PAGE 921
ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥ aapnee liv aapay laa-ay gurmukh sadaa samaalee-ai. God Himself instills His love, therefore following the Guru’s teachings, we should always keep remembering Him with love and devotion. ਪ੍ਰਭੂ ਆਪ ਹੀ ਆਪਣੀ ਪ੍ਰੀਤ ਦੀ ਦਾਤ ਦੇਂਦਾ ਹੈ। ਗੁਰੂ ਦੀ ਸਰਨ ਪੈ ਕੇ ਉਸ ਨੂੰ ਸਿਮਰਦੇ ਰਹਿਣਾ ਚਾਹੀਦਾ ਹੈ।