Page 421

ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥
jayhee sayv karaa-ee-ai karnee bhee saa-ee.
Whatever service God causes a person to do, that is just what he does.
ਪਰਮਾਤਮਾ ਨੇ ਜਿਹੋ ਜਿਹੀ ਕਾਰੇ ਜੀਵ ਨੂੰ ਲਾਉਣਾ ਹੈ, ਜੀਵ ਨੇ ਉਸੇ ਕਾਰੇ ਲੱਗਣਾ ਹੈ।

ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥੭॥
aap karay kis aakhee-ai vaykhai vadi-aa-ee. ||7||
God Himself creates the entire universe and looks after it, so to whom we may say anything; He Himself understands His glory. ||7||
ਪਰਮਾਤਮਾ ਆਪ ਹੀ (ਸ੍ਰਿਸ਼ਟੀ) ਰਚ ਕੇ ਆਪ ਹੀ ਇਸ ਦੀ ਸੰਭਾਲ ਕਰਦਾ ਹੈ, ਇਹ ਉਸ ਦੀ ਆਪਣੀ ਹੀ ਬਜ਼ੁਰਗੀ ਹੈ। (ਉਸ ਤੋਂ ਬਿਨਾ) ਕਿਸੇ ਹੋਰ ਅੱਗੇ ਪੁਕਾਰ ਨਹੀਂ ਕੀਤੀ ਜਾ ਸਕਦੀ ॥੭॥

ਗੁਰ ਕੀ ਸੇਵਾ ਸੋ ਕਰੇ ਜਿਸੁ ਆਪਿ ਕਰਾਏ ॥
gur kee sayvaa so karay jis aap karaa-ay.
He alone follows the Guru’s teachings, whom God Himself inspires to do so.
ਗੁਰੂ ਦੀ ਦੱਸੀ ਸੇਵਾ ਭੀ ਉਹੀ ਮਨੁੱਖ ਕਰਦਾ ਹੈ ਜਿਸ ਪਾਸੋਂ ਪਰਮਾਤਮਾ ਆਪ ਹੀ ਕਰਾਂਦਾ ਹੈ।

ਨਾਨਕ ਸਿਰੁ ਦੇ ਛੂਟੀਐ ਦਰਗਹ ਪਤਿ ਪਾਏ ॥੮॥੧੮॥
naanak sir day chhootee-ai dargeh pat paa-ay. ||8||18||
O’ Nanak, one who surrenders his misguided intellect and ego to the Guru, is liberated from the worldly bonds and honored in God’s presence. ||8||18||
ਹੇ ਨਾਨਕ! ਜੇਹੜਾ ਮਨੁੱਖ ਆਪਣਾ ਸਿਰ ਗੁਰੂ ਦੇ ਹਵਾਲੇ ਕਰਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ-ਮਾਣ ਪ੍ਰਾਪਤ ਕਰਦਾ ਹੈ ॥੮॥੧੮॥

ਆਸਾ ਮਹਲਾ ੧ ॥
aasaa mehlaa 1.
Raag Aasaa, First Guru:

ਰੂੜੋ ਠਾਕੁਰ ਮਾਹਰੋ ਰੂੜੀ ਗੁਰਬਾਣੀ ॥
roorho thaakur maahro roorhee gurbaanee.
O’ Master-God, You are extremely handsome and wise; this can be realized only through the Guru’s beautiful words.
ਹੇ ਠਾਕੁਰ! ਤੂੰ ਸੁੰਦਰ ਹੈਂ, ਤੂੰ ਸਿਆਣਾ ਹੈਂ! ਗੁਰੂ ਦੀ ਸੁੰਦਰ ਬਾਣੀ ਦੀ ਰਾਹੀਂ (ਤੇਰੀ ਪ੍ਰਾਪਤੀ ਹੋ ਸਕਦੀ ਹੈ)।

ਵਡੈ ਭਾਗਿ ਸਤਿਗੁਰੁ ਮਿਲੈ ਪਾਈਐ ਪਦੁ ਨਿਰਬਾਣੀ ॥੧॥
vadai bhaag satgur milai paa-ee-ai pad nirbaanee. ||1||
By great good fortune, one meets the true Guru and attains the supreme spiritual status which is free of worldly desires. ||1||
ਵੱਡੀ ਕਿਸਮਤ ਨਾਲ ਗੁਰੂ ਮਿਲਦਾ ਹੈ, (ਤੇ ਗੁਰੂ ਦੇ ਮਿਲਣ ਦੇ ਨਾਲ) ਵਾਸਨਾ-ਰਹਿਤ ਆਤਮਕ ਅਵਸਥਾ ਮਿਲਦੀ ਹੈ ॥੧॥

ਮੈ ਓਲ੍ਹ੍ਹਗੀਆ ਓਲ੍ਹ੍ਹਗੀ ਹਮ ਛੋਰੂ ਥਾਰੇ ॥
mai olHgee-aa olHgee ham chhoroo thaaray.
O’ God, I am the servant of your devotees; I am Your menial servant.
(ਹੇ ਪ੍ਰਭੂ!) ਮੈਂ ਤੇਰੇ ਦਾਸਾਂ ਦਾ ਦਾਸ ਹਾਂ, ਮੈਂ ਤੇਰਾ ਛੋਟਾ ਜਿਹਾ ਸੇਵਕ ਹਾਂ।

ਜਿਉ ਤੂੰ ਰਾਖਹਿ ਤਿਉ ਰਹਾ ਮੁਖਿ ਨਾਮੁ ਹਮਾਰੇ ॥੧॥ ਰਹਾਉ ॥
ji-o tooN raakhahi ti-o rahaa mukh naam hamaaray. ||1|| rahaa-o.
I wish to live as it pleases You and Naam be always on my lips. ||1||Pause||
ਮੈਂ ਉਸੇ ਤਰ੍ਹਾਂ ਜੀਵਾਂ ਜਿਵੇਂ ਤੇਰੀ ਰਜ਼ਾ ਹੋਵੇ। ਮੇਰੇ ਮੂੰਹ ਵਿਚ ਆਪਣਾ ਨਾਮ ਦੇਹ! ॥੧॥ ਰਹਾਉ ॥

ਦਰਸਨ ਕੀ ਪਿਆਸਾ ਘਣੀ ਭਾਣੈ ਮਨਿ ਭਾਈਐ ॥
darsan kee pi-aasaa ghanee bhaanai man bhaa-ee-ai.
People have an intense desire to behold God’s blessed vision, but it is according to His will that Naam becomes pleasing to their mind and they realize Him.
ਜੀਵ ਦੇ ਅੰਦਰ ਪ੍ਰਭੂ ਦੇ ਦਰਸ਼ਨ ਦੀ ਤੀਬਰ ਤਾਂਘ ਹੈ, ਉਸ ਦੀ ਰਜ਼ਾ ਅਨੁਸਾਰ ਹੀ ਨਾਮ ਜੀਵ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।

ਮੇਰੇ ਠਾਕੁਰ ਹਾਥਿ ਵਡਿਆਈਆ ਭਾਣੈ ਪਤਿ ਪਾਈਐ ॥੨॥
mayray thaakur haath vadi-aa-ee-aa bhaanai pat paa-ee-ai. ||2||
All glories are in the hands of my Master-God and it is according to His will that one obtains honor. ||2||
ਮੇਰੇ ਠਾਕੁਰ ਦੇ ਹੱਥ ਵਿਚ ਹੀ ਸਾਰੀਆਂ ਵਡਿਆਈਆਂ ਹਨ, ਉਸ ਦੀ ਰਜ਼ਾ ਅਨੁਸਾਰ ਹੀ ਜੀਵ ਨੂੰ ਉਸ ਦੇ ਦਰ ਤੇ ਇੱਜ਼ਤ ਮਿਲਦੀ ਹੈ ॥੨॥

ਸਾਚਉ ਦੂਰਿ ਨ ਜਾਣੀਐ ਅੰਤਰਿ ਹੈ ਸੋਈ ॥
saacha-o door na jaanee-ai antar hai so-ee.
We should not think that the eternal God is far away; He dwells within us.
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਕਿਤੇ ਦੂਰ ਬੈਠਾ ਨਹੀਂ ਸਮਝਣਾ ਚਾਹੀਦਾ, ਉਹ ਅੰਦਰ ਹੀ ਵੱਸ ਰਿਹਾ ਹੈ।

ਜਹ ਦੇਖਾ ਤਹ ਰਵਿ ਰਹੇ ਕਿਨਿ ਕੀਮਤਿ ਹੋਈ ॥੩॥
jah daykhaa tah rav rahay kin keemat ho-ee. ||3||
Wherever I look, I find Him pervading there but who can assess His worth? ||3||
ਮੈਂ ਜਿੱਧਰ ਤੱਕਦਾ ਹਾਂ, ਉਧਰ ਹੀ ਪ੍ਰਭੂ ਭਰਪੂਰ ਹੈ। ਪਰ ਕਿਸ ਜੀਵ ਪਾਸੋਂ ਉਸ ਦਾ ਮੁੱਲ ਪੈ ਸਕਦਾਹੈ? ॥੩॥

ਆਪਿ ਕਰੇ ਆਪੇ ਹਰੇ ਵੇਖੈ ਵਡਿਆਈ ॥
aap karay aapay haray vaykhai vadi-aa-ee.
God Himself creates and He Himself destroys.; He Himself beholds His own glory.
ਪਰਮਾਤਮਾ ਆਪ ਹੀ ਉਸਾਰਦਾ ਹੈ ਆਪ ਹੀ ਢਾਂਹਦਾ ਹੈ, ਉਹ ਆਪ ਹੀ ਆਪਣੀ ਵਡਿਆਈ ਵੇਖ ਰਿਹਾ ਹੈ।

ਗੁਰਮੁਖਿ ਹੋਇ ਨਿਹਾਲੀਐ ਇਉ ਕੀਮਤਿ ਪਾਈ ॥੪॥
gurmukh ho-ay nihaalee-ai i-o keemat paa-ee. ||4||
We can behold Him by following the Guru’s teachings and this is how His worth is understood that He is pervading everywhere. ||4||
ਗੁਰੂ ਦੇ ਸਨਮੁਖ ਹੋ ਕੇ ਉਸ ਦਾ ਦਰਸ਼ਨ ਕਰ ਸਕੀਦਾ ਹੈ, ਤੇ ਇਸ ਤਰ੍ਹਾਂ ਉਸ ਦਾ ਮੁੱਲ ਪੈ ਸਕਦਾ ਹੈ ਕਿ ਉਹ ਹਰ ਥਾਂ ਮੌਜੂਦ ਹੈ ॥੪॥

ਜੀਵਦਿਆ ਲਾਹਾ ਮਿਲੈ ਗੁਰ ਕਾਰ ਕਮਾਵੈ ॥
jeevdi-aa laahaa milai gur kaar kamaavai.
One who follows the Guru’s teachings, obtains the wealth of Naam in this life.
ਜੇਹੜਾ ਮਨੁੱਖ ਗੁਰੂ ਦੀ ਦੱਸੀ ਕਾਰ ਕਰਦਾ ਹੈ ਉਸ ਨੂੰ ਇਸੇ ਜੀਵਨ ਵਿਚ ਪਰਮਾਤਮਾ ਦਾ ਨਾਮ-ਲਾਭ ਮਿਲ ਜਾਂਦਾ ਹੈ।

ਪੂਰਬਿ ਹੋਵੈ ਲਿਖਿਆ ਤਾ ਸਤਿਗੁਰੁ ਪਾਵੈ ॥੫॥
poorab hovai likhi-aa taa satgur paavai. ||5||
If it is so preordained, only then one meets the true Guru. ||5||
ਜੇਕਰ ਧੁਰ ਦੀ ਐਸੀ ਲਿਖਤਾਕਾਰ ਹੋਵੇ, ਕੇਵਲ ਤਦ ਹੀ ਇਨਯਾਨ ਸੱਚੇ ਗੁਰਾਂ ਨੂੰ ਮਿਲਦਾ ਹੈ ॥੫॥

ਮਨਮੁਖ ਤੋਟਾ ਨਿਤ ਹੈ ਭਰਮਹਿ ਭਰਮਾਏ ॥
manmukh totaa nit hai bharmeh bharmaa-ay.
The self-willed persons continually lose their virtues and deluded by Maya they continually wander around.
ਮਨਮੁਖ ਬੰਦਿਆਂ ਦੇ ਆਤਮਕ ਗੁਣਾਂ ਵਿਚ ਨਿੱਤ ਕਮੀ ਹੁੰਦੀ ਰਹਿੰਦੀ ਹੈ, (ਮਾਇਆ ਦੇ) ਭਟਕਾਏ ਹੋਏ ਉਹ (ਨਿੱਤ) ਭਟਕਦੇ ਰਹਿੰਦੇ ਹਨ।

ਮਨਮੁਖੁ ਅੰਧੁ ਨ ਚੇਤਈ ਕਿਉ ਦਰਸਨੁ ਪਾਏ ॥੬॥
manmukh anDh na chayt-ee ki-o darsan paa-ay. ||6||
Blind in the love for Maya, an egocentric person does not remember God; how can such a person have His blessed vision? ||6||
ਮਾਇਆ ਵਿਚ ਅੰਨ੍ਹਾ ਮਨਮੁਖ ਪਰਮਾਤਮਾ ਨੂੰ ਚੇਤੇ ਨਹੀਂ ਕਰਦਾ। ਉਸ ਨੂੰ ਪਰਮਾਤਮਾ ਦਾ ਦਰਸ਼ਨ ਕਿਵੇਂ ਹੋਵੇ? ॥੬॥

ਤਾ ਜਗਿ ਆਇਆ ਜਾਣੀਐ ਸਾਚੈ ਲਿਵ ਲਾਏ ॥
taa jag aa-i-aa jaanee-ai saachai liv laa-ay.
One’s coming into the world is judged worthwhile only if one lovingly attunes oneself to the eternal God.
ਤਦੋਂ ਹੀ ਕਿਸੇ ਨੂੰ ਜਗਤ ਵਿਚ ਜਨਮਿਆ ਸਮਝੋ, ਜੇ ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੇ ਚਰਨਾਂ) ਵਿਚ ਸੁਰਤਿ ਜੋੜਦਾ ਹੋਵੇ।

ਗੁਰ ਭੇਟੇ ਪਾਰਸੁ ਭਏ ਜੋਤੀ ਜੋਤਿ ਮਿਲਾਏ ॥੭॥
gur bhaytay paaras bha-ay jotee jot milaa-ay. ||7||
Those who meet and follow the Guru’s teachings become like the Guru, just like a mythical stone (paaras), and their soul merges in the Supreme Soul. ||7||
ਜੇਹੜੇ ਮਨੁੱਖ ਗੁਰੂ ਨੂੰ ਮਿਲ ਪੈਂਦੇ ਹਨ ਉਹ ਪਾਰਸ ਬਣ ਜਾਂਦੇ ਹਨ, ਉਹਨਾਂ ਦੀ ਜੋਤਿ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ॥੭॥

ਅਹਿਨਿਸਿ ਰਹੈ ਨਿਰਾਲਮੋ ਕਾਰ ਧੁਰ ਕੀ ਕਰਣੀ ॥
ahinis rahai niraalmo kaar Dhur kee karnee.
One who always meditates on God with loving devotion remains detached from maya (the worldly entanglements).
ਜੇਹੜਾ ਜੇਹੜਾ ਮਨੁੱਖ ਧੁਰੋਂ ਮਿਲੀ ਸਿਮਰਨ ਦੀ ਕਾਰ ਕਰਦਾ ਹੈ ਉਹ ਸਦਾ ਨਿਰਲੇਪ ਰਹਿੰਦਾ ਹੈ

ਨਾਨਕ ਨਾਮਿ ਸੰਤੋਖੀਆ ਰਾਤੇ ਹਰਿ ਚਰਣੀ ॥੮॥੧੯॥
naanak naam santokhee-aa raatay har charnee. ||8||19||
O’ Nanak, attuned to Naam, people become satiated in life and remain imbued with God’s love. ||8||19||
ਹੇ ਨਾਨਕ! ਪ੍ਰਭੂ ਦੇ ਨਾਮ ਵਿਚ ਜੁੜੇ ਹੋਏ ਬੰਦੇ ਸੰਤੋਖ ਵਾਲਾ ਜੀਵਨ ਗੁਜ਼ਾਰਦੇ ਹਨ, ਉਸ ਪਰਮਾਤਮਾ ਦੇ ਚਰਨਾਂ ਵਿਚ ਰੰਗੇ ਰਹਿੰਦੇ ਹਨ ॥੮॥੧੯॥

ਆਸਾ ਮਹਲਾ ੧ ॥
aasaa mehlaa 1.
Raag Aasaa, First Guru:

ਕੇਤਾ ਆਖਣੁ ਆਖੀਐ ਤਾ ਕੇ ਅੰਤ ਨ ਜਾਣਾ ॥
kaytaa aakhan aakhee-ai taa kay ant na jaanaa.
However much I may describe God’s virtues, I still cannot know His limit.
ਪਰਮਾਤਮਾ ਦੇ ਗੁਣਾਂ ਦਾ ਭਾਵੇਂ ਕਿਤਨਾ ਹੀ ਬਿਆਨ ਕੀਤਾ ਜਾਏ, ਮੈਂ ਉਸ ਦਾ ਅੰਤ ਜਾਣ ਨਹੀਂ ਸਕਦਾ।

ਮੈ ਨਿਧਰਿਆ ਧਰ ਏਕ ਤੂੰ ਮੈ ਤਾਣੁ ਸਤਾਣਾ ॥੧॥
mai niDhri-aa Dhar ayk tooN mai taan sataanaa. ||1||
O’ God, You are the only support of a support less person like me and You are my almighty power. ||1||
ਹੇ ਪ੍ਰਭੂ! ਮੈਂ ਨਿਆਸਰੇ ਦਾ ਸਿਰਫ਼ ਤੂੰ ਹੀ ਆਸਰਾ ਹੈਂ, ਤੇ ਤੂੰ ਮੇਰਾ (ਨਿਤਾਣੇ ਦਾ) ਤਕੜਾ ਤਾਣ ਹੈਂ ॥੧॥

ਨਾਨਕ ਕੀ ਅਰਦਾਸਿ ਹੈ ਸਚ ਨਾਮਿ ਸੁਹੇਲਾ ॥
naanak kee ardaas hai sach naam suhaylaa.
The prayer of Nanak is that by attuning to God’s Name, I may remain in peace.
ਨਾਨਕ ਦੀ ਇਹ ਅਰਦਾਸ ਹੈ ਕਿ ਮੈਂ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਸੁਖੀ ਰਹਾਂ l

ਆਪੁ ਗਇਆ ਸੋਝੀ ਪਈ ਗੁਰ ਸਬਦੀ ਮੇਲਾ ॥੧॥ ਰਹਾਉ ॥
aap ga-i-aa sojhee pa-ee gur sabdee maylaa. ||1|| rahaa-o.
The understanding to pray like this comes to the one who eradicates his ego and then by following the Guru’s teachings he realizes God. ||1||Pause||
ਜੇਹੜਾ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਗਵਾਂਦਾ ਹੈ,ਉਸ ਨੂੰ ਇਸ ਤਰ੍ਹਾਂ ਦੀ ਅਰਦਾਸ ਕਰਨ ਦੀ ਸਮਝ ਪੈਂਦੀ ਹੈ, ਤੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ॥੧॥ ਰਹਾਉ ॥

ਹਉਮੈ ਗਰਬੁ ਗਵਾਈਐ ਪਾਈਐ ਵੀਚਾਰੁ ॥
ha-umai garab gavaa-ee-ai paa-ee-ai veechaar.
We obtain contemplative ability by abandoning egotism and false pride.
ਹੰਕਾਰ ਤੇ ਘੁਮੰਡ ਨੂੰ ਛੱਡ ਕੇ ਵਿਚਾਰ ਕਰਨ ਦਾ ਗੁਣ ਪ੍ਰਾਪਤ ਹੋ ਜਾਂਦਾ ਹੈ

ਸਾਹਿਬ ਸਿਉ ਮਨੁ ਮਾਨਿਆ ਦੇ ਸਾਚੁ ਅਧਾਰੁ ॥੨॥
saahib si-o man maani-aa day saach aDhaar. ||2||
When one is pleased with God, then He blesses him the support of Naam. ||2||
ਜਦੋਂ ਪ੍ਰਭੂ ਦੇ ਨਾਲ ਜੀਵ ਦਾ ਮਨ ਪਰਚ ਜਾਂਦਾ ਹੈ, ਤਦੋਂ ਉਹ ਪ੍ਰਭੂ ਉਸ ਨੂੰ ਆਪਣਾ ਸਦਾ-ਥਿਰ ਨਾਮ (ਜੀਵਨ ਵਾਸਤੇ) ਆਸਰਾ ਦੇ ਦੇਂਦਾ ਹੈ ॥੨॥

ਅਹਿਨਿਸਿ ਨਾਮਿ ਸੰਤੋਖੀਆ ਸੇਵਾ ਸਚੁ ਸਾਈ ॥
ahinis naam santokhee-aa sayvaa sach saa-ee.
Service of the one who remains content by always meditating on Naam with loving devotion, is approved in God’s presence.
ਜੋ ਦਿਨ ਰਾਤ ਪ੍ਰਭੂ ਦੇ ਨਾਮ ਵਿਚ (ਜੁੜ ਕੇ) ਸੰਤੋਖ ਵਾਲਾ ਜੀਵਨ ਬਣਾਂਦਾ ਹੈ, ਉਸ ਦੀ ਇਹ ਸੇਵਾ ਸਦਾ-ਥਿਰ ਪ੍ਰਭੂ ਕਬੂਲ ਕਰਦਾ ਹੈ।

ਤਾ ਕਉ ਬਿਘਨੁ ਨ ਲਾਗਈ ਚਾਲੈ ਹੁਕਮਿ ਰਜਾਈ ॥੩॥
taa ka-o bighan na laag-ee chaalai hukam rajaa-ee. ||3||
One who lives according to God’s will faces no obstruction in life. ||3||
ਜੇਹੜਾ ਮਨੁੱਖ ਪ੍ਰਭੂ ਦੇ ਹੁਕਮ ਵਿਚ ਤੁਰਦਾ ਹੈ, ਉਸ ਨੂੰ ਜੀਵਨ-ਸਫ਼ਰ ਵਿਚ ਮਾਇਆ ਦੇ ਮੋਹ ਆਦਿਕ ਦੀ ਕੋਈ ਰੋਕ ਨਹੀਂ ਪੈਂਦੀ ॥੩॥

ਹੁਕਮਿ ਰਜਾਈ ਜੋ ਚਲੈ ਸੋ ਪਵੈ ਖਜਾਨੈ ॥
hukam rajaa-ee jo chalai so pavai khajaanai.
One who lives by God’s will is accepted in God’s treasure like a genuine coin.
ਜੇਹੜਾ ਮਨੁੱਖ ਰਜ਼ਾ ਦੇ ਮਾਲਕ ਪਰਮਾਤਮਾ ਦੇ ਹੁਕਮ ਵਿਚ ਤੁਰਦਾ ਹੈ ਉਹ (ਖਰਾ ਸਿੱਕਾ ਬਣ ਕੇ) ਪ੍ਰਭੂ ਖ਼ਜ਼ਾਨੇ ਵਿਚ ਪੈਂਦਾ ਹੈ,

ਖੋਟੇ ਠਵਰ ਨ ਪਾਇਨੀ ਰਲੇ ਜੂਠਾਨੈ ॥੪॥
khotay thavar na paa-inee ralay joothaanai. ||4||
But the false ones, who do not live according to God’s will find no place in His treasure; they remain mixed with other false ones. ||4||
ਖੋਟੇ ਸਿੱਕਿਆਂ ਨੂੰ (ਖੋਟੇ ਜੀਵਨ ਵਾਲਿਆਂ ਨੂੰ ਪ੍ਰਭੂ ਦੇ ਖ਼ਜ਼ਾਨੇ ਵਿਚ) ਢੋਈ ਨਹੀਂ ਮਿਲਦੀ, ਉਹ ਤਾਂ ਖੋਟਿਆਂ ਵਿਚ ਹੀ ਰਲੇ ਰਹਿੰਦੇ ਹਨ ॥੪॥

ਨਿਤ ਨਿਤ ਖਰਾ ਸਮਾਲੀਐ ਸਚੁ ਸਉਦਾ ਪਾਈਐ ॥
nit nit kharaa samaalee-ai sach sa-udaa paa-ee-ai.
Always enshrine Naam in your heart like the genuine coins, because it is the only true wealth that is forever.
ਸਦਾ ਹੀ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਸਾਂਭ ਰੱਖੋ, ਇਸ ਤਰ੍ਹਾਂ ਉਹ ਸੌਦਾ ਖ੍ਰੀਦਿਆ ਜਾਂਦਾ ਹੈ। ਜੋ ਸਦਾ ਲਈ ਹੈ l

ਖੋਟੇ ਨਦਰਿ ਨ ਆਵਨੀ ਲੇ ਅਗਨਿ ਜਲਾਈਐ ॥੫॥
khotay nadar na aavnee lay agan jalaa-ee-ai. ||5||
The false ones are not approved by God; they are seized and cast into the fire cycles of birth and death. ||5||
ਖੋਟੇ ਸਿੱਕੇ ਪਰਮਾਤਮਾ ਦੀ ਨਜ਼ਰੇ ਹੀ ਨਹੀਂ ਚੜ੍ਹਦੇ, ਖੋਟੇ ਸਿੱਕਿਆਂ ਨੂੰ ਉਹਨਾਂ ਦੀ ਮਿਲਾਵਟ ਆਦਿਕ ਦੀ ਮੈਲ ਸਾੜਨ ਲਈ ਅੱਗ ਵਿਚ ਪਾ ਕੇ ਤਪਾਈਦਾ ਹੈ ॥੫॥

ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ ॥
jinee aatam cheeni-aa parmaatam so-ee.
They alone realize God, who reflect on their self.
ਜਿਨ੍ਹਾਂ ਬੰਦਿਆਂ ਨੇ ਆਪਣੇ ਆਤਮਕ ਜੀਵਨ ਨੂੰ ਪਰਖਿਆ ਪਛਾਣਿਆ ਹੈ ਉਹੀ ਬੰਦੇ ਪਰਮਾਤਮਾ ਨੂੰ ਪਛਾਣ ਲੈਂਦੇ ਹਨ।

ਏਕੋ ਅੰਮ੍ਰਿਤ ਬਿਰਖੁ ਹੈ ਫਲੁ ਅੰਮ੍ਰਿਤੁ ਹੋਈ ॥੬॥
ayko amrit birakh hai fal amrit ho-ee. ||6||
They realize that God is like an ambrosial tree that yields ambrosial fruit. ||6||
ਉਹ ਸਮਝ ਲੈਂਦੇ ਹਨ ਕਿ ਇਕ ਪ੍ਰਭੂ ਹੀ ਆਤਮਕ ਜੀਵਨ-ਰੂਪ ਫਲ ਦੇਣ ਵਾਲਾ ਰੁੱਖ ਹੈ, ਉਸ ਪ੍ਰਭੂ-ਰੁੱਖ ਦਾ ਫਲ ਸਦਾ ਅੰਮ੍ਰਿਤ ਰੂਪ ਹੈ ॥੬॥

ਅੰਮ੍ਰਿਤ ਫਲੁ ਜਿਨੀ ਚਾਖਿਆ ਸਚਿ ਰਹੇ ਅਘਾਈ ॥
amrit fal jinee chaakhi-aa sach rahay aghaa-ee.
Those who have tasted the ambrosial fruit of Naam remain satiated with Truth.
ਜਿਨ੍ਹਾਂ ਮਨੁੱਖਾਂ ਨੇ ਆਤਮਕ ਜੀਵਨ ਦੇਣ ਵਾਲਾ ਨਾਮ- ਫਲ ਚੱਖ ਲਿਆ, ਉਹ ਸੱਚ ਨਾਲ ਸਦਾ ਰੱਜੇ ਰਹਿੰਦੇ ਹਨ।

ਤਿੰਨਾ ਭਰਮੁ ਨ ਭੇਦੁ ਹੈ ਹਰਿ ਰਸਨ ਰਸਾਈ ॥੭॥
tinnaa bharam na bhayd hai har rasan rasaa-ee. ||7||
They have no doubt and no sense of identity separate from God; their tongue always remains imbued with the elixir of God’s Name. ||7||
ਉਹਨਾਂ ਨੂੰ (ਮਾਇਆ ਆਦਿਕ ਦੀ ਕੋਈ) ਭਟਕਣਾ ਨਹੀਂ ਰਹਿੰਦੀ, ਉਹਨਾਂ ਦੀ ਪਰਮਾਤਮਾ ਨਾਲੋਂ ਕੋਈ ਵਿੱਥ ਨਹੀਂ ਰਹਿੰਦੀ, ਉਹਨਾਂ ਦੀ ਜੀਭ ਪਰਮਾਤਮਾ ਦੇ ਨਾਮ-ਰਸ ਵਿਚ ਰਸੀ ਰਹਿੰਦੀ ਹੈ ॥੭॥

ਹੁਕਮਿ ਸੰਜੋਗੀ ਆਇਆ ਚਲੁ ਸਦਾ ਰਜਾਈ ॥
hukam sanjogee aa-i-aa chal sadaa rajaa-ee.
O’ mortal, you came into the world by His command; therefore, always live according to His will.
ਹੇ ਜੀਵ! ਤੂੰ ਪ੍ਰਭੂ ਦੇ ਹੁਕਮ ਵਿਚ (ਆਪਣੇ ਕੀਤੇ ਕਰਮਾਂ ਦੇ) ਸੰਜੋਗਾਂ ਅਨੁਸਾਰ (ਜਗਤ ਵਿਚ) ਆਇਆ ਹੈਂ, ਸਦਾ ਉਸ ਦੀ ਰਜ਼ਾ ਵਿਚ ਹੀ ਤੁਰ!

ਅਉਗਣਿਆਰੇ ਕਉ ਗੁਣੁ ਨਾਨਕੈ ਸਚੁ ਮਿਲੈ ਵਡਾਈ ॥੮॥੨੦॥
a-ogani-aaray ka-o gun naankai sach milai vadaa-ee. ||8||20||
O’ God, Please bless me, the unvirtuous Nanak, with such virtues that I may obtain the glory of meditating on Your Name. ||8||20||
ਹੇ ਹਰੀ! (ਮੈਨੂੰ) ਗੁਣ-ਹੀਣ ਨਾਨਕ ਨੂੰ ਸਦਾ-ਥਿਰ ਪ੍ਰਭੂ ਦਾ ਸਿਮਰਨ-ਰੂਪ ਗੁਣ ਦੀ ਵਡਿਆਈ ਬਖ਼ਸ਼ ॥੮॥੨੦॥

ਆਸਾ ਮਹਲਾ ੧ ॥
aasaa mehlaa 1.
Raag Aasaa, First Guru:

ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥
man raata-o har naa-ay sach vakhaani-aa.
One whose mind is imbued with the love of God’s Name, he always sings praises of the eternal God,
ਜਿਸ ਦਾ ਮਨ ਪ੍ਰਭੂ ਦੇ ਨਾਮ -ਰੰਗ) ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਸਦਾ ਕਾਇਮ ਰਹਿਣ ਪ੍ਰਭੂ ਵਾਲੇ ਦੀ ਸਿਫ਼ਤ-ਸਾਲਾਹ ਕਰਦਾ ਹੈ ,

ਲੋਕਾ ਦਾ ਕਿਆ ਜਾਇ ਜਾ ਤੁਧੁ ਭਾਣਿਆ ॥੧॥
lokaa daa ki-aa jaa-ay jaa tuDh bhaani-aa. ||1||
and while doing so, if that person becomes pleasing to You, then what harm it does to other people? ||1||
ਤੇ ਜੇ ਤੇਰੀ ਸੇਵਾ-ਭਗਤੀ ਦੇ ਕਾਰਨ ਕੋਈ ਤੈਨੂੰ ਪਿਆਰਾ ਲੱਗਣ ਲੱਗ ਪਏ ਤਾਂ ਇਸ ਵਿਚ ਲੋਕਾਂ ਦਾ ਕੀ ਵਿਗੜਦਾ ਹੈ ॥੧॥

Leave a comment

Your email address will not be published. Required fields are marked *

error: Content is protected !!