Page 39

ਤਿਨ ਕੀ ਸੇਵਾ ਧਰਮ ਰਾਇ ਕਰੈ ਧੰਨੁ ਸਵਾਰਣਹਾਰੁ ॥੨॥
tin kee sayvaa Dharam raa-ay karai Dhan savaaranhaar. ||2||
Great is the Almighty who blesses those spiritual beings and they are honored by the Almighty Himself.
ਧੰਨ ਹੈ ਉਹ ਪਰਮਾਤਮਾ ਜੋ ਆਪਣੇ ਸੇਵਕਾਂ ਦਾ ਜੀਵਨ ਇਤਨਾ ਸੋਹਣਾ ਬਣਾ ਦੇਂਦਾ ਹੈ ਕਿ ਧਰਮਰਾਜ ਭੀ ਉਹਨਾਂ ਦਾ ਆਦਰ ਕਰਦਾ ਹੈ ॥੨॥

ਮਨ ਕੇ ਬਿਕਾਰ ਮਨਹਿ ਤਜੈ ਮਨਿ ਚੂਕੈ ਮੋਹੁ ਅਭਿਮਾਨੁ ॥
man kay bikaar maneh tajai man chookai moh abhimaan.
One who eliminates mental wickedness from within the mind, and casts out emotional attachment and egotistical pride,
ਜੇਹੜਾ ਮਨੁੱਖ ਆਪਣੇ ਮਨ ਵਿਚੋਂ ਮਨ ਦੇ ਵਿਕਾਰ ਛੱਡ ਦੇਂਦਾ ਹੈ, ਜਿਸ ਦੇ ਮਨ ਵਿਚੋਂ ਮਾਇਆ ਦਾ ਮੋਹ ਤੇ ਅਹੰਕਾਰ ਦੂਰ ਹੋ ਜਾਂਦਾ ਹੈ,

ਆਤਮ ਰਾਮੁ ਪਛਾਣਿਆ ਸਹਜੇ ਨਾਮਿ ਸਮਾਨੁ ॥
aatam raam pachhaani-aa sehjay naam samaan.
comes to recognize the All-pervading Soul, and is intuitively absorbed into the Naam.
ਉਹ ਸਰਬ-ਵਿਆਪਕ ਪਰਮਾਤਮਾ ਨਾਲ ਜਾਣ-ਪਛਾਣ ਪਾ ਲੈਂਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਨਾਮ ਵਿਚ ਲੀਨਤਾ ਹਾਸਲ ਕਰ ਲੈਂਦਾ ਹੈ।

ਬਿਨੁ ਸਤਿਗੁਰ ਮੁਕਤਿ ਨ ਪਾਈਐ ਮਨਮੁਖਿ ਫਿਰੈ ਦਿਵਾਨੁ ॥
bin satgur mukat na paa-ee-ai manmukh firai divaan.
Without the Guru’s guidance one cannot get rid of evil tendencies; the self-willed continue wandering like lunatics.
(ਪਰ) ਗੁਰੂ ਦੀ ਸਰਨ ਤੋਂ ਬਿਨਾ (ਵਿਕਾਰਾਂ ਤੋਂ) ਖ਼ਲਾਸੀ ਨਹੀਂ ਹੋ ਸਕਦੀ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ (ਵਿਕਾਰਾਂ ਦੇ ਪਿੱਛੇ) ਪਾਗਲ ਹੋਇਆ ਫਿਰਦਾ ਹੈ।

ਸਬਦੁ ਨ ਚੀਨੈ ਕਥਨੀ ਬਦਨੀ ਕਰੇ ਬਿਖਿਆ ਮਾਹਿ ਸਮਾਨੁ ॥੩॥
sabad na cheenai kathnee badnee karay bikhi-aa maahi samiaan. ||3||
They do not reflect on the Guru’s word. Instead, they utter only empty words while engrossed in the poison of Maya.
ਉਹ ਗੁਰੂ ਦੇ ਸ਼ਬਦ (ਦੀ ਕਦਰ) ਨੂੰ ਨਹੀਂ ਸਮਝਦਾ। ਉਹ (ਜ਼ਬਾਨੀ ਜ਼ਬਾਨੀ ਧਾਰਮਿਕ) ਗੱਲਾਂ ਪਿਆ ਕਰੇ, ਪਰ ਉਹ ਮਾਇਆ ਦੇ ਮੋਹ ਵਿਚ ਹੀ ਗ਼ਰਕ ਰਹਿੰਦਾ ਹੈ ॥੩॥

ਸਭੁ ਕਿਛੁ ਆਪੇ ਆਪਿ ਹੈ ਦੂਜਾ ਅਵਰੁ ਨ ਕੋਇ ॥
sabh kichh aapay aap hai doojaa avar na ko-ay.
God is all in all, and there is no other like Him.
ਪਰਮਾਤਮਾ ਆਪ ਹੀ ਸਭ ਕੁਝ ਕਰਨ ਕਰਾਵਣ ਜੋਗਾ ਹੈ, ਹੋਰ ਕੋਈ ਜੀਵ ਦਮ ਨਹੀਂ ਮਾਰ ਸਕਦਾ।

ਜਿਉ ਬੋਲਾਏ ਤਿਉ ਬੋਲੀਐ ਜਾ ਆਪਿ ਬੁਲਾਏ ਸੋਇ ॥
ji-o bolaa-ay ti-o bolee-ai jaa aap bulaa-ay so-ay.
With his blessings I eulogize, as and when He desires.
ਜਿਵੇਂ ਪ੍ਰਭੂ ਬੋਲਣ ਦੀ ਪ੍ਰੇਰਨਾ ਕਰੇ ਤਿਵੇਂ ਹੀ ਜੀਵ ਬੋਲ ਸਕਦਾ ਹੈ (ਤਦੋਂ ਹੀ ਸਿਫ਼ਤ-ਸਾਲਾਹ ਕਰ ਸਕਦਾ ਹੈ) ਜਦੋਂ ਪ੍ਰਭੂ ਆਪ ਪ੍ਰੇਰਨਾ ਕਰਦਾ ਹੈ।

ਗੁਰਮੁਖਿ ਬਾਣੀ ਬ੍ਰਹਮੁ ਹੈ ਸਬਦਿ ਮਿਲਾਵਾ ਹੋਇ ॥
gurmukh banee barahm hai sabad milaavaa ho-ay.
The Word of the Guru is God Himself. It is through the Word, that one is united with the Almighty.
ਗੁਰੂ ਦੀ ਬਾਣੀ ਵਿਚ ਖੁਦ ਪ੍ਰਭੂ ਹੈ ਗੁਰੂ ਦੇ ਸ਼ਬਦ ਦੀ ਰਾਹੀਂ (ਹੀ ਪ੍ਰਭੂ ਨਾਲ) ਮਿਲਾਪ ਹੁੰਦਾ ਹੈ।

ਨਾਨਕ ਨਾਮੁ ਸਮਾਲਿ ਤੂ ਜਿਤੁ ਸੇਵਿਐ ਸੁਖੁ ਹੋਇ ॥੪॥੩੦॥੬੩॥
naanak naam samaal too jit sayvi-ai sukh ho-ay. ||4||30||63||
O’ Nanak, let Naam reside in you by remembering Him with fervor. This way, spiritual peace is obtained.
ਹੇ ਨਾਨਕ! ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਸੰਭਾਲ, ਇਸ ਨਾਮ ਦੇ ਸਿਮਰਨ ਨਾਲ ਹੀ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ॥੪॥੩੦॥੬੩॥

ਸਿਰੀਰਾਗੁ ਮਹਲਾ ੩ ॥
sireeraag mehlaa 3.
Siree Raag, through the Third Guru:

ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ ॥
jag ha-umai mail dukh paa-i-aa mal laagee doojai bhaa-ay.
The world is polluted with the filth of egotism and is suffering because of this. This filth of ego sticks to us because of our love of worldly attachments.
ਜਗਤ ਨੇ ਹਉਮੈ ਦੀ ਮੈਲ (ਦੇ ਕਾਰਨ ਸਦਾ) ਦੁੱਖ (ਹੀ) ਸਹਾਰਿਆ ਹੈ (ਕਿਉਂਕਿ) ਮਾਇਆ ਵਿਚ ਪਿਆਰ ਦੇ ਕਾਰਨ ਜਗਤ ਨੂੰ (ਵਿਕਾਰਾਂ ਦੀ) ਮੈਲ ਚੰਬੜੀ ਰਹਿੰਦੀ ਹੈ।

ਮਲੁ ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ ਨਾਇ ॥
mal ha-umai Dhotee kivai na utrai jay sa-o tirath naa-ay.
This filth of egotism cannot be washed away by taking cleansing baths at hundreds of sacred shrines.
ਜੇ ਮਨੁੱਖ ਸੌ ਤੀਰਥਾਂ ਉੱਤੇ (ਭੀ) ਇਸ਼ਨਾਨ ਕਰੇ ਤਾਂ ਭੀ (ਅਜੇਹੇ) ਕਿਸੇ ਤਰੀਕੇ ਨਾਲ (ਇਹ) ਹਉਮੈ ਦੀ ਮੈਲ ਧੋਤਿਆਂ (ਮਨ ਤੋਂ) ਦੂਰ ਨਹੀਂ ਹੁੰਦੀ।

ਬਹੁ ਬਿਧਿ ਕਰਮ ਕਮਾਵਦੇ ਦੂਣੀ ਮਲੁ ਲਾਗੀ ਆਇ ॥
baho biDh karam kamaavday doonee mal laagee aa-ay.
People perform many kinds of rituals to get rid of this filth but instead, end up  with twice as much filth.
ਲੋਕ ਕਈ ਕਿਸਮਾਂ ਦੇ (ਮਿਥੇ ਹੋਏ) ਧਾਰਮਿਕ ਕੰਮ ਕਰਦੇ ਹਨ, (ਇਸ ਤਰ੍ਹਾਂ ਸਗੋਂ ਅੱਗੇ ਨਾਲੋਂ) ਦੂਣੀ (ਹਉਮੈ ਦੀ) ਮੈਲ ਆ ਲਗਦੀ ਹੈ।

ਪੜਿਐ ਮੈਲੁ ਨ ਉਤਰੈ ਪੂਛਹੁ ਗਿਆਨੀਆ ਜਾਇ ॥੧॥
parhi-ai mail na utrai poochhahu gi-aanee-aa jaa-ay. ||1||
Even by reading (holy books), this filth is not removed. Go ahead, and ask the wise ones. ||1||
(ਵਿੱ​ਦਿਆ ਆਦਿਕ) ਪੜ੍ਹਨ ਨਾਲ ਭੀ ਇਹ ਮੈਲ ਦੂਰ ਨਹੀਂ ਹੁੰਦੀ, ਬੇਸ਼ੱਕ ਪੜ੍ਹੇ ਹੋਏ ਬੰਦਿਆਂ ਨੂੰ ਜਾ ਕੇ ਪੁੱਛ ਲਵੋ ॥੧॥

ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥
man mayray gur saran aavai taa nirmal ho-ay.
O’ my mind, coming to the Sanctuary of the Guru, you shall become immaculate and pure.
ਹੇ ਮੇਰੇ ਮਨ! (ਜਦੋਂ ਮਨੁੱਖ) ਗੁਰੂ ਦੀ ਸਰਨ ਆਉਂਦਾ ਹੈ ਤਦੋਂ (ਹੀ) ਪਵਿਤ੍ਰ ਹੁੰਦਾ ਹੈ।

ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਨ ਸਕੀ ਧੋਇ ॥੧॥ ਰਹਾਉ ॥
manmukh har har kar thakay mail na sakee Dho-ay. ||1|| rahaa-o.
The self-willed have grown weary of contemplating on Naam, but their filth is not removed.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਰਾਮ ਰਾਮ ਆਖ ਆਖ ਕੇ ਥੱਕ ਗਏ ਹਨ (ਫਿਰ ਭੀ ਹਉਮੈ ਦੀ) ਮੈਲ (ਉਹਨਾਂ ਪਾਸੋਂ) ਧੋਤੀ ਨਹੀਂ ਜਾ ਸਕੀ ॥੧॥ ਰਹਾਉ ॥

ਮਨਿ ਮੈਲੈ ਭਗਤਿ ਨ ਹੋਵਈ ਨਾਮੁ ਨ ਪਾਇਆ ਜਾਇ ॥
man mailai bhagat na hova-ee naam na paa-i-aa jaa-ay.
With a polluted mind, devotional service cannot be performed, and Naam cannot be obtained.
ਹਉਮੈ ਦੀ ਮੈਲ ਨਾਲ ਭਰੇ ਹੋਏ ਮਨ ਦੀ ਰਾਹੀਂ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਇਸ ਤਰ੍ਹਾਂ ਪਰਮਾਤਮਾ ਦਾ ਨਾਮ ਹਾਸਲ ਨਹੀਂ ਹੁੰਦਾ।

ਮਨਮੁਖ ਮੈਲੇ ਮੈਲੇ ਮੁਏ ਜਾਸਨਿ ਪਤਿ ਗਵਾਇ ॥
manmukh mailay mailay mu-ay jaasan pat gavaa-ay.
The self-willed filthy die in filth, and spiritually, they depart in disgrace.
ਆਪਣੇ ਮਨ ਦੇ ਪਿਛੇ ਤੁਰਨ ਵਾਲੇ ਬੰਦੇ ਸਦਾ ਹਉਮੈ ਦੇ ਕਾਰਨ ਮਲੀਨ-ਮਨ ਰਹਿੰਦੇ ਹਨ, ਤੇ ਆਤਮਕ ਮੌਤੇ ਮਰੇ ਰਹਿੰਦੇ ਹਨ, (ਉਹ ਦੁਨੀਆ ਤੋਂ) ਇੱਜ਼ਤ ਗਵਾ ਕੇ ਹੀ ਜਾਣਗੇ।

ਗੁਰ ਪਰਸਾਦੀ ਮਨਿ ਵਸੈ ਮਲੁ ਹਉਮੈ ਜਾਇ ਸਮਾਇ ॥
gur parsaadee man vasai mal ha-umai jaa-ay samaa-ay.
Through the Guru’s grace, God comes to abide in one’s heart, and the filth of ego is dispelled.
ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਦੀ ਹਉਮੈ ਦੂਰ ਹੋ ਜਾਂਦੀ ਹੈ, ਉਹ ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ।

ਜਿਉ ਅੰਧੇਰੈ ਦੀਪਕੁ ਬਾਲੀਐ ਤਿਉ ਗੁਰ ਗਿਆਨਿ ਅਗਿਆਨੁ ਤਜਾਇ ॥੨॥
ji-o anDhayrai deepak baalee-ai ti-o gur gi-aan agi-aan tajaa-ay. ||2||
Like a lamp lit in the darkness, the spiritual wisdom of the Guru dispels ignorance.
ਜਿਵੇਂ (ਜੇ) ਹਨੇਰੇ ਵਿਚ ਦੀਵਾ ਬਾਲ ਦੇਈਏ (ਤਾਂ ਹਨੇਰਾ ਦੂਰ ਹੋ ਜਾਂਦਾ ਹੈ) ਤਿਵੇਂ ਗੁਰੂ ਦੀ ਬਖ਼ਸ਼ੀ ਸਮਝ ਦੀ ਬਰਕਤਿ ਨਾਲ (ਹਉਮੈ-ਰੂਪ) ਬੇ-ਸਮਝੀ (ਦਾ ਹਨੇਰਾ) ਦੂਰ ਹੋ ਜਾਂਦਾ ਹੈ ॥੨॥

ਹਮ ਕੀਆ ਹਮ ਕਰਹਗੇ ਹਮ ਮੂਰਖ ਗਾਵਾਰ ॥
ham kee-aa ham karhagay ham moorakh gaavaar.
“I have done this, and I will do that”. Egotistical conceited fools utter such words.
(ਇਹ ਕੰਮ) ‘ਅਸਾਂ’ ਕੀਤਾ ਹੈ, ‘ਅਸੀ’ ਹੀ ਕਰ ਸਕਦੇ ਹਾਂ, (ਇਉਂ) ‘ਅਸੀਂ ਅਸੀਂ’ ਆਖਣ ਵਾਲੇ ਬੰਦੇ ਮੂਰਖ ਉਜੱਡ ਹੁੰਦੇ ਹਨ।

ਕਰਣੈ ਵਾਲਾ ਵਿਸਰਿਆ ਦੂਜੈ ਭਾਇ ਪਿਆਰੁ ॥
karnai vaalaa visri-aa doojai bhaa-ay pi-aar.
When I forget the Doer of all; I am caught in the love of duality.
ਉਹਨਾਂ ਨੂੰ ਪੈਦਾ ਕਰਨ ਵਾਲਾ(ਅਸਲੀ ਕਰਣਹਾਰ) ਪਰਮਾਤਮਾ ਭੁੱਲਿਆ ਰਹਿੰਦਾ ਹੈ, ਉਹ ਸਦਾ ਮਾਇਆ ਵਿਚ ਹੀ ਪਿਆਰ ਪਾਈ ਰੱਖਦੇ ਹਨ।

ਮਾਇਆ ਜੇਵਡੁ ਦੁਖੁ ਨਹੀ ਸਭਿ ਭਵਿ ਥਕੇ ਸੰਸਾਰੁ ॥
maa-i-aa jayvad dukh nahee sabh bhav thakay sansaar.
There is no pain as great as the pain of Maya; it drives people to wander all around the world, until they become exhausted.
(ਦੁਨੀਆ ਵਿਚ) ਮਾਇਆ (ਦੇ ਮੋਹ) ਜੇਡਾ (ਹੋਰ ਕੋਈ) ਦੁੱਖ ਨਹੀਂ ਹੈ, ਮਾਇਆ ਦੇ ਮੋਹ ਵਿਚ ਫਸ ਕੇ ਸਾਰੇ ਜੀਵ (ਮਾਇਆ) ਦੀ ਖ਼ਾਤਰ ਭਟਕ ਭਟਕ ਕੇ ਖਪਦੇ ਰਹਿੰਦੇ ਹਨ।

ਗੁਰਮਤੀ ਸੁਖੁ ਪਾਈਐ ਸਚੁ ਨਾਮੁ ਉਰ ਧਾਰਿ ॥੩॥
gurmatee sukh paa-ee-ai sach naam ur Dhaar. ||3||
Through the Guru’s Teachings, and Naam enshrined in the heart, inner peace is achieved.
ਗੁਰੂ ਦੀ ਮਤਿ ਉਤੇ ਤੁਰਿਆਂ ਸਦਾ-ਥਿਰ ਪਰਮਾਤਮਾ ਦਾ ਨਾਮ ਹਿਰਦੇ ਵਿਚ ਟਿਕਾ ਕੇ ਹੀ ਆਤਮਕ ਆਨੰਦ ਮਿਲਦਾ ਹੈ ॥੩॥

ਜਿਸ ਨੋ ਮੇਲੇ ਸੋ ਮਿਲੈ ਹਉ ਤਿਸੁ ਬਲਿਹਾਰੈ ਜਾਉ ॥
jis no maylay so milai ha-o tis balihaarai jaa-o.
I am a sacrifice to those who meet and merge with the Almighty.
ਜਿਸ (ਭਾਗਾਂ ਵਾਲੇ ਮਨੁੱਖ ਨੂੰ ਪ੍ਰਭੂ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹੀ ਪ੍ਰਭੂ ਨੂੰ ਮਿਲਦਾ ਹੈ। ਮੈਂ ਅਜੇਹੇ ਬੰਦੇ ਤੋਂ ਕੁਰਬਾਨ ਜਾਂਦਾ ਹਾਂ।

ਏ ਮਨ ਭਗਤੀ ਰਤਿਆ ਸਚੁ ਬਾਣੀ ਨਿਜ ਥਾਉ ॥
ay man bhagtee rati-aa sach banee nij thaa-o.
The heart, that is attuned to devotional worship through the Word, meets the Almighty within itself.
ਹੇ ਮਨ! ਜੇਹੜੇ ਮਨੁੱਖ ਪ੍ਰਭੂ ਦੀ ਭਗਤੀ ਦੇ ਰੰਗ ਵਿਚ ਰੰਗੇ ਜਾਂਦੇ ਹਨ, ਪ੍ਰਭੂ ਦਾ ਸਦਾ-ਥਿਰ ਨਾਮ ਹੀ ਜਿਨ੍ਹਾਂ ਦੀ ਬਾਣੀ ਬਣ ਜਾਂਦਾ ਹੈ, ਉਹਨਾਂ ਨੂੰ ‘ਆਪਣਾ ਘਰ’ ਲੱਭ ਪੈਂਦਾ ਹੈ।

ਮਨਿ ਰਤੇ ਜਿਹਵਾ ਰਤੀ ਹਰਿ ਗੁਣ ਸਚੇ ਗਾਉ ॥
man ratay jihvaa ratee har gun sachay gaa-o.
In this state, both the mind and the tongue are imbued with God’s love and sing His Praises.
ਉਹ ਆਪਣੇ ਮਨ ਵਿਚ (ਪਰਮਾਤਮਾ ਦੇ ਪ੍ਰੇਮ-ਰੰਗ ਨਾਲ) ਰੰਗੇ ਰਹਿੰਦੇ ਹਨ, ਉਹਨਾਂ ਦੀ ਜੀਭ ਨਾਮ-ਰਸ ਵਿਚ ਮਸਤ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ।

ਨਾਨਕ ਨਾਮੁ ਨ ਵੀਸਰੈ ਸਚੇ ਮਾਹਿ ਸਮਾਉ ॥੪॥੩੧॥੬੪॥
naanak naam na veesrai sachay maahi samaa-o. ||4||31||64||
O’ Nanak, this way, one never forgets Naam and always stays united with the True One.
ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ (ਕਦੇ) ਨਹੀਂ ਭੁੱਲਦਾ, ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੇ ਹਨ ॥੪॥੩੧॥੬੪॥

ਸਿਰੀਰਾਗੁ ਮਹਲਾ ੪ ਘਰੁ ੧ ॥
sireeraag mehlaa 4 ghar 1.
Siree Raag, through Fourth Guru, First House:

ਮੈ ਮਨਿ ਤਨਿ ਬਿਰਹੁ ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ ਆਇ ॥
mai man tan birahu at aglaa ki-o pareetam milai ghar aa-ay.
Within my mind and body is the intense pain of separation; I worry, how can my Beloved come to meet me (in my heart)?
ਮੇਰੇ ਮਨ ਵਿਚ ਸਰੀਰ ਵਿਚ ਪ੍ਰਭੂ ਦੇ ਵਿਛੋੜੇ ਦਾ ਭਾਰੀ ਦਰਦ ਹੈ (ਮੇਰਾ ਮਨ ਤੜਪ ਰਿਹਾ ਹੈ ਕਿ) ਕਿਵੇਂ ਪ੍ਰੀਤਮ-ਪ੍ਰਭੂ ਮੇਰੇ ਹਿਰਦੇ-ਘਰ ਵਿਚ ਮੈਨੂੰ ਆ ਮਿਲੇ?

ਜਾ ਦੇਖਾ ਪ੍ਰਭੁ ਆਪਣਾ ਪ੍ਰਭਿ ਦੇਖਿਐ ਦੁਖੁ ਜਾਇ ॥
jaa daykhaa parabh aapnaa parabh daykhi-ai dukh jaa-ay.
When I see my God, seeing God Himself, my pain of separation goes away.
ਜਦੋਂ ਮੈਂ ਪਿਆਰੇ ਪ੍ਰਭੂ ਦਾ ਦਰਸ਼ਨ ਕਰਦਾ ਹਾਂ, ਪ੍ਰਭੂ ਦਾ ਦਰਸ਼ਨ ਕੀਤਿਆਂ ਮੇਰਾ (ਵਿਛੋੜੇ ਦਾ) ਦੁੱਖ ਦੂਰ ਹੋ ਜਾਂਦਾ ਹੈ।

ਜਾਇ ਪੁਛਾ ਤਿਨ ਸਜਣਾ ਪ੍ਰਭੁ ਕਿਤੁ ਬਿਧਿ ਮਿਲੈ ਮਿਲਾਇ ॥੧॥
jaa-ay puchhaa tin sajnaa parabh kit biDh milai milaa-ay. ||1||
I go and ask my friends, “How can I meet and merge with God?”||1||
ਮੈਂ ਉਹਨਾਂ ਸੱਜਣਾਂ ਨੂੰ ਜਾ ਕੇ ਪੁੱਛਦਾ ਹਾਂ ਕਿ ਪ੍ਰਭੂ ਕਿਸ ਤਰੀਕੇ ਨਾਲ ਮਿਲਾਇਆਂ ਮਿਲਦਾ ਹੈ ॥੧॥

ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥
mayray satiguraa mai tujh bin avar na ko-ay.
O’ my Guru, without You I have no other (support) at all.
ਹੇ ਮੇਰੇ ਸਤਿਗੁਰ! ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।

ਹਮ ਮੂਰਖ ਮੁਗਧ ਸਰਣਾਗਤੀ ਕਰਿ ਕਿਰਪਾ ਮੇਲੇ ਹਰਿ ਸੋਇ ॥੧॥ ਰਹਾਉ ॥
ham moorakh mugaDh sarnaagatee kar kirpaa maylay har so-ay. ||1|| rahaa-o.
We are foolish and ignorant but have sought your sanctuary; With your grace, you are going to unite us with the Almighty. ||1||Pause||
ਅਸੀਂ ਜੀਵ ਮੂਰਖ ਹਾਂ, ਅੰਞਾਣ ਹਾਂ, (ਪਰ) ਤੇਰੀ ਸਰਨ ਆਏ ਹਨ (ਜੇਹੜਾ ਭਾਗਾਂ ਵਾਲਾ ਗੁਰੂ ਦੀ ਸਰਨ ਆਉਂਦਾ ਹੈ ਉਸ ਨੂੰ) ਉਹ ਪਰਮਾਤਮਾ ਆਪ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ ॥੧॥ ਰਹਾਉ ॥

ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥
satgur daataa har naam kaa parabh aap milaavai so-ay.
The Guru is the Giver of Naam. It is after you have received Naam from the Guru that God unites you with Him.
ਸਤਗੁਰੂ ਵਾਹਿਗੁਰੂ ਦੇ ਨਾਮ ਦਾ ਦਾਤਾਰ ਹੈ, ਵਾਹਿਗੁਰੂ ਆਪ ਹੀ ਉਸ ਸਤਗੁਰੂ ਨਾਲ ਮਿਲਾਉਂਦਾ ਹੈ।

ਸਤਿਗੁਰਿ ਹਰਿ ਪ੍ਰਭੁ ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥
satgur har parabh bujhi-aa gur jayvad avar na ko-ay.
Spiritually, the Guru is very close to God and understands Him very well. There is no other as Great as the Guru.
ਗੁਰੂ ਨੇ ਹਰੀ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਹੋਈ ਹੈ (ਇਸ ਵਾਸਤੇ) ਗੁਰੂ ਜੇਡਾ ਵੱਡਾ ਦਾਤਾ ਹੋਰ ਕੋਈ ਨਹੀਂ।

ਹਉ ਗੁਰ ਸਰਣਾਈ ਢਹਿ ਪਵਾ ਕਰਿ ਦਇਆ ਮੇਲੇ ਪ੍ਰਭੁ ਸੋਇ ॥੨॥
ha-o gur sarnaa-ee dheh pavaa kar da-i-aa maylay parabh so-ay. ||2||
I seek to enter the sanctuary of the Guru after completely surrendering myself so that with His grace, the Almighty may unite me with Him.
ਮੇਰੀ ਇਹੀ ਤਾਂਘ ਹੈ ਕਿ ਆਪਾ-ਭਾਵ ਮਿਟਾ ਕੇ ਮੈਂ ਗੁਰੂ ਦੀ ਸਰਨ ਆ ਪਵਾਂ, ਉਹ ਮਿਹਰ ਕਰ ਕੇ ਮੈਨੂੰ ਉਸ ਪ੍ਰਭੂ ਨਾਲ ਮਿਲਾ ਦੇਵੇਗਾ ॥੨॥

ਮਨਹਠਿ ਕਿਨੈ ਨ ਪਾਇਆ ਕਰਿ ਉਪਾਵ ਥਕੇ ਸਭੁ ਕੋਇ ॥
manhath kinai na paa-i-aa kar upaav thakay sabh ko-ay.
No one has found Creator by doing penances, or by practicing austerities etc. All have grown tired of making such futile efforts.
ਮਨ ਦੇ ਹਠ ਨਾਲ (ਕੀਤੇ ਤਪ ਆਦਿਕ ਸਾਧਨਾਂ ਨਾਲ) ਕਦੇ ਕਿਸੇ ਨੇ ਪਰਮਾਤਮਾ ਨੂੰ ਨਹੀਂ ਲੱਭਾ। (ਇਹੋ ਜਿਹੇ) ਅਨੇਕਾਂ ਉਪਾਵ ਕਰ ਕੇ ਸਭ ਥੱਕ ਹੀ ਜਾਂਦੇ ਹਨ।

Leave a comment

Your email address will not be published. Required fields are marked *

error: Content is protected !!