Page 11

ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥
tooN ghat ghat antar sarab nirantar jee har ayko purakh samaanaa.
O’ God, You pervade in all hearts and You alone are present everywhere.
ਹੇ ਹਰੀ! ਤੂੰ ਸਾਰੇ ਜੀਵਾਂ ਵਿਚ ਇਕ-ਰਸ ਮੌਜੂਦ ਹੈਂ, ਤੂੰ ਇਕ ਆਪ ਹੀ ਸਭ ਵਿਚ ਸਮਾਇਆ ਹੋਇਆ ਹੈਂ।

ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥
ik daatay ik bhaykhaaree jee sabh tayray choj vidaanaa.
Some are givers, some are beggars, all this is Your wondrous play!
(ਫਿਰ ਭੀ) ਕਈ ਜੀਵ ਦਾਨੀ ਹਨ, ਕਈ ਜੀਵ ਮੰਗਤੇ ਹਨ-ਇਹ ਸਾਰੇ ਤੇਰੇ ਹੀ ਅਚਰਜ ਤਮਾਸ਼ੇ ਹਨ,

ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥
tooN aapay daataa aapay bhugtaa jee ha-o tuDh bin avar na jaanaa.
You Yourself are the Giver, and You Yourself are the enjoyer; besides You, I know no one else like You.
ਕਿਉਂਕਿ ਅਸਲ ਵਿਚ ਤੂੰ ਆਪ ਹੀ ਦਾਤਾਂ ਦੇਣ ਵਾਲਾ ਹੈਂ, ਤੇ, ਆਪ ਹੀ ਉਹਨਾਂ ਦਾਤਾਂ ਨੂੰ ਵਰਤਣ ਵਾਲਾ ਹੈਂ। ਸਾਰੀ ਸ੍ਰਿਸ਼ਟੀ ਵਿਚ ਮੈਂ ਤੈਥੋਂ ਬਿਨਾ ਕਿਸੇ ਹੋਰ ਨੂੰ ਨਹੀਂ ਪਛਾਣਦਾ (ਤੈਥੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ)।

ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥
tooN paarbarahm bay-ant bay-ant jee tayray ki-aa gun aakh vakhaanaa.
You are the Supreme God, Limitless and Infinite; what virtues of Yours may I speak of and describe?
ਤੂੰ ਬੇਅੰਤ ਪਾਰਬ੍ਰਹਮ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਗਾ ਕੇ ਦੱਸਾਂ?

ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥
jo sayveh jo sayveh tuDh jee jan naanak tin kurbaanaa. ||2||
O’ God, Nanak is dedicated to those who remember You and lovingly meditate on You.
ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਯਾਦ ਕਰਦੇ ਹਨ ਤੈਨੂੰ ਸਿਮਰਦੇ ਹਨ (ਤੇਰਾ) ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ

ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥
har Dhi-aavahi har Dhi-aavahi tuDh jee say jan jug meh sukhvaasee.
O’ God, those who always remember You with love and devotion, live in peace.
ਹੇ ਪ੍ਰਭੂ ਜੀ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹ ਬੰਦੇ ਆਪਣੀ ਜ਼ਿੰਦਗੀ ਵਿਚ ਸੁਖੀ ਵੱਸਦੇ ਹਨ।

ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥
say mukat say mukat bha-ay jin har Dhi-aa-i-aa jee tin tootee jam kee faasee.
Those who lovingly remembered God became liberated from the bonds of materialism and the fear of death.
ਜਿਨ੍ਹਾਂ ਮਨੁੱਖਾਂ ਨੇ ਹਰਿ-ਨਾਮ ਸਿਮਰਿਆ ਹੈ, ਉਹ ਸਦਾ ਲਈ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਗਏ ਹਨ, ਉਹਨਾਂ ਦੀ ਜਮਾਂ ਵਾਲੀ ਫਾਹੀ ਟੁੱਟ ਗਈ ਹੈ ।

ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥
jin nirbha-o jin har nirbha-o Dhi-aa-i-aa jee tin kaa bha-o sabh gavaasee.
Those who always remember the Fearless God with adoration, He eradicates all their fears.
ਜਿਨ੍ਹਾਂ ਬੰਦਿਆਂ ਨੇ ਸਦਾ ਨਿਰਭਉ ਪ੍ਰਭੂ ਦਾ ਨਾਮ ਸਿਮਰਿਆ ਹੈ; ਪ੍ਰਭੂ ਉਹਨਾਂ ਦਾ ਸਾਰਾ ਡਰ ਦੂਰ ਕਰ ਦੇਂਦਾ ਹੈ।

ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥
jin sayvi-aa jin sayvi-aa mayraa har jee tay har har roop samaasee.
Those who always remember God with loving devotion, ultimately merge in Him.
ਜਿਨ੍ਹਾਂ ਮਨੁੱਖਾਂ ਨੇ ਪਿਆਰੇ ਪ੍ਰਭੂ ਨੂੰ ਸਦਾ ਸਿਮਰਿਆ ਹੈ, ਉਹ ਪ੍ਰਭੂ ਦੇ ਰੂਪ ਵਿਚ ਹੀ ਲੀਨ ਹੋ ਗਏ ਹਨ।

ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥
say Dhan say Dhan jin har Dhi-aa-i-aa jee jan naanak tin bal jaasee. ||3||
Truly blessed and fortunate are those who remembered God with loving devotion; Nanak is dedicated to them.
ਭਾਗਾਂ ਵਾਲੇ ਹਨ ਉਹ ਮਨੁੱਖ, ਧੰਨ ਹਨ ਉਹ ਮਨੁੱਖ, ਜਿਨ੍ਹਾਂ ਪ੍ਰਭੂ ਦਾ ਨਾਮ ਸਿਮਰਿਆ ਹੈ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ

ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥
tayree bhagat tayree bhagat bhandaar jee bharay bi-ant bay-antaa.
O’ God, infinite treasures of Your devotional worship are overflowing.
ਹੇ ਪ੍ਰਭੂ! ਤੇਰੀ ਭਗਤੀ ਦੇ ਬੇਅੰਤ ਖ਼ਜਾਨੇ ਭਰੇ ਪਏ ਹਨ।

ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥
tayray bhagat tayray bhagat salaahan tuDh jee har anik anayk anantaa.
O’ God, countless are Your devotees who praise You in myriads of ways.
ਹੇ ਹਰੀ! ਅਨੇਕਾਂ ਤੇ ਬੇਅੰਤ ਤੇਰੇ ਭਗਤ ਤੇਰੀ ਸਿਫ਼ਤ-ਸਾਲਾਹ ਕਰ ਰਹੇ ਹਨ।

ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥
tayree anik tayree anik karahi har poojaa jee tap taapeh jaapeh bay-antaa.
O’ God! countless people perform worship, recite Your Name and practice penances.
ਹੇ ਪ੍ਰਭੂ! ਅਨੇਕਾਂ ਜੀਵ ਤੇਰੀ ਪੂਜਾ ਕਰਦੇ ਹਨ। ਬੇਅੰਤ ਜੀਵ ਤਪ ਸਾਧਦੇ ਹਨ।

ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥
tayray anayk tayray anayk parheh baho simrit saasat jee kar kiri-aa khat karam karantaa.
Your countless devotees read various Smritis and Shastras (religious books) and perform the prescribed six kinds of rituals and religious ceremonies.
ਤੇਰੇ ਅਨੇਕਾਂ (ਸੇਵਕ) ਕਈ ਸਿਮ੍ਰਿਤਿਆਂ ਅਤੇ ਸ਼ਾਸਤ੍ਰ ਪੜ੍ਹਦੇ ਹਨ (ਅਤੇ ਉਹਨਾਂ ਦੇ ਦੱਸੇ ਹੋਏ) ਛੇ ਧਾਰਮਿਕ ਕੰਮ ਤੇ ਹੋਰ ਕਰਮ ਕਰਦੇ ਹਨ।

ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥
say bhagat say bhagat bhalay jan naanak jee jo bhaaveh mayray har bhagvantaa.
O’ Nanak, blessed are only those devotees who are pleasing to my God.
ਹੇ ਦਾਸ ਨਾਨਕ! ਉਹੀ ਭਗਤ ਭਲੇ ਹਨ (ਉਹਨਾਂ ਦੀ ਹੀ ਘਾਲ ਕਬੂਲ ਹੋਈ ਜਾਣੋ) ਜੋ ਪਿਆਰੇ ਹਰਿ-ਭਗਵੰਤ ਨੂੰ ਪਿਆਰੇ ਲੱਗਦੇ ਹਨ

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥
tooN aad purakh aprampar kartaa jee tuDh jayvad avar na ko-ee.
O’ God, You are the primal Supreme being, all pervading, limitless creator of the universe; no one is as great as You.
ਹੇ ਪ੍ਰਭੂ! ਤੂੰ (ਸਾਰੇ ਜਗਤ ਦਾ) ਮੂਲ ਹੈਂ, ਸਭ ਵਿਚ ਵਿਆਪਕ ਹੈਂ, ਬੇਅੰਤ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਅਤੇ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ।

ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥
tooN jug jug ayko sadaa sadaa tooN ayko jee tooN nihchal kartaa so-ee.
Age after age You are the same one, forever and ever You Yourself are the same one eternal Creator.
ਤੂੰ ਹਰੇਕ ਜੁਗ ਵਿਚ ਇਕ ਆਪ ਹੀ ਹੈਂ, ਤੂੰ ਸਦਾ ਹੀ ਆਪ ਹੀ ਆਪ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਸਭ ਦੀ ਸਾਰ ਲੈਣ ਵਾਲਾ ਹੈਂ।

ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥
tuDh aapay bhaavai so-ee vartai jee tooN aapay karahi so ho-ee.
O’ God! whatever pleases You comes to pass and that alone happens which You do Yourself.
ਹੇ ਪ੍ਰਭੂ! ਜਗਤ ਵਿਚ ਉਹੀ ਹੁੰਦਾ ਹੈ ਜੋ ਤੈਨੂੰ ਆਪ ਨੂੰ ਚੰਗਾ ਲੱਗਦਾ ਹੈ, ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ।

ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥
tuDh aapay sarisat sabh upaa-ee jee tuDh aapay siraj sabh go-ee.
O’ God! You Yourself created the entire Universe and having done so, it is You who destroys it.
ਹੇ ਪ੍ਰਭੂ! ਸਾਰੀ ਸ੍ਰਿਸ਼ਟੀ ਤੂੰ ਆਪ ਹੀ ਪੈਦਾ ਕੀਤੀ ਹੈ। ਤੂੰ ਆਪ ਹੀ ਇਸ ਨੂੰ ਪੈਦਾ ਕਰਕੇ ਆਪ ਹੀ ਇਸ ਨੂੰ ਨਾਸ ਕਰਦਾ ਹੈਂ।

ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥
jan naanak gun gaavai kartay kay jee jo sabhsai kaa jaano-ee. ||5||1||
Devotee Nanak sings the praises of the dear Creator, who is the knower of all.
ਦਾਸ ਨਾਨਕ ਉਸ ਕਰਤਾਰ ਦੇ ਗੁਣ ਗਾਂਦਾ ਹੈ ਜੋ ਹਰੇਕ ਜੀਵ ਦੇ ਦਿਲ ਦੀ ਜਾਣਨ ਵਾਲਾ ਹੈ

ਆਸਾ ਮਹਲਾ ੪ ॥
aasaa mehlaa 4.
Raag Aasaa, Fourth Guru:

ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
tooN kartaa sachiaar maidaa saaN-ee.
O’ God, You are the eternal Creator and my Master.
(ਹੇ ਪ੍ਰਭੂ!) ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਹੀ ਮੇਰਾ ਖਸਮ ਹੈਂ।

ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥
jo ta-o bhaavai so-ee theesee jo tooN deh so-ee ha-o paa-ee. ||1|| rahaa-o.
Only that which pleases You happens, and I receive what You give me.
(ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਤੈਨੂੰ ਪਸੰਦ ਆਉਂਦਾ ਹੈ। ਜੋ ਕੁਝ ਤੂੰ ਦੇਵੇਂ, ਮੈਂ ਉਹੀ ਕੁਝ ਪ੍ਰਾਪਤ ਕਰਦਾ ਹਾਂ

ਸਭ ਤੇਰੀ ਤੂੰ ਸਭਨੀ ਧਿਆਇਆ ॥
sabh tayree tooN sabhnee Dhi-aa-i-aa.
O’ God, the entire universe is Your creation, and everyone meditates on You (everyone lives under Your command).
(ਹੇ ਪ੍ਰਭੂ!) ਸਾਰੀ ਸ੍ਰਿਸ਼ਟੀ ਤੇਰੀ (ਬਣਾਈ ਹੋਈ) ਹੈ, ਸਾਰੇ ਜੀਵ ਤੈਨੂੰ ਹੀ ਸਿਮਰਦੇ ਹਨ।

ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥
jis no kirpaa karahi tin naam ratan paa-i-aa.
One upon whom You bestow mercy, realizes precious Naam.
ਜਿਸ ਉੱਤੇ ਤੂੰ ਦਇਆ ਕਰਦਾ ਹੈਂ ਉਸੇ ਨੇ ਤੇਰਾ ਰਤਨ ਵਰਗਾ (ਕੀਮਤੀ) ਨਾਮ ਲੱਭਾ ਹੈ।

ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥
gurmukh laaDhaa manmukh gavaa-i-aa.
The Guru’s follower realized God and the self-willed lost the opportunity to realize Him.
ਜੋ ਮਨੁੱਖ ਗੁਰੂ ਦੇ ਸਨਮੁਖ ਹੋਇਆ ਉਸ ਨੇ (ਇਹ ਰਤਨ) ਲੱਭ ਲਿਆ। ਜੋ ਆਪਣੇ ਮਨ ਦੇ ਪਿੱਛੇ ਤੁਰਿਆ, ਉਸ ਨੇ ਗਵਾ ਲਿਆ।

ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥
tuDh aap vichhorhi-aa aap milaa-i-aa. ||1||
O’ God, You Yourself separate some from Yourself and You Yourself unite some with You according to their deeds.
ਹੇ ਪ੍ਰਭੂ!) ਜੀਵ ਨੂੰ ਤੂੰ ਆਪ ਹੀ (ਆਪਣੇ ਨਾਲੋਂ) ਵਿਛੋੜਦਾ ਹੈਂ, ਆਪ ਹੀ ਆਪਣੇ ਨਾਲ ਮਿਲਾਂਦਾ ਹੈਂ

ਤੂੰ ਦਰੀਆਉ ਸਭ ਤੁਝ ਹੀ ਮਾਹਿ ॥
tooN daree-aa-o sabh tujh hee maahi.
O’ God, You are the river of life and all creatures are mere waves in that river.
(ਹੇ ਪ੍ਰਭੂ!) ਤੂੰ (ਜ਼ਿੰਦਗੀ ਦਾ, ਮਾਨੋ, ਇਕ) ਦਰੀਆ ਹੈਂ, ਸਾਰੇ ਜੀਵ ਤੇਰੇ ਵਿਚ ਹੀ (ਮਾਨੋ, ਲਹਿਰਾਂ) ਹਨ।

ਤੁਝ ਬਿਨੁ ਦੂਜਾ ਕੋਈ ਨਾਹਿ ॥
tujh bin doojaa ko-ee naahi.
O’ God, besides You, there is no one like You.
(ਹੇ ਪ੍ਰਭੂ!) ਤੈਥੋਂ ਬਿਨਾ (ਤੇਰੇ ਵਰਗਾ) ਹੋਰ ਕੋਈ ਨਹੀਂ ਹੈ।

ਜੀਅ ਜੰਤ ਸਭਿ ਤੇਰਾ ਖੇਲੁ ॥
jee-a jant sabh tayraa khayl.
All living beings are part of Your wondrous play,
ਇਹ ਸਾਰੇ ਜੀਆ ਜੰਤ ਤੇਰੀ (ਰਚੀ ਹੋਈ) ਖੇਡ ਹੈ,

ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥
vijog mil vichhurhi-aa sanjogee mayl. ||2||
whosoever has been destined to be separated remains separated (from You), and others are united according to Your will.
ਜਿਨ੍ਹਾਂ ਦੇ ਮੱਥੇ ਉਤੇ ਵਿਛੋੜੇ ਦਾ ਲੇਖ ਹੈ, ਉਹ ਮਨੁੱਖਾ ਜਨਮ ਪ੍ਰਾਪਤ ਕਰ ਕੇ ਭੀ ਤੈਥੋਂ ਵਿਛੁੜੇ ਹੋਏ ਹਨ। (ਪਰ ਤੇਰੀ ਰਜ਼ਾ ਅਨੁਸਾਰ) ਸੰਜੋਗਾਂ ਦੇ ਲੇਖ ਨਾਲ (ਫਿਰ ਤੇਰੇ ਨਾਲ) ਮਿਲਾਪ ਹੋ ਜਾਂਦਾ ਹੈ ॥੨॥

ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥
jis no too jaanaa-ihi so-ee jan jaanai.
O’ God, one whom You inspire to understand, he alone understands the righteous way of life,
(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਆਪ ਸੂਝ ਬਖ਼ਸ਼ਦਾ ਹੈਂ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ,

ਹਰਿ ਗੁਣ ਸਦ ਹੀ ਆਖਿ ਵਖਾਣੈ ॥
har gun sad hee aakh vakhaanai.
and he always sings Your praises and describes Your virtues to others.
ਉਹ ਮਨੁੱਖ, ਹੇ ਹਰੀ! ਸਦਾ ਤੇਰੇ ਗੁਣ ਗਾਂਦਾ ਹੈ, ਅਤੇ (ਹੋਰਨਾਂ ਨੂੰ) ਉਚਾਰ ਉਚਾਰ ਕੇ ਸੁਣਾਂਦਾ ਹੈ।

ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
jin har sayvi-aa tin sukh paa-i-aa.
He who has remembered God with loving devotion has obtained inner peace
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੇ ਸੁਖ ਹਾਸਲ ਕੀਤਾ ਹੈ,

ਸਹਜੇ ਹੀ ਹਰਿ ਨਾਮਿ ਸਮਾਇਆ ॥੩॥
sehjay hee har naam samaa-i-aa. ||3||
and he merges in Your Name in a state of spiritual poise.
ਉਹ ਮਨੁੱਖ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿ ਕੇ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ

Leave a comment

Your email address will not be published. Required fields are marked *

error: Content is protected !!