ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥
jai jai kaar jagtar meh locheh sabh jee-aa.
That person is honored all across the world and everyone desires to see him;
ਉਸ ਮਨੁੱਖ ਦੀ ਸਾਰੇ ਜਗਤ ਵਿਚ ਹਰ ਥਾਂ ਸੋਭਾ ਹੁੰਦੀ ਹੈ, ਜਗਤ ਦੇ ਸਾਰੇ ਜੀਵ ਉਸ ਦਾ ਦਰਸਨ ਕਰਨਾ ਚਾਹੁੰਦੇ ਹਨ,
ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥
suparsan bha-ay satgur parabhoo kachh bighan na thee-aa. ||1||
on whom the divine Guru has become extremely pleased, no obstruction comes in his spiritual journey. ||1||
ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ ॥੧॥
ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥
jaa kaa ang da-i-aal parabh taa kay sabh daas.
One who has the merciful God on his side, everyone becomes his devotees.
ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ।
ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥
sadaa sadaa vadi-aa-ee-aa naanak gur paas. ||2||12||30||
O’ Nanak, honor and glory is always received by remaining in the refuge of the Guru and following his teachings. ||2||12||30||
ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ ॥੨॥੧੨॥੩੦॥
ਰਾਗੁ ਬਿਲਾਵਲੁ ਮਹਲਾ ੫ ਘਰੁ ੫ ਚਉਪਦੇ
raag bilaaval mehlaa 5 ghar 5 cha-upday
Raag Bilaaval, Fifth Guru, Fifth Beat, Four stanzas:
ੴ ਸਤਿਗੁਰ ਪ੍ਰਸਾਦਿ ॥
ik-oNkaar satgur parsaad.
One eternal God, realized by the grace of the True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮ੍ਰਿਤ ਮੰਡਲ ਜਗੁ ਸਾਜਿਆ ਜਿਉ ਬਾਲੂ ਘਰ ਬਾਰ ॥
mitar mandal jag saaji-aa ji-o baaloo ghar baar.
God has created this world which is perishable like houses built of sand.
ਪਰਮਾਤਮਾ ਨੇ ਇਹ ਜਗਤ ਐਸਾ ਬਣਾਇਆ ਹੈ ਕਿ ਇਸ ਉਤੇ ਮੌਤ ਦਾ ਰਾਜ ਹੈ, ਇਹ ਇਉਂ ਹੈ ਜਿਵੇਂ ਰੇਤ ਦੇ ਬਣੇ ਹੋਏ ਘਰ ।
ਬਿਨਸਤ ਬਾਰ ਨ ਲਾਗਈ ਜਿਉ ਕਾਗਦ ਬੂੰਦਾਰ ॥੧॥
binsat baar na laag-ee ji-o kaagad booNdaar. ||1||
Just like papers drenched in rain water, it does not take much time for this world to perish. ||1|
ਜਿਵੇਂ ਮੀਂਹ ਦੀਆਂ ਕਣੀਆਂ ਨਾਲ ਕਾਗ਼ਜ਼ (ਤੁਰਤ) ਗਲ ਜਾਂਦੇ ਹਨ, ਤਿਵੇਂ ਇਹਨਾਂ (ਘਰਾਂ) ਦੇ ਨਾਸ ਹੁੰਦਿਆਂ ਚਿਰ ਨਹੀਂ ਲੱਗਦਾ ॥੧॥
ਸੁਨਿ ਮੇਰੀ ਮਨਸਾ ਮਨੈ ਮਾਹਿ ਸਤਿ ਦੇਖੁ ਬੀਚਾਰਿ ॥
sun mayree mansaa manai maahi sat daykh beechaar.
O’ my mind, carefully listen and reflect on this truth and see,
ਹੇ ਮੇਰੇ ਮਨ ਦੇ ਫੁਰਨੇ! (ਹੇ ਮੇਰੇ ਭਟਕਦੇ ਮਨ!) ਧਿਆਨ ਨਾਲ ਸੁਣ। ਵਿਚਾਰ ਕੇ ਵੇਖ ਲੈ, (ਇਹ) ਸੱਚ (ਹੈ ਕਿ)
ਸਿਧ ਸਾਧਿਕ ਗਿਰਹੀ ਜੋਗੀ ਤਜਿ ਗਏ ਘਰ ਬਾਰ ॥੧॥ ਰਹਾਉ ॥
siDh saaDhik girhee jogee taj ga-ay ghar baar. ||1|| rahaa-o.
that the adepts, sages, house-holders and yogis, all have departed from this world abandoning all their belongings. ||1||Pause||
ਸਿੱਧ ਸਾਧਿਕ ਜੋਗੀ ਗ੍ਰਿਹਸਤੀ-ਸਾਰੇ ਹੀ (ਮੌਤ ਆਉਣ ਤੇ) ਆਪਣਾ ਸਭ ਕੁਝ (ਇਥੇ ਹੀ) ਛੱਡ ਕੇ (ਇਥੋਂ) ਤੁਰ ਗਏ ਹਨ ॥੧॥ ਰਹਾਉ ॥
ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰ ॥
jaisaa supnaa rain kaa taisaa sansaar.
This world is like a dream in the night.
ਇਹ ਜਗਤ ਇਉਂ ਹੀ ਹੈ ਜਿਵੇਂ ਰਾਤ ਨੂੰ (ਸੁੱਤੇ ਪਿਆਂ ਆਇਆ ਹੋਇਆ) ਸੁਪਨਾ ਹੁੰਦਾ ਹੈ।
ਦ੍ਰਿਸਟਿਮਾਨ ਸਭੁ ਬਿਨਸੀਐ ਕਿਆ ਲਗਹਿ ਗਵਾਰ ॥੨॥
daristimaan sabh binsee-ai ki-aa lageh gavaar. ||2||
O’ fool, all that is visible shall perish; why are you getting attached to it? ||2||
ਹੇ ਮੂਰਖ! ਜੋ ਕੁਝ ਦਿੱਸ ਰਿਹਾ ਹੈ, ਇਹ ਸਾਰਾ ਨਾਸਵੰਤ ਹੈ। ਤੂੰ ਇਸ ਵਿਚ ਕਿਉਂ ਮੋਹ ਬਣਾ ਰਿਹਾ ਹੈਂ? ॥੨॥
ਕਹਾ ਸੁ ਭਾਈ ਮੀਤ ਹੈ ਦੇਖੁ ਨੈਨ ਪਸਾਰਿ ॥
kahaa so bhaa-ee meet hai daykh nain pasaar.
Open your eyes and see! Where are your brothers and your friends?
ਹੇ ਮੂਰਖ! ਅੱਖਾਂ ਖੋਹਲ ਕੇ ਵੇਖ। (ਤੇਰੇ) ਉਹ ਭਰਾ ਉਹ ਮਿੱਤਰ ਕਿੱਥੇ ਗਏ ਹਨ?
ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ ॥੩॥
ik chaalay ik chaalsahi sabh apnee vaar. ||3||
Some have already departed from this world and others would depart, turn by turn. ||3||
ਆਪਣੀ ਵਾਰੀ ਸਿਰ ਕਈ (ਇਥੋਂ) ਜਾ ਚੁਕੇ ਹਨ, ਕਈ ਚਲੇ ਜਾਣਗੇ। ਸਾਰੇ ਹੀ ਜੀਵ ਆਪੋ ਆਪਣੀ ਵਾਰੀ (ਤੁਰੇ ਜਾ ਰਹੇ ਹਨ) ॥੩॥
ਜਿਨ ਪੂਰਾ ਸਤਿਗੁਰੁ ਸੇਵਿਆ ਸੇ ਅਸਥਿਰੁ ਹਰਿ ਦੁਆਰਿ ॥
jin pooraa satgur sayvi-aa say asthir har du-aar.
Those who have followed the perfect Guru’s teachings, receive a permanent place in God’s presence.
ਜਿਨ੍ਹਾਂ ਮਨੁੱਖਾਂ ਨੇ ਪੂਰੇ ਗੁਰੂ ਦਾ ਆਸਰਾ ਲਿਆ ਹੈ ਉਹ ਪਰਮਾਤਮਾ ਦੇ ਦਰ ਤੇ (ਪਰਮਾਤਮਾ ਦੇ ਚਰਨਾਂ ਵਿਚ) ਟਿਕੇ ਰਹਿੰਦੇ ਹਨ।
ਜਨੁ ਨਾਨਕੁ ਹਰਿ ਕਾ ਦਾਸੁ ਹੈ ਰਾਖੁ ਪੈਜ ਮੁਰਾਰਿ ॥੪॥੧॥੩੧॥
jan naanak har kaa daas hai raakh paij muraar. ||4||1||31||
Devotee Nanak is the servant of God, and prays to Him: O’ God, save my honor. ||4||1||31||
ਦਾਸ ਨਾਨਕ (ਤਾਂ) ਪਰਮਾਤਮਾ ਦਾ ਹੀ ਸੇਵਕ ਹੈ (ਪ੍ਰਭੂ ਦੇ ਦਰ ਤੇ ਹੀ ਅਰਦਾਸ ਕਰਦਾ ਹੈ ਕਿ) ਹੇ ਪ੍ਰਭੂ! ਮੇਰੀ ਲਾਜ ਰੱਖ ॥੪॥੧॥੩੧॥
ਬਿਲਾਵਲੁ ਮਹਲਾ ੫ ॥
bilaaval mehlaa 5.
Raag Bilaaval, Fifth Guru:
ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ ॥
lokan kee-aa vadi-aa-ee-aa baisantar paaga-o.
I would cast into fire the worldly praises.
ਸੰਸਾਰਕ ਵਡਿਆਈਆ ਨੂੰ ਤਾਂ ਮੈਂ ਅੱਗ ਵਿਚ ਪਾ ਦਿਆਂ।
ਜਿਉ ਮਿਲੈ ਪਿਆਰਾ ਆਪਨਾ ਤੇ ਬੋਲ ਕਰਾਗਉ ॥੧॥
ji-o milai pi-aaraa aapnaa tay bol karaaga-o. ||1||
I would utter only those words, by which I may realize my beloved God. ||1||
ਮੈਂ ਤਾਂ ਉਹੀ ਬੋਲ ਬੋਲਾਂਗਾ, ਜਿਨ੍ਹਾਂ ਦਾ ਸਦਕਾ ਮੈਨੂੰ ਮੇਰਾ ਪਿਆਰਾ ਪ੍ਰਭੂ ਮਿਲ ਪਏ ॥੧॥
ਜਉ ਪ੍ਰਭ ਜੀਉ ਦਇਆਲ ਹੋਇ ਤਉ ਭਗਤੀ ਲਾਗਉ ॥
ja-o parabh jee-o da-i-aal ho-ay ta-o bhagtee laaga-o.
When the reverend God becomes merciful, only then I can attune myself to His devotional worship.
ਹੇ ਭਾਈ! ਜਦੋਂ ਪ੍ਰਭੂ ਜੀ ਮੇਰੇ ਉਤੇ ਦਇਆਵਾਨ ਹੋਣ, ਤਦੋਂ ਹੀ ਮੈਂ ਉਸ ਦੀ ਭਗਤੀ ਵਿਚ ਲੱਗ ਸਕਦਾ ਹਾਂ।
ਲਪਟਿ ਰਹਿਓ ਮਨੁ ਬਾਸਨਾ ਗੁਰ ਮਿਲਿ ਇਹ ਤਿਆਗਉ ॥੧॥ ਰਹਾਉ ॥
lapat rahi-o man baasnaa gur mil ih ti-aaga-o. ||1|| rahaa-o.
This mind is attached to worldly desires; I can renounce these desires only by following the Guru’s teachings. ||1||Pause||
ਇਹ ਮਨ ਸੰਸਾਰਕ ਪਦਾਰਥਾਂ ਦੀਆਂ ਵਾਸਨਾਂ ਵਿਚ ਫਸਿਆ ਰਹਿੰਦਾ ਹੈ, ਗੁਰੂ ਦੀ ਸਰਨ ਪੈ ਕੇ ਹੀ ਮੈਂ ਇਹ ਵਾਸ਼ਨਾਂ ਛੱਡ ਸਕਦਾ ਹਾਂ ॥੧॥ ਰਹਾਉ ॥
ਕਰਉ ਬੇਨਤੀ ਅਤਿ ਘਨੀ ਇਹੁ ਜੀਉ ਹੋਮਾਗਉ ॥
kara-o bayntee at ghanee ih jee-o homaaga-o.
I would pray to God with intense devotion, and would also dedicate this life to Him.
ਪ੍ਰਭੂ ਦੇ ਦਰ ਤੇ ਮੈਂ ਬੜੀ ਅਧੀਨਗੀ ਨਾਲ ਅਰਦਾਸਾਂ ਕਰਾਂਗਾ, ਆਪਣੀ ਇਹ ਜਿੰਦ ਭੀ ਕੁਰਬਾਨ ਕਰ ਦਿਆਂਗਾ।
ਅਰਥ ਆਨ ਸਭਿ ਵਾਰਿਆ ਪ੍ਰਿਅ ਨਿਮਖ ਸੋਹਾਗਉ ॥੨॥
arath aan sabh vaari-aa pari-a nimakh sohaaga-o. ||2||
I would sacrifice all my riches in exchange for a moment’s union with my Beloved God. ||2||
ਪਿਆਰੇ ਦੇ ਇਕ ਪਲ ਭਰ ਦੇ ਮਿਲਾਪ ਦੇ ਵੱਟੇ ਵਿਚ ਮੈਂ ਸਾਰੇ ਪਦਾਰਥ ਸਦਕੇ ਕਰ ਦਿਆਂਗਾ ॥੨॥
ਪੰਚ ਸੰਗੁ ਗੁਰ ਤੇ ਛੁਟੇ ਦੋਖ ਅਰੁ ਰਾਗਉ ॥
panch sang gur tay chhutay dokh ar raaga-o.
By the Guru’s grace, I am rid of the five vices (lust, anger, greed, ego, and attachment) and my undue emotional love and hatred towards others.
ਗੁਰੂ ਦੀ ਕਿਰਪਾ ਨਾਲ (ਮੇਰੇ ਅੰਦਰੋਂ ਕਾਮਾਦਿਕ) ਪੰਜਾਂ ਦਾ ਸਾਥ ਮੁੱਕ ਗਿਆ ਹੈ, (ਮੇਰੇ ਅੰਦਰੋਂ) ਦ੍ਵੈਖ ਅਤੇ ਮੋਹ ਦੂਰ ਹੋ ਗਏ ਹਨ।
ਰਿਦੈ ਪ੍ਰਗਾਸੁ ਪ੍ਰਗਟ ਭਇਆ ਨਿਸਿ ਬਾਸੁਰ ਜਾਗਉ ॥੩॥
ridai pargaas pargat bha-i-aa nis baasur jaaga-o. ||3||
My heart is enlightened with divine wisdom, and now I remain awake and alert to the onslaught of evil impulses. ||3||
ਮੇਰੇ ਹਿਰਦੇ ਵਿਚ (ਸਹੀ ਜੀਵਨ ਦਾ) ਚਾਨਣ ਹੋ ਗਿਆ ਹੈ, ਹੁਣ ਮੈਂ (ਕਾਮਾਦਿਕਾਂ ਦੇ ਹੱਲੇ ਵੱਲੋਂ) ਰਾਤ ਦਿਨ ਸੁਚੇਤ ਰਹਿੰਦਾ ਹਾਂ ॥੩॥
ਸਰਣਿ ਸੋਹਾਗਨਿ ਆਇਆ ਜਿਸੁ ਮਸਤਕਿ ਭਾਗਉ ॥
saran sohaagan aa-i-aa jis mastak bhaaga-o.
Only that person who is blessed with good fortune, comes to the shelter of the people who have realized God.
ਜਿਸ ਮਨੁੱਖ ਦੇ ਮੱਥੇ ਉੱਤੇ ਚੰਗੇ ਭਾਗ ਹਨ, ਉਹ ਹੀ ਸੁਹਾਗਣ ਇਸਤ੍ਰੀਆ ਦੀ ਸਰਨ ਵਿਚ ਆਇਆ ਹੈ l
ਕਹੁ ਨਾਨਕ ਤਿਨਿ ਪਾਇਆ ਤਨੁ ਮਨੁ ਸੀਤਲਾਗਉ ॥੪॥੨॥੩੨॥
kaho naanak tin paa-i-aa tan man seetlaaga-o. ||4||2||32||
Nanak says, one who has realized God, his body and mind become calm and peaceful. ||4||2||32||
ਨਾਨਕ ਆਖਦਾ ਹੈ- ਜਿਸ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਉਸ ਦਾ ਤਨ- ਮਨ ਸ਼ਾਂਤ ਹੋ ਜਾਂਦਾ ਹੈ ॥੪॥੨॥੩੨॥
ਬਿਲਾਵਲੁ ਮਹਲਾ ੫ ॥
bilaaval mehlaa 5.
Raag Bilaaval, Fifth Guru:
ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥
laal rang tis ka-o lagaa jis kay vadbhaagaa.
Only he who is blessed with good fortune, gets imbued with the intense love of God.
ਜਿਸ ਮਨੁੱਖ ਦੇ ਵੱਡੇ ਭਾਗ ਜਾਗ ਪੈਣ, ਉਸ ਦੇ ਹੀ ਮਨ ਨੂੰ ਪ੍ਰਭੂ-ਪਿਆਰ ਦਾ ਗੂੜ੍ਹਾ ਲਾਲ ਰੰਗ ਚੜ੍ਹਦਾ ਹੈ।
ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥੧॥
mailaa kaday na hova-ee nah laagai daagaa. ||1||
The mind imbued with intense love for God never becomes soiled with the stains of vices. ||1||
ਇਹ ਰੰਗ ਐਸਾ ਹੈ ਕਿ ਇਸ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, ਇਸ ਨੂੰ ਵਿਕਾਰਾਂ ਦਾ ਦਾਗ਼ ਨਹੀਂ ਲੱਗਦਾ ॥੧॥
ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥
parabh paa-i-aa sukh-daa-ee-aa mili-aa sukh bhaa-ay.
One who, in a state of celestial peace, has realized the peace giving God,
ਜਿਸ ਮਨੁੱਖ ਨੇ (ਸਾਰੇ) ਸੁਖ ਦੇਣ ਵਾਲਾ ਪ੍ਰਭੂ ਲੱਭ ਲਿਆ, ਜਿਸ ਮਨੁੱਖ ਨੂੰ ਆਤਮਕ ਆਨੰਦ ਅਤੇ ਪ੍ਰੇਮ ਵਿਚ ਟਿਕ ਕੇ ਪ੍ਰਭੂ ਮਿਲ ਪਿਆ,
ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥੧॥ ਰਹਾਉ ॥
sahj samaanaa bheetray chhodi-aa nah jaa-ay. ||1|| rahaa-o.
he merges within God Himself, Whom he cannot leave. ||1||Pause||
ਉਹ ਸਹਜ (ਪ੍ਰਭੂ) ਵਿਚ ਹੀ ਸਮਾਅ ਜਾਂਦਾ ਹੈ ਫਿਰ ਉਹ ਉਸ ਨੂੰ ਛੱਡ ਨਹੀਂ ਸਕਦਾ ॥੧॥ ਰਹਾਉ ॥
ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥
jaraa maraa nah vi-aapa-ee fir dookh na paa-i-aa.
Any sorrow and the fear of old age and death does not afflict a person,
ਉਸ ਨੂੰ ਕਦੇ ਬੁਢੇਪਾ ਨਹੀਂ ਆਉਂਦਾ, ਕਦੇ ਮੌਤ ਨਹੀਂ ਆਉਂਦੀ, ਉਸ ਨੂੰ ਫਿਰ ਕਦੇ ਕੋਈ ਦੁੱਖ ਪੋਹ ਨਹੀਂ ਸਕਦਾ।
ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥੨॥
pee amrit aaghaani-aa gur amar karaa-i-aa. ||2||
who becomes satiated with the worldly riches by partaking the ambrosial nectar of Naam; the Guru makes him immortal. ||2||
ਜੋ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਕੇ ਮਾਇਆ ਦੀ ਭੁੱਖ ਵਲੋਂ ਰੱਜ ਜਾਂਦਾ ਹੈ, ਉਸ ਨੂੰ ਗੁਰੂ ਨੇ ਅਟੱਲ ਆਤਮਕ ਜੀਵਨ ਦੇ ਦਿੱਤਾ ॥੨॥
ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥
so jaanai jin chaakhi-aa har naam amolaa.
Only he who has ever tasted the priceless Name of God, can appreciate it.
ਇਸ ਦੀ ਕਦਰ ਉਹੀ ਜਾਣਦਾ ਹੈ ਜਿਸ ਨੇ ਕਦੇ ਚੱਖ ਵੇਖਿਆ ਹੈ। ਪ੍ਰਭੁ ਦਾ ਨਾਮ ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਵਿਚ ਨਹੀਂ ਮਿਲ ਸਕਦਾ।
ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥੩॥
keemat kahee na jaa-ee-ai ki-aa kahi mukh bolaa. ||3||
It’s worth cannot be estimated; so what can I say from my mouth? ||3||
ਹੇ ਭਾਈ! ਹਰਿ-ਨਾਮ ਦਾ ਮੁੱਲ ਦੱਸਿਆ ਨਹੀਂ ਜਾ ਸਕਦਾ। ਮੈਂ ਕੀਹ ਆਖ ਕੇ ਮੂੰਹੋਂ (ਇਸ ਦਾ ਮੁੱਲ) ਦੱਸਾਂ? ॥੩॥
ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥
safal daras tayraa paarbarahm gun niDh tayree banee.
O’ supreme God, fruitful is Your blessed vision and treasure of virtues is Your divine word.
ਹੇਪਾਰਬ੍ਰਹਮ! ਤੇਰਾ ਦਰਸ਼ਨ ਫਲਦਾਇਕ ਹੈ, ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਗੁਣਾਂ ਦਾ ਖ਼ਜ਼ਾਨਾ ਹੈ।