PAGE-322

ਜੀਵਨ ਪਦੁ ਨਿਰਬਾਣੁ ਇਕੋ ਸਿਮਰੀਐ ॥
jeevan pad nirbaan iko simree-ai.
If we lovingly remember the immaculate God, we receive the supreme spiritual state.
ਜੇ ਵਾਸ਼ਨਾ-ਰਹਿਤ ਇਕ ਪ੍ਰਭੂ ਨੂੰ ਸਿਮਰੀਏ ਤਾਂ ਅਸਲੀ ਜੀਵਨ ਦਾ ਦਰਜਾ ਹਾਸਲ ਹੁੰਦਾ ਹੈ l

ਦੂਜੀ ਨਾਹੀ ਜਾਇ ਕਿਨਿ ਬਿਧਿ ਧੀਰੀਐ ॥
doojee naahee jaa-ay kin biDh Dheeree-ai.
Except for remembering Naam with devotion, there is no other way to achieve stability of mind.
ਇਸ ਅਵਸਥਾ ਦੀ ਪ੍ਰਾਪਤੀ ਲਈ) ਕੋਈ ਹੋਰ ਥਾਂ ਨਹੀਂ ਹੈ, (ਕਿਉਂਕਿ) ਕਿਸੇ ਹੋਰ ਤਰੀਕੇ ਨਾਲ ਮਨ ਟਿਕ ਨਹੀਂ ਸਕਦਾ।

ਡਿਠਾ ਸਭੁ ਸੰਸਾਰੁ ਸੁਖੁ ਨ ਨਾਮ ਬਿਨੁ ॥
dithaa sabh sansaar sukh na naam bin.
I have searched the entire world and have concluded that there is no peace without the remembrance of Naam.
ਸਾਰਾ ਸੰਸਾਰ (ਟੋਲ ਕੇ) ਵੇਖਿਆ ਹੈ, ਪ੍ਰਭੂ ਦੇ ਨਾਮ ਤੋਂ ਬਿਨਾ ਸੁਖ ਨਹੀਂ ਮਿਲਦਾ।

ਤਨੁ ਧਨੁ ਹੋਸੀ ਛਾਰੁ ਜਾਣੈ ਕੋਇ ਜਨੁ ॥
tan Dhan hosee chhaar jaanai ko-ay jan.
Only a rare person realizes that one day this body and all the worldly wealth shall be reduced to ashes.
ਇਹ ਸਰੀਰ ਤੇ ਧਨ ਨਾਸ ਹੋ ਜਾਣਗੇ, ਪਰ ਕੋਈ ਵਿਰਲਾ ਇਸ ਗੱਲ ਨੂੰ ਸਮਝਦਾ ਹੈ।

ਰੰਗ ਰੂਪ ਰਸ ਬਾਦਿ ਕਿ ਕਰਹਿ ਪਰਾਣੀਆ ॥
rang roop ras baad ke karahi paraanee-aa.
O’ mortal, what are you doing? all this pleasure, beauty and relishes are useless.
ਹੇ ਪ੍ਰਾਣੀ! ਤੂੰ ਕੀਹ ਕਰ ਰਿਹਾ ਹੈਂ? ਇਹ ਰੰਗ-ਰੂਪ ਤੇ ਰਸ ਸਭ ਵਿਅਰਥ ਹਨ (ਇਹਨਾਂ ਦੇ ਪਿੱਛੇ ਲੱਗਿਆਂ ਮਨ ਦਾ ਟਿਕਾਓ ਹਾਸਲ ਨਹੀਂ ਹੁੰਦਾ)।

ਜਿਸੁ ਭੁਲਾਏ ਆਪਿ ਤਿਸੁ ਕਲ ਨਹੀ ਜਾਣੀਆ ॥
jis bhulaa-ay aap tis kal nahee jaanee-aa.
The one who forsakes God, does not understand His awesome power.
ਪ੍ਰਭੂ ਜਿਸ ਮਨੁੱਖ ਨੂੰ ਆਪ ਕੁਰਾਹੇ ਪਾਂਦਾ ਹੈ, ਉਹ ਉਸ ਦੀ ਸ਼ਕਤੀ ਨੂੰ ਨਹੀਂ ਸਮਝਦਾ।

ਰੰਗਿ ਰਤੇ ਨਿਰਬਾਣੁ ਸਚਾ ਗਾਵਹੀ ॥
rang ratay nirbaan sachaa gaavhee.
Those who are imbued with the love of the immaculate God, sing His praises.
ਜੋ ਮਨੁੱਖ ਪ੍ਰਭੂ ਦੇ ਪਿਆਰ ਵਿਚ ਰੰਗੇ ਹੋਏ ਹਨ, ਉਹ ਉਸ ਸਦਾ ਕਾਇਮ ਰਹਿਣ ਵਾਲੇ ਤੇ ਵਾਸ਼ਨਾ-ਰਹਿਤ ਪ੍ਰਭੂ ਨੂੰ ਗਾਉਂਦੇ ਹਨ।

ਨਾਨਕ ਸਰਣਿ ਦੁਆਰਿ ਜੇ ਤੁਧੁ ਭਾਵਹੀ ॥੨॥
naanak saran du-aar jay tuDh bhaavhee. ||2||
O’ Nanak, only those seek Your refuge who are pleasing to You. ||2||
ਹੇ ਨਾਨਕ! ਜੇ ਤੈਨੂੰ ਚੰਗੇ ਲੱਗਣ ਤਾਂ ਜੀਵ ਤੇਰੇ ਦਰ ਤੇ ਤੇਰੀ ਸ਼ਰਨ ਆਉਂਦੇ ਹਨ।

ਪਉੜੀ ॥
pa-orhee.
Pauree:

ਜੰਮਣੁ ਮਰਣੁ ਨ ਤਿਨ੍ਹ੍ਹ ਕਉ ਜੋ ਹਰਿ ਲੜਿ ਲਾਗੇ ॥
jaman maran na tinH ka-o jo har larh laagay.
Those who are attuned to God, don’t go through a cycle of birth and death.
ਜੋ ਮਨੁੱਖ ਪਰਮਾਤਮਾ ਦਾ ਆਸਰਾ ਲੈਂਦੇ ਹਨ, ਉਹਨਾਂ ਲਈ ਜਨਮ ਮਰਨ ਦਾ ਗੇੜ ਨਹੀਂ ਰਹਿੰਦਾ।

ਜੀਵਤ ਸੇ ਪਰਵਾਣੁ ਹੋਏ ਹਰਿ ਕੀਰਤਨਿ ਜਾਗੇ ॥
jeevat say parvaan ho-ay har keertan jaagay.
Singing God’s praises, they remain alert and unaffected by vices and thus they are approved in God’s presence even while alive.
ਉਹ ਇਸੇ ਜੀਵਨ ਵਿਚ (ਪ੍ਰਭੂ-ਦਰ ਤੇ) ਕਬੂਲ ਹੋ ਜਾਂਦੇ ਹਨ ਕਿਉਂਕਿ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਉਹ ਵਿਕਾਰਾਂ ਤੋਂ ਬਚੇ ਰਹਿੰਦੇ ਹਨ।

ਸਾਧਸੰਗੁ ਜਿਨ ਪਾਇਆ ਸੇਈ ਵਡਭਾਗੇ ॥
saaDhsang jin paa-i-aa say-ee vadbhaagay.
Very fortunate are those who attain the company of such saints.
ਓਹੀ ਮਨੁੱਖ ਵੱਡੇ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ (ਅਜਿਹੇ) ਗੁਰਮੁਖਾਂ ਦੀ ਸੰਗਤਿ ਹਾਸਲ ਹੁੰਦੀ ਹੈ।

ਨਾਇ ਵਿਸਰਿਐ ਧ੍ਰਿਗੁ ਜੀਵਣਾ ਤੂਟੇ ਕਚ ਧਾਗੇ ॥
naa-ay visri-ai Dharig jeevnaa tootay kach Dhaagay.
If Naam is forsaken, life is cursed and breaks down like a flimsy thread.
ਜੇ ਪ੍ਰਭੂ ਦਾ ਨਾਮ ਵਿਸਰ ਜਾਏ ਤਾਂ ਜੀਊਣਾ ਫਿਟਕਾਰ-ਜੋਗ ਹੈ ਟੁੱਟੇ ਹੋਏ ਕੱਚੇ ਧਾਗੇ ਵਾਂਗ (ਵਿਅਰਥ) ਹੈ।

ਨਾਨਕ ਧੂੜਿ ਪੁਨੀਤ ਸਾਧ ਲਖ ਕੋਟਿ ਪਿਰਾਗੇ ॥੧੬॥
naanak Dhoorh puneet saaDh lakh kot piraagay. ||16||
O’ Nanak, living with utmost humility is holier than bathing ritually at millions of holy shrines like Paraag. ||16||
ਹੇ ਨਾਨਕ! ਗੁਰਮੁਖਾਂ ਦੇ ਚਰਨਾਂ ਦੀ ਧੂੜ ਲੱਖਾਂ ਕ੍ਰੋੜਾਂ ਪ੍ਰਯਾਗ ਆਦਿਕ ਤੀਰਥਾਂ ਨਾਲੋਂ ਵਧੀਕ ਪਵਿੱਤ੍ਰ ਹੈ।

ਸਲੋਕੁ ਮਃ ੫ ॥
salok mehlaa 5.
Salok , Fifth Guru:

ਧਰਣਿ ਸੁਵੰਨੀ ਖੜ ਰਤਨ ਜੜਾਵੀ ਹਰਿ ਪ੍ਰੇਮ ਪੁਰਖੁ ਮਨਿ ਵੁਠਾ ॥
Dharan suvannee kharh ratan jarhaavee har paraym purakh man vuthaa.
The heart in which the love of God dwells, is like the beautiful earth studded with the gem-like dew drops on the grass. ਜਿਸ ਮਨ ਵਿਚ ਪਿਆਰ-ਸਰੂਪ ਹਰੀ ਅਕਾਲ ਪੁਰਖ ਵੱਸ ਪੈਂਦਾ ਹੈ, ਉਹ ਮਨ ਇਉਂ ਹੈ ਜਿਵੇਂ ਤ੍ਰੇਲ-ਮੋਤੀਆਂ ਨਾਲ ਜੜੀ ਹੋਈ ਘਾਹ ਵਾਲੀ ਧਰਤੀ ਸੋਹਣੇ ਵੰਨ ਵਾਲੀ ਹੋ ਜਾਂਦੀ ਹੈ।

ਸਭੇ ਕਾਜ ਸੁਹੇਲੜੇ ਥੀਏ ਗੁਰੁ ਨਾਨਕੁ ਸਤਿਗੁਰੁ ਤੁਠਾ ॥੧॥
sabhay kaaj suhaylrhay thee-ay gur naanak satgur tuthaa. ||1||
O’ Nanak, every task of a person who is blessed by God, is easily accomplished.||1||
ਹੇ ਨਾਨਕ! ਜਿਸ ਮਨੁੱਖ ਉਤੇ ਗੁਰੂ ਸਤਿਗੁਰੂ ਨਾਨਕ ਤ੍ਰੁੱਠਦਾ ਹੈ, ਉਸ ਦੇ ਸਾਰੇ ਕੰਮ ਸੌਖੇ ਹੋ ਜਾਂਦੇ ਹਨ l

ਮਃ ੫ ॥
mehlaa 5.
Fifth Guru:

ਫਿਰਦੀ ਫਿਰਦੀ ਦਹ ਦਿਸਾ ਜਲ ਪਰਬਤ ਬਨਰਾਇ ॥
firdee firdee dah disaa jal parbat banraa-ay.
After roaming in all the ten directions, flying over waters, mountains, and forests,
ਦਸੀਂ ਪਾਸੀਂ ਦਰਿਆਵਾਂ, ਪਹਾੜਾਂ ਅਤੇ ਰੁੱਖਾਂ-ਬਿਰਖਾਂ ਤੇ ਉੱਡਦੀ ਉੱਡਦੀ,

ਜਿਥੈ ਡਿਠਾ ਮਿਰਤਕੋ ਇਲ ਬਹਿਠੀ ਆਇ ॥੨॥
jithai dithaa mirtako il bahithee aa-ay. ||2||
a vulture comes and sits where it sees a dead body; similarly, the mind gone astray from God, keeps wandering and lands on the vices.
ਇੱਲ ਨੇ ਜਿਥੇ ਮੁਰਦਾਰ ਆ ਵੇਖਿਆ ਓਥੇ ਆ ਬੈਠੀ l ਇਹੀ ਹਾਲ ਉਸ ਮਨ ਦਾ ਹੈ ਪਰਮਾਤਮਾ ਤੋਂ ਵਿੱਛੜ ਕੇ ਵਿਕਾਰਾਂ ਤੇ ਆ ਡਿੱਗਦਾ ਹੈ

ਪਉੜੀ ॥
pa-orhee.
Pauree:

ਜਿਸੁ ਸਰਬ ਸੁਖਾ ਫਲ ਲੋੜੀਅਹਿ ਸੋ ਸਚੁ ਕਮਾਵਉ ॥
jis sarab sukhaa fal lorhee-ah so sach kamaava-o.
I wish I were able to remember Almighty God from whom everybody wants all comforts and rewards.
ਮੈਂ ਉਸ ਸੱਚੇ ਪ੍ਰਭੂ ਨੂੰ ਸਿਮਰਾਂ, ਜਿਸ ਪਾਸੋਂ ਸਾਰੇ ਸੁਖ ਤੇ ਸਾਰੇ ਫਲ ਮੰਗੀਦੇ ਹਨ।

ਨੇੜੈ ਦੇਖਉ ਪਾਰਬ੍ਰਹਮੁ ਇਕੁ ਨਾਮੁ ਧਿਆਵਉ ॥
nayrhai daykh-a-u paarbarahm ik naam Dhi-aava-o.
I wish I were to see the all-pervading God near me and lovingly remember only His Name.
ਉਸ ਪਾਰਬ੍ਰਹਮ ਨੂੰ ਆਪਣੇ ਅੰਗ-ਸੰਗ ਵੇਖਾਂ ਤੇ ਕੇਵਲ ਉਸੇ ਦਾ ਹੀ ਨਾਮ ਧਿਆਵਾਂ।

ਹੋਇ ਸਗਲ ਕੀ ਰੇਣੁਕਾ ਹਰਿ ਸੰਗਿ ਸਮਾਵਉ ॥
ho-ay sagal kee raynukaa har sang samaava-o.
I pray that I become completely egoless and very humbly merge with the Almighty God.
ਸਭ ਦੇ ਚਰਨਾਂ ਦੀ ਧੂੜ ਹੋ ਕੇ ਮੈਂ ਪਰਮਾਤਮਾ ਵਿਚ ਲੀਨ ਹੋ ਜਾਵਾਂ।

ਦੂਖੁ ਨ ਦੇਈ ਕਿਸੈ ਜੀਅ ਪਤਿ ਸਿਉ ਘਰਿ ਜਾਵਉ ॥
dookh na day-ee kisai jee-a pat si-o ghar jaava-o.
I wish that I have enough empathy for all so I don’t hurt anybody, and I go in God’s presence with honor.
ਮੈਂ ਕਿਸੇ ਭੀ ਜੀਵ ਨੂੰ ਦੁੱਖ ਨਾ ਦਿਆਂ ਤੇ ਇਸ ਤਰ੍ਹਾਂ ਇੱਜ਼ਤ ਨਾਲ ਆਪਣੇ ਅਸਲੀ ਘਰ ਵਿਚ ਜਾਵਾਂ ਭਾਵ, ਪ੍ਰਭੂ ਦੀ ਹਜ਼ੂਰੀ ਵਿਚ ਅੱਪੜਾਂ l

ਪਤਿਤ ਪੁਨੀਤ ਕਰਤਾ ਪੁਰਖੁ ਨਾਨਕ ਸੁਣਾਵਉ ॥੧੭॥
patit puneet kartaa purakh naanak sunaava-o. ||17||
O’ Nanak, I may tell others also that the Creator is the purifier of the sinner. ||17||
ਹੇ ਨਾਨਕ! ਮੈਂ ਹੋਰਨਾਂ ਨੂੰ ਭੀ ਦੱਸਾਂ ਕਿ ਕਰਤਾਰ ਅਕਾਲ ਪੁਰਖ (ਵਿਕਾਰਾਂ ਵਿਚ) ਡਿੱਗਿਆਂ ਹੋਇਆਂ ਨੂੰ ਭੀ ਪਵਿੱਤ੍ਰ ਕਰਨ ਵਾਲਾ ਹੈ।

ਸਲੋਕ ਦੋਹਾ ਮਃ ੫ ॥
salok dohaa mehlaa 5.
Salok, Doha, Fifth Guru:

ਏਕੁ ਜਿ ਸਾਜਨੁ ਮੈ ਕੀਆ ਸਰਬ ਕਲਾ ਸਮਰਥੁ ॥
ayk je saajan mai kee-aa sarab kalaa samrath.
God is One and only One whom I have made my friend and is all powerful.
ਮੈਂ ਇਕ ਉਸ (ਹਰੀ) ਨੂੰ ਹੀ ਆਪਣਾ ਮਿੱਤ੍ਰ ਬਣਾਇਆ ਹੈ ਜੋ ਸਾਰੀਆਂ ਤਾਕਤਾਂ ਵਾਲਾ ਹੈ।

ਜੀਉ ਹਮਾਰਾ ਖੰਨੀਐ ਹਰਿ ਮਨ ਤਨ ਸੰਦੜੀ ਵਥੁ ॥੧॥
jee-o hamaaraa khannee-ai har man tan sand-rhee vath. ||1||
God is the true wealth for mind and body, and I dedicate my soul to Him. ||1||
ਪਰਮਾਤਮਾ ਹੀ ਮਨ ਤੇ ਤਨ ਦੇ ਕੰਮ ਆਉਣ ਵਾਲੀ ਅਸਲੀ ਚੀਜ਼ ਹੈ, ਮੇਰੀ ਜਿੰਦ ਉਸ ਤੋਂ ਸਦਕੇ ਹੈ।

ਮਃ ੫ ॥
mehlaa 5.
Fifth Guru:

ਜੇ ਕਰੁ ਗਹਹਿ ਪਿਆਰੜੇ ਤੁਧੁ ਨ ਛੋਡਾ ਮੂਲਿ ॥
jay kar gaheh pi-aarrhay tuDh na chhodaa mool.
O’ my beloved God, if You hold me by the hand, I shall never forsake You.
ਹੇ ਅਤਿ ਪਿਆਰੇ (ਪ੍ਰਭੂ!) ਜੇ ਤੂੰ ਮੇਰਾ ਹੱਥ ਫੜ ਲਏਂ, ਮੈਂ ਤੈਨੂੰ ਕਦੇ ਨਾ ਛੱਡਾਂ।

ਹਰਿ ਛੋਡਨਿ ਸੇ ਦੁਰਜਨਾ ਪੜਹਿ ਦੋਜਕ ਕੈ ਸੂਲਿ ॥੨॥
har chhodan say durjanaa parheh dojak kai sool. ||2||
Those who forsake God, are the most evil people, and they suffer terrible pains as if they are in hell. ||2||
ਜੋ ਮਨੁੱਖ ਪ੍ਰਭੂ ਨੂੰ ਵਿਸਾਰ ਦੇਂਦੇ ਹਨ ਉਹ ਮੰਦ-ਕਰਮੀ (ਹੋ ਕੇ) ਦੋਜ਼ਕ ਦੀ ਅਸਹ ਪੀੜ ਵਿਚ ਪੈਂਦੇ ਹਨ l

ਪਉੜੀ ॥
pa-orhee.
Pauree:

ਸਭਿ ਨਿਧਾਨ ਘਰਿ ਜਿਸ ਦੈ ਹਰਿ ਕਰੇ ਸੁ ਹੋਵੈ ॥
sabh niDhaan ghar jis dai har karay so hovai.
God, in whose power are all the treasures, whatever He does comes to pass.
ਜਿਸ ਪਰਮਾਤਮਾ ਦੇ ਘਰ ਵਿਚ ਸਾਰੇ ਖ਼ਜ਼ਾਨੇ ਹਨ ਉਹ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ।

ਜਪਿ ਜਪਿ ਜੀਵਹਿ ਸੰਤ ਜਨ ਪਾਪਾ ਮਲੁ ਧੋਵੈ ॥
jap jap jeeveh sant jan paapaa mal Dhovai.
His saints live by lovingly remembering God, and thus wash off the filth of their sins.
ਉਸ ਦੇ ਸੰਤ ਜਨ ਉਸ ਨੂੰ ਸਿਮਰ ਸਿਮਰ ਕੇ ਜੀਊਂਦੇ ਹਨ, ਅਤੇ ਇੰਜ ਗੁਨਾਹਾਂ ਦੀ ਆਪਣੀ ਗੰਦਗੀ ਨੂੰ ਧੋ ਸੁਟਦੇ ਹਨ।

ਚਰਨ ਕਮਲ ਹਿਰਦੈ ਵਸਹਿ ਸੰਕਟ ਸਭਿ ਖੋਵੈ ॥
charan kamal hirdai vaseh sankat sabh khovai.
God’s lotus feet (immaculate Name) dwell in their Heart, and God dispels all their afflictions.
ਪ੍ਰਭੂ ਦੇ ਸੋਹਣੇ ਚਰਨ ਉਹਨਾਂ ਦੇ ਮਨ ਵਿਚ ਵੱਸਦੇ ਹਨ, ਪ੍ਰਭੂ ਉਹਨਾਂ ਦੇ ਸਾਰੇ ਕਲੇਸ਼ ਨਾਸ ਕਰ ਦੇਂਦਾ ਹੈ।

ਗੁਰੁ ਪੂਰਾ ਜਿਸੁ ਭੇਟੀਐ ਮਰਿ ਜਨਮਿ ਨ ਰੋਵੈ ॥
gur pooraa jis bhaytee-ai mar janam na rovai.
One who follows the teachings of the perfect Guru, doesn’t suffer by going through a cycle of birth and death.
ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲਦਾ ਹੈ ਉਹ ਨਾਹ ਜਨਮ ਮਰਨ ਦੇ ਗੇੜ ਵਿਚ ਪੈਂਦਾ ਹੈ ਤੇ ਨਾਹ ਦੁਖੀ ਹੁੰਦਾ ਹੈ।

ਪ੍ਰਭ ਦਰਸ ਪਿਆਸ ਨਾਨਕ ਘਣੀ ਕਿਰਪਾ ਕਰਿ ਦੇਵੈ ॥੧੮॥
parabh daras pi-aas naanak ghanee kirpaa kar dayvai. ||18||
Nanak also has immense craving for God’s vision, but God bestows His vision by His own grace. ||18||
ਪ੍ਰਭੂ ਦੇ ਦਰਸ਼ਨ ਦੀ ਤਾਂਘ ਨਾਨਕ ਨੂੰ ਭੀ ਬੜੀ ਤੀਬਰ ਹੈ, ਪਰ ਉਹ ਆਪਣਾ ਦਰਸ਼ਨ ਆਪ ਹੀ ਮਿਹਰ ਕਰ ਕੇ ਦੇਂਦਾ ਹੈ l

ਸਲੋਕ ਡਖਣਾ ਮਃ ੫ ॥
salok dakh-naa mehlaa 5.
Salok, Dakhana (dialect of southern Punjab), Fifth Guru:

ਭੋਰੀ ਭਰਮੁ ਵਞਾਇ ਪਿਰੀ ਮੁਹਬਤਿ ਹਿਕੁ ਤੂ ॥
bhoree bharam vanjaa-ay piree muhabat hik too.
If just for a moment you dispel your doubt and imbue yourself only with true love for your beloved God,
ਜੇ ਤੂੰ ਰਤਾ ਭਰ ਭੀ ਮਨ ਦੀ ਭਟਕਣਾ ਦੂਰ ਕਰ ਦੇਵੇਂ ਤੇ ਸਿਰਫ਼ ਪਿਆਰੇ ਪ੍ਰਭੂ ਨਾਲ ਪ੍ਰੇਮ ਕਰੇਂ,

ਜਿਥਹੁ ਵੰਞੈ ਜਾਇ ਤਿਥਾਊ ਮਉਜੂਦੁ ਸੋਇ ॥੧॥
jithahu vanjai jaa-ay tithaa-oo ma-ujood so-ay. ||1||
then wherever you go, you shall find Him present there. ||1||
ਤਾਂ ਜਿੱਥੇ ਜਾਇਂਗਾ ਓਥੇ ਹੀ ਉਹ ਪ੍ਰਭੂ ਹਾਜ਼ਰ (ਦਿੱਸੇਗਾ)।

ਮਃ ੫ ॥
mehlaa 5.
Fifth Guru:

ਚੜਿ ਕੈ ਘੋੜੜੈ ਕੁੰਦੇ ਪਕੜਹਿ ਖੂੰਡੀ ਦੀ ਖੇਡਾਰੀ ॥
charh kai ghorh-rhai kunday pakrheh khoondee dee khaydaaree.
Those who know only the game of polo, but ride beautiful horses while holding guns,
(ਜੋ ਮਨੁੱਖ) ਜਾਣਦੇ ਤਾਂ ਹਨ ਖੂੰਡੀ ਦੀ ਖੇਡ ਖੇਡਣੀ, (ਪਰ) ਸੋਹਣੇ ਘੋੜੇ ਤੇ ਚੜ੍ਹ ਕੇ ਬੰਦੂਕਾਂ ਦੇ ਹੱਥੇ (ਹੱਥ ਵਿਚ) ਫੜਦੇ ਹਨ,

ਹੰਸਾ ਸੇਤੀ ਚਿਤੁ ਉਲਾਸਹਿ ਕੁਕੜ ਦੀ ਓਡਾਰੀ ॥੨॥
hansaa saytee chit ulaaseh kukarh dee odaaree. ||2||
their condition is laughable like those birds who can only fly like roosters, but aspire to fly with swans. (Similar is the state of self-conceited persons, who try to imitate the Guru’s followers). ||2||
(ਉਹ ਹਾਸੋ-ਹੀਣੇ ਹੁੰਦੇ ਹਨ, ਉਹ, ਮਾਨੋ, ਇਹੋ ਜਿਹੇ ਹਨ ਕਿ) ਕੁੱਕੜ ਦੀ ਉਡਾਰੀ ਉੱਡਣੀ ਜਾਣਦੇ ਹੋਣ ਤੇ ਹੰਸਾਂ ਨਾਲ (ਉੱਡਣ ਲਈ ਆਪਣੇ) ਮਨ ਨੂੰ ਉਤਸ਼ਾਹ ਦੇਂਦੇ ਹੋਣ। (ਤਿਵੇਂ ਉਹਨਾਂ ਮਨਮੁਖਾਂ ਦਾ ਹਾਲ ਸਮਝੋ ਜੋ ਗੁਰਮੁਖਾਂ ਦੀ ਰੀਸ ਕਰਦੇ ਹਨ)।

ਪਉੜੀ ॥
pa-orhree.
Pauree:

ਰਸਨਾ ਉਚਰੈ ਹਰਿ ਸ੍ਰਵਣੀ ਸੁਣੈ ਸੋ ਉਧਰੈ ਮਿਤਾ ॥
rasnaa uchrai har sarvanee sunai so uDhrai mitaa.
O’ my friend, one who utters God’s Name with the tongue and listens to it with his ears, swims across the world ocean of vices.
ਹੇ ਮਿੱਤਰ! ਜੋ ਮਨੁੱਖ ਜੀਭ ਨਾਲ ਹਰਿ-ਨਾਮ ਉਚਾਰਦਾ ਹੈ, ਤੇ ਕੰਨਾਂ ਨਾਲ ਹਰਿ-ਨਾਮ ਸੁਣਦਾ ਹੈ, ਉਹ ਸੰਸਾਰ-ਸਾਗਰ ਤੋਂ ਬਚ ਜਾਂਦਾ ਹੈ।

ਹਰਿ ਜਸੁ ਲਿਖਹਿ ਲਾਇ ਭਾਵਨੀ ਸੇ ਹਸਤ ਪਵਿਤਾ ॥
har jas likheh laa-ay bhaavnee say hasat pavitaa.
The hands of that person who writes with devotion the glory of God, are immaculate.
ਉਸ ਦੇ ਉਹ ਹੱਥ ਪਵਿੱਤ੍ਰ ਹਨ ਜੋ ਸ਼ਰਧਾ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਲਿਖਦੇ ਹਨ।

ਅਠਸਠਿ ਤੀਰਥ ਮਜਨਾ ਸਭਿ ਪੁੰਨ ਤਿਨਿ ਕਿਤਾ ॥
athsath tirath majnaa sabh punn tin kitaa.
Seems like that person is deemed to have done all sorts of virtuous deeds and have bathed at the sixty-eight holy places.
ਉਸ ਮਨੁੱਖ ਨੇ, ਮਾਨੋ, ਅਠਾਹਠ ਤੀਰਥਾਂ ਦਾ ਇਸ਼ਨਾਨ ਕਰ ਲਿਆ ਹੈ ਤੇ ਸਾਰੇ ਪੁੰਨ ਕਰਮ ਕਰ ਲਏ ਹਨ।

ਸੰਸਾਰ ਸਾਗਰ ਤੇ ਉਧਰੇ ਬਿਖਿਆ ਗੜੁ ਜਿਤਾ ॥
sansaar saagar tay uDhray bikhi-aa garh jitaa.
He crosses over the world-ocean of vices, and conquers the castle of worldly riches.
ਉਹ ਵਿਕਾਰਾਂ ਦੇ ਸੰਸਾਰ-ਸਮੁੰਦਰ ਤੋਂ ਪਾਰ ਹੋ ਜਾਂਦਾ ਹੈ ਅਤੇ ਮਾਇਆ ਦੇ ਕਿਲ੍ਹੇ ਨੂੰ ਸਰ ਕਰ ਲੈਦਾ ਹੈ।

error: Content is protected !!