ਹੋ ਗਿਆ l
ਅਤਿ ਨਿਰਮਾਇਲੁ ਸੀਝਸਿ ਦੇਹਾ ॥
at nirmaa-il seejhas dayhaa.
His mind becomes most immaculate and he becomes accomplished.
ਉਸ ਦਾ ਆਤਮਾ ਬੜਾ ਹੀ ਪਵਿਤ੍ਰ ਹੋ ਜਾਂਦਾ ਹੈ, ਤੇ ਉਸ ਦਾ ਸਰੀਰ ਭੀ ਸਫਲ ਹੋ ਜਾਂਦਾ ਹੈ,
ਰਹਸੀ ਰਾਮੁ ਰਿਦੈ ਇਕ ਭਾਇ ॥
rahsee raam ridai ik bhaa-ay.
God, the embodiment of bliss always remain enshrined in His heart,
ਆਨੰਦ-ਸਰੂਪ ਪਰਮਾਤਮਾ ਸਦਾ ਉਸ ਦੇ ਹਿਰਦੇ ਵਿਚ ਟਿਕਿਆ ਰਹਿੰਦਾ ਹੈ,
ਅੰਤਰਿ ਸਬਦੁ ਸਾਚਿ ਲਿਵ ਲਾਇ ॥੧੦॥
antar sabad saach liv laa-ay. ||10||
the Guru’s word abides within him and he always remains focused on the eternal God. ||10||
ਉਸ ਦੇ ਮਨ ਵਿਚ ਸਤਿਗੁਰੂ ਦਾ ਸ਼ਬਦ ਵੱਸਦਾ ਹੈ ਤੇ ਉਹ ਮਨੁੱਖ ਸਦਾ-ਥਿਰ ਪ੍ਰਭੂ ਵਿਚ ਸੁਰਤ ਜੋੜੀ ਰੱਖਦਾ ਹੈ ॥੧੦॥
ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥
ros na keejai amrit peejai rahan nahee sansaaray.
O’ pundit, do not remain angry with God, instead drink the ambrosial nectar of Naam because mortal’s stay in this world not forever.
(ਹੇ ਪਾਂਡੇ! ਉਸ ਗੋਪਾਲ ਨਾਲ) ਰੁਸੇਵਾਂ ਹੀ ਨਾਹ ਕਰੀ ਰੱਖੋ, ਉਸ ਦਾ ਨਾਮ-ਅੰਮ੍ਰਿਤ ਪੀਉ। ਇਸ ਸੰਸਾਰ ਵਿਚ ਸਦਾ ਦਾ ਵਸੇਬਾ ਨਹੀਂ ਹੈ।
ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥
raajay raa-ay rank nahee rahnaa aa-ay jaa-ay jug chaaray.
The kings, the wealthy or the beggars are not going to live forever in this world; one who is born must die, has been the eternal rule throughout the four ages.
ਰਾਜੇ, ਅਮੀਰ,ਜਾਂ ਕੰਗਾਲ, ਕੋਈ ਭੀ ਇਥੇ ਸਦਾ ਨਹੀਂ ਰਹਿ ਸਕਦਾ। ਜੋ ਜੰਮਿਆ ਹੈ ਉਸ ਨੇ ਮਰਨਾ ਹੈ, (ਇਹ ਨਿਯਮ) ਸਦਾ ਲਈ (ਅਟੱਲ) ਹੈ।
ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥
rahan kahan tay rahai na ko-ee kis peh kara-o binantee.
Nobody stays here forever even by requesting for it; therefore, to whom may I request for this?
ਇਥੇ ਸਦਾ ਟਿਕੇ ਰਹਿਣ ਲਈ ਤਰਲੇ ਕਰਨ ਨਾਲ ਭੀ ਕੋਈ ਸਦਾ ਟਿਕਿਆ ਨਹੀਂ ਰਹਿੰਦਾ ਇਸ ਗੱਲ ਵਾਸਤੇ ਮੈਂ ਕੀਹਦੇ ਅੱਗੇ ਪ੍ਰਾਰਥਨਾ ਕਰਾਂ,
ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥
ayk sabad raam naam niroDhar gur dayvai pat matee. ||11||
The divine word of God’s Name will never fail you; the Guru grants honor and understanding. ||11||
ਜਿਸ ਨੂੰ ਗੁਰੂ ਪ੍ਰਭੂ ਦੇ ਨਾਮ ਦਾ ਇਕ ਸ਼ਬਦ ਹੀ ਨਿਰੋਧਰੁ (ਮੰਤਰ) ਬਖ਼ਸ਼ਦਾ ਹੈ,ਉਸ ਦੀ ਮਤ ਅਤੇ ਪਤ ਕਇਮ ਰਹਿੰਦੀ ਹੈ ॥੧੧॥
ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥
laaj marantee mar ga-ee ghooghat khol chalee.
O’ pundit, the soul-bride (who follows the Guru’s teachings), sheds her fear of any worldly criticism and treads on the divine path fearlessly.
(ਹੇ ਪਾਂਡੇ!) (ਗੁਰੂ ਦੀ ਸਰਨ ਪੈਣ ਵਾਲੀ ਜੀਵ ਇਸਤ੍ਰੀ ਦੀ) ਦੁਨੀਆ ਦੇ ਨੱਕ-ਨਮੂਜ ਦਾ ਸਦਾ ਧਿਆਨ ਰੱਖਣ ਵਾਲੀ (ਪਹਿਲੀ ਅਕਲ) ਮੁੱਕ ਜਾਂਦੀ ਹੈ, ਹੁਣ ਉਹ ਲੋਕ-ਲਾਜ ਦਾ ਘੁੰਡ ਲਾਹ ਕੇ ਤੁਰਦੀ ਹੈ।
ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥
saas divaanee baavree sir tay sank talee.
The fear of Maya, which is like a crazy and insane mother-in-law, that was not letting her unite with her Husband-God, is removed from her mind.
(ਜਿਸ ਮਾਇਆ ਨੇ ਉਸ ਨੂੰ ਪਤੀ-ਪ੍ਰਭੂ ਵਿਚ ਜੁੜਨ ਤੋਂ ਰੋਕਿਆ ਹੋਇਆ ਸੀ, ਉਸ) ਝੱਲੀ ਕਮਲੀ ਮਾਇਆ ਦਾ ਸਹਿਮ ਉਸ ਦੇ ਸਿਰ ਤੋਂ ਹਟ ਜਾਂਦਾ ਹੈ।
ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥
paraym bulaa-ee ralee si-o man meh sabad anand.
God blesses her the gift of His remembrance as if she is being lovingly called by Him; as she realizes Him, the divine word and bliss remains in her mind.
ਉਸ ਨੂੰ ਪ੍ਰਭੂ-ਪਤੀ ਪਿਆਰ ਤੇ ਚਾਉ ਨਾਲ ਸੱਦਦਾ ਹੈ (ਭਾਵ, ਆਪਣੀ ਯਾਦ ਦੀ ਖਿੱਚ ਬਖ਼ਸ਼ਦਾ ਹੈ), ਉਸ ਦੇ ਮਨ ਵਿਚ (ਸਤਿਗੁਰੂ ਦਾ) ਸ਼ਬਦ (ਆ ਵੱਸਦਾ ਹੈ, ਉਸ ਦੇ ਮਨ ਵਿਚ) ਆਨੰਦ (ਟਿਕਿਆ ਰਹਿੰਦਾ) ਹੈ।
ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥
laal ratee laalee bha-ee gurmukh bha-ee nichind. ||12||
By the Guru’s grace, she becomes fear-free, and her face glows with the love of her beloved-God. ||12||
ਗੁਰਾਂ ਦੀ ਦਇਆ ਦੁਆਰਾ ਉਹ ਚਿੰਤਾ-ਰਹਿਤ ਹੋ ਜਾਂਦੀ ਹੈ ਅਤੇ ਪ੍ਰੀਤਮ ਦੇ ਪ੍ਰੇਮ ਵਿਚ ਰੰਗੀ ਹੋਈ ਦੇ ਮੂੰਹ ਉਤੇ ਲਾਲੀ ਭਖ ਆਉਂਦੀ ਹੈ ॥੧੨॥
ਲਾਹਾ ਨਾਮੁ ਰਤਨੁ ਜਪਿ ਸਾਰੁ ॥
laahaa naam ratan jap saar.
O’ pandit, meditate on the jewel-like precious Naam, this is the essence of all the spiritual gain in this world.
(ਹੇ ਪਾਂਡੇ! ਪਰਮਾਤਮਾ ਦਾ) ਸ੍ਰੇਸ਼ਟ ਨਾਮ ਜਪ, ਸ੍ਰੇਸ਼ਟ ਨਾਮ ਹੀ ਅਸਲ ਖੱਟੀ-ਕਮਾਈ ਹੈ।
ਲਬੁ ਲੋਭੁ ਬੁਰਾ ਅਹੰਕਾਰੁ ॥
lab lobh buraa ahaNkaar.
Obsession for food, greed and ego are very bad,
ਜੀਭ ਦਾ ਚਸਕਾ, ਮਾਇਆ ਦਾ ਲਾਲਚ, ਅਹੰਕਾਰ (ਇਹ ਕਰਮ ਬੁਰਾ ਹੈ)।
ਲਾੜੀ ਚਾੜੀ ਲਾਇਤਬਾਰੁ ॥
laarhee chaarhee laa-itbaar.
and so is defaming, flattering and slandering.
ਨਿੰਦਿਆ, ਖ਼ੁਸ਼ਾਮਦ, ਚੁਗ਼ਲੀ-ਇਹ ਹਰੇਕ ਕੰਮ ਮਾੜਾ ਹੈ।
ਮਨਮੁਖੁ ਅੰਧਾ ਮੁਗਧੁ ਗਵਾਰੁ ॥
manmukh anDhaa mugaDh gavaar
The self-willed person who engages in such evils is totally ignorant and foolish.
ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਲਬ ਲੋਭ ਆਦਿਕ ਕਰਦਾ ਹੈ) ਉਹ ਮੂਰਖ, ਮੂੜ੍ਹ, ਤੇ ਅੰਨ੍ਹਾ ਹੈ
ਲਾਹੇ ਕਾਰਣਿ ਆਇਆ ਜਗਿ ॥
laahay kaaran aa-i-aa jag.
One comes to the world for earning the profit of Naam,
ਜੀਵ ਜਗਤ ਵਿਚ ਕੁਝ ਖੱਟਣ ਦੀ ਖ਼ਾਤਰ ਆਉਂਦਾ ਹੈ,
ਹੋਇ ਮਜੂਰੁ ਗਇਆ ਠਗਾਇ ਠਗਿ ॥
ho-ay majoor ga-i-aa thagaa-ay thag.
but he becomes a mere laborer, and goes from here (losing the game of life) cheated by Maya.
ਪਰ (ਮਾਇਆ ਦਾ) ਗੋੱਲਾ ਬਣ ਕੇ ਮੋਹ ਦੇ ਹੱਥੋਂ ਜੀਵਨ-ਖੇਡ ਹਾਰ ਕੇ ਜਾਂਦਾ ਹੈ।
ਲਾਹਾ ਨਾਮੁ ਪੂੰਜੀ ਵੇਸਾਹੁ ॥
laahaa naam poonjee vaysaahu.
One who earns the profit of Naam by investing the capital of faith,
ਜੋ ਮਨੁੱਖ ਸਰਧਾ ਨੂੰ ਰਾਸ-ਪੂੰਜੀ ਬਣਾਂਦਾ ਹੈ ਤੇ (ਇਸ ਪੂੰਜੀ ਦੀ ਰਾਹੀਂ) ਪਰਮਾਤਮਾ ਦਾ ਨਾਮ ਖੱਟਦਾ-ਕਮਾਂਦਾ ਹੈ,
ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥
naanak sachee pat sachaa paatisaahu. ||13||
O’ Nanak, he is truly honored by the eternal God, the sovereign king. ||13||
ਹੇ ਨਾਨਕ! ਉਸ ਨੂੰ ਸਦਾ-ਥਿਰ ਪਾਤਿਸ਼ਾਹ ਸਦਾ ਟਿਕੀ ਰਹਿਣ ਵਾਲੀ ਇੱਜ਼ਤ ਬਖ਼ਸ਼ਦਾ ਹੈ ॥੧੩॥
ਆਇ ਵਿਗੂਤਾ ਜਗੁ ਜਮ ਪੰਥੁ ॥
aa-ay vigootaa jag jam panth.
One comes into the world, gets ruined by treading on the path of spiritual deterioration.
ਜੀਵ (ਸੰਸਾਰ ਵਿਚ) ਜਨਮ ਲੈ ਕੇ (ਗੋਪਾਲ ਦੀ ਭਗਤੀ ਦੇ ਥਾਂ ਮਾਇਆ ਦੀ ਖ਼ਾਤਰ) ਖ਼ੁਆਰ ਹੁੰਦਾ ਹੈ, ਤੇ ਆਤਮਕ ਮੌਤ ਦਾ ਰਾਹ ਫੜ ਲੈਂਦਾ ਹੈ।
ਆਈ ਨ ਮੇਟਣ ਕੋ ਸਮਰਥੁ ॥
aa-ee na maytan ko samrath.
and is not capable of resisting the allurement of Maya.
ਅਤੇ ਮਾਇਆ ਦੀ ਤ੍ਰਿਸ਼ਨਾ ਨੂੰ ਮਿਟਾਣ-ਜੋਗਾ ਨਹੀਂ ਹੁੰਦਾ।
ਆਥਿ ਸੈਲ ਨੀਚ ਘਰਿ ਹੋਇ ॥
aath sail neech ghar ho-ay.
so much so that even if the most wretched person has wealth in his house,
(ਜਗਤ ਦਾ ਝੱਲ-ਪੁਣਾ ਵੇਖੋ ਕਿ) ਜੇ ਬਹੁਤੀ ਮਾਇਆ ਕਿਸੇ ਚੰਦਰੇ ਮਨੁੱਖ ਦੇ ਘਰ ਵਿਚ ਹੋਵੇ,
ਆਥਿ ਦੇਖਿ ਨਿਵੈ ਜਿਸੁ ਦੋਇ ॥
aath daykh nivai jis do-ay.
seeing that wealth, both the poor and the rich pay their respects to him.
ਤਾਂ ਉਸ ਦੀ ਮਾਇਆ ਨੂੰ ਵੇਖ ਕੇ (ਗਰੀਬ ਅਮੀਰ) ਦੋਵੇਂ (ਉਸ ਚੰਦਰੇ ਅੱਗੇ ਭੀ) ਲਿਫ਼ਦੇ ਹਨ;
ਆਥਿ ਹੋਇ ਤਾ ਮੁਗਧੁ ਸਿਆਨਾ ॥
aath ho-ay taa mugaDh si-aanaa.
Even an idiot is considered as clever, if he is rich.
ਜੇ ਮਾਇਆ (ਪੱਲੇ) ਹੋਵੇ ਤਾਂ ਮੂਰਖ ਬੰਦਾ ਭੀ ਸਿਆਣਾ (ਮੰਨਿਆ ਜਾਂਦਾ) ਹੈ।
ਭਗਤਿ ਬਿਹੂਨਾ ਜਗੁ ਬਉਰਾਨਾ ॥
bhagat bihoonaa jag ba-uraanaa.
Without devotional worship, the world has gone insane running after Maya.
ਭਗਤੀ ਤੋਂ ਵਾਂਝਾ ਹੋਣ ਕਰ ਕੇ ਜਗਤ ਝੱਲਾ ਹੋਇਆ ਫਿਰਦਾ ਹੈ।
ਸਭ ਮਹਿ ਵਰਤੈ ਏਕੋ ਸੋਇ ॥
sabh meh vartai ayko so-ay.
God is pervading in all,
ਉਹ (ਗੋਪਾਲ) ਆਪ ਹੀ ਸਭ ਜੀਵਾਂ ਵਿਚ ਮੌਜੂਦ ਹੈ,
ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥
jis no kirpaa karay tis pargat ho-ay. ||14||
but only he understands this fact upon whom God bestows mercy. ||14||
ਪਰ ਇਹ ਸੂਝ ਉਸ ਮਨੁੱਖ ਨੂੰ ਆਉਂਦੀ ਹੈ ਜਿਸ ਉਤੇ (ਗੋਪਾਲ ਆਪ) ਕਿਰਪਾ ਕਰਦਾ ਹੈ ॥੧੪॥
ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥
jug jug thaap sadaa nirvair.
(O’ pundit, enshrine that God in your mind) who after creating the world, always remains free from any enmity,
(ਹੇ ਪਾਂਡੇ! ਉਸ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖ) ਜੋ ਸਦਾ ਹੀ (ਬਹੁ-ਰੰਗੀ ਦੁਨੀਆ) ਪੈਦਾ ਕਰ ਕੇ ਆਪ ਨਿਰਵੈਰ ਰਹਿੰਦਾ ਹੈ,
ਜਨਮਿ ਮਰਣਿ ਨਹੀ ਧੰਧਾ ਧੈਰੁ ॥
janam maran nahee DhanDhaa Dhair.
and who is not subject to birth and death and is not entangled in worldly affairs.
ਜੋ ਜਨਮ ਮਰਨ ਵਿਚ ਨਹੀਂ ਹੈ ਤੇ (ਜਿਸ ਦੇ ਅੰਦਰ ਜਗਤ ਦਾ ਕੋਈ) ਧੰਧਾ ਭਟਕਣਾ ਪੈਦਾ ਨਹੀਂ ਕਰਦਾ।
ਜੋ ਦੀਸੈ ਸੋ ਆਪੇ ਆਪਿ ॥
jo deesai so aapay aap.
Whatever is visible, is God Himself.
ਜੋ ਕੁਝ (ਜਗਤ ਵਿਚ) ਦਿੱਸ ਰਿਹਾ ਹੈ ਉਹ ਗੋਪਾਲ ਆਪ ਹੀ ਆਪ ਹੈ (ਭਾਵ, ਉਸ ਗੋਪਾਲ ਦਾ ਹੀ ਸਰੂਪ ਹੈ)।
ਆਪਿ ਉਪਾਇ ਆਪੇ ਘਟ ਥਾਪਿ ॥
aap upaa-ay aapay ghat thaap.
After creating the universe, God Himself creates the living beings.
ਉਹ ਗੋਪਾਲ ਆਪ ਹੀ (ਸ੍ਰਿਸ਼ਟੀ) ਪੈਦਾ ਕਰ ਕੇ ਆਪ ਹੀ ਸਾਰੇ ਜੀਵ ਬਣਾਂਦਾ ਹੈ।
ਆਪਿ ਅਗੋਚਰੁ ਧੰਧੈ ਲੋਈ ॥
aap agochar DhanDhai lo-ee.
He Himself is incomprehensible, but people are caught in the worldly affairs.
(ਹੇ ਪਾਂਡੇ!) ਜਗਤ ਦਾ ਸਹਾਰਾ ਉਹ ਗੋਪਾਲ ਅਪਹੁੰਚ ਹੈ। ਜਗਤ ਭਟਕਣਾ ਵਿਚ (ਫਸਿਆ ਪਿਆ) ਹੈ।
ਜੋਗ ਜੁਗਤਿ ਜਗਜੀਵਨੁ ਸੋਈ ॥
jog jugat jagjeevan so-ee.
God, the life of the world, Himself shows the way to unite with Him.
ਉਹ ਪਰਮਾਤਮਾ, ਜਗਤ ਦੀ ਜਿੰਦ ਜਾਨ, ਆਪ ਹੀ ਜੀਵ ਨੂੰ ਆਪਣੇ ਨਾਲ ਮਿਲਣ ਦੀ ਜਾਚ ਸਿਖਾਂਦਾ ਹੈ।
ਕਰਿ ਆਚਾਰੁ ਸਚੁ ਸੁਖੁ ਹੋਈ ॥
kar aachaar sach sukh ho-ee.
O’ Pandit, make remembering the eternal God as a way of life, only then you would receive celestial peace.
(ਹੇ ਪਾਂਡੇ!) ਉਸ ਸਦਾ-ਥਿਰ (ਗੋਪਾਲ ਦੀ ਯਾਦ) ਨੂੰ ਆਪਣਾ ਕਰਤੱਬ ਬਣਾ, ਤਦੋਂ ਹੀ ਸੁਖ ਮਿਲਦਾ ਹੈ।
ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥
naam vihoonaa mukat kiv ho-ee. ||15||
Without the wealth of Naam, how can anyone find liberation from vices? ||15||.
ਉਸ ਦੇ ਨਾਮ ਤੋਂ ਵਾਂਜੇ ਰਹਿ ਕੇ ਧੰਧਿਆਂ ਤੋਂ ਖ਼ਲਾਸੀ ਨਹੀਂ ਹੋ ਸਕਦੀ ॥੧੫॥
ਵਿਣੁ ਨਾਵੈ ਵੇਰੋਧੁ ਸਰੀਰ ॥
vin naavai vayroDh sareer.
O’ pandit, without remembering God’s Name, even one’s own body (the sensory organs) becomes an enemy for his spiritual growth.
(ਹੇ ਪਾਂਡੇ! ਨਾਮ ਸਿਮਰਨ ਤੋਂ ਬਿਨਾ ਗਿਆਨ ਇੰਦ੍ਰਿਆਂ ਦਾ ਆਤਮਕ ਜੀਵਨ ਨਾਲ ਵਿਰੋਧ ਪੈ ਜਾਂਦਾ ਹੈ।
ਕਿਉ ਨ ਮਿਲਹਿ ਕਾਟਹਿ ਮਨ ਪੀਰ ॥
ki-o na mileh kaateh man peer.
Therefore, why don’t you realize God by remembering Him, and remove the afflictions of your mind.
ਤੂੰ ਕਿਉਂ (ਗੋਪਾਲ ਦੀ ਯਾਦ ਵਿਚ) ਨਹੀਂ ਜੁੜਦਾ? ਤੇ, ਕਿਉਂ ਆਪਣੇ ਮਨ ਦਾ ਰੋਗ ਦੂਰ ਨਹੀਂ ਕਰਦਾ?
ਵਾਟ ਵਟਾਊ ਆਵੈ ਜਾਇ ॥
vaat vataa-oo aavai jaa-ay.
Like a traveler, one keeps on traveling from one life to another,
ਜੀਵ-ਮੁਸਾਫ਼ਿਰ ਵਾਂਗ ਜਗਤ ਵਿਚ ਆਉਂਦਾ ਹੈ ਤੇ ਇਥੋਂ ਤੁਰ ਜਾਂਦਾ ਹੈ,
ਕਿਆ ਲੇ ਆਇਆ ਕਿਆ ਪਲੈ ਪਾਇ ॥
ki-aa lay aa-i-aa ki-aa palai paa-ay.
what did one bring into this world, and what did he gain from here?
(ਨਾਮ ਦੀ ਕਮਾਈ ਤੋਂ) ਸੱਖਣਾ ਹੀ ਇਥੇ ਆਉਂਦਾ ਹੈ ਤੇ (ਇਥੇ ਰਹਿ ਕੇ ਭੀ) ਕੋਈ ਆਤਮਕ ਖੱਟੀ ਨਹੀਂ ਖੱਟਦਾ।
ਵਿਣੁ ਨਾਵੈ ਤੋਟਾ ਸਭ ਥਾਇ ॥
vin naavai totaa sabh thaa-ay.
Without meditating on Naam, one suffers loss at every place.
ਨਾਮ ਤੋਂ ਵਾਂਜੇ ਰਿਹਾਂ ਹਰ ਥਾਂ ਘਾਟਾ ਹੀ ਘਾਟਾ ਹੁੰਦਾ ਹੈ (ਭਾਵ, ਮਨੁੱਖ ਪ੍ਰਭੂ ਨੂੰ ਵਿਸਾਰ ਕੇ ਜੋ ਭੀ ਕਿਰਤ-ਕਾਰ ਕਰਦਾ ਹੈ ਉਹ ਖੋਟੀ ਹੋਣ ਕਰ ਕੇ ਉੱਚੇ ਜੀਵਨ ਵਲੋਂ ਹੋਰ ਹੋਰ ਪਰੇ ਲੈ ਜਾਂਦੀ ਹੈ)।
ਲਾਹਾ ਮਿਲੈ ਜਾ ਦੇਇ ਬੁਝਾਇ ॥
laahaa milai jaa day-ay bujhaa-ay.
One receives the profit of Naam; only when God grants this understanding.
ਪਰ ਮਨੁੱਖ ਨੂੰ ਪ੍ਰਭੂ ਦੇ ਨਾਮ ਦੀ ਖੱਟੀ ਤਦੋਂ ਹੀ ਪ੍ਰਾਪਤ ਹੁੰਦੀ ਹੈ ਜਦੋਂ ਗੋਪਾਲ ਆਪ ਇਹ ਸੂਝ ਬਖ਼ਸ਼ਦਾ ਹੈ।
ਵਣਜੁ ਵਾਪਾਰੁ ਵਣਜੈ ਵਾਪਾਰੀ ॥
vanaj vaapaar vanjai vaapaaree.
A human being, like a businessman, may keep trading in worldly things instead of Naam,
ਨਾਮ ਤੋਂ ਸੱਖਣਾ ਰਹਿ ਕੇ ਜੀਵ-ਵਣਜਾਰਾ ਹੋਰ ਹੋਰ ਵਣਜ-ਵਪਾਰ ਹੀ ਕਰਦਾ ਹੈ,
ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥
vin naavai kaisee pat saaree. ||16||
but without Naam, how can he receive true honor in God’s presence? ||16||
ਪਰ (ਪਰਮਾਤਮਾ ਦੀ ਹਜ਼ੂਰੀ ਵਿਚ) ਨਾਮ ਦੇ ਬਾਝੋਂ ਉਹ ਅਸਲੀ ਇੱਜ਼ਤ ਕਿਸ ਤਰ੍ਹਾਂ ਪਾ ਸਕਦਾ ਹੈ ॥੧੬॥
ਗੁਣ ਵੀਚਾਰੇ ਗਿਆਨੀ ਸੋਇ ॥
gun veechaaray gi-aanee so-ay.
O’ pundit, that person alone is spiritually wise, who reflects on God’s virtues.
(ਹੇ ਪਾਂਡੇ!) ਕੇਵਲ ਉਹ ਹੀ ਬ੍ਰਹਮਬੇਤਾ ਹੈ ਜੋ ਵਹਿਗੁਰੂ ਦੀਆਂ ਨੇਕੀਆਂ ਦਾ ਚਿੰਤਨ ਕਰਦਾ ਹੈ।
ਗੁਣ ਮਹਿ ਗਿਆਨੁ ਪਰਾਪਤਿ ਹੋਇ ॥
gun meh gi-aan paraapat ho-ay.
The divine wisdom is attained only by focusing the mind on God’s virtues.
ਗੋਪਾਲ ਦੇ ਗੁਣਾਂ ਵਿਚ (ਚਿੱਤ ਜੋੜਿਆਂ ਹੀ) ਗੋਪਾਲ ਨਾਲ ਸਾਂਝ ਬਣਦੀ ਹੈ।
ਗੁਣਦਾਤਾ ਵਿਰਲਾ ਸੰਸਾਰਿ ॥
gundaataa virlaa sansaar.
But only a rare person in this world imparts knowledge about the virtues of God.
ਪਰ ਜਗਤ ਵਿਚ ਕੋਈ ਵਿਰਲਾ (ਮਹਾ ਪੁਰਖ ਜੀਵ ਦੀ) ਗੋਪਾਲ ਦੇ ਗੁਣਾਂ ਨਾਲ ਜਾਣ-ਪਛਾਣ ਕਰਾਂਦਾ ਹੈ;
ਸਾਚੀ ਕਰਣੀ ਗੁਰ ਵੀਚਾਰਿ ॥
saachee karnee gur veechaar.
The Righteous way of life comes only by contemplating on the Guru’s teachings.
ਗੋਪਾਲ ਦੇ ਗੁਣ ਯਾਦ ਕਰਨ ਦਾ ਸੱਚਾ ਕਰਤੱਬ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਹੀ ਹੋ ਸਕਦਾ ਹੈ।
ਅਗਮ ਅਗੋਚਰੁ ਕੀਮਤਿ ਨਹੀ ਪਾਇ ॥
agam agochar keemat nahee paa-ay.
God is inaccessible and incomprehensible; His worth cannot be estimated.
(ਹੇ ਪਾਂਡੇ!) ਉਹ ਗੋਪਾਲ ਅਪਹੁੰਚ ਹੈ, ਜੀਵ ਦੇ ਗਿਆਨ-ਇੰਦ੍ਰੇ ਉਸ ਤਕ ਨਹੀਂ ਅੱਪੜ ਸਕਦੇ, (ਸਤਿਗੁਰੂ ਦੀ ਦਿੱਤੀ ਸੂਝ ਤੋਂ ਬਿਨਾ) ਉਸ ਦੇ ਗੁਣਾਂ ਦੀ ਕਦਰ ਨਹੀਂ ਪੈ ਸਕਦੀ।