Page 1411

ਕੀਚੜਿ ਹਾਥੁ ਨ ਬੂਡਈ ਏਕਾ ਨਦਰਿ ਨਿਹਾਲਿ ॥
keecharh haath na bood-ee aykaa nadar nihaal.
With just one glance of God’s grace, that person’s hand does not sink in the mud of worldly problems (his mind does not get entrapped in mud of vices).
ਪਰਮਾਤਮਾ (ਉਸ ਮਨੁੱਖ ਨੂੰ) ਇਕ ਮਿਹਰ ਦੀ ਨਿਗਾਹ ਨਾਲ ਵੇਖਦਾ ਹੈ (ਇਸ ਵਾਸਤੇ ਉਸ ਦਾ) ਹੱਥ ਚਿੱਕੜ ਵਿਚ ਨਹੀਂ ਡੁੱਬਦਾ (ਉਸ ਦਾ ਮਨ ਵਿਕਾਰਾਂ ਵਿਚ ਨਹੀਂ ਫਸਦਾ)।

ਨਾਨਕ ਗੁਰਮੁਖਿ ਉਬਰੇ ਗੁਰੁ ਸਰਵਰੁ ਸਚੀ ਪਾਲਿ ॥੮॥
naanak gurmukh ubray gur sarvar sachee paal. ||8||
O’ Nanak, the Guru’s followers are saved from the mud of vices because the Guru is like the pool of Naam and the everlasting wall who saves them. ||8||
ਹੇ ਨਾਨਕ! ਗੁਰੂ ਦੀ ਸਰਨ ਪੈਣ ਵਾਲੇ ਮਨੁੱਖ (ਹੀ ਵਿਕਾਰਾਂ ਦੇ ਚਿੱਕੜ ਵਿਚ ਡੁੱਬਣੋਂ) ਬਚ ਨਿਕਲਦੇ ਹਨ। ਗੁਰੂ ਹੀ (ਨਾਮ ਦਾ) ਸਰੋਵਰ ਹੈ, ਗੁਰੂ ਹੀ ਸਦਾ-ਥਿਰ ਰਹਿਣ ਵਾਲੀ ਕੰਧ ਹੈ (ਜੋ ਵਿਕਾਰਾਂ ਦੇ ਚਿੱਕੜ ਵਿਚ ਲਿੱਬੜਨ ਤੋਂ ਬਚਾਂਦਾ ਹੈ) ॥੮॥

ਅਗਨਿ ਮਰੈ ਜਲੁ ਲੋੜਿ ਲਹੁ ਵਿਣੁ ਗੁਰ ਨਿਧਿ ਜਲੁ ਨਾਹਿ ॥
agan marai jal lorh lahu vin gur niDh jal naahi.
O’ brother, find the water of Naam which extinguishes the fire of worldly desires; but the pool of this water of Naam cannot be found without the Guru.
ਹੇ ਭਾਈ! ਨਾਮ-ਜਲ ਢੂੰਢ ਲੈ, ਇਸ ਨਾਲ)ਤ੍ਰਿਸ਼ਨਾ ਦੀ ਅੱਗ ਬੁੱਝ ਜਾਂਦੀ ਹੈ; ਪਰ ਗੁਰੂ ਤੋਂ ਬਿਨਾ ਨਾਮ-ਸਰੋਵਰ ਦਾ ਇਹ ਜਲ ਮਿਲਦਾ ਨਹੀਂ।

ਜਨਮਿ ਮਰੈ ਭਰਮਾਈਐ ਜੇ ਲਖ ਕਰਮ ਕਮਾਹਿ ॥
janam marai bharmaa-ee-ai jay lakh karam kamaahi.
One remains in the cycle of birth and death and is made to wander through myriads of incarnations even if millions of ritualistic deeds are performed.
ਇਸ ਜਲ ਤੋਂ ਬਿਨਾ) ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਅਨੇਕਾਂ ਜੂਨਾਂ ਵਿਚ ਭਵਾਇਆ ਜਾਂਦਾ ਹੈ। ਹੇ ਭਾਈ ਜੇ ਮਨੁੱਖ (ਨਾਮ ਨੂੰ ਭੁਲਾ ਕੇ ਹੋਰ) ਲੱਖਾਂ ਕਰਮ ਕਮਾਂਦੇ ਰਹਿਣ l

ਜਮੁ ਜਾਗਾਤਿ ਨ ਲਗਈ ਜੇ ਚਲੈ ਸਤਿਗੁਰ ਭਾਇ ॥
jam jaagaat na lag-ee jay chalai satgur bhaa-ay.
If one lives by the true Guru’s teachings, then he is not tormented by the demon (fear) of death.
ਜੇ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰਦਾ ਰਹੇ, ਤਾਂ ਜਮਰਾਜ ਮਸੂਲੀਆ (ਉਸ ਉਤੇ) ਆਪਣਾ ਵਾਰ ਨਹੀਂ ਕਰ ਸਕਦਾ।

ਨਾਨਕ ਨਿਰਮਲੁ ਅਮਰ ਪਦੁ ਗੁਰੁ ਹਰਿ ਮੇਲੈ ਮੇਲਾਇ ॥੯॥
naanak nirmal amar pad gur har maylai maylaa-ay. ||9||
O’ Nanak, it is the Guru who blesses a person with the immaculate and sublime spiritual state, and unites with God by uniting with himself. ||9||
ਹੇ ਨਾਨਕ! ਗੁਰੂ ਮਨੁੱਖ ਨੂੰ ਪਵਿੱਤਰ ਉੱਚਾ ਆਤਮਕ ਦਰਜਾ ਬਖ਼ਸ਼ਦਾ ਹੈ, ਗੁਰੂ ਮਨੁੱਖ ਨੂੰ ਆਪਣੇ ਨਾਲ ਮਿਲਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ ॥੯॥

ਕਲਰ ਕੇਰੀ ਛਪੜੀ ਕਊਆ ਮਲਿ ਮਲਿ ਨਾਇ ॥
kalar kayree chhaprhee ka-oo-aa mal mal naa-ay.
Just like a crow, a person with mind blackened with vices, keeps on bathing in the puddle of vices with great passion,
ਵਿਕਾਰਾਂ ਨਾਲ ਕਾਲੇ ਹੋਏ ਮਨ ਵਾਲਾ ਮਨੁੱਖ ਕਾਂ ਦੀ ਤਰਹ (ਵਿਕਾਰਾਂ ਦੇ) ਕੱਲਰ ਦੀ ਛੱਪੜੀ ਵਿਚ ਬੜੇ ਸ਼ੌਕ ਨਾਲ ਇਸ਼ਨਾਨ ਕਰਦਾ ਰਹਿੰਦਾ ਹੈ,

ਮਨੁ ਤਨੁ ਮੈਲਾ ਅਵਗੁਣੀ ਚਿੰਜੁ ਭਰੀ ਗੰਧੀ ਆਇ ॥
man tan mailaa avgunee binn bharee ganDhee aa-ay.
his mind and body remain polluted with vices and his mouth remains filled with the dirt of slandering etc, like a crow’s beak always remains filled with filth.
ਇਸ ਕਰਕੇ ਉਸ ਦਾ) ਮਨ (ਉਸ ਦਾ) ਤਨ ਵਿਕਾਰਾਂ (ਦੀ ਮੈਲ) ਨਾਲ ਮੈਲਾ ਹੋਇਆ ਰਹਿੰਦਾ ਹੈ (ਜਿਵੇਂ ਕਾਂ ਦੀ) ਚੁੰਝ ਗੰਦ ਨਾਲ ਹੀ ਭਰੀ ਰਹਿੰਦੀ ਹੈ (ਤਿਵੇਂ ਵਿਕਾਰੀ ਮਨੁੱਖ ਦਾ ਮੂੰਹ ਭੀ ਨਿੰਦਾ ਆਦਿਕ ਗੰਦ ਨਾਲ ਹੀ ਭਰਿਆ ਰਹਿੰਦਾ ਹੈ)।

ਸਰਵਰੁ ਹੰਸਿ ਨ ਜਾਣਿਆ ਕਾਗ ਕੁਪੰਖੀ ਸੰਗਿ ॥
sarvar hans na jaani-aa kaag kupankhee sang.
Just as a swan in the company of evil birds like crows did not understand the value of the pool,
ਜਿਵੇਂ ਭੈੜੇ ਪੰਛੀ ਕਾਵਾਂ ਦੀ ਸੰਗਤ ਕਾਰਨ ਹੰਸ ਨੇ ਸਰੋਵਰ ਦੀ ਕਦਰ ਨਾਹ ਸਮਝੀ,

ਸਾਕਤ ਸਿਉ ਐਸੀ ਪ੍ਰੀਤਿ ਹੈ ਬੂਝਹੁ ਗਿਆਨੀ ਰੰਗਿ ॥
saakat si-o aisee pareet hai boojhhu gi-aanee rang.
similar is the love with faithless cynics; O’ spiritually wise person, try to understand the divine path by imbuing yourself with the love of God.
ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਨਾਲ ਜੋੜੀ ਹੋਈ ਪ੍ਰੀਤ ਇਹੋ ਜਿਹੀ ਹੀ ਹੁੰਦੀ ਹੈ। ਹੇ ਆਤਮਕ ਜੀਵਨ ਦੀ ਸੂਝ ਹਾਸਲ ਕਰਨ ਦੇ ਚਾਹਵਾਨ ਮਨੁੱਖ! ਪਰਮਾਤਮਾ ਦੇ ਪ੍ਰੇਮ ਵਿਚ ਟਿਕ ਕੇ (ਜੀਵਨ-ਰਾਹ ਨੂੰ) ਸਮਝ।

ਸੰਤ ਸਭਾ ਜੈਕਾਰੁ ਕਰਿ ਗੁਰਮੁਖਿ ਕਰਮ ਕਮਾਉ ॥
sant sabhaa jaikaar kar gurmukh karam kamaa-o.
Therefore, you should sing the praises of God by joining the society of saints, and follow the righteous path shown by the Guru.
ਸਾਧ ਸੰਗਤ ਵਿਚ ਟਿਕ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਿਆ ਕਰ, ਗੁਰੂ ਦੇ ਸਨਮੁਖ ਰੱਖਣ ਵਾਲੇ ਕਰਮ ਕਮਾਇਆ ਕਰ|

ਨਿਰਮਲੁ ਨ੍ਹ੍ਹਾਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥੧੦॥
nirmal nHaavan naankaa gur tirath daree-aa-o. ||10||
O’ Nanak, the Guru’s teaching is the true pilgrimage place and the holy river; to follow the Guru’s teachings is the real immaculate ablution. ||10||
ਹੇ ਨਾਨਕ! -ਗੁਰੂ ਹੀ ਤੀਰਥ ਹੈ ਗੁਰੂ ਹੀ ਦਰੀਆਉ ਹੈ (ਗੁਰੂ ਵਿਚ ਚੁੱਭੀ ਲਾਈ ਰੱਖਣੀ ਹੀ ਪਵਿੱਤਰ ਇਸ਼ਨਾਨ ਹੈ) ॥੧੦॥

ਜਨਮੇ ਕਾ ਫਲੁ ਕਿਆ ਗਣੀ ਜਾਂ ਹਰਿ ਭਗਤਿ ਨ ਭਾਉ ॥
janmay kaa fal ki-aa ganee jaaN har bhagat na bhaa-o.
If one hasn’t developed any love and devotional worship for God in the heart, then what can be counted as reward for his human life?
ਜੇ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦੀ ਭਗਤੀ ਨਹੀਂ, ਪ੍ਰਭੂ ਦਾ ਪ੍ਰੇਮ ਨਹੀਂ, ਤਦ ਤਕ ਉਸ ਦੇ ਮਨੁੱਖਾ ਜਨਮ ਦਾ ਕੀ ਲਾਭ ਗਿਣੀਏ?

ਪੈਧਾ ਖਾਧਾ ਬਾਦਿ ਹੈ ਜਾਂ ਮਨਿ ਦੂਜਾ ਭਾਉ ॥
paiDhaa khaaDhaa baad hai jaaN man doojaa bhaa-o.
As long as a person has love for things other than God, his eating good food and wearing expensive clothes in life is a waste,
ਜਦ ਤਕ (ਮਨੁੱਖ ਦੇ) ਮਨ ਵਿਚ ਪਰਮਾਤਮਾ ਤੋਂ ਬਿਨਾ ਹੋਰ ਹੋਰ ਮੋਹ ਪਿਆਰ ਵੱਸਦਾ ਹੈ, ਤਦ ਤਕ ਉਸ ਦਾ ਪਹਿਨਿਆ (ਕੀਮਤੀ ਕੱਪੜਾ ਉਸ ਦਾ) ਖਾਧਾ ਹੋਇਆ (ਕੀਮਤੀ ਭੋਜਨ ਸਭ) ਵਿਅਰਥ ਜਾਂਦਾ ਹੈ,

ਵੇਖਣੁ ਸੁਨਣਾ ਝੂਠੁ ਹੈ ਮੁਖਿ ਝੂਠਾ ਆਲਾਉ ॥
vaykhan sunnaa jhooth hai mukh jhoothaa aalaa-o.
because he sees, listens and talks about only the perishable worldly things.
ਕਿਉਂਕਿ ਉਹ ਨਾਸਵੰਤ ਜਗਤ ਨੂੰ ਹੀ ਤੱਕ ਵਿਚ ਰੱਖਦਾ ਹੈ, ਨਾਸਵੰਤ ਜਗਤ ਨੂੰ ਹੀ ਕੰਨਾਂ ਵਿਚ ਵਸਾਈ ਰੱਖਦਾ ਹੈ, ਨਾਸਵੰਤ ਜਗਤ ਦੀਆਂ ਗੱਲਾਂ ਹੀ ਮੂੰਹ ਨਾਲ ਕਰਦਾ ਰਹਿੰਦਾ ਹੈ।

ਨਾਨਕ ਨਾਮੁ ਸਲਾਹਿ ਤੂ ਹੋਰੁ ਹਉਮੈ ਆਵਉ ਜਾਉ ॥੧੧॥
naanak naam salaahi too hor ha-umai aava-o jaa-o. ||11||
O’ Nanak, always keep singing God’s praises, forsaking God all other worldly tasks lead to egotism and the cycle of birth and death d. ||11||
ਹੇ ਨਾਨਕ! ਤੂੰ (ਸਦਾ ਪਰਮਾਤਮਾ ਦੀ) ਸਿਫ਼ਤ-ਸਾਲਾਹ ਕਰਦਾ ਰਹੁ। (ਸਿਫ਼ਤ-ਸਾਲਾਹ ਨੂੰ ਭੁਲਾ ਕੇ) ਹੋਰ (ਸਾਰਾ ਉੱਦਮ) ਹਉਮੈ ਦੇ ਕਾਰਨ ਜਨਮ ਮਰਨ ਦਾ ਗੇੜ ਬਣਾਈ ਰੱਖਦਾ ਹੈ ॥੧੧॥

ਹੈਨਿ ਵਿਰਲੇ ਨਾਹੀ ਘਣੇ ਫੈਲ ਫਕੜੁ ਸੰਸਾਰੁ ॥੧੨॥
hain virlay naahee ghanay fail fakarh sansaar. ||12||
Those who sing God’s praises are not many but only a few rare persons; usually the world is engaged in just a pompous show and indecent talks. ||12||
(ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਵਾਲੇ ਮਨੁੱਖ) ਕੋਈ ਵਿਰਲੇ ਵਿਰਲੇ ਹਨ, ਬਹੁਤੇ ਨਹੀਂ ਹਨ। (ਆਮ ਤੌਰ ਤੇ) ਜਗਤ ਵਿਖਾਵੇ ਦੇ ਕੰਮ ਹੀ ਕਰਦਾ ਰਹਿੰਦਾ ਹੈ, ਅਤੇ ਗੰਦ ਮੰਦ ਬੋਲਦਾ ਰਹਿੰਦਾ ਹੈ) ॥੧੨॥

ਨਾਨਕ ਲਗੀ ਤੁਰਿ ਮਰੈ ਜੀਵਣ ਨਾਹੀ ਤਾਣੁ ॥
naanak lagee tur marai jeevan naahee taan.
O’ Nanak, a person who is struck (imbued) with God’s love, his self-conceit dies immediately and he is left with no desire to live a purposeless life.
ਹੇ ਨਾਨਕ! (ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰੇਮ ਦੀ ਚੋਟ) ਲੱਗਦੀ ਹੈ (ਉਹ ਮਨੁੱਖ) ਤੁਰਤ ਆਪਾ-ਭਾਵ ਵਲੋਂ ਮਰ ਜਾਂਦਾ ਹੈ , (ਉਸ ਦੇ ਅੰਦਰ ਸੁਆਰਥ ਦੇ) ਜੀਵਨ ਦਾ ਜ਼ੋਰ ਨਹੀਂ ਰਹਿ ਜਾਂਦਾ।

ਚੋਟੈ ਸੇਤੀ ਜੋ ਮਰੈ ਲਗੀ ਸਾ ਪਰਵਾਣੁ ॥
chotai saytee jo marai lagee saa parvaan.
A person whose self-conceit dies because of his deep love for God, is approved in God’s presence.
ਜਿਹੜਾ ਮਨੁੱਖ (ਪ੍ਰਭੂ-ਚਰਨਾਂ ਦੀ ਪ੍ਰੀਤ ਦੀ) ਚੋਟ ਨਾਲ ਆਪਾ-ਭਾਵ ਵਲੋਂ ਮਰ ਜਾਂਦਾ ਹੈ ਉਹੀ ਲੱਗੀ ਹੋਈ ਚੋਟ (ਪ੍ਰਭੂ-ਦਰ ਤੇ) ਪਰਵਾਨ ਹੁੰਦੀ ਹੈ।

ਜਿਸ ਨੋ ਲਾਏ ਤਿਸੁ ਲਗੈ ਲਗੀ ਤਾ ਪਰਵਾਣੁ ॥
jis no laa-ay tis lagai lagee taa parvaan.
But only that person whom God Himself imbues with divine love, is imbued with His love, only then this love becomes fruitful.
ਪਰ (ਇਹ ਪ੍ਰੇਮ ਦੀ ਚੋਟ) ਉਸ ਮਨੁੱਖ ਨੂੰ ਹੀ ਲੱਗਦੀ ਹੈ ਜਿਸ ਨੂੰ (ਪਰਮਾਤਮਾ ਆਪ) ਲਾਂਦਾ ਹੈ (ਜਦੋਂ ਇਹ ਚੋਟ ਪਰਮਾਤਮਾ ਵਲੋਂ ਲੱਗਦੀ ਹੈ) ਤਦੋਂ ਹੀ ਇਹ ਲੱਗੀ ਹੋਈ ਚੋਟ ਸਫਲ ਹੁੰਦੀ ਹੈ।

ਪਿਰਮ ਪੈਕਾਮੁ ਨ ਨਿਕਲੈ ਲਾਇਆ ਤਿਨਿ ਸੁਜਾਣਿ ॥੧੩॥
piram paikaam na niklai laa-i-aa tin sujaan. ||13||
Whom the sagacious God has struck with the arrow of love, that arrow of the beloved never comes out (one always remains imbued with divine love)
ਉਸ ਸਿਆਣੇ (ਤੀਰੰਦਾਜ਼-ਪ੍ਰਭੂ) ਨੇ (ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰੇਮ ਦਾ ਤੀਰ) ਵਿੰਨ੍ਹ ਦਿੱਤਾ; (ਉਸ ਹਿਰਦੇ ਵਿਚੋਂ ਇਹ) ਪ੍ਰੇਮ ਦਾ ਤੀਰ ਫਿਰ ਨਹੀਂ ਨਿਕਲਦਾ ॥੧੩॥

ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ ॥
bhaaNdaa Dhovai ka-un je kachaa saaji-aa.
The body is like an unbaked pot of clay, who can wash the dirt of vices from the body by bathing at sacred places?
(ਤੀਰਥ-ਇਸ਼ਨਾਨ ਆਦਿਕ ਨਾਲ) ਕੋਈ ਭੀ ਮਨੁੱਖ ਸਰੀਰ ਘੜੇ ਨੂੰ ਪਵਿੱਤਰ ਨਹੀਂ ਕਰ ਸਕਦਾ, ਕਿਉਂਕਿ ਇਹ ਬਣਾਇਆ ਹੀ ਅਜਿਹਾ ਹੈ ਕਿ ਇਸ ਨੂੰ ਵਿਕਾਰਾਂ ਦਾ ਚਿੱਕੜ ਸਦਾ ਲੱਗਦਾ ਰਹਿੰਦਾ ਹੈ।

ਧਾਤੂ ਪੰਜਿ ਰਲਾਇ ਕੂੜਾ ਪਾਜਿਆ ॥
Dhaatoo panj ralaa-ay koorhaa paaji-aa.
Mixing together five elements, air, fire, water, earth and sky, God has fashioned this perishable body like a toy.
ਹਵਾ, ਪਾਣੀ, ਮਿੱਟੀ, ਅੱਗ, ਆਕਾਸ਼) ਪੰਜ ਤੱਤ ਇਕੱਠੇ ਕਰ ਕੇ ਇਹ ਸਰੀਰ-ਭਾਂਡਾ ਇਕ ਨਾਸਵੰਤ ਖਿਡੌਣਾ ਜਿਹਾ ਬਣਾਇਆ ਗਿਆ ਹੈ।

ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ ॥
bhaaNdaa aanag raas jaaN tis bhaavsee.
When it pleases God, one meets with the Guru who purifies one’s body by removing the vices,
ਜਦੋਂ ਉਸ ਪਰਮਾਤਮਾ ਦੀ ਰਜ਼ਾ ਹੁੰਦੀ ਹੈ (ਮਨੁੱਖ ਨੂੰ ਗੁਰੂ ਮਿਲਦਾ ਹੈ, ਗੁਰੂ ਮਨੁੱਖ ਦੇ) ਸਰੀਰ-ਭਾਂਡੇ ਨੂੰ ਪਵਿੱਤਰ ਕਰ ਦੇਂਦਾ ਹੈ।

ਪਰਮ ਜੋਤਿ ਜਾਗਾਇ ਵਾਜਾ ਵਾਵਸੀ ॥੧੪॥
param jot jaagaa-ay vaajaa vaavsee. ||14||
The Guru enlightens the human body with the sublime divine light and inspires the person to sing God’s praises. ||14||
ਉਸ ਦੇ ਅੰਦਰ ਸਭ ਤੋਂ ਉੱਚੀ ਰੱਬੀ ਜੋਤਿ ਜਗਾ ਕੇ ਸ਼ਬਦ ਰੂਪ ਵਾਜਾ ਵਜਾ ਦੇਂਦਾ ਹੈ ॥੧੪॥

ਮਨਹੁ ਜਿ ਅੰਧੇ ਘੂਪ ਕਹਿਆ ਬਿਰਦੁ ਨ ਜਾਣਨੀ ॥
manhu je anDhay ghoop kahi-aa birad na jaannee.
Those people whose minds are totally ignorant, do not understand the duties of human life even when told.
ਜਿਹੜੇ ਮਨੁੱਖ ਮਨੋਂ ਘੁੱਪ ਅੰਨ੍ਹੇ ਹਨ (ਪੁੱਜ ਕੇ ਮੂਰਖ ਹਨ) ਉਹ ਦੱਸਿਆਂ ਭੀ (ਇਨਸਾਨੀ) ਫ਼ਰਜ਼ ਨਹੀਂ ਜਾਣਦੇ।

ਮਨਿ ਅੰਧੈ ਊਂਧੈ ਕਵਲ ਦਿਸਨਿ ਖਰੇ ਕਰੂਪ ॥
man anDhai ooNDhai kaval disan kharay karoop.
They are like faithless cynics because their mind is blinded by ignorance and the lotus of their heart is inverted.
ਮਨ ਅੰਨ੍ਹਾ ਹੋਣ ਕਰਕੇ, ਹਿਰਦਾ ਕੰਵਲ (ਧਰਮ ਵਲੋਂ) ਉਲਟਿਆ ਹੋਇਆ ਹੋਣ ਦੇ ਕਾਰਨ ਉਹ ਬੰਦੇ ਬਹੁਤ ਕੋਝੇ (ਕੋਝੇ ਜੀਵਨ ਵਾਲੇ) ਲੱਗਦੇ ਹਨ।

ਇਕਿ ਕਹਿ ਜਾਣਨਿ ਕਹਿਆ ਬੁਝਨਿ ਤੇ ਨਰ ਸੁਘੜ ਸਰੂਪ ॥
ik kahi jaanan kahi-aa bujhan tay nar sugharh saroop.
There are many people who know how to speak and understand what is told to them, they appear wise and radiant.
ਕਈ ਮਨੁੱਖ ਐਸੇ ਹੁੰਦੇ ਹਨ ਜੋ ਗੱਲ ਕਰਨੀ ਭੀ ਜਾਣਦੇ ਹਨ, ਤੇ, ਕਿਸੇ ਦੀ ਆਖੀ ਭੀ ਸਮਝਦੇ ਹਨ, ਉਹ ਮਨੁੱਖ ਸੁਚੱਜੇ ਤੇ ਸੋਹਣੇ ਜਾਪਦੇ ਹਨ।

ਇਕਨਾ ਨਾਦੁ ਨ ਬੇਦੁ ਨ ਗੀਅ ਰਸੁ ਰਸੁ ਕਸੁ ਨ ਜਾਣੰਤਿ ॥
iknaa naad na bayd na gee-a ras ras kas na jaanant.
There are many who neither understand the tune played by yogis, nor they know Vedas, nor they relish songs; they don’t know good or bad about these.
ਕਈ ਬੰਦਿਆਂ ਨੂੰ ਨਾਹ ਜੋਗੀਆਂ ਦੇ ਨਾਦ ਦਾ ਰਸ, ਨਾਹ ਵੇਦ ਦਾ ਸ਼ੌਕ, ਨਾਹ ਰਾਗ ਦੀ ਖਿੱਚ ਹੈ| ਉਹ ਇਹਨਾ ਦਾ ਮਿੱਠਾ ਤੇ ਕਸੈਲਾ ਸੁਆਦ ਜਾਣਦੇ ਹੀ ਨਹੀ l

ਇਕਨਾ ਸਿਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥
iknaa siDh na buDh na akal sar akhar kaa bhay-o na laahant.
There are many who neither have achieved any perfection, nor are wise and nor have good intellect; they can’t find the essence of the words of wisdom.
ਕਈ ਬੰਦਿਆਂ ਨੂੰ ਨਾਹ (ਵਿਚਾਰ ਵਿਚ) ਸਫਲਤਾ, ਨਾਹ ਸੁਚੱਜੀ ਬੁੱਧੀ, ਨਾਹ ਅਕਲ ਦੀ ਸਾਰ ਹੈ, ਤੇ, ਇਕ ਅੱਖਰ ਭੀ ਪੜ੍ਹਨਾ ਨਹੀਂ ਜਾਣਦੇ।

ਨਾਨਕ ਤੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤ ॥੧੫॥
naanak tay nar asal khar je bin gun garab karant. ||15||
O’ Nanak, those people are real fools who are arrogantly proud of themselves even when they have no virtue. ||15||
ਹੇ ਨਾਨਕ! ਜਿਨ੍ਹਾਂ ਵਿਚ ਕੋਈ ਗੁਣ ਨਾਹ ਹੋਵੇ, ਤੇ, ਅਹੰਕਾਰ ਕਰੀ ਜਾਣ, ਉਹ ਮਨੁੱਖ ਨਿਰੇ ਖੋਤੇ ਹਨ ॥੧੫॥

ਸੋ ਬ੍ਰਹਮਣੁ ਜੋ ਬਿੰਦੈ ਬ੍ਰਹਮੁ ॥
so barahman jo bindai barahm.
That person alone is a true Brahmin, who understands and realizes God,
ਉਹ (ਮਨੁੱਖ ਅਸਲ) ਬ੍ਰਾਹਮਣ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ,

ਜਪੁ ਤਪੁ ਸੰਜਮੁ ਕਮਾਵੈ ਕਰਮੁ ॥
jap tap sanjam kamaavai karam.
who considers remembering God as practicing meditation, penance and self-control,
ਜੋ ਇਹੀ ਜਪ, ਤਪ ਤੇ ਸੰਜਮ-ਕਰਮ ਕਰਦਾ ਹੈ (ਜੋ ਪਰਮਾਤਮਾ ਦੀ ਭਗਤੀ ਨੂੰ ਹੀ ਜਪ ਤਪ ਸੰਜਮ ਸਮਝਦਾ ਹੈ),

ਸੀਲ ਸੰਤੋਖ ਕਾ ਰਖੈ ਧਰਮੁ ॥
seel santokh kaa rakhai Dharam.
who observes the faith of contentment and humility,
ਜੋ ਮਿੱਠੇ ਸੁਭਾਅ ਅਤੇ ਸੰਤੋਖ ਦਾ ਫ਼ਰਜ਼ ਨਿਬਾਹੁੰਦਾ ਹੈ,

ਬੰਧਨ ਤੋੜੈ ਹੋਵੈ ਮੁਕਤੁ ॥
banDhan torhai hovai mukat.
who breaks the bonds of love for Maya and becomes detached.
ਜੋ ਮਾਇਆ ਦੇ ਮੋਹ ਦੀਆਂ ਫਾਹੀਆਂ ਤੋੜ ਲੈਂਦਾ ਹੈ ਅਤੇ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ।

ਸੋਈ ਬ੍ਰਹਮਣੁ ਪੂਜਣ ਜੁਗਤੁ ॥੧੬॥
so-ee barahman poojan jugat. ||16||
Only such a Brahmin is worthy of adoration. ||16||
ਉਹੀ ਬ੍ਰਾਹਮਣ ਆਦਰ-ਸਤਕਾਰ ਦਾ ਹੱਕਦਾਰ ਹੈ ॥੧੬॥

ਖਤ੍ਰੀ ਸੋ ਜੁ ਕਰਮਾ ਕਾ ਸੂਰੁ ॥
khatree so jo karmaa kaa soor.
That person alone is Kshatriya who is brave in doing good deeds,
ਉਹ ਮਨੁੱਖ ਖੱਤ੍ਰੀ ਹੈ ਜੋ (ਕਾਮਾਦਿਕ ਵੈਰੀਆਂ ਨੂੰ ਮਾਰ-ਮੁਕਾਣ ਲਈ) ਨੇਕ ਕਰਮ ਕਰਨ ਵਾਲਾ ਸੂਰਮਾ ਬਣਦਾ ਹੈ,

ਪੁੰਨ ਦਾਨ ਕਾ ਕਰੈ ਸਰੀਰੁ ॥
punn daan kaa karai sareer.
and who dedicates his body to compassion and charity,
ਜੋ ਆਪਣੇ ਸਰੀਰ ਨੂੰ (ਆਪਣੇ ਜੀਵਨ ਨੂੰ, ਹੋਰਨਾਂ ਵਿਚ) ਭਲੇ ਕਰਮ ਵੰਡਣ ਲਈ ਵਸੀਲਾ ਬਣਾਂਦਾ ਹੈ,

ਖੇਤੁ ਪਛਾਣੈ ਬੀਜੈ ਦਾਨੁ ॥
khayt pachhaanai beejai daan.
and who considers his body as a farm, and plants the seed of the gift of Naam.
ਜੋ ਆਪਣੇ ਸਰੀਰ ਨੂੰ ਕਿਸਾਨ ਦੇ ਖੇਤ ਵਾਂਗ) ਖੇਤ ਸਮਝਦਾ ਹੈ (ਤੇ, ਇਸ ਖੇਤ ਵਿਚ ਪਰਮਾਤਮਾ ਦੇ ਨਾਮ ਦੀ) ਦਾਤ (ਨਾਮ-ਬੀਜ) ਬੀਜਦਾ ਹੈ।

ਸੋ ਖਤ੍ਰੀ ਦਰਗਹ ਪਰਵਾਣੁ ॥
so khatree dargeh parvaan.
Such a Kshatriya is approved in God’s presence.
ਅਜਿਹਾ ਖੱਤ੍ਰੀ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।

ਲਬੁ ਲੋਭੁ ਜੇ ਕੂੜੁ ਕਮਾਵੈ ॥
lab lobh jay koorh kamaavai.
However, one who practices greed and falsehood,
ਪਰ ਜਿਹੜਾ ਮਨੁੱਖ ਲੱਬ ਲੋਭ ਅਤੇ ਹੋਰ ਠੱਗੀ ਆਦਿਕ ਕਰਦਾ ਰਹਿੰਦਾ ਹੈ,

ਅਪਣਾ ਕੀਤਾ ਆਪੇ ਪਾਵੈ ॥੧੭॥
apnaa keetaa aapay paavai. ||17||
reaps the fruit of his own deeds. ||17||
ਉਹ ਮਨੁੱਖ (ਲੱਬ ਆਦਿਕ) ਕੀਤੇ ਕਰਮਾਂ ਦਾ ਫਲ ਆਪ ਹੀ ਭੁਗਤਦਾ ਹੈ|) ॥੧੭॥

ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥
tan na tapaa-ay tanoor ji-o baalan had na baal.
By doing penance, do not heat your body like an oven, or burn your bones like firewood,
(ਆਪਣੇ) ਸਰੀਰ ਨੂੰ (ਧੂਣੀਆਂ ਨਾਲ) ਤਨੂਰ ਵਾਂਗ ਨਾਹ ਸਾੜ, ਤੇ, ਹੱਡਾਂ ਨੂੰ (ਧੂਣੀਆਂ ਨਾਲ) ਇਉਂ ਨਾਹ ਬਾਲ ਜਿਵੇਂ ਇਹ ਬਾਲਣ ਹੈ।

ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਸਮ੍ਹ੍ਹਾਲਿ ॥੧੮॥
sir pairee ki-aa fayrhi-aa andar piree samHaal. ||18||
what wrong have your head and feet done that you subject them to such tortures? Enshrine God within your heart. ||18||
ਤੇਰੇ ਸਿਰ ਨੇ (ਤੇਰੇ) ਪੈਰਾਂ ਨੇ ਕੁਝ ਨਹੀਂ ਵਿਗਾੜਿਆ ਇਹਨਾਂ ਨੂੰ ਦੁਖੀ ਨਾਹ ਕਰ) ਪ੍ਰਭੂ (ਦੀ ਯਾਦ) ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ ॥੧੮॥

error: Content is protected !!