ਆਪੇ ਬਖਸੇ ਸਚੁ ਦ੍ਰਿੜਾਏ ਮਨੁ ਤਨੁ ਸਾਚੈ ਰਾਤਾ ਹੇ ॥੧੧॥
aapay bakhsay sach drirh-aa-ay man tan saachai raataa hay. ||11||
Upon whom God bestows mercy, He firmly implants His Name in his heart; then the mind and body of that person gets imbued with God’s love. ||11||
ਜਿਸ ਉਤੇ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ, ਉਸ ਦੇ ਹਿਰਦੇ ਵਿਚ ਆਪਣਾ ਸਦਾ-ਥਿਰ ਨਾਮ ਪੱਕਾ ਕਰ ਦੇਂਦਾ ਹੈ; ਉਸ ਮਨੁੱਖ ਦਾ ਮਨ ਉਸ ਦਾ ਤਨ ਸਦਾ-ਥਿਰ ਹਰਿ-ਨਾਮ ਵਿਚ ਰੰਗਿਆ ਜਾਂਦਾ ਹੈ ॥੧੧॥
ਮਨੁ ਤਨੁ ਮੈਲਾ ਵਿਚਿ ਜੋਤਿ ਅਪਾਰਾ ॥
man tan mailaa vich jot apaaraa.
Even though the mind and body of a person are polluted because of the vices, still in it dwells the light of the infinite God.
(ਵਿਕਾਰਾਂ ਦੇ ਕਾਰਨ ਮਨੁੱਖ ਦਾ) ਮਨ ਅਤੇ ਤਨ ਗੰਦਾ ਹੋਇਆ ਰਹਿੰਦਾ ਹੈ, (ਫਿਰ ਭੀ ਉਸ ਦੇ) ਅੰਦਰ ਬੇਅੰਤ ਪਰਮਾਤਮਾ ਦੀ ਜੋਤਿ ਮੌਜੂਦ ਹੈ।
ਗੁਰਮਤਿ ਬੂਝੈ ਕਰਿ ਵੀਚਾਰਾ ॥
gurmat boojhai kar veechaaraa.
When one understands the mystery of righteous living by reflecting on the Guru’s teachings,
ਜਦੋਂ ਗੁਰੂ ਦੀ ਮੱਤ ਦੀ ਰਾਹੀਂ ਉਹ ਵਿਚਾਰ ਕਰ ਕੇ (ਆਤਮਕ ਜੀਵਨ ਦੇ ਭੇਤ ਨੂੰ) ਸਮਝਦਾ ਹੈ,
ਹਉਮੈ ਮਾਰਿ ਸਦਾ ਮਨੁ ਨਿਰਮਲੁ ਰਸਨਾ ਸੇਵਿ ਸੁਖਦਾਤਾ ਹੇ ॥੧੨॥
ha-umai maar sadaa man nirmal rasnaa sayv sukh-daata hay. ||12||
then his mind becomes immaculate forever by Conquering egotism and reciting with his tongue the Name of God, the giver of peace. ||12||
ਤਦੋਂ ਹਉਮੈ ਨੂੰ ਦੂਰ ਕਰ ਕੇ, ਅਤੇ ਜੀਭ ਨਾਲ ਸੁਖਾਂ ਦੇ ਦਾਤੇ ਪ੍ਰਭੂ ਦਾ ਨਾਮ ਜਪ ਕੇ, ਉਸ ਦਾ ਮਨ ਸਦਾ ਲਈ ਪਵਿੱਤਰ ਹੋ ਜਾਂਦਾ ਹੈ ॥੧੨॥
ਗੜ ਕਾਇਆ ਅੰਦਰਿ ਬਹੁ ਹਟ ਬਾਜਾਰਾ ॥
garh kaa-i-aa andar baho hat baajaaraa.
In this fort-like body, our sensory organs are like many shops where Naam can be traded.
ਇਸ ਸਰੀਰ-ਕਿਲ੍ਹੇ ਵਿਚ (ਮਨ ਗਿਆਨ-ਇੰਦ੍ਰੇ ਆਦਿਕ) ਕਈ ਹੱਟ ਹਨ ਕਈ ਬਜ਼ਾਰ ਹਨ (ਜਿੱਥੇ ਨਾਮ-ਵੱਖਰ ਦਾ ਸੌਦਾ ਕੀਤਾ ਜਾ ਸਕਦਾ ਹੈ)।
ਤਿਸੁ ਵਿਚਿ ਨਾਮੁ ਹੈ ਅਤਿ ਅਪਾਰਾ ॥
tis vich naam hai at apaaraa.
Within this fort-like body is also the Name of the exceedingly infinite God.
ਇਸ (ਸਰੀਰ-ਕਿਲ੍ਹੇ) ਦੇ ਵਿਚ (ਹੀ) ਪਰਮਾਤਮਾ ਦਾ ਬਹੁਤ ਕੀਮਤੀ ਨਾਮ-ਪਦਾਰਥ ਹੈ।
ਗੁਰ ਕੈ ਸਬਦਿ ਸਦਾ ਦਰਿ ਸੋਹੈ ਹਉਮੈ ਮਾਰਿ ਪਛਾਤਾ ਹੇ ॥੧੩॥
gur kai sabad sadaa dar sohai ha-umai maar pachhaataa hay. ||13||
One who conquers egotism through the Guru’s word, understands the worth of Naam and always looks adorable in God’s presence. ||13||
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਇਸ ਨਾਮ-ਰਤਨ ਦੀ ਕਦਰ ਸਮਝਦਾ ਹੈ ਉਹ ਮਨੁੱਖ ਪਰਮਾਤਮਾ ਦੇ ਦਰ ਤੇ ਸਦਾ ਸੋਹਣਾ ਲਗਦਾ ਹੈ॥੧੩॥
ਰਤਨੁ ਅਮੋਲਕੁ ਅਗਮ ਅਪਾਰਾ ॥
ratan amolak agam apaaraa.
Invaluable is the jewel-like Name of the infinite and incomprehensible God.
ਅਪਹੁੰਚ ਤੇ ਬੇਅੰਤ ਪਰਮਾਤਮਾ ਦਾ ਨਾਮ-ਰਤਨ ਅਣਮੁਲਾ ਹੈ।
ਕੀਮਤਿ ਕਵਣੁ ਕਰੇ ਵੇਚਾਰਾ ॥
keemat kavan karay vaychaaraa.
How can any human being evaluate the worth of this jewel-like Name?
ਜੀਵ ਵਿਚਾਰਾ ਇਸ ਨਾਮ-ਰਤਨ ਦਾ ਮੁੱਲ ਕਿਸ ਤਰ੍ਹਾਂ ਪਾ ਸਕਦਾ ਹੈ?
ਗੁਰ ਕੈ ਸਬਦੇ ਤੋਲਿ ਤੋਲਾਏ ਅੰਤਰਿ ਸਬਦਿ ਪਛਾਤਾ ਹੇ ॥੧੪॥
gur kai sabday tol tolaa-ay antar sabad pachhaataa hay. ||14||
One who trades the jewel-like Naam after evaluating its worth by following the Guru’s teachings, he realizes it within him through the divine word. ||14||
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਇਸ ਨਾਮ-ਰਤਨ ਨੂੰ ਪਰਖ ਕੇ ਖ਼ਰੀਦਦਾ ਹੈ, ਉਹ ਸ਼ਬਦ ਦੀ ਬਰਕਤਿ ਨਾਲ ਆਪਣੇ ਅੰਦਰ ਹੀ ਇਸ ਨੂੰ ਲੱਭ ਲੈਂਦਾ ਹੈ ॥੧੪॥
ਸਿਮ੍ਰਿਤਿ ਸਾਸਤ੍ਰ ਬਹੁਤੁ ਬਿਸਥਾਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥
simrit saastar bahut bisthaaraa. maa-i-aa moh pasri-aa paasaaraa.
The Simritis and Shastras (Hindu scriptures) have created a big display of ritualistic deeds leading to love for materialism.
ਸਿਮ੍ਰਿਤੀਆਂ ਸ਼ਾਸਤਰ (ਆਦਿਕ ਧਰਮ ਪੁਸਤਕ ਹਰਿ-ਨਾਮ ਤੋਂ ਬਿਨਾ ਹੋਰ) ਬਹੁਤ ਵਿਚਾਰ-ਖਿਲਾਰਾ ਖਿਲਾਰਦੇ ਹਨ, (ਪਰ ਉਹਨਾਂ ਵਿਚ) ਮਾਇਆ ਦਾ ਮੋਹ ਹੀ ਹੈ (ਕਰਮ ਕਾਂਡ ਦਾ ਹੀ) ਖਿਲਾਰਾ ਖਿਲਾਰਿਆ ਹੋਇਆ ਹੈ।
ਮੂਰਖ ਪੜਹਿ ਸਬਦੁ ਨ ਬੂਝਹਿ ਗੁਰਮੁਖਿ ਵਿਰਲੈ ਜਾਤਾ ਹੇ ॥੧੫॥
moorakh parheh sabad na boojheh gurmukh virlai jaataa hay. ||15||
The fools read these scriptures but do not understand the divine word of God’s praises; only a rare follower of the Guru has understood it. ||15||
ਮੂਰਖ (ਉਹਨਾਂ ਪੁਸਤਕਾਂ ਨੂੰ) ਪੜ੍ਹਦੇ ਹਨ, ਪਰ ਸਿਫ਼ਤ-ਸਾਲਾਹ ਦੀ ਬਾਣੀ ਦੀ ਕਦਰ ਨਹੀਂ ਸਮਝਦੇ। ਗੁਰੂ ਦੇ ਸਨਮੁਖ ਰਹਿਣ ਵਾਲੇ ਵਿਰਲੇ ਮਨੁੱਖ ਨੇ (ਸ਼ਬਦ ਦੀ ਕਦਰ) ਸਮਝ ਲਈ ਹੈ ॥੧੫॥
ਆਪੇ ਕਰਤਾ ਕਰੇ ਕਰਾਏ ॥
aapay kartaa karay karaa-ay.
The Creator Himself does and gets everything done.
ਕਰਤਾਰ ਆਪ ਹੀ ਸਭ ਕੁਝ ਕਰ ਰਿਹਾ ਹੈ ਤੇ (ਜੀਵਾਂ ਪਾਸੋਂ) ਕਰਾ ਰਿਹਾ ਹੈ।
ਸਚੀ ਬਾਣੀ ਸਚੁ ਦ੍ਰਿੜਾਏ ॥
sachee banee sach drirh-aa-ay.
God Himself implants His eternal Name within a person through the divine word.
ਪ੍ਰਭੂ ਆਪ ਹੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਪ੍ਰਾਣੀ ਦੇ ਹਿਰਦੇ ਵਿਚ ਸਦਾ-ਥਿਰ ਹਰਿ-ਨਾਮ ਪੱਕਾ ਕਰ ਦੇਂਦਾ ਹੈ।
ਨਾਨਕ ਨਾਮੁ ਮਿਲੈ ਵਡਿਆਈ ਜੁਗਿ ਜੁਗਿ ਏਕੋ ਜਾਤਾ ਹੇ ॥੧੬॥੯॥
naanak naam milai vadi-aa-ee jug jug ayko jaataa hay. ||16||9||
O’ Nanak, glory is received through Naam and the one who is blessed with it, understands that the same one God is pervading throughout the ages. ||16||9||
ਹੇ ਨਾਨਕ! ਨਾਮ ਦੇ ਰਾਹੀਂ ਹੀ ਬੰਦੇ ਨੂੰ ਪ੍ਰਭਤਾ ਪ੍ਰਾਪਤ ਹੁੰਦੀ ਹੈ, ਜਿਸ ਨੂੰ ਮਿਲ ਜਾਂਦੀ ਹੈ, ਉਹ ਹਰੇਕ ਜੁਗ ਵਿਚ ਇਕ ਪ੍ਰਭੂ ਨੂੰ ਹੀ ਵਿਆਪਕ ਸਮਝਦਾ ਹੈ ॥੧੬॥੯॥
ਮਾਰੂ ਮਹਲਾ ੩ ॥
Raag maaroo mehlaa 3.
Raag Maaroo, Third Guru:
ਸੋ ਸਚੁ ਸੇਵਿਹੁ ਸਿਰਜਣਹਾਰਾ ॥
so sach sayvihu sirjanhaaraa.
O’ brother, always lovingly remember that eternal God, the creator,
ਉਸ ਸਦਾ ਕਾਇਮ ਰਹਿਣ ਵਾਲੇ ਕਰਤਾਰ ਦਾ ਸਿਮਰਨ ਕਰਿਆ ਕਰੋ,
ਸਬਦੇ ਦੂਖ ਨਿਵਾਰਣਹਾਰਾ ॥
sabday dookh nivaaranhaaraa.
who is capable of removing all sorrows by uniting to the Guru’s word.
ਉਹ ਗੁਰੂ ਦੇ ਸ਼ਬਦ ਵਿਚ ਜੋੜ ਕੇ (ਜੀਵਾਂ ਦੇ ਸਾਰੇ) ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ।
ਅਗਮੁ ਅਗੋਚਰੁ ਕੀਮਤਿ ਨਹੀ ਪਾਈ ਆਪੇ ਅਗਮ ਅਥਾਹਾ ਹੇ ॥੧॥
agam agochar keemat nahee paa-ee aapay agam athaahaa hay. ||1||
The worth of unfathomable and incomprehensible God cannot be estimated, because He alone is incomprehensible and unfathomable. ||1||
ਉਹ ਅਪਹੁੰਚ ਅਗੋਚਰ ਤੇ ਅਥਾਹ ਪ੍ਰਭੂ (ਆਪਣੇ ਵਰਗਾ) ਆਪ ਹੀ ਹੈ, ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ ॥੧॥
ਆਪੇ ਸਚਾ ਸਚੁ ਵਰਤਾਏ ॥
aapay sachaa sach vartaa-ay.
On His own the eternal God is administering His eternal command.
ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪ ਹੀ ਆਪਣਾ ਅਟੱਲ ਹੁਕਮ ਵਰਤਾ ਰਿਹਾ ਹੈ।
ਇਕਿ ਜਨ ਸਾਚੈ ਆਪੇ ਲਾਏ ॥
ik jan saachai aapay laa-ay.
There are many devotees whom the eternal God has attached to His Name.
ਕਈ ਭਗਤ-ਜਨ ਐਸੇ ਹਨ ਜਿਨ੍ਹਾਂ ਨੂੰ ਉਸ ਸਦਾ-ਥਿਰ ਕਰਤਾਰ ਨੇ ਆਪ ਹੀ ਆਪਣੇ ਚਰਨਾਂ ਵਿਚ ਜੋੜ ਰੱਖਿਆ ਹੈ।
ਸਾਚੋ ਸੇਵਹਿ ਸਾਚੁ ਕਮਾਵਹਿ ਨਾਮੇ ਸਚਿ ਸਮਾਹਾ ਹੇ ॥੨॥
saacho sayveh saach kamaaveh naamay sach samaahaa hay. ||2||
They lovingly remember the eternal God, amass the true wealth of Naam and remain absorbed in eternal God by meditating on Naam. ||2||
ਉਹ ਸਦਾ-ਥਿਰ ਪ੍ਰਭੂ ਦਾ ਹੀ ਸਿਮਰਨ ਕਰਦੇ ਰਹਿੰਦੇ ਹਨ, ਸੱਚ ਦੀ ਕਮਾਈ ਕਰਦੇ ਹਨ, ਨਾਮ ਦੇ ਰਾਹੀਂ ਉਹ ਪ੍ਰਭੂ ਵਿਚ ਲੀਨ ਰਹਿੰਦੇ ਹਨ ॥੨॥
ਧੁਰਿ ਭਗਤਾ ਮੇਲੇ ਆਪਿ ਮਿਲਾਏ ॥
Dhur bhagtaa maylay aap milaa-ay.
God Himself unites His devotees with Him from the very beginning,
ਧੁਰ ਦਰਗਾਹ ਤੋਂ ਭਗਤਾਂ ਨੂੰ ਪ੍ਰਭੂ ਆਪ ਹੀ ਆਪਣੇ ਨਾਲ ਮਿਲਾਂਦਾ ਹੈ,
ਸਚੀ ਭਗਤੀ ਆਪੇ ਲਾਏ ॥
sachee bhagtee aapay laa-ay.
He Himself attaches them to His devotional worship.
ਆਪ ਹੀ ਉਹਨਾਂ ਨੂੰ ਆਪਣੀ ਸੱਚੀ ਭਗਤੀ ਵਿਚ ਜੋੜਦਾ ਹੈ।
ਸਾਚੀ ਬਾਣੀ ਸਦਾ ਗੁਣ ਗਾਵੈ ਇਸੁ ਜਨਮੈ ਕਾ ਲਾਹਾ ਹੇ ॥੩॥
saachee banee sadaa gun gaavai is janmai kaa laahaa hay. ||3||
One who sings praises of God through the Guru’s divine word, for him singing God’s praises is the true profit of this life. ||3||
ਜੋ ਪ੍ਰਾਣੀ,ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਸਦਾ ਉਸ ਦੇ ਗੁਣ ਗਾਂਦਾ ਹੈ-ਇਹ ਸਿਫ਼ਤ-ਸਾਲਾਹ ਹੀ ਇਸ ਮਨੁੱਖਾ ਜਨਮ ਦੀ ਖੱਟੀ ਹੈ ॥੩॥
ਗੁਰਮੁਖਿ ਵਣਜੁ ਕਰਹਿ ਪਰੁ ਆਪੁ ਪਛਾਣਹਿ ॥
gurmukh vanaj karahi par aap pachhaaneh.
Those who follow the Guru’s teachings, engage in the trade of Naam and look at other people and their own people alike.
ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ (ਨਾਮ ਜਪਣ ਦਾ) ਵਣਜ ਕਰਦੇ ਰਹਿੰਦੇ ਹਨ, (ਇਸ ਤਰ੍ਹਾਂ ਕਿਸੇ) ਪਰਾਏ ਨੂੰ ਤੇ ਕਿਸੇ ਆਪਣੇ ਨੂੰ (ਇਉਂ) ਪਛਾਣਦੇ ਹਨ,
ਏਕਸ ਬਿਨੁ ਕੋ ਅਵਰੁ ਨ ਜਾਣਹਿ ॥
aykas bin ko avar na jaaneh.
except God, they do not recognize anybody else in these people.
(ਕਿ ਇਹਨਾਂ ਵਿਚ) ਇਕ ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜਾ ਵੱਸਦਾ ਉਹ ਨਹੀਂ ਜਾਣਦੇ।
ਸਚਾ ਸਾਹੁ ਸਚੇ ਵਣਜਾਰੇ ਪੂੰਜੀ ਨਾਮੁ ਵਿਸਾਹਾ ਹੇ ॥੪॥
sachaa saahu sachay vanjaaray poonjee naam visaahaa hay. ||4||
God is like the eternal banker, and human beings are like the traders who buy Naam with the capital of breaths. ||4||
ਸ਼ਾਹ-ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ, ਜੀਵ ਉਸ ਦੇ ਸਦਾ-ਥਿਰ ਨਾਮ ਦਾ ਵਣਜ ਕਰਨ ਵਾਲੇ ਹਨ, (ਪਰਮਾਤਮਾ ਪਾਸੋਂ) ਪੂੰਜੀ (ਲੈ ਕੇ ਉਸ ਦਾ) ਨਾਮ-ਸੌਦਾ ਖ਼ਰੀਦਦੇ ਹਨ ॥੪॥
ਆਪੇ ਸਾਜੇ ਸ੍ਰਿਸਟਿ ਉਪਾਏ ॥
aapay saajay sarisat upaa-ay.
God Himself fashions and creates the Universe.
ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਸ੍ਰਿਸ਼ਟੀ ਰਚਦਾ ਹੈ।
ਵਿਰਲੇ ਕਉ ਗੁਰ ਸਬਦੁ ਬੁਝਾਏ ॥
virlay ka-o gur sabad bujhaa-ay.
He blesses a rare person with the understanding of the Guru’s divine word.
ਕਿਸੇ ਵਿਰਲੇ ਭਾਗਾਂ ਵਾਲੇ ਨੂੰ ਗੁਰੂ ਦੇ ਸ਼ਬਦ ਦੀ ਸੂਝ ਭੀ ਆਪ ਹੀ ਬਖ਼ਸ਼ਦਾ ਹੈ।
ਸਤਿਗੁਰੁ ਸੇਵਹਿ ਸੇ ਜਨ ਸਾਚੇ ਕਾਟੇ ਜਮ ਕਾ ਫਾਹਾ ਹੇ ॥੫॥
satgur sayveh say jan saachay kaatay jam kaa faahaa hay. ||5||
Those who follow the Guru’s teachings, their life becomes righteous and God Himself cuts their noose of the demon of death. ||5||
ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਅਡੋਲ ਜੀਵਨ ਵਾਲੇ ਹੋ ਜਾਂਦੇ ਹਨ,ਪ੍ਰਭੂ ਆਪ ਹੀ ਉਹਨਾਂ ਦੀ ਜਮ (ਮੌਤ) ਦੀ ਫਾਹੀ ਕੱਟਦਾ ਹੈ ॥੫॥
ਭੰਨੈ ਘੜੇ ਸਵਾਰੇ ਸਾਜੇ ॥
bhannai gharhay savaaray saajay.
God Himself destroys, creates, embellishes and fashions all beings,
(ਜੀਵਾਂ ਦੇ ਸਰੀਰ-ਭਾਂਡੇ) ਘੜ ਕੇ (ਆਪ ਹੀ) ਭੰਨਦਾ ਹੈ, ਆਪ ਹੀ ਪੈਦਾ ਕਰਦਾ ਤੇ ਸੰਵਾਰਦਾ ਹੈ।
ਮਾਇਆ ਮੋਹਿ ਦੂਜੈ ਜੰਤ ਪਾਜੇ ॥
maa-i-aa mohi doojai jant paajay.
and attaches them to the love of materialism, duality and possessiveness.
ਮਾਇਆ ਦੇ ਮੋਹ ਵਿਚ, ਮੇਰ-ਤੇਰ ਵਿਚ ਭੀ ਜੀਵ (ਉਸ ਨੇ ਆਪ ਹੀ) ਪਾਏ ਹੋਏ ਹਨ।
ਮਨਮੁਖ ਫਿਰਹਿ ਸਦਾ ਅੰਧੁ ਕਮਾਵਹਿ ਜਮ ਕਾ ਜੇਵੜਾ ਗਲਿ ਫਾਹਾ ਹੇ ॥੬॥
manmukh fireh sadaa anDh kamaaveh jam kaa jayvrhaa gal faahaa hay. ||6||
The self-willed people always wander around doing evil deeds; they remain in the fear of death as if the noose of death is always around their necks. ||6||
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਮੋਹ ਵਿਚ) ਭਟਕਦੇ ਫਿਰਦੇ ਹਨ, ਸਦਾ ਅੰਨ੍ਹਿਆਂ ਵਾਲਾ ਕੰਮ ਕਰਦੇ ਰਹਿੰਦੇ ਹਨ, ਉਹਨਾਂ ਦੇ ਗਲ ਵਿਚ ਆਤਮਕ ਮੌਤ ਦੀ ਰੱਸੀ ਫਾਹੀ ਪਈ ਰਹਿੰਦੀ ਹੈ ॥੬॥
ਆਪੇ ਬਖਸੇ ਗੁਰ ਸੇਵਾ ਲਾਏ ॥
aapaybakhsay gur sayvaa laa-ay.
God Himself bestows grace on people and inspires them to follow the Guru’s teachings.
ਪ੍ਰਭੂ ਆਪ ਜੀਵਾਂ ਉੱਤੇ ਬਖ਼ਸ਼ਸ਼ ਕਰਦਾ ਹੈ (ਉਹਨਾਂ ਨੂੰ) ਗੁਰੂ ਦੀ ਸੇਵਾ ਵਿਚ ਜੋੜਦਾ ਹੈ l
ਗੁਰਮਤੀ ਨਾਮੁ ਮੰਨਿ ਵਸਾਏ ॥
gurmatee naam man vasaa-ay.
Through the Guru’s teachings, God enshrines Naam in their heart.
ਗੁਰੂ ਦੀ ਮੱਤ ਦੇ ਕੇ (ਆਪਣਾ) ਨਾਮ (ਉਹਨਾਂ ਦੇ) ਮਨ ਵਿਚ ਵਸਾਂਦਾ ਹੈ।
ਅਨਦਿਨੁ ਨਾਮੁ ਧਿਆਏ ਸਾਚਾ ਇਸੁ ਜਗ ਮਹਿ ਨਾਮੋ ਲਾਹਾ ਹੇ ॥੭॥
an-din naam Dhi-aa-ay saachaa is jag meh naamo laahaa hay. ||7||
One who always lovingly remembers God, becomes spiritually stable; amassing the wealth of Naam is the only reward of human life in this world. ||7||
ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਸਿਮਰਦਾ ਹੈ, ਉਹ ਅਡੋਲ ਜੀਵਨ ਵਾਲਾ ਹੋ ਜਾਂਦਾ ਹੈ। ਪ੍ਰਭੂ ਦਾ ਨਾਮ ਹੀ ਇਸ ਜਗਤ ਵਿਚ ਖੱਟੀ ਹੈ ॥੭॥
ਆਪੇ ਸਚਾ ਸਚੀ ਨਾਈ ॥
aapay sachaa sachee naa-ee.
God Himself is eternal and eternal is His glory.
ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਭੀ ਸਦਾ ਕਾਇਮ ਰਹਿਣ ਵਾਲੀ ਹੈ।
ਗੁਰਮੁਖਿ ਦੇਵੈ ਮੰਨਿ ਵਸਾਈ ॥
gurmukh dayvai man vasaa-ee.
God enshrines His glory in the human mind through the Guru’s teachings.
ਗੁਰੂ ਦੇ ਸਨਮੁਖ ਰੱਖ ਕੇ (ਜੀਵ ਨੂੰ ਆਪਣੀ ਵਡਿਆਈ) ਦੇਂਦਾ ਹੈ (ਜੀਵ ਦੇ) ਮਨ ਵਿਚ ਵਸਾਂਦਾ ਹੈ।
ਜਿਨ ਮਨਿ ਵਸਿਆ ਸੇ ਜਨ ਸੋਹਹਿ ਤਿਨ ਸਿਰਿ ਚੂਕਾ ਕਾਹਾ ਹੇ ॥੮॥
jin man vasi-aa say jan soheh tin sir chookaa kaahaa hay. ||8||
Those in whose minds God becomes manifest, they look elegant everywhere and their load of sins vanishes. ||8||
ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ, ਉਹ ਮਨੁੱਖ (ਲੋਕ ਪਰਲੋਕ ਵਿਚ) ਸੋਭਦੇ ਹਨ, ਉਹਨਾਂ ਦੇ ਸਿਰ ਉੱਤੇ (ਪਿਆ) ਭਾਰਾ ਮੁੱਕ ਜਾਂਦਾ ਹੈ ॥੮॥
ਅਗਮ ਅਗੋਚਰੁ ਕੀਮਤਿ ਨਹੀ ਪਾਈ ॥
agam agochar keemat nahee paa-ee.
God is inaccessible and incomprehensible, His worth cannot be assessed.
ਪ੍ਰਭੂ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।
ਗੁਰ ਪਰਸਾਦੀ ਮੰਨਿ ਵਸਾਈ ॥
gur parsaadee man vasaa-ee.
One enshrines God in his mind through the Guru’s grace.
ਜੀਵ ਗੁਰੂ ਦੀ ਕਿਰਪਾ ਨਾਲ ਉਸ ਨੂੰ (ਆਪਣੇ) ਮਨ ਵਿਚ ਵਸਾਉਂਦਾ ਹੈ ।
ਸਦਾ ਸਬਦਿ ਸਾਲਾਹੀ ਗੁਣਦਾਤਾ ਲੇਖਾ ਕੋਇ ਨ ਮੰਗੈ ਤਾਹਾ ਹੇ ॥੯॥
sadaa sabad saalaahee gundaataa laykhaa ko-ay na mangai taahaa hay. ||9||
One who always sings praises of God, the benefactor of virtues, no one asks him to account for his deeds. ||9||
ਜੋ ਜੀਵ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਗੁਣਾਂ ਦੇ ਦਾਤੇ ਦੀ ਸਿਫ਼ਤ-ਸਾਲਾਹ ਕਰਦਾ ਹੈ। ਉਸ (ਦੇ ਕਰਮਾਂ ਦਾ) ਲੇਖਾ ਕੋਈ ਨਹੀਂ ਮੰਗਦਾ ॥੯॥
ਬ੍ਰਹਮਾ ਬਿਸਨੁ ਰੁਦ੍ਰੁ ਤਿਸ ਕੀ ਸੇਵਾ ॥
barahmaa bisan rudar tis kee sayvaa.
The angels like Brahma, Vishnu and Shiva remain engaged in God’s devotional worship,
ਬ੍ਰਹਮਾ ਵਿਸ਼ਨੂ ਸ਼ਿਵ (ਇਹ ਸਾਰੇ) ਉਸ (ਪਰਮਾਤਮਾ) ਦੀ ਹੀ ਸਰਨ ਵਿਚ ਰਹਿੰਦੇ ਹਨ।
ਅੰਤੁ ਨ ਪਾਵਹਿ ਅਲਖ ਅਭੇਵਾ ॥
ant na paavahi alakh abhayvaa.
even they cannot find the limits of the virtues of the incomprehensible and invisible God.
(ਇਹ ਵੱਡੇ ਵੱਡੇ ਦੇਵਤੇ ਭੀ ਉਸ) ਅਲੱਖ ਅਤੇ ਅਭੇਵ ਪਰਮਾਤਮਾ (ਦੇ ਗੁਣਾਂ) ਦਾ ਅੰਤ ਨਹੀਂ ਪਾ ਸਕਦੇ।
ਜਿਨ ਕਉ ਨਦਰਿ ਕਰਹਿ ਤੂ ਅਪਣੀ ਗੁਰਮੁਖਿ ਅਲਖੁ ਲਖਾਹਾ ਹੇ ॥੧੦॥
jin ka-o nadar karahi too apnee gurmukh alakh lakhaahaa hay. ||10||
O’ God, those upon whom You bestow Your gracious glance, through the Guru’s teachings, You let them experience Your invisible form. ||10||
ਹੇ ਪ੍ਰਭੂ! ਜਿਨ੍ਹਾਂ ਉਤੇ ਤੂੰ ਆਪਣੀ ਮਿਹਰ ਦੀ ਨਿਗਾਹ ਕਰਦਾ ਹੈਂ ਉਹਨਾਂ ਨੂੰ ਗੁਰੂ ਦੀ ਸਰਨ ਪਾ ਕੇ ਤੂੰ ਆਪਣਾ ਅਲੱਖ ਸਰੂਪ ਸਮਝਾ ਦੇਂਦਾ ਹੈ ॥੧੦॥