ਅਸੰਖ ਭਗਤ ਗੁਣ ਗਿਆਨ ਵੀਚਾਰ ॥
asaNkh bhagat gun gi-aan veechaar.
Countless devotees contemplate the virtues and wisdom of the Almighty.
ਅਣਗਿਣਤ ਭਗਤ ਹਨ, ਜੋ ਅਕਾਲ ਪੁਰਖ ਦੇ ਗੁਣਾਂ ਅਤੇ ਗਿਆਨ ਦੀ ਵਿਚਾਰ ਕਰ ਰਹੇ ਹਨ,
ਅਸੰਖ ਸਤੀ ਅਸੰਖ ਦਾਤਾਰ ॥
asaNkh satee asaNkh daataar.
There are countless holy persons and countless philanthropists.
ਅਣਗਿਣਤ ਹਨ ਪਵਿੱਤਰ ਪੁਰਸ਼ ਅਤੇ ਅਣਗਿਣਤ ਹੀ ਪੁੰਨਦਾਨ ਕਰਨ ਵਾਲੇ।
ਅਸੰਖ ਸੂਰ ਮੁਹ ਭਖ ਸਾਰ ॥
asaNkh soor muh bhakh saar.
There are countless warriors, who bear the brunt of attack in battle.
ਬੇਅੰਤ ਸੂਰਮੇ ਹਨ ਜੋ ਆਪਣੇ ਮੂੰਹਾਂ ਉੱਤੇ (ਭਾਵ ਸਨਮੁਖ ਹੋ ਕੇ) ਸ਼ਾਸਤ੍ਰਾਂ ਦੇ ਵਾਰ ਸਹਿੰਦੇ ਹਨ।
ਅਸੰਖ ਮੋਨਿ ਲਿਵ ਲਾਇ ਤਾਰ ॥
asaNkh mon liv laa-ay taar.
There are countless silent devotees who are attuned to the Almighty in single-minded devotion.
ਅਨੇਕਾਂ ਮੋਨੀ ਹਨ, ਜੋ ਇਕ-ਰਸ ਬ੍ਰਿਤੀ ਜੋੜ ਕੇ ਬੈਠ ਰਹੇ ਹਨ।
ਕੁਦਰਤਿ ਕਵਣ ਕਹਾ ਵੀਚਾਰੁ ॥
kudrat kavan kahaa veechaar.
(As powerless as I am) How can I describe Your immense creation?
ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵਿਚਾਰ ਕਰ ਸਕਾਂ।
ਵਾਰਿਆ ਨ ਜਾਵਾ ਏਕ ਵਾਰ ॥.
vaari-aa na jaavaa ayk vaar.
I have nothing to offer that befits Your Greatness. Even offering my life will not suffice.
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ
ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੭॥
jo tuDh bhaavai saa-ee bhalee kaar. too sadaa salaamat nirankaar. ||17||
What pleases you, is what is good for everybody. You alone are the Eternal and the Formless one.||17||
ਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ)। ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ
Stanza 18
As in the previous stanza, every line here also, starts with the word ‘Asankh’ which means countless or infinite. Guru Nanak is expressing astonishment at the various forms of evils prevalent in the world. Finally, he states that God alone is the eternal and formless one and whatever pleases Him is best for all.
ਅਸੰਖ ਮੂਰਖ ਅੰਧ ਘੋਰ ॥
asaNkh moorakh anDh ghor.
Countless are fools, blinded by ignorance.
(ਨਿਰੰਕਾਰ ਦੀ ਰਚੀ ਹੋਈ ਸ੍ਰਿਸ਼ਟੀ ਵਿਚ) ਅਨੇਕਾਂ ਹੀ ਮਹਾਂ ਮੂਰਖ ਹਨ,
ਅਸੰਖ ਚੋਰ ਹਰਾਮਖੋਰ ॥
asaNkh chor haraamkhor.
Countless are thieves and embezzlers.
ਅਨੇਕਾਂ ਹੀ ਚੋਰ ਹਨ, ਜੋ ਪਰਾਇਆ ਮਾਲ (ਚੁਰਾ ਚੁਰਾ ਕੇ) ਵਰਤ ਰਹੇ ਹਨ
ਅਸੰਖ ਅਮਰ ਕਰਿ ਜਾਹਿ ਜੋਰ ॥
asaNkh amar kar jaahi jor.
Countless impose their will by force.
ਅਣਗਿਣਤ ਧੱਕੇ ਨਾਲ ਰਾਜ ਕਰਕੇ ਟੁਰ ਜਾਂਦੇ ਹਨ।
ਅਸੰਖ ਗਲਵਢ ਹਤਿਆ ਕਮਾਹਿ ॥
asaNkh galvadh hati-aa kamaahi.
Countless are cut-throats and ruthless killers.
ਅਨੇਕਾਂ ਹੀ ਖ਼ੂਨੀ ਮਨੁੱਖ ਲੋਕਾਂ ਦੇ ਗਲ ਵੱਢ ਰਹੇ ਹਨ
ਅਸੰਖ ਪਾਪੀ ਪਾਪੁ ਕਰਿ ਜਾਹਿ ॥
asaNkh paapee paap kar jaahi.
Countless are sinners who keep on sinning.
ਅਤੇ ਅਨੇਕਾਂ ਹੀ ਪਾਪੀ ਮਨੁੱਖ ਪਾਪ ਕਮਾ ਕੇ (ਆਖ਼ਰ) ਇਸ ਦੁਨੀਆ ਤੋਂ ਤੁਰ ਜਾਂਦੇ ਹਨ।
ਅਸੰਖ ਕੂੜਿਆਰ ਕੂੜੇ ਫਿਰਾਹਿ ॥
asaNkh koorhi-aar koorhay firaahi.
Countless are liars, wandering lost in their lies.
ਅਣਗਿਣਤ ਝੂਠੇ ਹਨ ਜਿਹੜੇ ਝੂਠ ਅੰਦਰ ਭਟਕਦੇ ਹਨ।
ਅਸੰਖ ਮਲੇਛ ਮਲੁ ਭਖਿ ਖਾਹਿ ॥
asaNkh malaychh mal bhakh khaahi.
Countless are wicked who thrive on immoral behavior.
ਅਤੇ ਅਨੇਕਾਂ ਹੀ ਖੋਟੀ ਬੁੱਧੀ ਵਾਲੇ ਮਨੁੱਖ ਮਲ (ਭਾਵ, ਅਖਾਜ) ਹੀ ਖਾਈ ਜਾ ਰਹੇ ਹਨ।
ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥
asaNkh nindak sir karahi bhaar.
Countless are slanderers who continue committing sins by speaking ill of others.
ਅਨੇਕਾਂ ਹੀ ਨਿਦੰਕ (ਨਿੰਦਾ ਕਰ ਕੇ) ਆਪਣੇ ਸਿਰ ਉੱਤੇ (ਨਿੰਦਿਆ ਦਾ) ਭਾਰ ਚੁੱਕ ਰਹੇ ਹਨ।
ਅਸੰਖ ਭਗਤ ਗੁਣ ਗਿਆਨ ਵੀਚਾਰ ॥
asaNkh bhagat gun gi-aan veechaar.
Countless devotees contemplate the virtues and wisdom of the Almighty.
ਅਣਗਿਣਤ ਭਗਤ ਹਨ, ਜੋ ਅਕਾਲ ਪੁਰਖ ਦੇ ਗੁਣਾਂ ਅਤੇ ਗਿਆਨ ਦੀ ਵਿਚਾਰ ਕਰ ਰਹੇ ਹਨ,
ਅਸੰਖ ਸਤੀ ਅਸੰਖ ਦਾਤਾਰ ॥
asaNkh satee asaNkh daataar.
There are countless holy persons and countless philanthropists.
ਅਣਗਿਣਤ ਹਨ ਪਵਿੱਤਰ ਪੁਰਸ਼ ਅਤੇ ਅਣਗਿਣਤ ਹੀ ਪੁੰਨਦਾਨ ਕਰਨ ਵਾਲੇ।
ਅਸੰਖ ਸੂਰ ਮੁਹ ਭਖ ਸਾਰ ॥
asaNkh soor muh bhakh saar.
There are countless warriors, who bear the brunt of attack in battle.
ਬੇਅੰਤ ਸੂਰਮੇ ਹਨ ਜੋ ਆਪਣੇ ਮੂੰਹਾਂ ਉੱਤੇ (ਭਾਵ ਸਨਮੁਖ ਹੋ ਕੇ) ਸ਼ਾਸਤ੍ਰਾਂ ਦੇ ਵਾਰ ਸਹਿੰਦੇ ਹਨ।
ਅਸੰਖ ਮੋਨਿ ਲਿਵ ਲਾਇ ਤਾਰ ॥
asaNkh mon liv laa-ay taar.
There are countless silent devotees who are attuned to the Almighty in single-minded devotion.
ਅਨੇਕਾਂ ਮੋਨੀ ਹਨ, ਜੋ ਇਕ-ਰਸ ਬ੍ਰਿਤੀ ਜੋੜ ਕੇ ਬੈਠ ਰਹੇ ਹਨ।
ਕੁਦਰਤਿ ਕਵਣ ਕਹਾ ਵੀਚਾਰੁ ॥
kudrat kavan kahaa veechaar.
(As powerless as I am) How can I describe Your immense creation?
ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵਿਚਾਰ ਕਰ ਸਕਾਂ।
ਵਾਰਿਆ ਨ ਜਾਵਾ ਏਕ ਵਾਰ ॥.
vaari-aa na jaavaa ayk vaar.
I have nothing to offer that befits Your Greatness. Even offering my life will not suffice.
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ
ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੭॥
jo tuDh bhaavai saa-ee bhalee kaar. too sadaa salaamat nirankaar. ||17||
What pleases you, is what is good for everybody. You alone are the Eternal and the Formless one.||17||
ਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ)। ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ
Stanza 19
As in the previous Stanza, each line here as well starts with word ‘Asankh’, which means countless or infinite. In this stanza, Guru Nanak says in amazement that God’s creation is so vast that no words have the ability to describe its greatness.
ਅਸੰਖ ਨਾਵ ਅਸੰਖ ਥਾਵ ॥
asaNkh naav asaNkh thaav.
Countless are the names of your creations and countless their places.
ਕੁਦਰਤਿ (ਅਨੇਕ ਜੀਵ ਤੇ ਬੇਅੰਤ ਪਦਾਰਥ) ਦੇ ਅਸੰਖਾਂ ਹੀ ਨਾਮ ਹਨ ਤੇ ਅਸੰਖਾਂ ਹੀ ਉਹਨਾਂ ਦੇ ਥਾਂ ਟਿਕਾਣੇ ਹਨ।
ਅਗੰਮ ਅਗੰਮ ਅਸੰਖ ਲੋਅ ॥
agamm agamm asaNkh lo-a.
There are countless worlds that are inaccessible and beyond imagination.
ਬੇ-ਗਿਣਤ ਹਨ ਤੇਰੇ ਮੰਡਲ-ਅਪਹੁੰਚ ਅਤੇ ਅਖੋਜ।
ਅਸੰਖ ਕਹਹਿ ਸਿਰਿ ਭਾਰੁ ਹੋਇ ॥
asaNkh kehahi sir bhaar ho-ay.
Even the use of the word ‘countless’ cannot represent the infinite nature of His creation.
ਕੁਦਰਤਿ ਦਾ ਲੇਖਾ ਕਰਨ ਵਾਸਤੇ ‘ਅਸੰਖ’ ਸ਼ਬਦ ਭੀ ਕਾਫੀ ਨਹੀਂ ਹੈ, ਜੋ ਆਖਦੇ ਹਨ ਉਹ ਭੀ ਭੁੱਲ ਕਰਦੇ ਹਨ l
ਅਖਰੀ ਨਾਮੁ ਅਖਰੀ ਸਾਲਾਹ ॥
akhree naam akhree saalaah.
It is by the use of the words that His name can be recited; it is by the use of the words that His praises can be sung.
ਅਕਾਲ ਪੁਰਖ ਦਾ ਨਾਮ ਤੇ ਉਸ ਦੀ ਸਿਫ਼ਿਤ-ਸਾਲਾਹ ਅੱਖਰਾਂ ਦੀ ਰਾਹੀਂ ਹੀ ਕੀਤੀ ਜਾ ਸਕਦੀ ਹੈ।
ਅਖਰੀ ਗਿਆਨੁ ਗੀਤ ਗੁਣ ਗਾਹ ॥
akhree gi-aan geet gun gaah.
It is through the medium of words that divine knowledge can be acquired; His praises be sung and virtues be known.
ਅਕਾਲ ਪੁਰਖ ਦਾ ਗਿਆਨ ਉਸਦੇ ਗੀਤ ਅਤੇ ਗੁਣਾਂ ਦਾ ਵਾਕਫ਼ ਅੱਖਰਾਂ ਦੀ ਰਾਹੀਂ ਹੀ ਹੋ ਸਕੀਦਾ ਹੈ।
ਅਖਰੀ ਲਿਖਣੁ ਬੋਲਣੁ ਬਾਣਿ ॥
akhree likhan bolan baan.
The written and spoken language can only be expressed using words.
ਬੋਲੀ ਦਾ ਲਿਖਣਾ ਤੇ ਬੋਲਣਾ ਭੀ ਅੱਖਰਾਂ ਦੀ ਰਾਹੀਂ ਹੀ ਦੱਸਿਆ ਜਾ ਸਕਦਾ ਹੈ।
ਅਖਰਾ ਸਿਰਿ ਸੰਜੋਗੁ ਵਖਾਣਿ ॥
akhraa sir sanjog vakhaan.
Only through words one’s destiny can be explained.
ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥
jin ayhi likhay tis sir naahi.
He, who has written everybody’s destiny, is beyond destiny for Himself. (Implies that nobody has the power to write His destiny)
ਅੱਖਰਾਂ ਰਾਹੀਂ ਹੀ ਭਾਗਾਂ ਦਾ ਸੰਜੋਗ ਵਖਿਆਨ ਕੀਤਾ ਜਾ ਸਕਦਾ ਹੈ l
ਜਿਵ ਫੁਰਮਾਏ ਤਿਵ ਤਿਵ ਪਾਹਿ ॥
jiv furmaa-ay tiv tiv paahi.
We receive as is destined for us by Him.
ਜਿਸ ਜਿਸ ਤਰ੍ਹਾਂ ਉਹ ਅਕਾਲ ਪੁਰਖ ਹੁਕਮ ਕਰਦਾ ਹੈ ਉਸੇ ਤਰ੍ਹਾਂ (ਜੀਵ ਆਪਣੇ ਸੰਜੋਗ) ਭੋਗਦੇ ਹਨ।
ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥
jaytaa keetaa taytaa naa-o. vin naavai naahee ko thaa-o.
The created universe is the manifestation of Your Name. Without Your Name, there is no place at all.
ਇਹ ਸਾਰਾ ਸੰਸਾਰ, ਜੋ ਅਕਾਲ ਪੁਰਖ ਨੇ ਬਣਾਇਆ ਹੈ, ਇਹ ਉਸ ਦਾ ਸਰੂਪ ਹੈ , ਕੋਈ ਥਾਂ ਅਕਾਲ ਪੁਰਖ ਦੇ ਸਰੂਪ ਤੋਂ ਖ਼ਾਲੀ ਨਹੀਂ ਹੈ,
ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥
kudrat kavan kahaa veechaar. vaari-aa na jaavaa ayk vaar.
How can I describe Your Creative Power? I have nothing to offer that befits Your Greatness. Offering even my life will not suffice.
ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵੀਚਾਰ ਕਰ ਸਕਾਂ? ਮੈਂ ਤਾਂ ਤੇਰੇ ਉਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ l
ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੯॥
jo tuDh bhaavai saa-ee bhalee kaar. too sadaa salaamat nirankaar. ||19||
Whatever pleases You, is good for all. You are the Eternal and Formless one. ||19||
ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ, ਤੇਰੀ ਰਜ਼ਾ ਵਿਚ ਰਹਿਣਾ ਹੀ ਅਸਾਂ ਜੀਵਾਂ ਲਈ ਭਲੀ ਗੱਲ ਹੈ। ਹੇ ਨਿਰੰਕਾਰ! ਤੂੰ ਸਦਾ ਥਿਰ ਰਹਿਣ ਵਾਲਾ ਹੈਂ l
Stanza 20
In this stanza, Guru Nanak emphasis the importance of spiritual ‘cleansing’ of mind. Evil thoughts and bad deeds are harmful to our minds. This pollution can only be cleaned by remembering God with love and devotion. In this stanza, Guru Nanak says that a person becomes pure, not by ritualistic processes but by immersing oneself in God’s Name with love and devotion.
ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥
bharee-ai hath pair tan dayh. paanee Dhotai utras khayh.
When the hands, the feet and the body are dirty, water can wash away the dirt.
ਜੇ ਹੱਥ ਜਾਂ ਪੈਰ ਜਾਂ ਸਰੀਰ ਲਿੱਬੜ ਜਾਏ, ਤਾਂ ਪਾਣੀ ਨਾਲ ਧੋਤਿਆਂ ਉਹ ਮੈਲ ਉਤਰ ਜਾਂਦੀ ਹੈ।
ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥
moot paleetee kaparh ho-ay. day saaboon la-ee-ai oh Dho-ay.
When clothes get dirty with filth, soap can wash them clean.
ਜੇ (ਕੋਈ) ਕੱਪੜਾ ਮੂਤਰ ਨਾਲ ਗੰਦਾ ਹੋ ਜਾਏ, ਤਾਂ ਸਾਬੁਣ ਲਾ ਕੇ ਉਸ ਨੂੰ ਧੋ ਲਈਦਾ ਹੈ।
ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥
bharee-ai mat paapaa kai sang. oh Dhopai naavai kai rang.
But when the mind is stained and polluted by evil thoughts and deeds, it can only be cleaned by the Love of Naam.
(ਪਰ) ਜੇ (ਮਨੁੱਖ ਦੀ) ਬੁੱਧੀ ਪਾਪਾਂ ਨਾਲ ਮਲੀਨ ਹੋ ਜਾਏ, ਤਾਂ ਉਹ ਪਾਪ ਅਕਾਲ ਪੁਰਖ ਦੇ ਨਾਮ ਵਿਚ ਪਿਆਰ ਕਰਨ ਨਾਲ ਹੀ ਧੋਇਆ ਜਾ ਸਕਦਾ ਹੈ।
ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥
punnee paapee aakhan naahi. kar kar karnaa likh lai jaahu.
‘Virtuous’ or ‘sinner’ are not just names; we become virtuous or sinner by the kind of deeds we commit and we carry those deeds over to the next life.
ਪੁੰਨ ਜਾਂ ਪਾਪ ਨਿਰਾ ਨਾਮ ਹੀ ਨਹੀਂ ਹੈ l ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ।
ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥
aapay beej aapay hee khaahu. naanak hukmee aavhu jaahu. ||20||
You shall harvest what you plant. (We get rewards and punishments accordinging to our deeds). O’ Nanak, according to the divine law, you come and depart from this world based on your deeds.||20||
ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ। (ਆਪਣੇ ਬੀਜੇ ਅਨੁਸਾਰ) ਅਕਾਲ ਪੁਰਖ ਦੇ ਹੁਕਮ ਵਿਚ ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ l
Stanza 21
In this stanza, Guru Nanak says that a person becomes pure, not by ritualistic bathing or by other means in a holy place, but by immersing into God’s Name with love and devotion. No matter how pure and spiritually knowledgeable a person becomes, it is not possible to fathom His greatness or know the secrets of His Creation. It is also impossible to know when and how He created the Universe.
ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥
tirath tap da-i-aa dat daan. jay ko paavai til kaa maan.
Ritualistic Pilgrimages, austere discipline, superficial compassion and charity; These, by themselves, bring only an iota of merit.
ਤੀਰਥ ਜਾਤ੍ਰਾ, ਤਪਾਂ ਦੀ ਸਾਧਨਾ, (ਜੀਆਂ ਤੇ) ਦਇਆ ਕਰਨੀ, ਦਿੱਤਾ ਹੋਇਆ ਦਾਨ (ਇਹਨਾਂ ਕਰਮਾਂ ਦੇ ਵੱਟੇ); ਜੇ ਕਿਸੇ ਮਨੁੱਖ ਨੂੰ ਕੋਈ ਵਡਿਆਈ ਮਿਲ ਭੀ ਜਾਏ, ਤਾਂ ਰਤਾ-ਮਾਤਰ ਹੀ ਮਿਲਦੀ ਹੈ।
ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥
suni-aa mani-aa man keetaa bhaa-o. antargat tirath mal naa-o.
A person who listens to Naam with love and devotion, and remembers God with love in heart, does the real pilgrimage by thoroughly cleaning his inner self by immersing in Naam.
ਜਿਸ ਮਨੁੱਖ ਨੇ ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜੀ ਹੈ, ਜਿਸ ਦਾ ਮਨ ਨਾਮ ਵਿਚ ਪਤੀਜ ਗਿਆ ਹੈ. ਅਤੇ ਜਿਸ ਨੇ ਆਪਣੇ ਮਨ ਵਿਚ ਅਕਾਲ ਪੁਰਖ ਦਾ ਪਿਆਰ ਜਮਾਇਆ ਹੈ, ਉਸ ਮਨੁੱਖ ਨੇ ਆਪਣੇ ਅੰਦਰ ਵੱਸ ਰਹੇ ਰਬ ਵਿਚ ਜੁੜ ਕੇ ਚੰਗੀ ਤਰ੍ਹਾਂ ਆਪਣੇ ਮਨ ਦੀ ਮੈਲ ਲਾਹ ਲਈ ਹੈ)।
ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥
sabh gun tayray mai naahee ko-ay. vin gun keetay bhagat na ho-ay.
You possess all the virtues and I don’t have any of them. I cannot exercise your devotional worship unless I acquire those virtues. (bless me with those virtues so I can be on the path )
ਇਹ ਸਭ ਤੇਰੀਆਂ ਹੀ ਵਡਿਆਈਆਂ ਹਨ। ਮੈਂ ਕੋਈ ਨਹੀਂ ਹਾਂ, ਮੇਰੀ ਕੋਈ ਪਾਂਇਆਂ ਨਹੀਂ ਹੈ। ਜੇ ਤੂੰ (ਆਪ ਆਪਣੇ) ਗੁਣ (ਮੇਰੇ ਵਿਚ) ਪੈਦਾ ਨਾਹ ਕਰੇਂ ਤਾਂ ਮੈਥੋਂ ਤੇਰੀ ਭਗਤੀ ਨਹੀਂ ਹੋ ਸਕਦੀ।
ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥
su-asat aath banee barmaa-o. sat suhaan sadaa man chaa-o.
I bow to You, the creator of Maya and the creator of the Holy Word who is eternal, beautiful and always full of everlasting joy.
ਤੇਰੀ ਸਦਾ ਜੈ ਹੋਵੇ! ਤੂੰ ਆਪ ਹੀ ਮਾਇਆ ਹੈਂ, ਤੂੰ ਆਪ ਹੀ ਬਾਣੀ ਹੈਂ, ਤੂੰ ਆਪ ਹੀ ਬ੍ਰਹਮਾ ਹੈਂ l ਤੂੰ ਸਦਾ-ਥਿਰ ਹੈਂ, ਸੋਹਣਾ ਹੈਂ, ਤੇਰੇ ਮਨ ਵਿਚ ਸਦਾ ਖਿੜਾਉ ਹੈ,
ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥
kavan so vaylaa vakhat kavan kavan thit kavan vaar. kavan se rutee maahu kavan jit ho-aa aakaar.
What was that time, and what was that moment? What was that date, and what was that day? What was that season, and what was that month, when the Universe was created?
ਕਿਹੜਾ ਉਹ ਵੇਲਾ ਤੇ ਵਕਤ ਸੀ, ਕਿਹੜੀ ਥਿਤ ਸੀ, ਕਿਹੜਾ ਦਿਨ ਸੀ, ਕਿਹੜੀਆਂ ਉਹ ਰੁੱਤਾਂ ਸਨ ਅਤੇ ਕਿਹੜਾ ਉਹ ਮਹੀਨਾ ਸੀ, ਜਦੋਂ ਇਹ ਸੰਸਾਰ ਬਣਿਆ ਸੀ?
ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥
vayl na paa-ee-aa pandtee je hovai laykh puraan.
The Pandits (the Hindu scholars) did not know the time when the universe was created otherwise they would have recorded it in the Puranas (Hindu Scriptures).
ਉਸ ਸਮੇਂ ਦਾ ਪੰਡਤਾਂ ਨੂੰ ਭੀ ਪਤਾ ਨਾਹ ਲੱਗਾ। ਜੇ ਪਤਾ ਹੁੰਦਾ ਤਾਂ (ਇਸ ਉੱਤੇ ਭੀ) ਇਕ ਪੁਰਾਣ ਲਿਖਿਆ ਹੁੰਦਾ।
ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥
vakhat na paa-i-o kaadee-aa je likhan laykh kuraan.
The Qadis (the Muslim scholars) did not know it either, otherwise they would have recorded it in the Quran.
ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥
thit vaar naa jogee jaanai rut maahu naa ko-ee. jaa kartaa sirthee ka-o saajay aapay jaanai so-ee.
Neither the day and date nor the month and season were known to the Yogis. The Creator alone who created this, knows.
ਉਸ ਸਮੇਂ ਦੀ ਕਾਜ਼ੀਆਂ ਨੂੰ ਖ਼ਬਰ ਨਾਹ ਲੱਗ ਸਕੀ, ਨਹੀਂ ਤਾਂ ਉਹ ਕੁਰਾਨ ਵਿਚ ਲਿਖ ਦੇਂਦੇ l ਨਾਂ ਕੋਈ ਯੋਗੀ, ਨਾਂ ਹੀ ਕੋਈ ਹੋਰ, ਚੰਦ ਦਾ ਦਿਹਾੜਾ, ਸਪਤਾਹ ਦਾ ਦਿਨ, ਮੌਸਮ ਅਤੇ ਮਹੀਨਾ ਜਾਣਦਾ ਹੈ।
ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ
kiv kar aakhaa kiv saalaahee ki-o varnee kiv jaanaa.
How can I speak of His Greatness? How can I praise Him? How can I describe His virtues? How can I know Him?
ਜੋ ਸਿਰਜਣਹਾਰ ਸ੍ਰਿਸ਼ਟੀ ਨੂੰ ਰਚਦਾ ਹੈ, ਉਹ ਆਪ ਹੀ ਵੇਲੇ ਨੂੰ ਜਾਣਦਾ ਹੈ। ਮੈਂ ਕਿਸ ਤਰ੍ਹਾਂ ਅਕਾਲ ਪੁਰਖ ਦੀ ਵਡਿਆਈ ਦੱਸਾਂ, ਕਿਸ ਤਰ੍ਹਾਂ ਅਕਾਲ ਪੁਰਖ ਦੀ ਸਿਫਤਿ-ਸਾਲਾਹ ਕਰਾਂ, ਕਿਸ ਤਰ੍ਹਾਂ ਤੇਰੇ ਗੁਣ ਵਰਣਨ ਕਰਾਂ ਅਤੇ ਕਿਸ ਤਰ੍ਹਾਂ ਸਮਝ ਸਕਾਂ?