ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥
lokan kee chaturaa-ee upmaa tay baisantar jaar.
I have completely forgotten all the worldly cleverness and worldly glory, as if I have burnt these in the fire.
ਦੁਨੀਆ ਵਾਲੀ ਸਿਆਣਪ, ਤੇ, ਦੁਨੀਆ ਵਾਲੀ ਵਡਿਆਈ-ਇਹਨਾਂ ਨੂੰ ਮੈਂ ਅੱਗ ਵਿਚ ਸਾੜ ਦਿੱਤਾ ਹੈ।
ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥
ko-ee bhalaa kaha-o bhaavai buraa kaha-o ham tan dee-o hai dhaar. ||1||
I have surrendered myself completely to God; now I don’t care whether anyone says something good or bad about me. ||1||
ਚਾਹੇ ਕੋਈ ਮੈਨੂੰ ਚੰਗਾ ਆਖੇ ਚਾਹੇ ਕੋਈ ਮੰਦਾ ਆਖੇ, ਮੈਂ ਤਾਂ ਆਪਣਾ ਸਰੀਰ (ਠਾਕੁਰ ਦੇ ਚਰਨਾਂ ਵਿਚ) ਭੇਟ ਕਰ ਦਿੱਤਾ ਹੈ ॥੧॥
ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥
jo aavat saran thaakur parabh tumree tis raakho kirpaa Dhaar.
O’ the Master-God, whoever comes to Your refuge, You save that person from the worldly temptations by bestowing Your grace.
ਹੇ ਮਾਲਕ-ਪ੍ਰਭੂ! ਜੇਹੜਾ ਭੀ ਕੋਈ ਤੇਰੀ ਸਰਨ ਆ ਪੈਂਦਾ ਹੈ, ਤੂੰ ਮੇਹਰ ਕਰ ਕੇ ਉਸ ਦੀ ਰੱਖਿਆ ਕਰਦਾ ਹੈਂ।
ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥
jan naanak saran tumaaree har jee-o raakho laaj muraar. ||2||4||
O reverend God, I have come to Your refuge, please save my honor, says devotee Nanak. ||2||4||
ਹੇ ਦਾਸ ਨਾਨਕ! (ਆਖ-) ਹੇ ਹਰੀ ਜੀ! ਹੇ ਮੁਰਾਰੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਇੱਜ਼ਤ ਰੱਖ ॥੨॥੪॥
ਦੇਵਗੰਧਾਰੀ ॥
dayvganDhaaree.
Raag Devgandhari
ਹਰਿ ਗੁਣ ਗਾਵੈ ਹਉ ਤਿਸੁ ਬਲਿਹਾਰੀ ॥
har gun gaavai ha-o tis balihaaree.
I dedicate myself to the one who always sings praises of God.
ਮੈਂ ਉਸ ਤੋਂ ਕੁਰਬਾਨ ਜਾਂਦਾ ਹਾਂ ਜੇਹੜਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ।
ਦੇਖਿ ਦੇਖਿ ਜੀਵਾ ਸਾਧ ਗੁਰ ਦਰਸਨੁ ਜਿਸੁ ਹਿਰਦੈ ਨਾਮੁ ਮੁਰਾਰੀ ॥੧॥ ਰਹਾਉ ॥
daykh daykh jeevaa saaDh gur darsan jis hirdai naam muraaree. ||1|| rahaa-o.
I spiritually rejuvenate by beholding the blessed vision of the Saint-Guru within whose mind is enshrined God’s Name. ||1||Pause||
ਉਸ ਗੁਰੂ ਦਾ ਸਾਧੂ ਦਾ ਦਰਸਨ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ ਜਿਸ ਦੇ ਹਿਰਦੇ ਵਿਚ (ਸਦਾ) ਪਰਮਾਤਮਾ ਦਾ ਨਾਮ ਵੱਸਦਾ ਹੈ ॥੧॥ ਰਹਾਉ ॥
ਤੁਮ ਪਵਿਤ੍ਰ ਪਾਵਨ ਪੁਰਖ ਪ੍ਰਭ ਸੁਆਮੀ ਹਮ ਕਿਉ ਕਰਿ ਮਿਲਹ ਜੂਠਾਰੀ ॥
tum pavitar paavan purakh parabh su-aamee ham ki-o kar milah joothaaree.
O’ God, You are the all pervading and most immaculate Master; how can we, the unvirtuous ones, realize You?
ਹੇ ਸੁਆਮੀ! ਹੇ ਸਰਬ-ਵਿਆਪਕ ਪ੍ਰਭੂ! ਤੂੰ ਸਦਾ ਹੀ ਪਵਿਤ੍ਰ ਹੈਂ, ਪਰ ਅਸੀਂ ਮੈਲੇ ਜੀਵਨ ਵਾਲੇ ਹਾਂ, ਅਸੀਂ ਤੈਨੂੰ ਕਿਵੇਂ ਮਿਲ ਸਕਦੇ ਹਾਂ?
ਹਮਰੈ ਜੀਇ ਹੋਰੁ ਮੁਖਿ ਹੋਰੁ ਹੋਤ ਹੈ ਹਮ ਕਰਮਹੀਣ ਕੂੜਿਆਰੀ ॥੧॥
hamrai jee-ay hor mukh hor hot hai ham karamheen khoorhi-aaree. ||1||
We have one thing in our mind and another on our lips; we the unfortunate ones are always interested in procuring the false worldly wealth. ||1||
ਸਾਡੇ ਦਿਲ ਵਿਚ ਕੁਝ ਹੋਰ ਹੁੰਦਾ ਹੈ, ਸਾਡੇ ਮੂੰਹ ਵਿਚ ਕੁਝ ਹੋਰ ਹੁੰਦਾ ਹੈ, ਅਸੀਂ ਮੰਦ-ਭਾਗੀ ਕੂੜੀ ਮਾਇਆ ਦੇ ਗਾਹਕ ਬਣੇ ਰਹਿੰਦੇ ਹਾਂ ॥੧॥
ਹਮਰੀ ਮੁਦ੍ਰ ਨਾਮੁ ਹਰਿ ਸੁਆਮੀ ਰਿਦ ਅੰਤਰਿ ਦੁਸਟ ਦੁਸਟਾਰੀ ॥
hamree mudar naam har su-aamee rid antar dusat dustaaree.
O’ the Master-God, we pretend to meditate on Naam, but our hearts we are full of evil thoughts and intentions.
ਹੇ ਹਰੀ! ਹੇ ਸੁਆਮੀ! ਤੇਰਾ ਨਾਮ ਸਾਡਾ ਵਿਖਾਵਾ ਹੈ, ਪਰ ਸਾਡੇ ਹਿਰਦੇ ਵਿਚ ਸਦਾ ਮੰਦੇ ਖ਼ਿਆਲ ਭਰੇ ਰਹਿੰਦੇ ਹਨ।
ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਣਿ ਤੁਮ੍ਹ੍ਹਾਰੀ ॥੨॥੫॥
ji-o bhaavai ti-o raakho su-aamee jan naanak saran tumHaaree. ||2||5||
O’ God, I have come to Your refuge, save me as You wish from this hypocrisy, says Nanak. ||2||5||
ਹੇ ਦਾਸ ਨਾਨਕ! (ਆਖ-) ਹੇ ਸੁਆਮੀ! ਮੈਂ ਤੇਰੀ ਸਰਨ ਆ ਪਿਆ ਹਾਂ, ਜਿਵੇਂ ਹੋ ਸਕੇ ਮੈਨੂੰ (ਇਸ ਪਖੰਡ ਤੋਂ) ਬਚਾ ਲੈ ॥੨॥੫॥
ਦੇਵਗੰਧਾਰੀ ॥
dayvganDhaaree.
Raag Devgandhari
ਹਰਿ ਕੇ ਨਾਮ ਬਿਨਾ ਸੁੰਦਰਿ ਹੈ ਨਕਟੀ ॥
har kay naam binaa sundar hai naktee.
Without remembering God’s Name, consider this beautiful human body as ugly, just like a beautiful lady with chopped off nose.
ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਸੋਹਣੀ (ਮਨੁੱਖੀ) ਕਾਂਇਆਂ ਬਦ-ਸ਼ਕਲ ਹੀ ਜਾਣੋ।
ਜਿਉ ਬੇਸੁਆ ਕੇ ਘਰਿ ਪੂਤੁ ਜਮਤੁ ਹੈ ਤਿਸੁ ਨਾਮੁ ਪਰਿਓ ਹੈ ਧ੍ਰਕਟੀ ॥੧॥ ਰਹਾਉ ॥
ji-o baysu-aa kay ghar poot jamat hai tis naam pari-o hai Dharkatee. ||1|| rahaa-o.
Or just as if a son is born to a prostitute, (no matter how handsome he may be), yet he is called a bastard. ||1||Pause||
ਜਿਵੇਂ ਜੇ ਕਿਸੇ ਕੰਜਰੀ ਦੇ ਘਰ ਪੁੱਤਰ ਜੰਮ ਪਏ, ਤਾਂ ਉਸ ਦਾ ਨਾਮ ਹਰਾਮੀ ਪੈ ਜਾਂਦਾ ਹੈ ॥੧॥ ਰਹਾਉ ॥
ਜਿਨ ਕੈ ਹਿਰਦੈ ਨਾਹਿ ਹਰਿ ਸੁਆਮੀ ਤੇ ਬਿਗੜ ਰੂਪ ਬੇਰਕਟੀ ॥
jin kai hirdai naahi har su-aamee tay bigarh roop bayrkatee.
Those in whose heart the Master-God is not enshrined are like disfigured lepers.
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮਾਲਕ-ਪ੍ਰਭੂ ਨਹੀਂ ਉਹ ਮਨੁੱਖ ਬਦ-ਸ਼ਕਲ ਹਨ; ਉਹ ਕੋਹੜੀ ਹਨ।
ਜਿਉ ਨਿਗੁਰਾ ਬਹੁ ਬਾਤਾ ਜਾਣੈ ਓਹੁ ਹਰਿ ਦਰਗਹ ਹੈ ਭ੍ਰਸਟੀ ॥੧॥
ji-o niguraa baho baataa jaanai oh har dargeh hai bharsatee. ||1||
Like a person without Guru may know many things, yet he is an accused person in God’s presence. ||1||
ਜਿਵੇਂ ਕੋਈ ਗੁਰੂ ਤੋਂ ਬੇ-ਮੁਖ ਮਨੁੱਖ ਬਹੁਤ ਗੱਲਾਂ ਕਰਨੀਆਂ ਜਾਣਦਾ ਹੋਵੇ, ਰੱਬ ਦੀ ਦਰਗਾਹ ਵਿਚ ਉਹ ਭ੍ਰਸ਼ਟਿਆ ਹੋਇਆ ਹੀ ਹੈ ॥੧॥
ਜਿਨ ਕਉ ਦਇਆਲੁ ਹੋਆ ਮੇਰਾ ਸੁਆਮੀ ਤਿਨਾ ਸਾਧ ਜਨਾ ਪਗ ਚਕਟੀ ॥
jin ka-o da-i-aal ho-aa mayraa su-aamee tinaa saaDh janaa pag chaktee.
Those on whom my Master-God becomes gracious, they humbly serve the saintly persons,
ਜਿਨ੍ਹਾਂ ਮਨੁੱਖਾਂ ਉਤੇ ਮੇਰਾ ਸਾਹਿਬ-ਪ੍ਰਭੂ ਦਇਆਵਾਨ ਹੁੰਦਾ ਹੈ ਉਹ ਮਨੁੱਖ ਸੰਤ ਜਨਾਂ ਦੇ ਪੈਰ ਪਰਸਦੇ ਰਹਿੰਦੇ ਹਨ।
ਨਾਨਕ ਪਤਿਤ ਪਵਿਤ ਮਿਲਿ ਸੰਗਤਿ ਗੁਰ ਸਤਿਗੁਰ ਪਾਛੈ ਛੁਕਟੀ ॥੨॥੬॥ ਛਕਾ ੧
naanak patit pavit mil sangat gur satgur paachhai chhuktee. ||2||6|| chhakaa 1
O’ Nanak, even the sinners become immaculate in the Guru’s company and they are liberated from vices by following the Guru’s teachings. ||2||6||
ਹੇ ਨਾਨਕ! ਗੁਰੂ ਦੀ ਸੰਗਤ ਵਿਚ ਮਿਲ ਕੇ ਵਿਕਾਰੀ ਮਨੁੱਖ ਭੀ ਚੰਗੇ ਆਚਰਨ ਵਾਲੇ ਬਣ ਜਾਂਦੇ ਹਨ ਤੇ ਗੁਰੂ ਦੇ ਪਾਏ ਹੋਏ ਪੂਰਨਿਆਂ ਉੱਤੇ ਤੁਰ ਕੇ ਉਹ ਵਿਕਾਰਾਂ ਦੇ ਪੰਜੇ ਵਿਚੋਂ ਬਚ ਨਿਕਲਦੇ ਹਨ ॥੨॥੬॥ ਛੇ ਸ਼ਬਦਾਂ ਦਾ ਸੰਗ੍ਰਹ।
ਦੇਵਗੰਧਾਰੀ ਮਹਲਾ ੫ ਘਰੁ ੨
dayvganDhaaree mehlaa 5 ghar 2
Raag Devgandhari, Fifth Guru, Second beat:
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the true Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮਾਈ ਗੁਰ ਚਰਣੀ ਚਿਤੁ ਲਾਈਐ ॥
maa-ee gur charnee chit laa-ee-ai.
O’ my mother, we should attune our mind to the Guru’s teachings,
ਹੇ ਮਾਂ! ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨਾ ਚਾਹੀਦਾ ਹੈ,
ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥
parabh ho-ay kirpaal kamal pargaasay sadaa sadaa har Dhi-aa-ee-ai. ||1|| rahaa-o.
by doing so, God becomes merciful, our heart blooms in delight and we always remember God with loving devotion. ||1||Pause||
ਪ੍ਰਭੂ ਜਦੋਂ ਦਇਆਵਾਨ ਹੁੰਦਾ ਹੈ, ਤਾਂ ਹਿਰਦਾ-ਕੌਲ ਖਿੜ ਪੈਂਦਾ ਹੈ। ਹੇ ਮਾਂ! ਸਦਾ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ ॥੧॥ ਰਹਾਉ ॥
ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥
antar ayko baahar ayko sabh meh ayk samaa-ee-ai.
The same one God is within and without; one God is pervading everyone.
ਸਰੀਰਾਂ ਦੇ ਅੰਦਰ ਤੇ ਬਾਹਰ ਇਕ ਪਰਮਾਤਮਾ ਹੀ ਵੱਸ ਰਿਹਾ ਹੈ, ਇਕ ਪ੍ਰਭੂ ਹੀ ਸਾਰਿਆਂ ਵਿਚ ਵਿਆਪਕ ਹੈ।
ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥੧॥
ghat avghat ravi-aa sabh thaa-ee har pooran barahm dikhaa-ee-ai. ||1||
All pervading God is experienced perfectly pervading within the heart, beyond the heart and in all places. ||1||
ਹਰੇਕ ਸਰੀਰ ਵਿਚ ਤੇ ਹਰ ਥਾਂ ਸਮਾਇਆ ਹੋਇਆ ਸਰਬ-ਵਿਆਪਕ ਪਰਮਾਤਮਾ ਹੀ (ਵੱਸਦਾ) ਦਿੱਸ ਰਿਹਾ ਹੈ ॥੧॥
ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥
ustat karahi sayvak mun kaytay tayraa ant na kathoo paa-ee-ai.
O’ God, many sages and devotees sing Your praises, but no one has been able to find the limit of Your virtues.
ਹੇ ਪ੍ਰਭੂ! ਬੇਅੰਤ ਰਿਸ਼ੀ ਮੁਨੀ ਤੇ ਤੇਰੇ ਸੇਵਕ ਤੇਰੀ ਵਡਿਆਈ ਕਰਦੇ ਆ ਰਹੇ ਹਨ, ਪਰ, ਕਿਸੇ ਨੇ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।
ਸੁਖਦਾਤੇ ਦੁਖ ਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥੨॥੧॥
sukh-daatay dukh bhanjan su-aamee jan naanak sad bal jaa-ee-ai. ||2||1||
O’ the Giver of peace and the destroyer of sorrows, devotee Nanak is dedicated to You forever. ||2||1||
ਹੇ ਸੁਖ ਦੇਣ ਵਾਲੇ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਦਾਸ ਨਾਨਕ ਤੈਥੋਂ ਸਦਾ ਸਦਕੇ ਜਾਂਦਾ ਹੈ ॥੨॥੧॥
ਦੇਵਗੰਧਾਰੀ ॥
dayvganDhaaree.
Raag Devgandhari
ਮਾਈ ਹੋਨਹਾਰ ਸੋ ਹੋਈਐ ॥
maa-ee honhaar so ho-ee-ai.
O’ mother, whatever is predestined to happen, will definitely happen.
ਹੇ ਮਾਤਾ! ਜੋ ਵਾਹਿਗੁਰੂ ਵਲੋਂ ਹੋਣੀ ਲਿਖੀ ਹੈ, ਸੋ ਹੋ ਕੇ ਰਹੇਗੀ।
ਰਾਚਿ ਰਹਿਓ ਰਚਨਾ ਪ੍ਰਭੁ ਅਪਨੀ ਕਹਾ ਲਾਭੁ ਕਹਾ ਖੋਈਐ ॥੧॥ ਰਹਾਉ ॥
raach rahi-o rachnaa parabh apnee kahaa laabh kahaa kho-ee-ai. ||1|| rahaa-o.
God Himself is involved in playing His worldly game in which some are spiritually gaining while others are losing. ||1||Pause||
ਪਰਮਾਤਮਾ ਆਪ ਆਪਣੀ ਇਸ ਜਗਤ-ਖੇਡ ਵਿਚ ਰੁੱਝਾ ਪਿਆ ਹੈ, ਕਿਤੇ ਲਾਭ ਦੇ ਰਿਹਾ ਹੈ, ਕਿਤੇ ਕੁਝ ਖੋਹ ਰਿਹਾ ਹੈ ॥੧॥ ਰਹਾਉ ॥
ਕਹ ਫੂਲਹਿ ਆਨੰਦ ਬਿਖੈ ਸੋਗ ਕਬ ਹਸਨੋ ਕਬ ਰੋਈਐ ॥
kah fooleh aanand bikhai sog kab hasno kab ro-ee-ai.
Somewhere pleasures are multiplying and somewhere sorrows from evil pursuits are increasing; some time there is laughter and some time is wailing.
ਕਿਤੇ ਖੁਸ਼ੀਆਂ ਵਧ ਫੁਲ ਰਹੀਆਂ ਹਨ, ਕਿਤੇ ਵਿਸ਼ੇ-ਵਿਕਾਰਾਂ ਦੇ ਕਾਰਨ ਗ਼ਮ-ਚਿੰਤਾ ਵਧ ਰਹੇ ਹਨ, ਕਦੇ ਹੱਸਣਾ ਤੇ ਕਦੇ ਰੋਣਾ ਹੁੰਦਾ ਹੈ।
ਕਬਹੂ ਮੈਲੁ ਭਰੇ ਅਭਿਮਾਨੀ ਕਬ ਸਾਧੂ ਸੰਗਿ ਧੋਈਐ ॥੧॥
kabhoo mail bharay abhimaanee kab saaDhoo sang Dho-ee-ai. ||1||
Sometimes the arrogant people are soiled with the dirt of ego and sometime this dirt of ego is being washed off in the company of the Guru.||1||
ਕਿਤੇ ਹੰਕਾਰੀ ਮਨੁੱਖ ਹਉਮੈ ਦੀ ਮੈਲ ਨਾਲ ਲਿਬੜੇ ਪਏ ਹਨ, ਕਿਤੇ ਗੁਰੂ ਦੀ ਸੰਗਤ ਵਿਚ ਬੈਠ ਕੇ ਹਉਮੈ ਦੀ ਮੈਲ ਨੂੰ ਧੋਤਾ ਜਾ ਰਿਹਾ ਹੈ ॥੧॥
ਕੋਇ ਨ ਮੇਟੈ ਪ੍ਰਭ ਕਾ ਕੀਆ ਦੂਸਰ ਨਾਹੀ ਅਲੋਈਐ ॥
ko-ay na maytai parabh kaa kee-aa doosar naahee alo-ee-ai.
No one can erase the actions of God; I do not see any other like Him.
ਕੋਈ ਜੀਵ ਉਸ ਪਰਮਾਤਮਾ ਦਾ ਕੀਤਾ (ਹੁਕਮ) ਮਿਟਾ ਨਹੀਂ ਸਕਦਾ ਤੇ ਕੋਈ ਉਸ ਬਿਨਾ ਕੋਈ ਦੂਜਾ ਨਹੀਂ ਦਿੱਸਦਾ।
ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਹ ਪ੍ਰਸਾਦਿ ਸੁਖਿ ਸੋਈਐ ॥੨॥੨॥
kaho naanak tis gur balihaaree jih parsaad sukh so-ee-ai. ||2||2||
Nanak say, I am dedicated to that Guru by whose grace we can remain immersed in celestial peace.||2||2||
ਨਾਨਕ ਆਖਦਾ ਹੈ- ਮੈਂ ਉਸ ਗੁਰੂ ਤੋਂ ਕੁਰਬਾਨ ਹਾਂ ਜਿਸ ਦੀ ਕਿਰਪਾ ਨਾਲ ਆਤਮਕ ਆਨੰਦ ਵਿਚ ਲੀਨ ਰਹਿ ਸਕੀਦਾ ਹੈ ॥੨॥੨॥