Page 176

ਹਸਤੀ ਘੋੜੇ ਦੇਖਿ ਵਿਗਾਸਾ ॥
hastee ghorhay daykh vigaasaa.
He feels delighted at the sight of his elephants and horses
ਮਨੁੱਖ ਹਾਥੀ ਘੋੜੇ ਵੇਖ ਕੇ ਖ਼ੁਸ਼ੀ (ਮਹਿਸੂਸ ਕਰਦਾ ਹੈ),

ਲਸਕਰ ਜੋੜੇ ਨੇਬ ਖਵਾਸਾ ॥
laskar jorhay nayb khavaasaa.
He assembles a vast army, and keeps advisers and royal servants.
ਫ਼ੌਜਾਂ ਇਕੱਠੀਆਂ ਕਰਦਾ ਹੈ, ਮੰਤਰੀ ਤੇ ਸ਼ਾਹੀ ਨੌਕਰ ਰੱਖਦਾ ਹੈ,

ਗਲਿ ਜੇਵੜੀ ਹਉਮੈ ਕੇ ਫਾਸਾ ॥੨॥
gal jayvrhee ha-umai kay faasaa. ||2||
All these are actually the nooses of ego which he puts around his own neck. ||2||
ਪਰ ਉਸ ਦੇ ਗਲ ਵਿਚ ਹਉਮੈ ਦੀ ਰੱਸੀ ਹਉਮੈ ਦੇ ਫਾਹੇ ਹੀ ਪੈਂਦੇ ਹਨ ॥੨॥

ਰਾਜੁ ਕਮਾਵੈ ਦਹ ਦਿਸ ਸਾਰੀ ॥
raaj kamaavai dah dis saaree.
His kingdom may extend in all ten directions,
(ਰਾਜਾ ਬਣ ਕੇ ਮਨੁੱਖ) ਦਸੀਂ ਪਾਸੀਂ ਸਾਰੀ ਧਰਤੀ ਦਾ ਰਾਜ ਕਮਾਂਦਾ ਹੈ,

ਮਾਣੈ ਰੰਗ ਭੋਗ ਬਹੁ ਨਾਰੀ ॥
maanai rang bhog baho naaree.
he enjoys many pleasures and the company of many women.
ਮੌਜਾਂ ਮਾਣਦਾ ਹੈ, ਇਸਤ੍ਰੀਆਂ ਭੋਗਦਾ ਹੈ।

ਜਿਉ ਨਰਪਤਿ ਸੁਪਨੈ ਭੇਖਾਰੀ ॥੩॥
ji-o narpat supnai bhaykhaaree. ||3||
But amidst all these pleasures, he suffers just as a king becoming a beggar in his dream. ||3||
ਪਰ ਇਹ ਸਭ ਕੁਝ ਇਉਂ ਹੀ ਹੈ ਜਿਵੇਂ ਕੋਈ ਰਾਜਾ ਸੁਪਨੇ ਵਿੱਚ ਮੰਗਤਾ ਬਣ ਜਾਂਦਾ ਹੈ ਤੇ ਦੁਖੀ ਹੁੰਦਾ ਹੈ,

ਏਕੁ ਕੁਸਲੁ ਮੋ ਕਉ ਸਤਿਗੁਰੂ ਬਤਾਇਆ ॥
ayk kusal mo ka-o satguroo bataa-i-aa.
The true Guru has revealed to me a secret of real happiness.
ਸਤਿਗੁਰੂ ਨੇ ਮੈਨੂੰ ਅਸਲ ਆਤਮਕ ਸੁਖ (ਦਾ ਮੂਲ) ਦੱਸਿਆ ਹੈ l

ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ ॥
har jo kichh karay so har ki-aa bhagtaa bhaa-i-aa.
The secret is that whatever God does, it seems pleasing to God’s devotees.
ਜੋ ਕੁਝ ਪਰਮਾਤਮਾ ਕਰਦਾ ਹੈ ਉਸ ਦੇ ਭਗਤਾਂ ਨੂੰ ਉਹ ਮਿੱਠਾ ਲੱਗਦਾ ਹੈ l

ਜਨ ਨਾਨਕ ਹਉਮੈ ਮਾਰਿ ਸਮਾਇਆ ॥੪॥
jan naanak ha-umai maar samaa-i-aa. ||4||
O’ Nanak, by killing ego, a devotee is merged in God Himself. ||4||
ਹੇ ਦਾਸ ਨਾਨਕ! ਹਉਮੈ ਮਾਰ ਕੇ (ਵਡ-ਭਾਗੀ ਮਨੁੱਖ ਪਰਮਾਤਮਾ ਵਿਚ ਹੀ) ਲੀਨ ਹੋ ਗਿਆ ਹੈ।

ਇਨਿ ਬਿਧਿ ਕੁਸਲ ਹੋਤ ਮੇਰੇ ਭਾਈ ॥
in biDh kusal hot mayray bhaa-ee.
O’ my brother, this is how one enjoys bliss by happily accepting God’s command.
ਹੇ ਮੇਰੇ ਵੀਰ! ਇਸ ਤਰੀਕੇ ਨਾਲ (ਭਾਵ, ਰਜ਼ਾ ਵਿਚ ਰਾਜ਼ੀ ਰਹਿਣ ਨਾਲ) ਆਤਮਕ ਆਨੰਦ ਪੈਦਾ ਹੁੰਦਾ ਹੈ,

ਇਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ਦੂਜਾ ॥
i-o paa-ee-ai har raam sahaa-ee. ||1|| rahaa-o doojaa.
This is the way to realize God, our true friend. ||1||Second Pause|
ਇਸ ਤਰ੍ਹਾਂ (ਹੀ) ਅਸਲ ਮਿੱਤਰ ਹਰੀ-ਪਰਮਾਤਮਾ ਮਿਲਦਾ ਹੈ ॥੧॥ਰਹਾਉ ਦੂਜਾ॥੧॥

ਗਉੜੀ ਗੁਆਰੇਰੀ ਮਹਲਾ ੫ ॥
ga-orhee gu-aarayree mehlaa 5.
Raag Gauree Gwaarayree, Fifth Guru:

ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥
ki-o bharmee-ai bharam kis kaa ho-ee.
Why should one doubt? Regarding what should the doubt be?
ਕਿਉਂ ਸੰਦੇਹ ਕਰੀਏ? ਕਾਹਦਾ ਸੰਦੇਹ ਕਰਨਾ ਹੋਇਆ?

ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥
jaa jal thal mahee-al ravi-aa so-ee.
When one firmly believes that the same God is pervading the water, earth and the sky.
ਜਦੋਂ (ਇਹ ਯਕੀਨ ਬਣ ਜਾਏ ਕਿ) ਉਹ ਪ੍ਰਭੂ ਹੀ ਜਲ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪਕ ਹੈ।

ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥੧॥
gurmukh ubray manmukh pat kho-ee. ||1||
The Guru’s followers (who rise above such doubts) are saved from the worldly riches, but the self-willed persons lose their honor. ||1||
ਗੁਰਮੁਖ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚਦੇ ਹਨ, ਮਨਮੁਖ ਤ੍ਰਿਸ਼ਨਾ ਵਿਚ ਫਸ ਕੇ ਆਪਣੀ ਇੱਜ਼ਤ ਗਵਾ ਲੈਂਦੇ ਹਨ

ਜਿਸੁ ਰਾਖੈ ਆਪਿ ਰਾਮੁ ਦਇਆਰਾ ॥
jis raakhai aap raam da-i-aaraa.
One who is protected by the Merciful God,
ਜਿਸ ਮਨੁੱਖ ਨੂੰ ਦਇਆਲ ਪ੍ਰਭੂ ਆਪ (ਤ੍ਰਿਸ਼ਨਾ ਤੋਂ) ਬਚਾਂਦਾ ਹੈ,

ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥੧॥ ਰਹਾਉ ॥
tis nahee doojaa ko pahuchanhaaraa. ||1|| rahaa-o.
no one else can rival him. ||1||Pause||
ਕੋਈ ਹੋਰ ਮਨੁੱਖ ਉਸ ਦੀ ਬਰਾਬਰੀ ਨਹੀਂ ਕਰ ਸਕਦਾ l

ਸਭ ਮਹਿ ਵਰਤੈ ਏਕੁ ਅਨੰਤਾ ॥
sabh meh vartai ayk anantaa.
The one infinite God pervades all beings,
ਇਕ ਬੇਅੰਤ ਪ੍ਰਭੂ ਹੀ ਸਭ ਵਿਚ ਵਿਆਪਕ ਹੈ,

ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥
taa tooN sukh so-o ho-ay achintaa.
therefore, don’t worry and live a peaceful life.
ਇਸ ਲਈ ਚਿੰਤਾ-ਰਹਿਤ ਹੋ ਕੇ ਆਤਮਕ ਆਨੰਦ ਵਿਚ ਲੀਨ ਰਹਿ

ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥੨॥
oh sabh kichh jaanai jo vartantaa. ||2||
God knows whatever is happening in the world. ||2||
ਜੋ ਕੁਝ ਜਗਤ ਵਿਚ ਵਾਪਰਦਾ ਹੈ ਉਹ ਪਰਮਾਤਮਾ ਸਭ ਕੁਝ ਜਾਣਦਾ ਹੈ

ਮਨਮੁਖ ਮੁਏ ਜਿਨ ਦੂਜੀ ਪਿਆਸਾ ॥
manmukh mu-ay jin doojee pi-aasaa.
Craving for worldly riches, the self-conceited persons keep dying spiritual death.
ਜਿਨ੍ਹਾਂ ਮਨੁੱਖਾਂ ਨੂੰ ਮਾਇਆ ਦੀ ਤ੍ਰਿਸ਼ਨਾ ਚੰਬੜੀ ਰਹਿੰਦੀ ਹੈ, ਉਹ ਆਪਣੇ ਮਨ ਦੇ ਮੁਰੀਦ ਮਨੁੱਖ ਆਤਮਕ ਮੌਤੇ ਮਰੇ ਰਹਿੰਦੇ ਹਨ,

ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥
baho jonee bhaveh Dhur kirat likhi-aasaa.
According to their preordained destiny, they wander through many births.
ਉਹਨਾਂ ਦੇ ਕਰਮਾਂ ਅਨੁਸਾਰ ਧੁਰੋਂ ਹੀ ਉਹਨਾਂ ਦੇ ਮੱਥੇ ਉਤੇ ਅਜੇਹਾ ਲੇਖ ਲਿਖਿਆ ਹੁੰਦਾ ਹੈ ਕਿ ਉਹ ਅਨੇਕਾਂ ਜੂਨਾਂ ਵਿਚ ਭਟਕਦੇ ਫਿਰਦੇ ਹਨ।

ਜੈਸਾ ਬੀਜਹਿ ਤੈਸਾ ਖਾਸਾ ॥੩॥
jaisaa beejeh taisaa khaasaa. ||3||
They eat whatever they plant (are rewarded according to their deeds). ||3||
ਉਹ ਜਿਹੋ ਜਿਹਾ (ਕਰਮ-ਬੀਜ) ਬੀਜਦੇ ਹਨ ਉਹੋ ਜਿਹਾ (ਫਲ) ਖਾਂਦੇ ਹਨ ॥੩॥

ਦੇਖਿ ਦਰਸੁ ਮਨਿ ਭਇਆ ਵਿਗਾਸਾ ॥
daykh daras man bha-i-aa vigaasaa.
The one whose mind gets delighted upon beholding God in everything.
(ਹਰ ਥਾਂ) ਪਰਮਾਤਮਾ ਦਾ ਦਰਸਨ ਕਰ ਕੇ ਜਿਸ ਮਨੁੱਖ ਦੇ ਮਨ ਵਿਚ ਖਿੜਾਉ ਪੈਦਾ ਹੁੰਦਾ ਹੈ,

ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥
sabh nadree aa-i-aa barahm pargaasaa.
he sees God’s light permeating everywhere.
ਉਸ ਨੂੰ ਹਰ ਥਾਂ ਪਰਮਾਤਮਾ ਹੀ ਪ੍ਰਕਾਸ਼ ਕਰ ਰਿਹਾ ਦਿੱਸਦਾ ਹੈ।

ਜਨ ਨਾਨਕ ਕੀ ਹਰਿ ਪੂਰਨ ਆਸਾ ॥੪॥੨॥੭੧॥
jan naanak kee har pooran aasaa. ||4||2||71||
O’ Nanak, God fulfills every aspiration of that devotee. ||4||2||71||
ਹੇ ਨਾਨਕ! ਉਸ ਦਾਸ ਦੀ ਪਰਮਾਤਮਾ (ਹਰੇਕ) ਆਸ ਪੂਰੀ ਕਰਦਾ ਹੈ

ਗਉੜੀ ਗੁਆਰੇਰੀ ਮਹਲਾ ੫ ॥
ga-orhee gu-aarayree mehlaa 5.
Raag Gauree Gwaarayree, Fifth Guru:

ਕਈ ਜਨਮ ਭਏ ਕੀਟ ਪਤੰਗਾ ॥
ka-ee janam bha-ay keet patangaa.
(O’ mortal), for several births you became a worm or a moth.
(ਹੇ ਭਾਈ!) ਤੂੰ ਕਈ ਜਨਮਾਂ ਵਿਚ ਕੀੜੇ ਪਤੰਗੇ ਬਣਦਾ ਰਿਹਾ,

ਕਈ ਜਨਮ ਗਜ ਮੀਨ ਕੁਰੰਗਾ ॥
ka-ee janam gaj meen kurangaa.
Many times you were born as an elephant, a fish or a deer.
ਕਈ ਜਨਮਾਂ ਵਿਚ ਹਾਥੀ ਮੱਛ ਹਿਰਨ ਬਣਦਾ ਰਿਹਾ।

ਕਈ ਜਨਮ ਪੰਖੀ ਸਰਪ ਹੋਇਓ ॥
ka-ee janam pankhee sarap ho-i-o.
In many births you were a bird or a snake,
ਕਈ ਜਨਮਾਂ ਵਿਚ ਤੂੰ ਪੰਛੀ ਤੇ ਸੱਪ ਬਣਿਆ,

ਕਈ ਜਨਮ ਹੈਵਰ ਬ੍ਰਿਖ ਜੋਇਓ ॥੧॥
ka-ee janam haivar barikh jo-i-o. ||1||
In many births you were yoked as a horse or an ox. ||1||
ਕਈ ਜਨਮਾਂ ਵਿਚ ਤੂੰ ਘੋੜੇ ਬਲਦ ਬਣ ਕੇ ਜੋਇਆ ਗਿਆ ॥੧॥

ਮਿਲੁ ਜਗਦੀਸ ਮਿਲਨ ਕੀ ਬਰੀਆ ॥
mil jagdees milan kee baree-aa.
O’ mortal, try to unite with God; human life is your only chance to unite with God.
ਹੇ ਭਾਈ! ਜਗਤ ਦੇ ਮਾਲਕ ਪ੍ਰਭੂ ਨੂੰ ਹੁਣ ਮਿਲ, ਇਹੀ ਮਨੁੱਖਾ ਜਨਮ ਪ੍ਰਭੂ ਨੂੰ ਮਿਲਣ ਦਾ ਸਮਾ ਹੈ।

ਚਿਰੰਕਾਲ ਇਹ ਦੇਹ ਸੰਜਰੀਆ ॥੧॥ ਰਹਾਉ ॥
chirankaal ih dayh sanjaree-aa. ||1|| rahaa-o.
Only after long time you have received this human body. ||1||Pause||
ਚਿਰ ਪਿੱਛੋਂ ਤੈਨੂੰ ਇਹ (ਮਨੁੱਖਾ-) ਸਰੀਰ ਮਿਲਿਆ ਹੈ l

ਕਈ ਜਨਮ ਸੈਲ ਗਿਰਿ ਕਰਿਆ ॥
ka-ee janam sail gir kari-aa.
For many births you were turned into rocks and mountains.
(ਹੇ ਭਾਈ!) ਕਈ ਜਨਮਾਂ ਵਿਚ ਤੈਨੂੰ ਪੱਥਰ ਚਿਟਾਨਾਂ ਬਣਾਇਆ ਗਿਆ,

ਕਈ ਜਨਮ ਗਰਭ ਹਿਰਿ ਖਰਿਆ ॥
ka-ee janam garabh hir khari-aa.
In so many incarnations, you perished in the womb itself.
ਕਈ ਜਨਮਾਂ ਵਿਚ (ਤੇਰੀ ਮਾਂ ਦਾ) ਗਰਭ ਹੀ ਛਣਦਾ ਰਿਹਾ।

ਕਈ ਜਨਮ ਸਾਖ ਕਰਿ ਉਪਾਇਆ ॥
ka-ee janam saakh kar upaa-i-aa.
In several births you were grown as a tree.
ਕਈ ਜਨਮਾਂ ਵਿਚ ਤੈਨੂੰ (ਕਿਸਮ ਕਿਸਮ ਦਾ) ਰੁੱਖ ਬਣਾ ਕੇ ਪੈਦਾ ਕੀਤਾ ਗਿਆ,

ਲਖ ਚਉਰਾਸੀਹ ਜੋਨਿ ਭ੍ਰਮਾਇਆ ॥੨॥
lakh cha-oraaseeh jon bharmaa-i-aa. ||2||
In this way you were made to wander in millions of species. ||2||
ਤੇ (ਇਸ ਤਰ੍ਹਾਂ) ਚੌਰਾਸੀ ਲੱਖ ਜੂਨਾਂ ਵਿਚ ਤੈਨੂੰ ਭਵਾਇਆ ਗਿਆ l

ਸਾਧਸੰਗਿ ਭਇਓ ਜਨਮੁ ਪਰਾਪਤਿ ॥
saaDhsang bha-i-o janam paraapat.
you have received this human life; join the holy congregation.
ਤੈਨੂੰ ਮਨੁੱਖਾ ਜਨਮ ਮਿਲਿਆ ਹੈ, ਸਾਧ ਸੰਗਤ ਵਿਚ ਆ

ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ ॥
kar sayvaa bhaj har har gurmat.
Through the Guru’s teachings, meditate on God’s Name and perform selfless service of the humanity.
ਗੁਰੂ ਦੀ ਮਤਿ ਲੈ ਕੇ (ਖ਼ਲਕਤਿ ਦੀ) ਸੇਵਾ ਕਰ ਤੇ ਪਰਮਾਤਮਾ ਦਾ ਭਜਨ ਕਰ।

ਤਿਆਗਿ ਮਾਨੁ ਝੂਠੁ ਅਭਿਮਾਨੁ ॥
ti-aag maan jhooth abhimaan.
Abandon pride, falsehood and arrogance.
ਮਾਣ, ਝੂਠ ਤੇ ਅਹੰਕਾਰ ਛੱਡ ਦੇਹ।

ਜੀਵਤ ਮਰਹਿ ਦਰਗਹ ਪਰਵਾਨੁ ॥੩॥
jeevat mareh dargeh parvaan. ||3||
If your ego is destroyed while you are still alive, you will be accepted in God’s court. ||3||
ਜੇ ਤੂੰ ਇਹ ਜੀਵਨ ਜੀਊਂਦਾ ਹੀ ਆਪਾ-ਭਾਵ ਵਲੋਂ ਮਰੇਂਗਾ, ਤੂੰ ਪਰਮਾਤਮਾ ਦੀ ਦਰਗਾਹ ਵਿਚ ਕਬੂਲ ਹੋਵੇਂਗਾ

ਜੋ ਕਿਛੁ ਹੋਆ ਸੁ ਤੁਝ ਤੇ ਹੋਗੁ ॥
jo kichh ho-aa so tujh tay hog.
O’ God, whatever happens is according to Your will.
ਹੇ ਪ੍ਰਭੂ! ਜੋ ਕੁਝ (ਜਗਤ ਵਿਚ) ਹੁੰਦਾ ਹੈ ਉਹ ਤੇਰੇ (ਹੁਕਮ) ਤੋਂ ਹੀ ਹੁੰਦ ਹੈ।

ਅਵਰੁ ਨ ਦੂਜਾ ਕਰਣੈ ਜੋਗੁ ॥
avar na doojaa karnai jog.
Nobody else is capable of doing anything.
ਹੋਰ ਕੋਈ ਭੀ ਕੁਝ ਕਰਨ ਦੀ ਸਮਰੱਥਾ ਵਾਲਾ ਨਹੀਂ ਹੈ।

ਤਾ ਮਿਲੀਐ ਜਾ ਲੈਹਿ ਮਿਲਾਇ ॥
taa milee-ai jaa laihi milaa-ay.
O’ God, we can only unite with You if You Yourself unite us,
ਹੇ ਪ੍ਰਭੂ! ਤੈਨੂੰ ਤਦੋਂ ਹੀ ਮਿਲਿਆ ਜਾ ਸਕਦਾ ਹੈ ਜੇ ਤੂੰ ਆਪ ਜੀਵ ਨੂੰ (ਆਪਣੇ ਚਰਨਾਂ ਵਿਚ) ਮਿਲਾ ਲਏਂ,

ਕਹੁ ਨਾਨਕ ਹਰਿ ਹਰਿ ਗੁਣ ਗਾਇ ॥੪॥੩॥੭੨॥
kaho naanak har har gun gaa-ay. ||4||3||72||
only then we can sing God’s praises, says Nanak. ||4||3||72||
ਹੇ ਨਾਨਕ! ਤਦੋਂ ਹੀ ਜੀਵ ਹਰਿ-ਗੁਣ ਗਾ ਸਕਦਾ ਹੈ l

ਗਉੜੀ ਗੁਆਰੇਰੀ ਮਹਲਾ ੫ ॥
ga-orhee gu-aarayree mehlaa 5.
Raag Gauree Gwaarayree, Fifth Guru:

ਕਰਮ ਭੂਮਿ ਮਹਿ ਬੋਅਹੁ ਨਾਮੁ ॥
karam bhoom meh bo-ahu naam.
O’ my friend, sow the seed of Naam in the field of deeds (human body).
(ਹੇ ਭਾਈ!) ਕਰਮ ਬੀਜਣ ਵਾਲੀ ਧਰਤੀ ਵਿਚ (ਮਨੁੱਖਾ ਸਰੀਰ ਵਿਚ) ਪਰਮਾਤਮਾ ਦਾ ਨਾਮ ਬੀਜ,

ਪੂਰਨ ਹੋਇ ਤੁਮਾਰਾ ਕਾਮੁ ॥
pooran ho-ay tumaaraa kaam.
This way, the purpose of your life shall be accomplished.
ਇਸ ਤਰ੍ਹਾਂ ਤੇਰਾ (ਮਨੁੱਖਾ ਜੀਵਨ ਦਾ) ਮਨੋਰਥ ਸਿਰੇ ਚੜ੍ਹ ਜਾਇਗਾ।

ਫਲ ਪਾਵਹਿ ਮਿਟੈ ਜਮ ਤ੍ਰਾਸ ॥
fal paavahi mitai jam taraas.
You shall receive the reward in the form of release from the fear of death,
ਇਸ ਦਾ ਇਹ ਫਲ ਹਾਸਲ ਕਰੇਂਗਾ ਕਿ ਤੇਰਾ ਆਤਮਕ ਮੌਤ ਦਾ ਡਰ ਦੂਰ ਹੋ ਜਾਵੇਗਾ,

ਨਿਤ ਗਾਵਹਿ ਹਰਿ ਹਰਿ ਗੁਣ ਜਾਸ ॥੧॥
nit gaavahi har har gun jaas. ||1||
if you continually sing the Praises of God. ||1||
ਜੇ ਤੂੰ ਨਿੱਤ ਪਰਮਾਤਮਾ ਦੇ ਗੁਣ ਗਾਵੇਂ, ਜੇ ਨਿੱਤ ਪਰਮਾਤਮਾ ਦਾ ਜਸ ਗਾਵੇਂ

ਹਰਿ ਹਰਿ ਨਾਮੁ ਅੰਤਰਿ ਉਰਿ ਧਾਰਿ ॥
har har naam antar ur Dhaar.
Enshrine God’s Name in your heart,
ਆਪਣੇ ਅੰਦਰ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸੰਭਾਲ ਕੇ ਰੱਖ,

ਸੀਘਰ ਕਾਰਜੁ ਲੇਹੁ ਸਵਾਰਿ ॥੧॥ ਰਹਾਉ ॥
seeghar kaaraj layho savaar. ||1|| rahaa-o.
and quickly achieve the purpose of human life.||1||Pause||
ਤੇ (ਇਸ ਤਰ੍ਹਾਂ) ਆਪਣਾ ਮਨੁੱਖਾ ਜੀਵਨ ਦਾ ਮਨੋਰਥ ਸਵਾਰ ਲੈ ॥੧॥ ਰਹਾਉ ॥

ਅਪਨੇ ਪ੍ਰਭ ਸਿਉ ਹੋਹੁ ਸਾਵਧਾਨੁ ॥
apnay parabh si-o hohu saavDhaan.
Always remain ready to perform the devotional worship of God,
ਆਪਣੇ ਸੁਆਮੀ ਦੀ ਸੇਵਾ ਕਮਾਉਣ ਲਈ ਸਦਾ ਤਿਆਰ-ਬਰ-ਤਿਆਰ ਰਹੁ,

ਤਾ ਤੂੰ ਦਰਗਹ ਪਾਵਹਿ ਮਾਨੁ ॥
taa tooN dargeh paavahi maan.
only then, you will receive honor in God’s Court.
ਤਦੋਂ ਤੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ-ਮਾਣ ਪ੍ਰਾਪਤ ਕਰੇਂਗਾ।

Leave a comment

Your email address will not be published. Required fields are marked *

error: Content is protected !!