ਤਾ ਕਉ ਰਾਖਤ ਦੇ ਕਰਿ ਹਾਥ ॥
taa ka-o raakhat day kar haath.
to that person He Himself provides protection.
ਉਸ ਨੂੰ ਹੱਥ ਦੇ ਕੇ ਰੱਖਦਾ ਹੈ।
ਮਾਨਸ ਜਤਨ ਕਰਤ ਬਹੁ ਭਾਤਿ ॥
maanas jatan karat baho bhaat.
One makes all sorts of efforts,
ਮਨੁੱਖ ਕਈ ਕਿਸਮਾਂ ਦੇ ਜਤਨ ਕਰਦਾ ਹੈ,
ਤਿਸ ਕੇ ਕਰਤਬ ਬਿਰਥੇ ਜਾਤਿ ॥
tis kay kartab birthay jaat.
but all these efforts are in vain without God’s Will.
ਪਰ ਜੇ ਪ੍ਰਭੂ ਸਹਾਇਤਾ ਨਾਹ ਕਰੇ ਤਾਂ) ਉਸ ਦੇ ਕੰਮ ਵਿਅਰਥ ਜਾਂਦੇ ਹਨ।
ਮਾਰੈ ਨ ਰਾਖੈ ਅਵਰੁ ਨ ਕੋਇ ॥
maarai na raakhai avar na ko-ay.
No one else besides God can kill or save a life,
(ਪ੍ਰਭੂ ਤੋਂ ਬਿਨਾ ਜੀਵਾਂ ਨੂੰ) ਨਾਹ ਕੋਈ ਮਾਰ ਸਕਦਾ ਹੈ, ਨਾਹ ਰੱਖ ਸਕਦਾ ਹੈ, (ਪ੍ਰਭੂ ਜੇਡਾ) ਹੋਰ ਕੋਈ ਨਹੀਂ ਹੈ,
ਸਰਬ ਜੀਆ ਕਾ ਰਾਖਾ ਸੋਇ ॥
sarab jee-aa kaa raakhaa so-ay.
because God himself is the Protector of all beings.
ਸਾਰੇ ਜੀਵਾਂ ਦਾ ਰਾਖਾ ਪ੍ਰਭੂ ਆਪ ਹੈ।
ਕਾਹੇ ਸੋਚ ਕਰਹਿ ਰੇ ਪ੍ਰਾਣੀ ॥
kaahay soch karahi ray paraanee.
Therefore, O’ mortal, why do you worry?
ਹੇ ਪ੍ਰਾਣੀ! ਤੂੰ ਕਿਉਂ ਫ਼ਿਕਰ ਕਰਦਾ ਹੈਂ?
ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥੫॥
jap naanak parabh alakh vidaanee. ||5||
O’ Nanak, lovingly meditate on that incomprehensible and amazing God.
ਹੇ ਨਾਨਕ! ਅਲੱਖ ਤੇ ਅਚਰਜ ਪ੍ਰਭੂ ਨੂੰ ਸਿਮਰ l
ਬਾਰੰ ਬਾਰ ਬਾਰ ਪ੍ਰਭੁ ਜਪੀਐ ॥
baaraN baar baar parabh japee-ai.
Time and again, let us meditate on God with loving devotion,
(ਹੇ ਭਾਈ!) ਘੜੀ ਮੁੜੀ ਪ੍ਰਭੂ ਨੂੰ ਸਿਮਰੀਏ,
ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥
pee amrit ih man tan Dharpee-ai.
and by partaking the elixir of Naam, let us satiate our mind and body.
ਤੇ ਨਾਮ-ਅੰਮ੍ਰਿਤ ਪੀ ਕੇ ਇਸ ਮਨ ਨੂੰ ਤੇ ਸਰੀਰ ਨੂੰ ਰਜਾ ਦੇਵੀਏ।
ਨਾਮ ਰਤਨੁ ਜਿਨਿ ਗੁਰਮੁਖਿ ਪਾਇਆ ॥
naam ratan jin gurmukh paa-i-aa.
The Guru’s follower who has received the precious wealth of Naam.
ਜਿਸ ਗੁਰਮੁਖ ਨੇ ਨਾਮ-ਰੂਪੀ ਰਤਨ ਲੱਭ ਲਿਆ ਹੈ,
ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥
tis kichh avar naahee daristaa-i-aa.
sees nothing other than God’s presence everywhere.
ਉਸ ਨੂੰ ਪ੍ਰਭੂ ਤੋਂ ਬਿਨਾ ਕਿਤੇ ਹੋਰ ਕੁਝ ਨਹੀਂ ਦਿੱਸਦਾ;
ਨਾਮੁ ਧਨੁ ਨਾਮੋ ਰੂਪੁ ਰੰਗੁ ॥
naam Dhan naamo roop rang.
For him, Naam is his true wealth beauty and happiness.
ਨਾਮ ਉਸ ਦੀ ਦੌਲਤ ਹੈ ਅਤੇ ਨਾਮ ਹੀ ਉਸ ਦੀ ਸੁੰਦਰਤਾ ਤੇ ਖੁਸ਼ੀ।
ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥
naamo sukh har naam kaa sang.
God’s Name is his companion and peace of his mind.
ਨਾਮ ਉਸ ਦਾ ਸੁਖ ਹੈ ਅਤੇ ਹਰੀ ਦਾ ਨਾਮ ਹੀ ਉਸ ਦਾ ਸਾਥੀ।
ਨਾਮ ਰਸਿ ਜੋ ਜਨ ਤ੍ਰਿਪਤਾਨੇ ॥
naam ras jo jan tariptaanay.
Those who are satiated with the Nectar of Naam,
ਜਿਹੜੇ ਪੁਰਸ਼ ਨਾਮ ਦੇ ਅੰਮ੍ਰਿਤ ਨਾਲ ਰੱਜੇ ਹਨ,
ਮਨ ਤਨ ਨਾਮਹਿ ਨਾਮਿ ਸਮਾਨੇ ॥
man tan naameh naam samaanay.
their minds and bodies remain merged in God’s Name.
ਉਹਨਾਂ ਦੇ ਮਨ ਤਨ ਕੇਵਲ ਪ੍ਰਭੂ-ਨਾਮ ਵਿਚ ਹੀ ਜੁੜੇ ਰਹਿੰਦੇ ਹਨ।
ਊਠਤ ਬੈਠਤ ਸੋਵਤ ਨਾਮ ॥
oothat baithat sovat naam.,
Meditating on God’s Name at all times,
ਉਠਦਿਆਂ ਬੈਠਦਿਆਂ, ਸੁੱਤਿਆਂ (ਹਰ ਵੇਲੇ) ਪ੍ਰਭੂ ਦਾ ਨਾਮ ਸਿਮਰਨਾ
ਕਹੁ ਨਾਨਕ ਜਨ ਕੈ ਸਦ ਕਾਮ ॥੬॥
kaho naanak jan kai sad kaam. ||6||
becomes a continuous avocation of the devotees of God, says Nanak. ||6||
ਨਾਨਕ ਆਖਦਾ ਹੈ ਕਿ ਹੀ ਸੇਵਕਾਂ ਦਾ ਸਦਾ ਦਾ ਕੰਮ ਹੁੰਦਾ ਹੈ
ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥
bolhu jas jihbaa din raat.
Day and night, use the God-given tongue to utter His praises.
(ਹੇ ਭਾਈ!) ਦਿਨ ਰਾਤ ਆਪਣੀ ਜੀਭ ਨਾਲ ਪ੍ਰਭੂ ਦੇ ਗੁਣ ਗਾਵੋ,
ਪ੍ਰਭਿ ਅਪਨੈ ਜਨ ਕੀਨੀ ਦਾਤਿ ॥
parabh apnai jan keenee daat.
This gift of praising Him is conferred by God Himself on His devotees.
ਸਿਫ਼ਿਤ-ਸਾਲਾਹ ਦੀ ਇਹ ਬਖ਼ਸ਼ਸ਼ ਪ੍ਰਭੂ ਨੇ ਆਪਣੇ ਸੇਵਕਾਂ ਨੂੰ (ਹੀ) ਕੀਤੀ ਹੈ;
ਕਰਹਿ ਭਗਤਿ ਆਤਮ ਕੈ ਚਾਇ ॥
karahi bhagat aatam kai chaa-ay.
The devotees perform devotional worship with heart-felt love,
(ਸੇਵਕ) ਅੰਦਰਲੇ ਉਤਸ਼ਾਹ ਨਾਲ ਭਗਤੀ ਕਰਦੇ ਹਨ,
ਪ੍ਰਭ ਅਪਨੇ ਸਿਉ ਰਹਹਿ ਸਮਾਇ ॥
parabh apnay si-o raheh samaa-ay.
and thus they remain absorbed in God’s love.
ਤੇ ਆਪਣੇ ਪ੍ਰਭੂ ਨਾਲ ਜੁੜੇ ਰਹਿੰਦੇ ਹਨ।
ਜੋ ਹੋਆ ਹੋਵਤ ਸੋ ਜਾਨੈ ॥
jo ho-aa hovat so jaanai.
God’s devotee knows all that has transpired, or is happening now,
ਉਹ ਭੂਤ ਤੇ ਵਰਤਮਾਨ ਨੂੰ ਜਾਣਦਾ ਹੈ,
ਪ੍ਰਭ ਅਪਨੇ ਕਾ ਹੁਕਮੁ ਪਛਾਨੈ ॥
parabh apnay kaa hukam pachhaanai.
and understands His God’s will in all that.
ਉਸ ਵਿਚ ਆਪਣੇ ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ l
ਤਿਸ ਕੀ ਮਹਿਮਾ ਕਉਨ ਬਖਾਨਉ ॥
tis kee mahimaa ka-un bakhaana-o.
Which of the virtue of such a devotee may I describe?
ਇਹੋ ਜਿਹੇ ਸੇਵਕ ਦੀ ਕੇਹੜੀ ਵਡਿਆਈ ਮੈਂ ਦੱਸਾਂ?
ਤਿਸ ਕਾ ਗੁਨੁ ਕਹਿ ਏਕ ਨ ਜਾਨਉ ॥
tis kaa gun kahi ayk na jaan-o.
I do not know how to describe even a single one of his virtues
ਮੈਂ ਉਸ ਸੇਵਕ ਦਾ ਇਕ ਗੁਣ ਬਿਆਨ ਕਰਨਾ ਭੀ ਨਹੀਂ ਜਾਣਦਾ।
ਆਠ ਪਹਰ ਪ੍ਰਭ ਬਸਹਿ ਹਜੂਰੇ ॥
aath pahar parabh baseh hajooray.
Those who always dwell in God’s Presence,
ਜੋ ਅੱਠੇ ਪਹਰ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ,
ਕਹੁ ਨਾਨਕ ਸੇਈ ਜਨ ਪੂਰੇ ॥੭॥
kaho nanak say-ee jan pooray. ||7||
Nanak says, they are the perfect devotees.
ਨਾਨਕ ਆਖਦਾ ਹੈ- ਉਹ ਪੂਰਨ ਪੁਰਸ਼ ਹਨ l
ਮਨ ਮੇਰੇ ਤਿਨ ਕੀ ਓਟ ਲੇਹਿ ॥
man mayray tin kee ot layhi.
O’ my mind, seek the protection of those who always dwell in God’s presence;
ਹੇ ਮੇਰੇ ਮਨ! (ਜੋ ਮਨੁੱਖ਼ ਸਦਾ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ) ਉਹਨਾਂ ਦੀ ਸਰਣੀ ਪਉ,
ਮਨੁ ਤਨੁ ਅਪਨਾ ਤਿਨ ਜਨ ਦੇਹਿ ॥
man tan apnaa tin jan deh.
and dedicate your mind and body to those devotees.
ਅਤੇ ਆਪਣਾ ਤਨ ਮਨ ਉਹਨਾਂ ਤੋਂ ਸਦਕੇ ਕਰ ਦੇਹ।
ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥
jin jan apnaa parabhoo pachhaataa.
The devotee who has realized God,
ਜਿਸ ਮਨੁੱਖ ਨੇ ਅਪਣੇ ਪ੍ਰਭੂ ਨੂੰ ਪਛਾਣ ਲਿਆ ਹੈ,
ਸੋ ਜਨੁ ਸਰਬ ਥੋਕ ਕਾ ਦਾਤਾ ॥
so jan sarab thok kaa daataa.
becomes benefactor of all things.
ਉਹ ਮਨੁੱਖ ਸਾਰੇ ਪਦਾਰਥ ਦੇਣ ਦੇ ਸਮਰੱਥ ਹੋ ਜਾਂਦਾ ਹੈ
ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥
tis kee saran sarab sukh paavahi.
You will receive all comforts in his refuge.
(ਹੇ ਮਨ!) ਉਸ ਦੀ ਸਰਣੀ ਪਿਆਂ ਤੂੰ ਸਾਰੇ ਸੁਖ ਪਾਵਹਿਂਗਾ.
ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥
tis kai daras sabh paap mitaaveh.
By seeing the sight of such a devotee, you will eradicate all your sins.
ਉਸ ਦੇ ਦੀਦਾਰ ਨਾਲ ਤੂੰ ਸਾਰੇ ਪਾਪ ਦੂਰ ਕਰ ਲਵਹਿਂਗਾ।
ਅਵਰ ਸਿਆਨਪ ਸਗਲੀ ਛਾਡੁ ॥
avar si-aanap saglee chhaad.
Renounce all other cleverness,
ਹੋਰ ਚੁਤਰਾਈ ਛੱਡ ਦੇਹ,
ਤਿਸੁ ਜਨ ਕੀ ਤੂ ਸੇਵਾ ਲਾਗੁ ॥
tis jan kee too sayvaa laag.
and enjoin yourself to the service of such a devotee.
ਤੇ ਉਸ ਸੇਵਕ ਦੀ ਸੇਵਾ ਵਿਚ ਜੁੱਟ ਪਉ;
ਆਵਨੁ ਜਾਨੁ ਨ ਹੋਵੀ ਤੇਰਾ ॥
aavan jaan na hovee tayraa.
Your cycle of birth and death will come to an end,
ਮੁੜ ਮੁੜ ਜਗਤ ਵਿਚ ਤੇਰਾ ਆਉਣ ਜਾਣ ਨਹੀਂ ਹੋਵੇਗਾ,
ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥੮॥੧੭॥
nanak tis jan kay poojahu sad pairaa. ||8||17||
O’ Nanak, always respectfully follow the advice of such a devotee. ||8||17||
ਹੇ ਨਾਨਕ! ਉਸ ਸੰਤ ਜਨ ਦੇ ਸਦਾ ਪੈਰ ਪੂਜ l
ਸਲੋਕੁ ॥
salok.
Shalok:
ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥
sat purakh jin jaani-aa satgur tis kaa naa-o.
One who has realized the True Omnipresent God, is called the True Guru.
ਜਿਸ ਨੇ ਸਦਾ-ਥਿਰ ਤੇ ਵਿਆਪਕ ਪ੍ਰਭੂ ਨੂੰ ਜਾਣ ਲਿਆ ਹੈ, ਉਸ ਦਾ ਨਾਮ ਸਤਿਗੁਰੂ ਹੈ l
ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥
tis kai sang sikh uDhrai naanak har gun gaa-o. ||1||
In his company, a disciple is saved from vices. Therefore O’ Nanak, you should also sing God’s praises in the company of such a True Guru.
ਉਸ ਦੀ ਸੰਗਤਿ ਵਿਚ ਸਿੱਖ ਵਿਕਾਰਾਂ ਤੋਂ ਬਚ ਜਾਂਦਾ ਹੈ; ਤਾਂ ਤੇ ਹੇ ਨਾਨਕ! ਤੂੰ ਭੀ ਗੁਰੂ ਦੀ ਸੰਗਤਿ ਵਿਚ ਰਹਿ ਕੇ ਅਕਾਲ ਪੁਰਖ ਦੇ ਗੁਣ ਗਾ l
ਅਸਟਪਦੀ ॥
asatpadee.
Ashtapadee:
ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥
satgur sikh kee karai partipaal.
The True Guru cherishes His disciple.
ਸਤਿਗੁਰੂ ਸਿੱਖ ਦੀ ਰੱਖਿਆ ਕਰਦਾ ਹੈ,
ਸੇਵਕ ਕਉ ਗੁਰੁ ਸਦਾ ਦਇਆਲ ॥
sayvak ka-o gur sadaa da-i-aal.
The Guru is always merciful to His disciple.
ਸਤਿਗੁਰੂ ਆਪਣੇ ਸੇਵਕ ਉਤੇ ਸਦਾ ਮੇਹਰ ਕਰਦਾ ਹੈ।
ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥
sikh kee gur durmat mal hirai.
The Guru removes the filth of evil intellect from the disciple’s mind,
ਸਤਿਗੁਰੂ ਆਪਣੇ ਸਿੱਖ ਦੀ ਭੈੜੀ ਮਤਿ-ਰੂਪੀ ਮੈਲ ਦੂਰ ਕਰ ਦੇਂਦਾ ਹੈ,
ਗੁਰ ਬਚਨੀ ਹਰਿ ਨਾਮੁ ਉਚਰੈ ॥
gur bachnee har naam uchrai.
since following the advice of Guru, the disciple recites God’s Name.
ਕਿਉਂਕਿ ਸਿੱਖ ਆਪਣੇ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦਾ ਨਾਮ ਸਿਮਰਦਾ ਹੈ।
ਸਤਿਗੁਰੁ ਸਿਖ ਕੇ ਬੰਧਨ ਕਾਟੈ ॥
satgur sikh kay banDhan kaatai.
The true Guru liberates His devotee from the worldly bonds of Maya.
ਸਤਿਗੁਰੂ ਆਪਣੇ ਸਿੱਖ ਦੇ (ਮਾਇਆ ਦੇ) ਬੰਧਨ ਕੱਟ ਦੇਂਦਾ ਹੈ,
ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥
gur kaa sikh bikaar tay haatai.
The Guru’s sikh (disciple) abstains from indulging in vices.
ਗੁਰੂ ਦਾ ਸਿੱਖ ਵਿਕਾਰਾਂ ਵਲੋਂ ਹਟ ਜਾਂਦਾ ਹੈ;
ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥
satgur sikh ka-o naam Dhan day-ay.
The True Guru gives his disciple the wealth of Naam,
ਕਿਉਂਕਿ ਸਤਿਗੁਰੂ ਆਪਣੇ ਸਿੱਖ ਨੂੰ ਪ੍ਰਭੂ ਦਾ ਨਾਮ-ਰੂਪੀ ਧਨ ਦੇਂਦਾ ਹੈ,
ਗੁਰ ਕਾ ਸਿਖੁ ਵਡਭਾਗੀ ਹੇ ॥
gur kaa sikh vadbhaagee hay.
The Guru’s disciple is very fortunate.
ਸਤਿਗੁਰੂ ਦਾ ਸਿੱਖ ਵੱਡੇ ਭਾਗਾਂ ਵਾਲਾ ਹੈ।
ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥
satgur sikh kaa halat palat savaarai.
The true Guru embellishes a disciple’s life both here and hereafter.
ਸਤਿਗੁਰੂ ਆਪਣੇ ਸਿੱਖ ਦਾ ਲੋਕ ਪਰਲੋਕ ਸਵਾਰ ਦੇਂਦਾ ਹੈ।
ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥
naanak satgur sikh ka-o jee-a naal samaarai. ||1||
O’ Nanak, the true Guru loves His disciple from the core of His heart.
ਹੇ ਨਾਨਕ! ਸਤਿਗੁਰੂ ਆਪਣੇ ਸਿੱਖ ਨੂੰ ਆਪਣੀ ਜਿੰਦ ਦੇ ਨਾਲ ਯਾਦ ਰੱਖਦਾ ਹੈ l
ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥
gur kai garihi sayvak jo rahai.
The devotee who always seeks the Guru’s teachings,
ਜੇਹੜਾ ਸੇਵਕ (ਸਿੱਖਿਆ ਦੀ ਖ਼ਾਤਰ) ਗੁਰੂ ਦੇ ਘਰ ਵਿਚ (ਭਾਵ ਗੁਰੂ ਦੇ ਦਰ ਤੇ) ਰਹਿੰਦਾ ਹੈ,
ਗੁਰ ਕੀ ਆਗਿਆ ਮਨ ਮਹਿ ਸਹੈ ॥
gur kee aagi-aa man meh sahai.
obeys the Guru’s commands with all his mind,
ਤੇ ਗੁਰੂ ਦਾ ਹੁਕਮ ਮਨ ਵਿਚ ਮੰਨਦਾ ਹੈ;
ਆਪਸ ਕਉ ਕਰਿ ਕਛੁ ਨ ਜਨਾਵੈ ॥
aapas ka-o kar kachh na janaavai.
never displays pride in any way,
ਜੋ ਆਪਣੇ ਆਪ ਨੂੰ ਵੱਡਾ ਨਹੀਂ ਜਤਾਉਂਦਾ,
ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥
har har naam ridai sad Dhi-aavai.
always meditates on God’s Name with love and devotion,
ਪ੍ਰਭੂ ਦਾ ਨਾਮ ਸਦਾ ਹਿਰਦੇ ਵਿਚ ਧਿਆਉਂਦਾ ਹੈ,
ਮਨੁ ਬੇਚੈ ਸਤਿਗੁਰ ਕੈ ਪਾਸਿ ॥
man baychai satgur kai paas.
surrenders his mind to the True Guru,
ਜੋ ਆਪਣਾ ਮਨ ਸਤਿਗੁਰੂ ਦੇ ਹਵਾਲੇ ਕਰ ਦੇਂਦਾ ਹੈ,
ਤਿਸੁ ਸੇਵਕ ਕੇ ਕਾਰਜ ਰਾਸਿ ॥
tis sayvak kay kaaraj raas.
that humbledevotee’s affairs are resolved successfully.
ਉਸ ਸੇਵਕ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।
ਸੇਵਾ ਕਰਤ ਹੋਇ ਨਿਹਕਾਮੀ ॥
sayvaa karat ho-ay nihkaamee.
The one who performs selfless service, without thought of reward,
ਜੋ ਸੇਵਕ (ਗੁਰੂ ਦੀ) ਸੇਵਾ ਕਰਦਾ ਹੋਇਆ ਕਿਸੇ ਫਲ ਦੀ ਖ਼ਾਹਸ਼ ਨਹੀਂ ਰੱਖਦਾ,
ਤਿਸ ਕਉ ਹੋਤ ਪਰਾਪਤਿ ਸੁਆਮੀ ॥
tis ka-o hot paraapat su-aamee.
shall realize his Master God.
ਉਸ ਨੂੰ ਮਾਲਿਕ ਪ੍ਰਭੂ ਮਿਲ ਪੈਂਦਾ ਹੈ।