Page 341

ਝਝਾ ਉਰਝਿ ਸੁਰਝਿ ਨਹੀ ਜਾਨਾ ॥
jhajhaa urajh surajh nahee jaanaa.
Jhajha: The person, who only knows how to entangle in useless controversies but has not yet learnt to get out of these,
ਜਿਸ ਮਨੁੱਖ ਨੇ ਨਿਕੰਮੀਆਂ ਉਲਝਣਾਂ ਵਿਚ ਫਸਣਾ ਹੀ ਸਿੱਖਿਆ,ਉਲਝਣਾਂ ਵਿਚੋਂ ਨਿਕਲਣ ਦੀ ਜਾਚ ਨਾਹ ਸਿੱਖੀ.

ਰਹਿਓ ਝਝਕਿ ਨਾਹੀ ਪਰਵਾਨਾ ॥
rahi-o jhajhak naahee parvaanaa.
wastes all his life in doubts and controversies. Such a person is not accepted in God’s court.
ਉਹ (ਸਾਰੀ ਉਮਰ) ਸਹੰਸਿਆਂ ਵਿਚ ਹੀ ਪਿਆ ਰਿਹਾ, (ਉਸ ਦਾ ਜੀਵਨ) ਕਬੂਲ ਨਾਹ ਹੋ ਸਕਿਆ।

ਕਤ ਝਖਿ ਝਖਿ ਅਉਰਨ ਸਮਝਾਵਾ ॥
kat jhakh jhakh a-uran samjhaavaa
What good is to indulge in arguments trying to convince others?
ਬਹਿਸਾਂ ਕਰ ਕਰ ਕੇ ਹੋਰਨਾਂ ਨੂੰ ਮੱਤਾਂ ਦੇਣ ਦਾ ਕੀਹ ਲਾਭ?

ਝਗਰੁ ਕੀਏ ਝਗਰਉ ਹੀ ਪਾਵਾ ॥੧੫॥
jhagar kee-ay jhagara-o hee paavaa. ||15||
Stirring up arguments, we involve ourselves in more conflicts. ||15||
ਚਰਚਾ ਕਰਦਿਆਂ ਆਪ ਨੂੰ ਤਾਂ ਨਿਰੀ ਚਰਚਾ ਕਰਨ ਦੀ ਹੀ ਵਾਦੀ ਪੈ ਗਈ ॥੧੫॥

ਞੰਞਾ ਨਿਕਟਿ ਜੁ ਘਟ ਰਹਿਓ ਦੂਰਿ ਕਹਾ ਤਜਿ ਜਾਇ ॥
njanjaa nikat jo ghat rahi-o door kahaa taj jaa-ay.
Janjan: God dwells near you, deep within your heart, why do you leave Him and go far away?
ਪ੍ਰਭੂ ਨੇੜੇ ਵੱਸ ਰਿਹਾ ਹੈ, ਹਿਰਦੇ ਵਿਚ ਵੱਸ ਰਿਹਾ ਹੈ, ਉਸ ਨੂੰ ਛੱਡ ਕੇ ਤੂੰ ਦੂਰ ਕਿੱਥੇ ਜਾਂਦਾ ਹੈਂ?

ਜਾ ਕਾਰਣਿ ਜਗੁ ਢੂਢਿਅਉ ਨੇਰਉ ਪਾਇਅਉ ਤਾਹਿ ॥੧੬॥
jaa kaaran jag dhoodhi-a-o nayra-o paa-i-a-o taahi. ||16||
For whom I searched the entire world, Him I have found within myself. ||16||
(ਜਿਸ ਪ੍ਰਭ ਨੂੰ ਮਿਲਣ ਦੀ ਖ਼ਾਤਰ (ਅਸਾਂ ਸਾਰਾ) ਜਗਤ ਢੂੰਡਿਆ ਸੀ, ਉਸ ਨੂੰ ਨੇੜੇ ਹੀ (ਆਪਣੇ ਅੰਦਰ ਹੀ) ਲੱਭ ਲਿਆ ਹੈ ॥੧੬॥

ਟਟਾ ਬਿਕਟ ਘਾਟ ਘਟ ਮਾਹੀ ॥
tataa bikat ghaat ghat maahee.
Tatta: The path to the shore leading to divine abode is very treacherous but it is located within the heart itself.
(ਪ੍ਰਭੂ ਦੇ ਮਹਿਲ ਵਿਚ ਅਪੜਾਣ ਵਾਲਾ) ਔਖਾ ਪੱਤਣ ਹੈ (ਪਰ ਉਹ ਪੱਤਣ) ਹਿਰਦੇ ਵਿਚ ਹੀ ਹੈ।

ਖੋਲਿ ਕਪਾਟ ਮਹਲਿ ਕਿ ਨ ਜਾਹੀ ॥
khol kapaat mahal ke na jaahee.
Opening the doors of your heart, why don’t you go to God’s presence?
ਮਾਇਆ ਦੇ ਮੋਹ ਵਾਲੇ ਕਵਾੜ ਖੋਲ੍ਹ ਕੇ ਤੂੰ ਪ੍ਰਭੂ ਦੀ ਹਜ਼ੂਰੀ ਵਿਚ ਕਿਉਂ ਨਹੀਂ ਅੱਪੜਦਾ?

ਦੇਖਿ ਅਟਲ ਟਲਿ ਕਤਹਿ ਨ ਜਾਵਾ ॥
daykh atal tal kateh na jaavaa.rahai lapat ghat parcha-o paavaa. ||17||
One who has realized the eternal God, doesn’t fall in doubts and go elsewhere,
ਜਿਸ ਨੇ ਸਦਾ-ਥਿਰ ਪ੍ਰਭੂ ਦਾ ਦੀਦਾਰ ਕਰ ਲਿਆ ਹੈ, ਉਹ ਡੋਲ ਕੇ (ਭਟਕਣਾ ਵਿਚ ਪੈ ਕੇ) ਕਿਸੇ ਹੋਰ ਪਾਸੇ ਨਹੀਂ ਜਾਂਦਾ ,

ਰਹੈ ਲਪਟਿ ਘਟ ਪਰਚਉ ਪਾਵਾ ॥੧੭॥
rahai lapat ghat parcha-o paavaa. ||17||
with love for God in his heart he remains attuned to Him.||17||
ਉਹ ਪ੍ਰਭੂ-ਚਰਨਾਂ ਨਾਲ ਸਾਂਝ (ਪਿਆਰ) ਪਾ ਲੈਂਦਾ ਹੈ ॥੧੭॥

ਠਠਾ ਇਹੈ ਦੂਰਿ ਠਗ ਨੀਰਾ ॥
thathaa ihai door thag neeraa.
Thatha: This Maya is a mirage like the far away appearance of false water in a desert.
ਇਹ ਮਾਇਆ ਇਉਂ ਹੈ ਜਿਵੇਂ ਦੂਰੋਂ ਵੇਖਿਆਂ ਉਹ ਰੇਤਾ ਜੋ ਪਾਣੀ ਜਾਪਦਾ ਹੈ।

ਨੀਠਿ ਨੀਠਿ ਮਨੁ ਕੀਆ ਧੀਰਾ ॥
neeth neeth man kee-aa Dheeraa.
Reflecting carefully on the reality of Maya I have developed contentment.
ਸੋ ਮੈਂ ਗਹੁ ਨਾਲ (ਇਸ ਮਾਇਆ ਦੀ ਅਸਲੀਅਤ) ਤੱਕ ਕੇ ਮਨ ਨੂੰ ਧੀਰਜਵਾਨ ਬਣਾ ਲਿਆ ਹੈl

ਜਿਨਿ ਠਗਿ ਠਗਿਆ ਸਗਲ ਜਗੁ ਖਾਵਾ ॥
jin thag thagi-aa sagal jag khaavaa.
That cheater (Maya) has cheated and devoured the entire world,
ਜਿਸ (ਮਾਇਕ ਮੋਹ ਰੂਪ) ਠੱਗ ਕੇ ਸਾਰੇ ਜਗਤ ਨੂੰ ਭੁਲੇਖੇ ਵਿਚ ਪਾ ਦਿੱਤਾ ਹੈ, ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕਰ ਲਿਆ ਹੈ,

ਸੋ ਠਗੁ ਠਗਿਆ ਠਉਰ ਮਨੁ ਆਵਾ ॥੧੮॥
so thag thagi-aa tha-ur man aavaa. ||18||
I have cheated that cheater and my mind is now at peace. ||18||
ਉਸ (ਮੋਹ-) ਠੱਗ ਨੂੰ ਕਾਬੂ ਕੀਤਿਆਂ ਮੇਰਾ ਮਨ ਇਕ ਟਿਕਾਣੇ ਤੇ ਆ ਗਿਆ ਹੈ ॥੧੮॥

ਡਡਾ ਡਰ ਉਪਜੇ ਡਰੁ ਜਾਈ ॥
dadaa dar upjay dar jaa-ee.
Dadda: When the revered fear of God wells up in one’s mind then the worldly fears departs.
ਜੋ ਪਰਮਾਤਮਾ ਦਾ ਡਰ ਮਨੁੱਖ ਦੇ ਹਿਰਦੇ ਵਿਚ ਪੈਦਾ ਹੋ ਜਾਏ, ਤਾਂ ਦੁਨੀਆ ਵਾਲਾ ਡਰ ਦੂਰ ਹੋ ਜਾਂਦਾ ਹੈ

ਤਾ ਡਰ ਮਹਿ ਡਰੁ ਰਹਿਆ ਸਮਾਈ ॥
taa dar meh dar rahi-aa samaa-ee.
And the worldly fear gets absorbed in the revered fear of God.
ਤੇ ਪਰਮਾਤਮਾ ਦੇ ਡਰ ਵਿਚ ਦੁਨੀਆ ਵਾਲਾ ਡਰ ਲੀਨ ਹੋ ਜਾਂਦਾ ਹੈ;

ਜਉ ਡਰ ਡਰੈ ਤ ਫਿਰਿ ਡਰੁ ਲਾਗੈ ॥
ja-o dar darai ta fir dar laagai.
But if one does not have the revered fear of God then other worldly fears cling to him.
ਪਰ ਜੇ ਮਨੁੱਖ ਪ੍ਰਭੂ ਦਾ ਡਰ ਮਨ ਵਿਚ ਨਾਹ ਵਸਾਏ ਤਾਂ (ਦੁਨੀਆ ਵਾਲਾ) ਡਰ ਮੁੜ ਆ ਚੰਬੜਦਾ ਹੈ।

ਨਿਡਰ ਹੂਆ ਡਰੁ ਉਰ ਹੋਇ ਭਾਗੈ ॥੧੯॥
nidar hoo-aa dar ur ho-ay bhaagai. ||19||
When one enshrines God’s fear in the heart and becomes fearless then the worldly fears of his mind run away. ||19||
(ਤੇ ਪ੍ਰਭੂ ਦਾ ਡਰ ਹਿਰਦੇ ਵਿਚ ਵਸਾ ਕੇ ਜੋ ਮਨੁੱਖ) ਨਿਰਭਉ ਹੋ ਗਿਆ,ਉਸ ਦੇ ਮਨ ਦਾ ਜੋ ਭੀ ਸਹਿਮ ਹੈ, ਸਭ ਨੱਸ ਜਾਂਦਾ ਹੈ ॥੧੯॥

ਢਢਾ ਢਿਗ ਢੂਢਹਿ ਕਤ ਆਨਾ ॥
dhadhaa dhig dhoodheh kat aanaa.
Dhadha: God is near you, why are you searching Him anywhere else?
ਪਰਮਾਤਮਾ ਤਾਂ ਤੇਰੇ ਨੇੜੇ ਹੀ ਹੈ, ਤੂੰ ਉਸ ਨੂੰ ਬਾਹਰ ਹੋਰ ਕਿਥੇ ਢੂੰਡਦਾ ਹੈਂ?

ਢੂਢਤ ਹੀ ਢਹਿ ਗਏ ਪਰਾਨਾ ॥
dhoodhat hee dheh ga-ay paraanaa.
Searching for Him like this the breath of life runs out.
(ਬਾਹਰ) ਢੂੰਡਦਿਆਂ ਢੂੰਡਦਿਆਂ ਤੇਰੇ ਪ੍ਰਾਣ ਭੀ ਥੱਕ ਗਏ ਹਨ।

ਚੜਿ ਸੁਮੇਰਿ ਢੂਢਿ ਜਬ ਆਵਾ ॥
charh sumayr dhoodh jab aavaa.
When one returns to himself after scaling the Sumer mountain and failing to find God there,
ਸੁਮੇਰ ਪਰਬਤ ਉਤੇ (ਭੀ) ਚੜ੍ਹ ਕੇ ਤੇ (ਪਰਮਾਤਮਾ ਨੂੰ ਉਥੇ) ਢੂੰਡ ਢੂੰਡ ਕੇ ਜਦੋਂ ਮਨੁੱਖ (ਆਪਣੇ ਸਰੀਰ ਵਿਚ) ਆਉਂਦਾ ਹੈ,

ਜਿਹ ਗੜੁ ਗੜਿਓ ਸੁ ਗੜ ਮਹਿ ਪਾਵਾ ॥੨੦॥
jih garh garhi-o so garh meh paavaa. ||20||
one finds God within the body, the fort which God Himself made. ||20||
ਤਾਂ ਉਹ ਪ੍ਰਭੂ ਇਸ (ਸਰੀਰ ਰੂਪ) ਕਿਲ੍ਹੇ ਵਿਚ ਹੀ ਮਿਲ ਪੈਂਦਾ ਹੈ ਜਿਸ ਨੇ ਇਹ ਸਰੀਰ-ਕਿਲ੍ਹਾ ਬਣਾਇਆ ਹੈ ॥੨੦॥

ਣਾਣਾ ਰਣਿ ਰੂਤਉ ਨਰ ਨੇਹੀ ਕਰੈ ॥
naanaa ran roota-o nar nayhee karai.
Nanna: The one who is engaged in war with one’s own vices and acquires the determination to control his vices,
ਜਗਤ ਰੂਪ ਰਣਭੂਮੀ ਵਿਚ (ਵਿਕਾਰਾਂ ਨਾਲ ਜੰਗ ਵਿਚ) ਰੁੱਝਾ ਹੋਇਆ ਜੋ ਮਨੁੱਖ ਵਿਕਾਰਾਂ ਨੂੰ ਵੱਸ ਵਿਚ ਕਰਨ ਦੀ ਸਮਰੱਥਾ ਪ੍ਰਾਪਤ ਕਰ ਲੈਂਦਾ ਹੈ,

ਨਾ ਨਿਵੈ ਨਾ ਫੁਨਿ ਸੰਚਰੈ ॥
naa nivai naa fun sanchrai.
he neither yields nor compromises with these evil impulses.
ਉਹ (ਵਿਕਾਰਾਂ ਅਗੇ) ਨਾਹ ਨੀਊਂਦਾ ਹੈ, ਨਾਹ ਹੀ (ਉਹਨਾਂ ਨਾਲ) ਮੇਲ ਕਰਦਾ ਹੈ।

ਧੰਨਿ ਜਨਮੁ ਤਾਹੀ ਕੋ ਗਣੈ ॥
Dhan janam taahee ko ganai.
Such a person’s advent in this world is considered blessed,
ਜਗਤ ਉਸੇ ਮਨੁੱਖ ਦੇ ਜੀਵਨ ਨੂੰ ਭਾਗਾਂ ਵਾਲਾ ਗਿਣਦਾ ਹੈ,

ਮਾਰੈ ਏਕਹਿ ਤਜਿ ਜਾਇ ਘਣੈ ॥੨੧॥
maarai aykeh taj jaa-ay ghanai. ||21||
because he conquers his mind and renounces all that evils. ||21||
ਕਿਉਂਕਿ ਉਹ ਮਨੁੱਖ (ਆਪਣੇ) ਇੱਕ ਮਨ ਨੂੰ ਮਾਰਦਾ ਹੈ ਤੇ ਇਹਨਾਂ ਬਹੁਤਿਆਂ (ਭਾਵ, ਵਿਕਾਰਾਂ) ਨੂੰ ਛੱਡ ਦੇਂਦਾ ਹੈ ॥੨੧॥

ਤਤਾ ਅਤਰ ਤਰਿਓ ਨਹ ਜਾਈ ॥
tataa atar tari-o nah jaa-ee.
Tatta: This world is like an ocean that one cannot swim across,
ਇਹ ਜਗਤ ਇਕ ਐਸਾ ਸਮੁੰਦਰ ਹੈ , ਜਿਸ ਵਿਚੋਂ ਪਾਰ ਲੰਘਿਆ ਨਹੀਂ ਜਾ ਸਕਦਾ,

ਤਨ ਤ੍ਰਿਭਵਣ ਮਹਿ ਰਹਿਓ ਸਮਾਈ ॥
tan taribhavan meh rahi-o samaa-ee.
because one’s body remains absorbed in the pleasures of the sensory organs.
(ਤਦ ਤਕ ਜਦ ਤਕ) ਅੱਖਾਂ ਕੰਨ ਨੱਕ ਆਦਿ ਗਿਆਨ-ਇੰਦਰੇ ਦੁਨੀਆ (ਦੇ ਰਸਾਂ) ਵਿਚ ਡੁੱਬੇ ਰਹਿੰਦੇ ਹਨ।

ਜਉ ਤ੍ਰਿਭਵਣ ਤਨ ਮਾਹਿ ਸਮਾਵਾ ॥
ja-o taribhavan tan maahi samaavaa.
But when the allurements of the sensory organs are controlled by the mind,
ਪਰ ਜਦੋਂ ਸੰਸਾਰ (ਦੇ ਰਸ) ਸਰੀਰ ਦੇ ਅੰਦਰ ਹੀ ਮਿਟ ਜਾਂਦੇ ਹਨ (ਭਾਵ ਮਨੁੱਖ ਦੇ ਇੰਦ੍ਰਿਆਂ ਨੂੰ ਖਿੱਚ ਨਹੀਂ ਪਾ ਸਕਦੇ),

ਤਉ ਤਤਹਿ ਤਤ ਮਿਲਿਆ ਸਚੁ ਪਾਵਾ ॥੨੨॥
ta-o tateh tat mili-aa sach paavaa. ||22||
then the human soul merges in the supreme Soul and one realizes God. ||22||
ਤਦੋਂ (ਜੀਵ ਦੀ) ਆਤਮਾ (ਪ੍ਰਭੂ ਦੀ) ਜੋਤ ਵਿਚ ਮਿਲ ਜਾਂਦੀ ਹੈ, ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਲੱਭ ਪੈਂਦਾ ਹੈ ॥੨੨॥

ਥਥਾ ਅਥਾਹ ਥਾਹ ਨਹੀ ਪਾਵਾ ॥
thathaa athaah thaah nahee paavaa.
Thatha: Human mind can’t fathom the unfathomable God,
(ਮਨੁੱਖ ਦਾ ਮਨ) ਅਥਾਹ ਪਰਮਾਤਮਾ ਦੀ ਥਾਹ ਨਹੀਂ ਪਾ ਸਕਦਾ,

ਓਹੁ ਅਥਾਹ ਇਹੁ ਥਿਰੁ ਨ ਰਹਾਵਾ ॥
oh athaah ih thir na rahaavaa.
because that God is fathomless and the human mind doesn’t remain steady in one place.
ਕਿਉਂਕਿ ਇਕ ਪਾਸੇ ਤਾਂ ਉਹ ਪ੍ਰਭੂ ਬੇਅੰਤ ਡੂੰਘਾ ਹੈ, ਤੇ, ਦੂਜੇ ਪਾਸੇ, ਮਨੁੱਖ ਦਾ ਇਹ ਮਨ ਕਦੇ ਟਿਕ ਕੇ ਨਹੀਂ ਰਹਿੰਦਾ

ਥੋੜੈ ਥਲਿ ਥਾਨਕ ਆਰੰਭੈ ॥
thorhai thal thaanak aarambhai.
During the short span of life one gets involved in so many ambitions; it is like one starts to build many cities on a little bit of allotted land.
ਮਨੁੱਖ ਥੋੜੀ ਜਿਤਨੀ ਮਿਲੀ ਭੁਇਂ ਵਿਚ ਕਈ ਨਗਰ ਬਣਾਉਣੇ ਸ਼ੁਰੂ ਕਰ ਦੇਂਦਾ ਹੈ (ਥੋੜੀ ਜਿਨੀ ਮਿਲੀ ਉਮਰ ਵਿਚ ਕਈ ਪਸਾਰੇ ਪਸਾਰਦਾ ਹੈ);

ਬਿਨੁ ਹੀ ਥਾਭਹ ਮੰਦਿਰੁ ਥੰਭੈ ॥੨੩॥
bin hee thaabhah mandir thambhai. ||23||
Without the capital of Naam all his worldly plans are of no use; it is like building a mansion without any pillars. ||23||
ਇਸ ਦੇ ਇਹ ਸਾਰੇ ਪਸਾਰੇ ਪਸਾਰਨੇ ਵਿਅਰਥ ਹੀ ਕੰਮ ਹੈ, ਇਹ (ਮਾਨੋ) ਥੰਮ੍ਹਾਂ (ਕੰਧਾਂ) ਤੋਂ ਬਿਨਾ ਹੀ ਘਰ ਉਸਾਰ ਰਿਹਾ ਹੈ ॥੨੩॥

ਦਦਾ ਦੇਖਿ ਜੁ ਬਿਨਸਨਹਾਰਾ ॥
dadaa daykh jo binsanhaaraa.
Dadda: whatever is visible with the eyes is perishable,
ਇਹ ਜੋ (ਇਹਨਾਂ ਅੱਖਾਂ ਨਾਲ) ਦਿੱਸ ਰਿਹਾ ਹੈ, ਇਹ ਸਾਰਾ ਨਾਸਵੰਤ ਹੈ,

ਜਸ ਅਦੇਖਿ ਤਸ ਰਾਖਿ ਬਿਚਾਰਾ ॥
jas adaykh tas raakh bichaaraa.
therefore, always remember Him whom you cannot see with these eyes.
(ਹੇ ਭਾਈ!) ਤੂੰ ਸਦਾ ਪ੍ਰਭੂ ਵਿਚ ਸੁਰਤ ਜੋੜ, ਜੋ (ਇਹਨਾਂ ਅੱਖਾਂ ਨਾਲ) ਦਿੱਸਦਾ ਨਹੀਂ ਹੈ (ਭਾਵ, ਜੋ ਦਿੱਸਦੇ ਤ੍ਰਿਗੁਣੀ ਸੰਸਾਰ ਨਾਲੋਂ ਵੱਖਰਾ ਭੀ ਹੈ)।

ਦਸਵੈ ਦੁਆਰਿ ਕੁੰਚੀ ਜਬ ਦੀਜੈ ॥
dasvai du-aar kunchee jab deejai.
When one applies the key of the Guru’s word to the tenth door (mind),
ਜਦੋਂ (ਗੁਰਬਾਣੀ-ਰੂਪ) ਕੁੰਜੀ ਦਸਵੇਂ ਦੁਆਰ ਵਿਚ ਲਾਈਏ, (ਭਾਵ, ਜਦੋਂ ਮਨ ਨੂੰ ਸਤਿਗੁਰੂ ਦੀ ਬਾਣੀ ਨਾਲ ਜੋੜੀਏ),

ਤਉ ਦਇਆਲ ਕੋ ਦਰਸਨੁ ਕੀਜੈ ॥੨੪॥
ta-o da-i-aal ko darsan keejai. ||24||
only then one can realize that merciful God. ||24||
ਉਸ ਦਿਆਲ ਪ੍ਰਭੂ ਦਾ ਦੀਦਾਰ ਤਦੋਂ ਹੀ ਕੀਤਾ ਜਾ ਸਕਦਾ ਹੈ ॥੨੪॥

ਧਧਾ ਅਰਧਹਿ ਉਰਧ ਨਿਬੇਰਾ ॥ ਅਰਧਹਿ ਉਰਧਹ ਮੰਝਿ ਬਸੇਰਾ ॥
DhaDhaa arDhahi uraDh nibayraa. arDhahi urDhah manjh basayraa.
Dhadha: When human soul attains supreme status and unites with God, the cycle of birth and death of that soul ends.
ਜਦੋਂ ਜੀਵਾਤਮਾ ਦਾ ਨਿਵਾਸ ਪਰਮਾਤਮਾ ਵਿਚ ਹੁੰਦਾ ਹੈ (ਭਾਵ, ਜਦੋਂ ਜੀਵ ਪ੍ਰਭੂ-ਚਰਨਾਂ ਵਿਚ ਜੁੜਦਾ ਹੈ), ਤਾਂ ਪ੍ਰਭੂ ਨਾਲ (ਇੱਕ-ਰੂਪ ਹੋਇਆਂ ਹੀ ਜੀਵ (ਦੇ ਜਨਮ ਮਰਨ) ਦਾ ਖ਼ਾਤਮਾ ਹੁੰਦਾ ਹੈ।

ਅਰਧਹ ਛਾਡਿ ਉਰਧ ਜਉ ਆਵਾ ॥
arDhah chhaad uraDh ja-o aavaa.
When leaving the lower spiritual state of love for Maya, human mind attains the supreme spritual state by meditation on Naam,
ਜਦੋਂ ਜੀਵ ਨੀਵੀਂ ਅਵਸਥਾ ਨੂੰ (ਭਾਵ, ਮਾਇਆ ਦੇ ਮੋਹ ਨੂੰ) ਛੱਡ ਕੇ ਉੱਚੀ ਅਵਸਥਾ ਤੇ ਅੱਪੜਦਾ ਹੈ,

ਤਉ ਅਰਧਹਿ ਉਰਧ ਮਿਲਿਆ ਸੁਖ ਪਾਵਾ ॥੨੫॥
ta-o arDhahi uraDh mili-aa sukh paavaa. ||25||
then one unites with God and attains eternal peace. ||25||
ਤਦੋਂ ਜੀਵ ਨੂੰ ਪਰਮਾਤਮਾ ਮਿਲ ਪੈਂਦਾ ਹੈ, ਤੇ ਇਸ ਨੂੰ (ਅਸਲ) ਸੁਖ ਪ੍ਰਾਪਤ ਹੋ ਜਾਂਦਾ ਹੈ ॥੨੫॥

ਨੰਨਾ ਨਿਸਿ ਦਿਨੁ ਨਿਰਖਤ ਜਾਈ ॥
nannaa nis din nirkhat jaa-ee.
Nanna: One whose days and nights pass waiting for the sight of God,
ਜਿਸ ਦਾ ਦਿਨ ਰਾਤ (ਪ੍ਰਭੂ ਦੇ ਦੀਦਾਰ ਦੀ) ਉਡੀਕ ਕਰਦਿਆਂ ਗੁਜ਼ਰਦਾ ਹੈ,

ਨਿਰਖਤ ਨੈਨ ਰਹੇ ਰਤਵਾਈ ॥
nirkhat nain rahay ratvaa-ee.
waiting for His blessed vision that person’s eyes become glowing
ਤੱਕਦਿਆਂ (ਭਾਵ, ਦੀਦਾਰ ਦੀ ਲਗਨ ਵਿਚ ਹੀ) ਉਸ ਦੇ ਨੇਤਰ (ਪ੍ਰਭੂ-ਦੀਦਾਰ ਲਈ) ਮਤਵਾਲੇ ਹੋ ਜਾਂਦੇ ਹਨ।

ਨਿਰਖਤ ਨਿਰਖਤ ਜਬ ਜਾਇ ਪਾਵਾ ॥
nirkhat nirkhat jab jaa-ay paavaa.
After waiting so long for Him when one does see the sight of one’s Beloved,
ਦੀਦਾਰ ਦੀ ਤਾਂਘ ਕਰਦਿਆਂ ਕਰਦਿਆਂ ਜਦੋਂ ਆਖ਼ਰ ਦੀਦਾਰ ਹੁੰਦਾ ਹੈ,

ਤਬ ਲੇ ਨਿਰਖਹਿ ਨਿਰਖ ਮਿਲਾਵਾ ॥੨੬॥
tab lay nirkhahi nirakh milaavaa. ||26||
then the one who was looking merges into the One who was looked for (God unites that lover with Himself). ||26||
ਤਾਂ ਉਹ ਇਸ਼ਟ-ਪ੍ਰਭੂ ਦਰਸ਼ਨ ਦੀ ਤਾਂਘ ਰੱਖਣ ਵਾਲੇ (ਆਪਣੇ ਪ੍ਰੇਮੀ) ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ॥੨੬॥

ਪਪਾ ਅਪਰ ਪਾਰੁ ਨਹੀ ਪਾਵਾ ॥
papaa apar paar nahee paavaa.
Pappa: God is infinite, no one has found His limits.
ਪਰਮਾਤਮਾ ਸਭ ਤੋਂ ਵੱਡਾ ਹੈ, ਉਸ ਦਾ ਕਿਸੇ ਨੇ ਅੰਤ ਨਹੀਂ ਲੱਭਾ।

ਪਰਮ ਜੋਤਿ ਸਿਉ ਪਰਚਉ ਲਾਵਾ ॥
param jot si-o parcha-o laavaa.
One who is imbued with the love of the supreme Soul,
ਜਿਸ ਜੀਵ ਨੇ ਚਾਨਣ-ਦੇ-ਸੋਮੇ ਪ੍ਰਭੂ ਨਾਲ ਪਿਆਰ ਜੋੜਿਆ ਹੈ,

ਪਾਂਚਉ ਇੰਦ੍ਰੀ ਨਿਗ੍ਰਹ ਕਰਈ ॥
paaNcha-o indree nigreh kar-ee.
controls the five sensory organs,
ਉਹ ਆਪਣੇ ਪੰਜੇ ਹੀ ਗਿਆਨ-ਇੰਦਰਿਆਂ ਨੂੰ (ਇਉਂ) ਵੱਸ ਕਰ ਲੈਂਦਾ ਹੈ,

ਪਾਪੁ ਪੁੰਨੁ ਦੋਊ ਨਿਰਵਰਈ ॥੨੭॥
paap punn do-oo nirvar-ee. ||27||
and rises above both sin and virtue. ||27||
ਕਿ ਉਹ ਜੀਵ ਪਾਪ ਤੇ ਪੁੰਨ ਦੋਹਾਂ ਨੂੰ ਦੂਰ ਕਰ ਦੇਂਦਾ ਹੈ ॥੨੭॥

ਫਫਾ ਬਿਨੁ ਫੂਲਹ ਫਲੁ ਹੋਈ ॥
fafaa bin foolah fal ho-ee.
Faffa: If one shuns self-conceit and meditates, then one gains the fruit of Naam.
ਜੇ ਜੀਵ ਮਾਣ ਕਰਨਾ ਛੱਡ ਦੇਵੇ, ਤਾਂ ਇਸ ਨੂੰ ਨਾਮ-ਪਦਾਰਥ ਰੂਪ ਫਲ ਮਿਲ ਜਾਂਦਾ ਹੈ l

ਤਾ ਫਲ ਫੰਕ ਲਖੈ ਜਉ ਕੋਈ ॥
taa fal fank lakhai ja-o ko-ee.
if someone understands the worth of even a small slice of this fruit of Naam,
ਜੇ ਕੋਈ ਉਸ ਰੱਬੀ ਸੂਝ ਦਾ ਰਤਾ ਕੁ ਭੀ ਝਲਕਾਰਾ ਸਮਝ ਲਏ।

ਦੂਣਿ ਨ ਪਰਈ ਫੰਕ ਬਿਚਾਰੈ ॥
doon na par-ee fank bichaarai.
then he doesn’t fall into the deep valleys (of births and deaths).
ਜੇ ਉਸ ਝਲਕਾਰੇ ਨੂੰ ਵਿਚਾਰੇ ਤਾਂ ਉਹ ਜਨਮ ਮਰਨ ਦੀ ਖੱਡ ਵਿਚ ਨਹੀਂ ਪੈਂਦਾ,

ਤਾ ਫਲ ਫੰਕ ਸਭੈ ਤਨ ਫਾਰੈ ॥੨੮॥
taa fal fank sabhai tan faarai. ||28||
Because a slice of that fruit (Naam) completely destroys all the ego in one’s mind. ||28||
ਕਿਉਂਕਿ ਰੱਬੀ ਸੂਝ ਦਾ ਉਹ ਨਿੱਕਾ ਜਿਹਾ ਭੀ ਝਲਕਾਰਾ ਉਸ ਦੇ ਦੇਹ-ਅੱਧਿਆਸ (ਆਪੇ ਦੇ ਮਾਣ) ਨੂੰ ਪੂਰਨ ਤੌਰ ਤੇ ਮੁਕਾ ਦੇਂਦਾ ਹੈ ॥੨੮॥

ਬਬਾ ਬਿੰਦਹਿ ਬਿੰਦ ਮਿਲਾਵਾ ॥
babaa bindeh bind milaavaa.
Babba: When one drop of water blends with another drop,
(ਜਿਵੇਂ ਪਾਣੀ ਦੀ) ਬੂੰਦ ਵਿਚ (ਪਾਣੀ ਦੀ) ਬੂੰਦ ਮਿਲ ਜਾਂਦੀ ਹੈ,

ਬਿੰਦਹਿ ਬਿੰਦਿ ਨ ਬਿਛੁਰਨ ਪਾਵਾ ॥
bindeh bind na bichhuran paavaa.
then these drops cannot be separated again.(similarly a human soul merged with supreme Soul doesn’t get separated from it).
ਤੇ, ਫਿਰ ਵੱਖ ਨਹੀਂ ਹੋ ਸਕਦੀ (ਤਿਵੇਂ ਪ੍ਰਭੂ ਨਾਲ) ਨਿਮਖ-ਮਾਤ੍ਰ ਭੀ ਸਾਂਝ ਪਾ ਕੇ (ਜੀਵ ਪ੍ਰਭੂ ਤੋਂ) ਵਿੱਛੁੜ ਨਹੀਂ ਸਕਦਾ।

ਬੰਦਉ ਹੋਇ ਬੰਦਗੀ ਗਹੈ ॥
banda-o ho-ay bandagee gahai.
The person who, becoming God’s servant, lovingly worships Him.
(ਕਿਉਂਕਿ ਜੋ ਮਨੁੱਖ ਪ੍ਰਭੂ ਦਾ) ਸੇਵਕ ਬਣ ਕੇ ਪ੍ਰੇਮ ਨਾਲ (ਪ੍ਰਭੂ ਦੀ) ਭਗਤੀ ਕਰਦਾ ਹੈ,

Leave a comment

Your email address will not be published. Required fields are marked *

error: Content is protected !!