ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥
har amrit bharay bhandaar sabh kichh hai ghar tis kai bal raam jee-o.
I am dedicated to the reverend God; His treasures are overflowing with the ambrosial nectar of Naam and He has everything to take care of His creation.
ਮੈਂ ਪੂਜਯ ਵਾਹਿਗੁਰੂ ਉਤੋਂ ਕੁਰਬਾਨ ਜਾਂਦਾ ਹਾਂ। ਉਸ ਦੇ ਘਰ ਵਿਚ ਹਰੇਕ ਪਦਾਰਥ ਮੌਜੂਦ ਹੈ, ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਉਸ ਦੇ ਖ਼ਜ਼ਾਨੇ ਭਰੇ ਪਏ ਹਨ।
ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥
baabul mayraa vad samrathaa karan kaaran parabh haaraa.
My Fatherly God is all-powerful and the Cause of causes,
ਮੇਰਾ ਪ੍ਰਭੂ-ਪਿਤਾ ਬੜੀਆਂ ਤਾਕਤਾਂ ਦਾ ਮਾਲਕ ਹੈ, ਉਹ ਪ੍ਰਭੂ ਹਰੇਕ ਸਬਬ ਬਣਾ ਸਕਣ ਵਾਲਾ ਹੈ,
ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥
jis simrat dukh ko-ee na laagai bha-ojal paar utaaraa.
remembering whom with adoration, no malady afflicts and one crosses over the dreadful worldly ocean of vices.
(ਉਹ ਐਸਾ ਹੈ) ਜਿਸ ਦਾ ਨਾਮ ਸਿਮਰਦਿਆਂ ਕੋਈ ਦੁੱਖ ਪੋਹ ਨਹੀਂ ਸਕਦਾ, (ਉਸ ਦਾ ਨਾਮ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।
ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥
aad jugaad bhagtan kaa raakhaa ustat kar kar jeevaa.
From the beginning of the ages, He has been the savior of His devotees; I spiritually rejuvenate by always singing His praises.
ਜਗਤ ਦੇ ਸ਼ੁਰੂ ਤੋਂ ਹੀ ਪ੍ਰਭੂ ਆਪਣੇ ਭਗਤਾਂ ਦਾ ਰਾਖਾ ਚਲਿਆ ਆ ਰਿਹਾ ਹੈ। ਉਸ ਦੀ ਸਿਫ਼ਤਿ-ਸਾਲਾਹ ਕਰ ਕਰ ਕੇ ਮੈਂ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ।
ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥
naanak naam mahaa ras meethaa an-din man tan peevaa. ||1||
O’ Nanak, most sublime and very sweet is the nectar of Naam, I always drink it by remembering God with full concentration of my mind and heart. ||1||
ਹੇ ਨਾਨਕ! ਉਸ ਦਾ ਨਾਮ ਮਿੱਠਾ ਹੈ, ਸਭ ਰਸਾਂ ਨਾਲੋਂ ਵੱਡਾ ਰਸ ਹੈ ਮੈਂ ਤਾਂ ਹਰ ਵੇਲੇ ਨਾਮ ਰਸ ਆਪਣੇ ਮਨ ਦੀ ਰਾਹੀਂ ਗਿਆਨ-ਇੰਦ੍ਰਿਆਂ ਦੀ ਰਾਹੀਂ ਪੀਂਦਾ ਰਹਿੰਦਾ ਹਾਂ ॥੧॥
ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥
har aapay la-ay milaa-ay ki-o vaychhorhaa theev-ee bal raam jee-o.
How could one get separated from God, whom He Himself unites with Him? O’ reverend God I am dedicated to You,
ਜਿਸ ਨੂੰ ਪ੍ਰਭੂ ਆਪ ਆਪਣੇ ਨਾਲ ਮਿਲਾ ਲੈਂਦਾ ਹੈ ਉਸ ਦਾ ਪ੍ਰਭੂ ਨਾਲੋਂ ਕਿਸ ਤਰ੍ਹਾਂ ਵਿਛੋੜਾ ਹੋ ਸਕਦਾ ਹੈ,? ਹੇ ਪ੍ਰਭੂ! ਮੈਂ ਤੈਥੋਂ ਕੁਰਬਾਨ ਹਾਂ।
ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥
jis no tayree tayk so sadaa sad jeev-ee bal raam jee-o.
O’ reverend God! one who has Your support spiritually lives forever.
ਹੇ ਵਾਹਿਗੁਰੂ ! ਜਿਸ ਮਨੁੱਖ ਨੂੰ ਤੇਰਾ ਸਹਾਰਾ ਮਿਲ ਜਾਂਦਾ ਹੈ, ਉਹ ਸਦਾ ਹੀ ਆਤਮਕ ਜੀਵਨ ਹਾਸਲ ਕਰੀ ਰੱਖਦਾ ਹੈ।
ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥
tayree tayk tujhai tay paa-ee saachay sirjanhaaraa.
O’ the eternal Creator-God, Your support is received from You alone.
ਹੇ ਸਦਾ ਕਾਇਮ ਰਹਿਣ ਵਾਲੇ ਅਤੇ ਸਭ ਦੇ ਪੈਦਾ ਕਰਨ ਵਾਲੇ ਵਾਹਿਗੁਰੂ! ਤੇਰਾ ਆਸਰਾ ਮਿਲਦਾ ਭੀ ਤੇਰੇ ਹੀ ਪਾਸੋਂ ਹੈ।
ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥
jis tay khaalee ko-ee naahee aisaa parabhoo hamaaraa.
O’ God! You are such a Master of ours from whom nobody goes empty handed.
ਹੇ ਵਾਹਿਗੁਰੂ ! ਤੂੰ ਇਹੋ ਜਿਹਾ ਸਾਡਾ ਮਾਲਕ ਹੈਂ, ਜਿਸ (ਦੇ ਦਰ) ਤੋਂ ਕਦੇ ਕੋਈ ਖ਼ਾਲੀ (ਬੇ-ਮੁਰਾਦ) ਨਹੀਂ ਜਾਂਦਾ।
ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮ੍ਹ੍ਹਾਰੀ ॥
sant janaa mil mangal gaa-i-aa din rain aas tumHaaree.
O’ God! joining together, Your saints sing joyous song in Your praise, and they always place their hope in Your support.
ਹੇ ਪ੍ਰਭੂ! ਤੇਰੇ ਸੰਤ ਜਨ ਮਿਲ ਕੇ ਸਦਾ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹਨ, ਉਹਨਾਂ ਨੂੰ ਦਿਨ ਰਾਤ ਤੇਰੀ ਸਹਾਇਤਾ ਦੀ ਹੀ ਆਸ ਰਹਿੰਦੀ ਹੈ।
ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥੨॥
safal daras bhayti-aa gur pooraa naanak sad balihaaree. ||2||
O’ God! with Your grace, I have met the perfect Guru whose blessed vision is extremely fruitful; Nanak is dedicated to You forever. ||2||
ਹੇ ਪ੍ਰਭੂ! (ਤੇਰੀ ਹੀ ਮਿਹਰ ਨਾਲ ਉਹ) ਪੂਰਾ ਗੁਰੂ ਮਿਲਿਆ ਹੈ ਜਿਸ ਦਾ ਦੀਦਾਰ ਹਰੇਕ ਫਲ ਦੇਣ ਵਾਲਾ ਹੈ, ਨਾਨਕ ਤੈਥੋਂ ਸਦਾ ਸਦਕੇ ਹੈ ॥੨॥
ਸੰਮ੍ਹ੍ਹਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥
sammHli-aa sach thaan maan mahat sach paa-i-aa bal raam jee-o.
The person who lovingly remembered the eternal God, he received honor, glory and a permanent place in His presence,
ਉਸ ਨੇ ਸਦਾ-ਥਿਰ ਪ੍ਰਭੂ ਦਾ ਦਰ ਮੱਲ ਲਿਆ, ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪਿਆ, (ਉਸ ਨੂੰ ਪ੍ਰਭੂ ਦੇ ਦਰ ਤੋਂ) ਮਾਣ ਮਿਲਿਆ, ਵਡਿਆਈ ਮਿਲੀ,
ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥
satgur mili-aa da-i-aal gun abhinaasee gaa-i-aa bal raam jee-o.
this happened when he met the merciful true Guru and started singing the praises of the eternal God.
ਇਹ ਉਦੋਂ ਹਇਆ ਜਦੋ ਦਇਆ ਦਾ ਸੋਮਾ ਗੁਰੂ ਮਿਲ ਪਿਆ, ਅਤੇ ਉਸ ਨੇ ਅਬਿਨਾਸੀ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ।
ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥
gun govind gaa-o nit nit paraan pareetam su-aamee-aa.
O’ brother, always sing the praises of God, the beloved master of life.
ਹੇ ਭਾਈ! ਜਿੰਦ ਦੇ ਮਾਲਕ ਪ੍ਰੀਤਮ ਪ੍ਰਭੂ ਦੇ ਗੁਣ ਸਦਾ ਹੀ ਗਾਇਆ ਕਰੋ,
ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥
subh divas aa-ay geh kanth laa-ay milay antarjaamee-aa.
Good times come in the life of the one who sings the praises of God; he realizes the omniscient God who keeps him in His protection. (
ਜਿਹੜਾ ਮਨੁੱਖ ਗੁਣ ਗਾਂਦਾ ਹੈ, ਉਸ ਦੇ ਵਾਸਤੇ ਜ਼ਿੰਦਗੀ ਦੇ) ਸੋਹਣੇ ਦਿਹਾੜੇ ਆਏ ਰਹਿੰਦੇ ਹਨ, ਉਸ ਨੂੰ ਪ੍ਰਭੂ ਜੀ ਆਪਣੇ ਗਲ ਨਾਲ ਲਾਈ ਰੱਖਦੇ ਹਨ, ਸਭ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ ਜੀ ਉਸ ਨੂੰ ਮਿਲ ਪੈਂਦੇ ਹਨ।
ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥
sat santokh vajeh vaajay anhadaa jhunkaaray.
The righteous conduct and contentment becomes part of his life as if these are producing non-stop sweet melody within him.
(ਉਸ ਮਨੁੱਖ ਦੇ ਅੰਦਰ) ਉੱਚਾ ਆਚਰਨ ਅਤੇ ਸੰਤੋਖ (ਹਰ ਵੇਲੇ ਆਪਣਾ ਪੂਰਾ ਪ੍ਰਭਾਵ ਪਾਈ ਰੱਖਦੇ ਹਨ, ਮਾਨੋ, ਸਤ ਸੰਤੋਖ ਦੇ ਅੰਦਰ) ਵਾਜੇ ਵੱਜ ਰਹੇ ਹਨ, (ਸਤ ਸੰਤੋਖ ਦੀ ਉਸ ਦੇ ਅੰਦਰ) ਇਕ-ਰਸ ਮਿੱਠੀ ਲੈ ਬਣੀ ਰਹਿੰਦੀ ਹੈ।
ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥੩॥
sun bhai binaasay sagal naanak parabh purakh karnaihaaray. ||3||
O’ Nanak, all kinds of fears of a person vanish by listening to the virtues of the all-powerful creator-God. ||3||
ਹੇ ਨਾਨਕ! ਸਭ ਕੁਝ ਕਰਨ ਦੀ ਸਮਰਥਾ ਵਾਲੇ ਪ੍ਰਭੂ ਅਕਾਲ ਪੁਰਖ ਦੇ ਗੁਣ ਸੁਣ ਕੇ (ਮਨੁੱਖ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ ॥੩॥
ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥
upji-aa tat gi-aan saahurai pay-ee-ai ik har bal raam jee-o.
O my reverend God, when the essence of spiritual wisdom wells up, then one experiences the same one God pervading in this and the next world.
ਜਦ ਅਸਲ ਆਤਮਕ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ,ਤਾਂ ਮਨੁੱਖ ਨੂੰ ਲੋਕ ਤੇ ਪਰਲੋਕ ਵਿਚ ਇਕੋ ਉਹੀ ਪਰਮਾਤਮਾ ਦਿੱਸਦਾ ਹੈ।
ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥
barahmai barahm mili-aa ko-ay na saakai bhinn kar bal raam jee-o.
God unites him with Himself in such a way that no one can separate them.
ਉਸ ਜੀਵ ਨੂੰ ਪਰਮਾਤਮਾ ਇਉਂ ਮਿਲ ਪੈਂਦਾ ਹੈ ਕਿ ਕੋਈ (ਪਰਮਾਤਮਾ ਨਾਲੋਂ ਉਸ ਦਾ) ਨਿਖੇੜਾ ਨਹੀਂ ਕਰ ਸਕਦਾ।
ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥
bisam paykhai bisam sunee-ai bismaad nadree aa-i-aa.
He sees and hears the wondrous God everywhere; yes, he experiences the wondrous God everywhere.
ਉਹ ਮਨੁੱਖ ਹਰ ਥਾਂ ਉਸ ਅਸਚਰਜ-ਰੂਪ ਪ੍ਰਭੂ ਨੂੰ ਵੇਖਦਾ ਹੈ, (ਉਹੀ ਹਰ ਥਾਂ ਬੋਲਦਾ ਉਸ ਨੂੰ) ਸੁਣੀਦਾ ਹੈ, ਹਰ ਥਾਂ ਉਹੀ ਉਸ ਨੂੰ ਦਿੱਸਦਾ ਹੈ।
ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥
jal thal mahee-al pooran su-aamee ghat ghat rahi-aa samaa-i-aa.
He realizes the perfect God pervading the water, the land, the sky and each and every heart.
ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਅਤੇ ਹਰ ਦਿਲ ਅੰਦਰ ਪਰਮਾਤਮਾ ਹੀ ਉਸ ਨੂੰ ਵਿਆਪਕ ਦਿੱਸਦਾ ਹੈ)।
ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥
jis tay upji-aa tis maahi samaa-i-aa keemat kahan na jaa-ay.
He remains absorbed in the same God from whom he was created and the worth of his higher spiritual status cannot be described.
ਜਿਸ ਪਰਮਾਤਮਾ ਤੋਂ ਉਹ ਪੈਦਾ ਹੋਇਆ ਹੈ (ਸਿਮਰਨ ਦੀ ਬਰਕਤਿ ਨਾਲ) ਉਸ ਵਿਚ (ਹਰ ਵੇਲੇ) ਲੀਨ ਰਹਿੰਦਾ ਹੈ। ਉਸ ਮਨੁੱਖ ਦੀ ਉੱਚੀ ਹੋ ਚੁਕੀ ਆਤਮਕ ਅਵਸਥਾ ਦਾ ਮੁੱਲ ਨਹੀਂ ਪੈ ਸਕਦਾ,
ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥੪॥੨॥
jis kay chalat na jaahee lakh-nay naanak tiseh Dhi-aa-ay. ||4||2||
O’ Nanak! always lovingly remember that God whose wonders cannot be described. ||4||2||
ਹੇ ਨਾਨਕ! ਉਸ ਵਾਹਿਗੁਰੂ ਦਾ ਸਿਮਰਨ ਕਰ ਜਿਸ ਦੇ ਚੋਜ-ਤਮਾਸ਼ੇ ਬਿਆਨ ਨਹੀਂ ਕੀਤੇ ਜਾ ਸਕਦੇ ॥੪॥੨॥
ਰਾਗੁ ਸੂਹੀ ਛੰਤ ਮਹਲਾ ੫ ਘਰੁ ੨
raag soohee chhant mehlaa 5 ghar 2
Raag Soohee, Chhant, Fifth Guru, Second Beat:
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਗੋਬਿੰਦ ਗੁਣ ਗਾਵਣ ਲਾਗੇ ॥
gobind gun gaavan laagay.
Those who start singing the praises of God,
ਜਿਹੜੇ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ,
ਹਰਿ ਰੰਗਿ ਅਨਦਿਨੁ ਜਾਗੇ ॥
har rang an-din jaagay.
imbued with God’s love, they always remain alert to the worldly allurements.
ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ,
ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥
har rang jaagay paap bhaagay milay sant pi-aari-aa.
Those who meet the beloved Guru and follow his teachings, imbued with God’s love they remain alert to the worldly allurements and eradicate their sins.
ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ। (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ।
ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥
gur charan laagay bharam bhaagay kaaj sagal savaari-aa.
Those who follow the Guru’s teachings, their doubts go away and all their tasks are accomplished.
ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ।
ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥
sun sarvan banee sahj jaanee har naam jap vadbhaagai.
Listening to the Guru’s divine word with their ears, those fortunate people meditate on God’s Name and realize Him intuitively.
ਜਿਹੜੇ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦੇ ਹਨ l
ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥
binvant naanak saran su-aamee jee-o pind parabh aagai. ||1||
Nanak submits that they come to the Master-God’s refuge and surrender their body and mind before Him. ||1||
ਨਾਨਕ ਬੇਨਤੀ ਕਰਦਾ ਹੈ- ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ ਪ੍ਰਭੂ ਦੇ ਅੱਗੇ ਰੱਖ ਦੇਂਦੇ ਹਨ ॥੧॥
ਅਨਹਤ ਸਬਦੁ ਸੁਹਾਵਾ ॥
anhat sabad suhaavaa.
The continuous melody of the divine word of God’s praises becomes pleasing to those,
ਉਹਨਾਂ ਮਨੁੱਖਾਂ ਨੂੰ ਸਿਫ਼ਤਿ-ਸਾਲਾਹ ਦੀ ਬਾਣੀ ਹਰ ਵੇਲੇ ਇਕ-ਰਸ (ਕੰਨਾਂ ਨੂੰ) ਸੁਖਦਾਈ ਲੱਗਣ ਲੱਗ ਪੈਂਦੀ ਹੈ।
ਸਚੁ ਮੰਗਲੁ ਹਰਿ ਜਸੁ ਗਾਵਾ ॥
sach mangal har jas gaavaa.
who always sing songs of joy in praise of the eternal God.
ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹਰ ਵੇਲੇ ਗਾਂਦੇ ਹਨ
ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥
gun gaa-ay har har dookh naasay rahas upjai man ghanaa.
By always singing the praises of God, their sorrows flee away and tremendous joy and bliss wells up in their minds.
ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਸਾਰੇ) ਦੁੱਖ ਨਾਸ ਹੋ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਬਹੁਤ ਆਨੰਦ ਪੈਦਾ ਹੋ ਜਾਂਦਾ ਹੈ।
ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥
man tann nirmal daykh darsan naam parabh kaa mukh bhanaa.
Their mind and body becomes immaculate by uttering God’s Name and by experiencing His blessed vision.
ਮੂੰਹ ਨਾਲ ਪਰਮਾਤਮਾ ਦਾ ਨਾਮ ਉਚਾਰਕੇ, ਪਰਮਾਤਮਾ ਦਾ ਦਰਸਨ ਕਰ ਕੇ ਉਹਨਾਂ ਦਾ ਮਨ ਤੇ ਦੇਹ ਪਵਿੱਤਰ ਹੋ ਜਾਂਦੇ ਹਨ