ਕਾਨੜਾ ਛੰਤ ਮਹਲਾ ੫
kaanrhaa chhant mehlaa 5
Raag Kaanraa, Chhant, Fifth Guru:
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸੇ ਉਧਰੇ ਜਿਨ ਰਾਮ ਧਿਆਏ ॥
say uDhray jin raam Dhi-aa-ay.
Those who have remembered God, have been saved from the vices.
ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ, ਉਹ (ਵਿਕਾਰਾਂ ਦੀ ਮਾਰ ਤੋਂ) ਬਚ ਗਏ ।
ਜਤਨ ਮਾਇਆ ਕੇ ਕਾਮਿ ਨ ਆਏ ॥
jatan maa-i-aa kay kaam na aa-ay.
The efforts made by people to amass Maya do not serve any purpose, in the end.
ਮਾਇਆ (ਇਕੱਠੀ ਕਰਨ) ਦੇ ਜਤਨ (ਤਾਂ) ਕਿਸੇ ਕੰਮ ਨਹੀਂ ਆਉਂਦੇ (ਮਾਇਆ ਇਥੇ ਹੀ ਧਰੀ ਰਹਿ ਜਾਂਦੀ ਹੈ)
ਰਾਮ ਧਿਆਏ ਸਭਿ ਫਲ ਪਾਏ ਧਨਿ ਧੰਨਿ ਤੇ ਬਡਭਾਗੀਆ ॥
raam Dhi-aa-ay sabh fal paa-ay Dhan Dhan tay badbhaagee-aa.
Blessed and praiseworthy are those fortunate people who lovingly remembered God, and received all the fruits of human life.
ਜਿਨ੍ਹਾਂ ਨੇ ਪ੍ਰਭੂ ਦਾ ਨਾਮ ਸਿਮਰਿਆ, ਉਹਨਾਂ (ਮਨੁੱਖਾ ਜੀਵਨ ਦੇ) ਸਾਰੇ ਫਲ ਪ੍ਰਾਪਤ ਕਰ ਲਏ, ਉਹ ਮਨੁੱਖ ਭਾਗਾਂ ਵਾਲੇ ਹੁੰਦੇ ਹਨ, ਉਹ ਮਨੁੱਖ ਸੋਭਾ ਖੱਟ ਜਾਂਦੇ ਹਨ।
ਸਤਸੰਗਿ ਜਾਗੇ ਨਾਮਿ ਲਾਗੇ ਏਕ ਸਿਉ ਲਿਵ ਲਾਗੀਆ ॥
satsang jaagay naam laagay ayk si-o liv laagee-aa.
Those who remained in the holy congregation, stayed alert to the onslaught of Maya, they remained focused on God and started remembering Him with love.
ਉਹ ਮਨੁੱਖ ਸਾਧ ਸੰਗਤ ਵਿਚ ਟਿਕ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹੇ, ਉਹ ਹਰਿ-ਨਾਮ ਵਿਚ ਜੁੜੇ ਰਹੇ, ਉਹਨਾਂ ਦੀ (ਸਦਾ) ਇਕ ਪਰਮਾਤਮਾ ਨਾਲ ਹੀ ਸੁਰਤ ਜੁੜੀ ਰਹੀ ||
ਤਜਿ ਮਾਨ ਮੋਹ ਬਿਕਾਰ ਸਾਧੂ ਲਗਿ ਤਰਉ ਤਿਨ ਕੈ ਪਾਏ ॥
taj maan moh bikaar saaDhoo lag tara-o tin kai paa-ay.
I may also swim across the world-ocean of vices by humbly serving those who have renounced their ego, worldly love and vices through the Guru’s teachings.
ਗੁਰੂ ਦੀ ਚਰਨੀ ਲਗ ਕੇ ਜਿਹੜੇ ਮਨੁੱਖ ਮਾਣ ਮੋਹ ਵਿਕਾਰ ਤਿਆਗ ਗਏ, ਉਹਨਾਂ ਦੀ ਚਰਣੀਂ ਲੱਗ ਕੇ ਮੈਂ ਭੀ ਸੰਸਾਰ-ਸਮੁੰਦਰ ਤੋਂ ਤਰ ਜਾਵਾਂ ।
ਬਿਨਵੰਤਿ ਨਾਨਕ ਸਰਣਿ ਸੁਆਮੀ ਬਡਭਾਗਿ ਦਰਸਨੁ ਪਾਏ ॥੧॥
binvant naanak saran su-aamee badbhaag darsan paa-ay. ||1||
Nanak prays: O’ my Master-God, keep me in the refuge of those saintly person, but the company such people is obtained only through good fortune. ||1||
ਨਾਨਕ ਬੇਨਤੀ ਕਰਦਾ ਹੈ, ਹੇ ਮੇਰੇ ਮਾਲਕ-ਪ੍ਰਭੂ! (ਮੈਨੂੰ ਉਹਨਾਂ ਦੀ) ਸਰਨ ਵਿਚ (ਰੱਖ। ਪਰ) ਵੱਡੀ ਕਿਸਮਤ ਨਾਲ (ਅਜਿਹੇ ਸਾਧੂ ਜਨਾਂ ਦਾ) ਦਰਸਨ ਪ੍ਰਾਪਤ ਹੁੰਦਾ ਹੈ ॥੧॥
ਮਿਲਿ ਸਾਧੂ ਨਿਤ ਭਜਹ ਨਾਰਾਇਣ ॥
mil saaDhoo nit bhajah naaraa-in.
Come let us join with the saints and remember God with loving devotion,
ਆਓ, ਸੰਤ ਜਨਾਂ ਨੂੰ ਮਿਲ ਕੇ ਸਦਾ ਪਰਮਾਤਮਾ ਦਾ ਭਜਨ ਕਰਿਆ ਕਰੀਏ,
ਰਸਕਿ ਰਸਕਿ ਸੁਆਮੀ ਗੁਣ ਗਾਇਣ ॥
rasak rasak su-aamee gun gaa-in.
and sing the praises of our Master-God with joy and bliss.
ਅਤੇ ਪੂਰੇ ਆਨੰਦ ਨਾਲ ਮਾਲਕ-ਪ੍ਰਭੂ ਦੇ ਗੁਣ ਗਾਇਆ ਕਰੀਏ।
ਗੁਣ ਗਾਇ ਜੀਵਹ ਹਰਿ ਅਮਿਉ ਪੀਵਹ ਜਨਮ ਮਰਣਾ ਭਾਗਏ ॥
gun gaa-ay jeevah har ami-o peevah janam marnaa bhaag-ay.
We should remain spiritually alive by singing God’s praises and partake in the ambrosial nectar of His Name, the cycle of birth and death ends by doing so.
ਪ੍ਰਭੂ ਦੇ ਗੁਣ ਗਾ ਗਾ ਕੇ ਆਤਮਕ ਜੀਵਨ ਹਾਸਲ ਕਰੀਏ, ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਅਸੀਂ ਪੀਂਦੇ ਰਹੀਏ, (ਹਰਿ-ਨਾਮ-ਜਲ ਦੀ ਬਰਕਤਿ ਨਾਲ) ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ।
ਸਤਸੰਗਿ ਪਾਈਐ ਹਰਿ ਧਿਆਈਐ ਬਹੁੜਿ ਦੂਖੁ ਨ ਲਾਗਏ ॥
satsang paa-ee-ai har Dhi-aa-ee-ai bahurh dookh na laag-ay.
God is realized only in the holy congregation, therefore we should remember God in the holy congregation, so that we are not tormented by any misery again.
(ਸੰਤ ਜਨਾਂ ਦੀ ਸੰਗਤ ਵਿਚ) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਸਤਸੰਗ ਵਿਚ (ਹੀ) ਪਰਮਾਤਮਾ ਮਿਲਦਾ ਹੈ, ਅਤੇ ਮੁੜ ਕੋਈ ਦੁੱਖ ਪੋਹ ਨਹੀਂ ਸਕਦਾ।
ਕਰਿ ਦਇਆ ਦਾਤੇ ਪੁਰਖ ਬਿਧਾਤੇ ਸੰਤ ਸੇਵ ਕਮਾਇਣ ॥
kar da-i-aa daatay purakh biDhaatay sant sayv kamaa-in.
O’ the benefactor and the all pervading Creator-God, bestow mercy and bless me with an opportunity to serve the saintly people.
ਹੇ ਦਾਤਾਰ! ਹੇ ਸਰਬ ਵਿਆਪਕ ਸਿਰਜਣਹਾਰ! (ਮੇਰੇ ਉਤੇ) ਮਿਹਰ ਕਰ, ਸੰਤ ਜਨਾਂ ਦੀ ਸੇਵਾ ਕਰਨ ਦਾ ਅਵਸਰ ਦੇਹ
ਬਿਨਵੰਤਿ ਨਾਨਕ ਜਨ ਧੂਰਿ ਬਾਂਛਹਿ ਹਰਿ ਦਰਸਿ ਸਹਜਿ ਸਮਾਇਣ ॥੨॥
binvant naanak jan Dhoor baaNchheh har daras sahj samaa-in. ||2||
Nanak submits, those who crave for the humble service of saintly people, they remain merged in visualizing God in a state of spiritual poise. ||2||
ਨਾਨਕ ਬੇਨਤੀ ਕਰਦਾ ਹੈ (ਜਿਹੜੇ ਮਨੁੱਖ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦੇ ਹਨ ਉਹ ਪਰਮਾਤਮਾ ਦੇ ਦਰਸਨ ਵਿਚ ਆਤਮਕ ਅਡੋਲਤਾ ਵਿਚ ਲੀਨਤਾ ਹਾਸਲ ਕਰ ਲੈਂਦੇ ਹਨ ॥੨॥
ਸਗਲੇ ਜੰਤ ਭਜਹੁ ਗੋਪਾਲੈ ॥
saglay jant bhajahu gopaalai.
O’ all mortals, lovingly remember God, the cherisher of the universe,
ਹੇ ਸਾਰੇ ਪ੍ਰਾਣੀਓ! ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ ਦਾ ਭਜਨ ਕਰਿਆ ਕਰੋ।
ਜਪ ਤਪ ਸੰਜਮ ਪੂਰਨ ਘਾਲੈ ॥
jap tap sanjam pooran ghaalai.
because all the merits of worship, penance, and self-discipline are in this perfect effort of remembering God.
(ਇਹ ਭਜਨ ਹੀ) ਜਪ ਤਪ ਸੰਜਮ ਆਦਿਕ ਸਾਰੀ ਮਿਹਨਤ ਹੈ।
ਨਿਤ ਭਜਹੁ ਸੁਆਮੀ ਅੰਤਰਜਾਮੀ ਸਫਲ ਜਨਮੁ ਸਬਾਇਆ ॥
nit bhajahu su-aamee antarjaamee safal janam sabaa-i-aa.
O’ mortals, always sing praises of the omniscient Master-God, in this way the entire human life becomes fruitful.
ਹੇ ਪ੍ਰਾਣੀਓ! ਸਦਾ ਅੰਤਰਜਾਮੀ ਮਾਲਕ ਪ੍ਰਭੂ ਦਾ ਭਜਨ ਕਰਿਆ ਕਰੋ (ਭਜਨ ਦੀ ਬਰਕਤਿ ਨਾਲ) ਸਾਰਾ ਹੀ ਜੀਵਨ ਕਾਮਯਾਬ ਹੋ ਜਾਂਦਾ ਹੈ।
ਗੋਬਿਦੁ ਗਾਈਐ ਨਿਤ ਧਿਆਈਐ ਪਰਵਾਣੁ ਸੋਈ ਆਇਆ ॥
gobid gaa-ee-ai nit Dhi-aa-ee-ai parvaan so-ee aa-i-aa.
We should always sing God’s praises and should always lovingly remember Him; one who does this, only his advent into this world is approved.
ਹੇ ਪ੍ਰਾਣੀਓ! ਗੋਬਿੰਦ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਸਦਾ ਸਿਮਰਨ ਕਰਨਾ ਚਾਹੀਦਾ ਹੈ, (ਜਿਹੜਾ ਸਿਮਰਨ-ਭਜਨ ਕਰਦਾ ਹੈ) ਉਹੀ ਜਗਤ ਵਿਚ ਜੰਮਿਆ ਕਬੂਲ ਸਮਝੋ।
ਜਪ ਤਾਪ ਸੰਜਮ ਹਰਿ ਹਰਿ ਨਿਰੰਜਨ ਗੋਬਿੰਦ ਧਨੁ ਸੰਗਿ ਚਾਲੈ ॥
jap taap sanjam har har niranjan gobind Dhan sang chaalai.
Remembering the immaculate God is the worship, penance, and self-discipline; only the wealth of God’s Name accompanies one after death.
ਮਾਇਆ-ਰਹਿਤ ਹਰੀ ਦਾ ਸਿਮਰਨ ਹੀ ਜਪ ਤਪ ਸੰਜਮ (ਆਦਿਕ ਉੱਦਮ) ਹੈ। ਪਰਮਾਤਮਾ ਦਾ (ਨਾਮ-) ਧਨ ਹੀ (ਮਨੁੱਖ ਦੇ) ਨਾਲ ਜਾਂਦਾ ਹੈ।
ਬਿਨਵੰਤਿ ਨਾਨਕ ਕਰਿ ਦਇਆ ਦੀਜੈ ਹਰਿ ਰਤਨੁ ਬਾਧਉ ਪਾਲੈ ॥੩॥
binvant naanak kar da-i-aa deejai har ratan baaDha-o paalai. ||3||
Nanak prays: O’ God, bestow mercy and bless me with Your precious Name, so that I may enshrine it in my heart. ||3||
ਨਾਨਕ ਬੇਨਤੀ ਕਰਦਾ ਹੈ, ਹੇ ਪ੍ਰਭੂ) ਮਿਹਰ ਕਰ ਕੇ (ਮੈਨੂੰ ਆਪਣਾ) ਨਾਮ-ਰਤਨ ਦੇਹ ਮੈਂ (ਆਪਣੇ) ਪੱਲੇ ਬੰਨ੍ਹ ਲਵਾਂ ॥੩॥
ਮੰਗਲਚਾਰ ਚੋਜ ਆਨੰਦਾ ॥
mangalchaar choj aanandaa.
Songs of joy and spiritual bliss wells up.
ਕਰਿ ਕਿਰਪਾ ਮਿਲੇ ਪਰਮਾਨੰਦਾ ॥
kar kirpaa milay parmaanandaa.
whom God, the Master of supreme bliss, reveals Himself by bestowing mercy.
(ਜਿਸ ਜੀਵ-ਇਸਤ੍ਰੀ ਨੂੰ) ਸਭ ਤੋਂ ਉੱਚੇ ਆਨੰਦ ਦੇ ਮਾਲਕ ਪ੍ਰਭੂ ਜੀ ਮਿਹਰ ਕਰ ਕੇ ਮਿਲ ਪੈਂਦੇ ਹਨ।
ਪ੍ਰਭ ਮਿਲੇ ਸੁਆਮੀ ਸੁਖਹਗਾਮੀ ਇਛ ਮਨ ਕੀ ਪੁੰਨੀਆ ॥
parabh milay su-aamee sukhhagaamee ichh man kee punnee-aa.
All the mind’s desires of a person get fulfilled who realizes God, the giver of inner peace and comfort.
ਸੁਖ ਦੇਣ ਵਾਲੇ ਮਾਲਕ-ਪ੍ਰਭੂ ਜੀ (ਜਿਸ ਜੀਵ-ਇਸਤ੍ਰੀ ਨੂੰ) ਮਿਲ ਪੈਂਦੇ ਹਨ, (ਉਸ ਦੇ) ਮਨ ਦੀ (ਹਰੇਕ) ਇੱਛਾ ਪੂਰੀ ਹੋ ਜਾਂਦੀ ਹੈ,
ਬਜੀ ਬਧਾਈ ਸਹਜੇ ਸਮਾਈ ਬਹੁੜਿ ਦੂਖਿ ਨ ਰੁੰਨੀਆ ॥
bajee baDhaa-ee sehjay samaa-ee bahurh dookh na runnee-aa.
The mind of that person is spiritually uplifted and remains in spiritual poise; that person never agonizes again because of any misery.
ਉਸ ਦੇ ਚਿੱਤ ਵਿਚ ਹੁਲਾਰਾ ਜਿਹਾ ਆਇਆ ਰਹਿੰਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ, ਉਹ ਫਿਰ ਕਦੇ ਕਿਸੇ ਦੁੱਖ ਦੇ ਕਾਰਨ ਘਬਰਾਂਦੀ ਨਹੀਂ।
ਲੇ ਕੰਠਿ ਲਾਏ ਸੁਖ ਦਿਖਾਏ ਬਿਕਾਰ ਬਿਨਸੇ ਮੰਦਾ ॥
lay kanth laa-ay sukh dikhaa-ay bikaar binsay mandaa.
God hugs him (keeps him close by), blesses him with inner peace, and all his vices and sins vanish,
ਪ੍ਰਭੂ ਜੀ ਜੀਵ ਨੂੰ ਗਲ ਨਾਲ ਲਾ ਲੈਂਦੇ ਹਨ, ਉਸ ਨੂੰ ਸਾਰੇ ਸੁਖ ਵਿਖਾਂਦੇ ਹਨ, ਉਸ ਦੇ ਅੰਦਰੋਂ ਸਾਰੇ ਵਿਕਾਰ ਸਾਰੇ ਭੈੜ ਨਾਸ ਹੋ ਜਾਂਦੇ ਹਨ।
ਬਿਨਵੰਤਿ ਨਾਨਕ ਮਿਲੇ ਸੁਆਮੀ ਪੁਰਖ ਪਰਮਾਨੰਦਾ ॥੪॥੧॥
binvant naanak milay su-aamee purakh parmaanandaa. ||4||1||
Nanak submits, this happens after realizing all pervading God, the master of supreme bliss. ||4||1||
ਨਾਨਕ ਬੇਨਤੀ ਕਰਦਾ ਹੈ ਕਿ (ਇਉਂ ਉਸ ਜੀਵ ਨੂੰ) ਸਭ ਤੋਂ ਉੱਚੇ ਆਨੰਦ ਦੇ ਮਾਲਕ ਪ੍ਰਭੂ ਜੀ ਦਾ ਮਿਲਾਪ ਹੋ ਜਾਂਦਾ ਹੈ ॥੪॥੧॥
ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ
kaanrhay kee vaar mehlaa 4 moosay kee vaar kee Dhunee
Vaar of Kaanraa, Fourth Guru, sung to the tune of the Vaar of warrior Musa:
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਲੋਕ ਮਃ ੪ ॥
salok mehlaa 4.
Shalok, Fourth Guru:
ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥
raam naam niDhaan har gurmat rakh ur Dhaar.
O’ brother! God’s Name is the real treasure, follow the Guru’s teachings and enshrine God within your heart.
ਹੇ ਭਾਈ! ਪਰਮਾਤਮਾ ਦਾ ਨਾਮ (ਅਸਲ) ਖ਼ਜ਼ਾਨਾ (ਹੈ) ਸਤਿਗੁਰੂ ਦੀ ਸਿੱਖਿਆ ਉਤੇ ਤੁਰ ਕੇ (ਇਸ ਨੂੰ ਆਪਣੇ) ਹਿਰਦੇ ਵਿਚ ਪ੍ਰੋ ਰੱਖ।
ਦਾਸਨ ਦਾਸਾ ਹੋਇ ਰਹੁ ਹਉਮੈ ਬਿਖਿਆ ਮਾਰਿ ॥
daasan daasaa ho-ay rahu ha-umai bikhi-aa maar.
By dispelling the poison of ego from within you and remain humble servant of the devotees of God.
ਇਸ ਨਾਮ ਦੀ ਬਰਕਤਿ ਨਾਲ ਹਉਮੈ -ਰੂਪ ਮਾਇਆ ਦੇ ਪ੍ਰਭਾਵ ਨੂੰ ਆਪਣੇ ਅੰਦਰੋਂ ਮੁਕਾ ਕੇ ਪਰਮਾਤਮਾ ਦੇ ਸੇਵਕਾਂ ਦਾ ਸੇਵਕ ਬਣਿਆ ਰਹੁ।
ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ ਹਾਰਿ ॥
janam padaarath jeeti-aa kaday na aavai haar.
One who has done this, he has achieved the purpose of life, and he never loses the game of human life.
ਜਿਸ ਮਨੁੱਖ ਨੇ ਇਹ ਉੱਦਮ ਕੀਤਾ ਹੈ, ਉਸ ਨੇ ਮਨੁੱਖਾ ਜਨਮ ਦਾ ਕੀਮਤੀ ਮਨੋਰਥ ਹਾਸਲ ਕਰ ਲਿਆ ਹੈ ਅਤੇ ਉਹ ਜਗਤ ਤੋਂ ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ ਕਦੇ ਨਹੀਂ ਆਉਂਦਾ।
ਧਨੁ ਧਨੁ ਵਡਭਾਗੀ ਨਾਨਕਾ ਜਿਨ ਗੁਰਮਤਿ ਹਰਿ ਰਸੁ ਸਾਰਿ ॥੧॥
Dhan Dhan vadbhaagee naankaa jin gurmat har ras saar. ||1||
O’ Nanak, praiseworthy and blessed are those who have tasted the nectar of God’s Name by following the Guru’s teachings. ||1||
ਹੇ ਨਾਨਕ! ਧੰਨ ਹਨ ਉਹ ਵੱਡੇ ਭਾਗਾਂ ਵਾਲੇ ਮਨੁੱਖ; ਜਿਨ੍ਹਾਂ ਨੇ ਸਤਿਗੁਰ ਦੀ ਸਿੱਖਿਆ ਉਤੇ ਤੁਰ ਕੇ ਪ੍ਰਭੂ ਦੇ ਨਾਮ ਦਾ ਸੁਆਦ ਚੱਖਿਆ ਹੈ ॥੧॥
ਮਃ ੪ ॥
mehlaa 4.
Fourth Guru:
ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ ਗੁਣੀ ਨਿਧਾਨੁ ॥
govind govid govid har govid gunee niDhaan.
Only God, the master of the universe, is the treasure of all virtues.
ਸਿਰਫ਼ ਪਰਮਾਤਮਾ ਹੀ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ।
ਗੋਵਿਦੁ ਗੋਵਿਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ ॥
govid govid gurmat Dhi-aa-ee-ai taaN dargeh paa-ee-ai maan.
When we follow the Guru’s teachings and lovingly remember God, only then we receive honor in His presence.
ਜਦੋਂ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪਰਮਾਤਮਾ ਨੂੰ ਸਿਮਰਿਆ ਜਾਏ ਤਦੋਂ ਪਰਮਾਤਮਾ ਦੀ ਹਜੂਰੀ ਵਿਚ ਆਦਰ ਮਿਲਦਾ ਹੈ।