PAGE 932

ਤਾ ਮਿਲੀਐ ਜਾ ਲਏ ਮਿਲਾਇ ॥
taa milee-ai jaa la-ay milaa-ay.
One can unite with Him only when God Himself unites with Him.
ਉਸ ਪ੍ਰਭੂ ਨੂੰ ਤਦੋਂ ਹੀ ਮਿਲ ਸਕੀਦਾ ਹੈ ਜੇ ਉਹ ਆਪ ਮਿਲਾ ਲਏ।

ਗੁਣਵੰਤੀ ਗੁਣ ਸਾਰੇ ਨੀਤ ॥
gunvantee gun saaray neet.
Only a rare virtuous soul-bride continuously contemplates God’s virtues.
ਕੋਈ ਭਾਗਾਂ ਵਾਲੀ ਜੀਵ-ਇਸਤ੍ਰੀ ਗੋਪਾਲ ਦੇ ਗੁਣ ਸਦਾ ਚੇਤੇ ਰੱਖਦੀ ਹੈ।

ਨਾਨਕ ਗੁਰਮਤਿ ਮਿਲੀਐ ਮੀਤ ॥੧੭॥
naanak gurmat milee-ai meet. ||17||
O’ Nanak, one realizes God, the true friend, only by following the Guru’s teachings. ||17||
ਹੇ ਨਾਨਕ! ਸਤਿਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਹੀ ਮਿਤ੍ਰ-ਪ੍ਰਭੂ ਨੂੰ ਮਿਲ ਸਕੀਦਾ ਹੈ ॥੧੭॥

ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥
kaam kroDh kaa-i-aa ka-o gaalai.
The lust (obsession for sex) and anger weaken the body,
ਕਾਮ ਅਤੇ ਕ੍ਰੋਧ (ਮਨੁੱਖ ਦੇ) ਸਰੀਰ ਨੂੰ ਨਿਰਬਲ ਕਰ ਦੇਂਦਾ ਹੈ,

ਜਿਉ ਕੰਚਨ ਸੋਹਾਗਾ ਢਾਲੈ ॥
ji-o kanchan sohaagaa dhaalai.
just as Suhaga (borax powder) softens the gold,
ਜਿਵੇਂ ਸੋਹਾਗਾ (ਕੁਠਾਲੀ ਵਿਚ ਪਾਏ) ਸੋਨੇ ਨੂੰ ਨਰਮ ਕਰ ਦੇਂਦਾ ਹੈ।

ਕਸਿ ਕਸਵਟੀ ਸਹੈ ਸੁ ਤਾਉ ॥
kas kasvatee sahai so taa-o.
That soft gold first bears the heat of the furnace and then it is rubbed on the touchstone to test it purity:
ਉਹ ਢਲਿਆ ਹੋਇਆ ਸੋਨਾ ਕੁਠਾਲੀ ਵਿਚ ਸੇਕ ਸਹਿੰਦਾ ਹੈ, ਅਤੇ ਫਿਰ ਕਸਵੱਟੀ ਤੇ ਘਸਾ ਕੇ ਪਰਖਿਆ ਜਾਂਦਾ ਹੈ)

ਨਦਰਿ ਸਰਾਫ ਵੰਨੀ ਸਚੜਾਉ ॥
nadar saraaf vannee sachrhaa-o.
When its pure color shows through, only then it is approved by the jeweler; similarly, when one goes through the rigorous process of renouncing vices through the Guru’s teachings, then he is approved in God’s presence.
ਜਿਵੇਂ ਸੋਹਣੇ ਰੰਗ ਵਾਲਾ ਉਹ ਖਰਾ ਸੋਨਾ ਸਰਾਫ਼ ਦੀ ਨਜ਼ਰ ਵਿਚ ਕਬੂਲ ਪੈਂਦਾ ਹੈ ਤਿਵੇਂ ਕਾਮ ਕ੍ਰੋਧ ਨਾਲ ਨਿਰਬਲ ਹੋਇਆ ਜੀਵ ਜਦੋਂ ਗੁਰੂ ਦੇ ਦੱਸੇ ਰਾਹ ਦੀ ਘਾਲ-ਕਮਾਈ ਕਰਦਾ ਹੈ ਤਾਂ ਉਹ ਅਕਾਲ ਪੁਰਖ ਦੀ ਨਜ਼ਰ ਵਿਚ ਕਬੂਲ ਹੁੰਦਾ ਹੈ)

ਜਗਤੁ ਪਸੂ ਅਹੰ ਕਾਲੁ ਕਸਾਈ ॥
jagat pasoo ahaN kaal kasaa-ee.
The world’s people are behaving like animals and their ego is like a butcher, the cause of their spiritual deterioration and cause of their sufferings.
ਜਗਤ (ਸੁਆਰਥ ਵਿਚ) ਪਸ਼ੂ ਬਣਿਆ ਪਿਆ ਹੈ, ਹਉਮੈ-ਮੌਤ ਇਸ ਦੇ ਆਤਮਕ ਜੀਵਨ ਦਾ ਸੱਤਿਆਨਾਸ ਕਰਦੀ ਹੈ।

ਕਰਿ ਕਰਤੈ ਕਰਣੀ ਕਰਿ ਪਾਈ ॥
kar kartai karnee kar paa-ee.
After creating the world, God also established the system of deeds and their consequences.
ਕਰਤਾਰ ਨੇ ਸ੍ਰਿਸ਼ਟੀ ਰਚ ਕੇ ਇਹ ਮਰਯਾਦਾ ਹੀ ਬਣਾ ਦਿੱਤੀ ਹੈ ਕਿ ਜਿਹੋ ਜਿਹੀ ਕਰਤੂਤ ਕੋਈ ਜੀਵ ਕਰਦਾ ਹੈ ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ।

ਜਿਨਿ ਕੀਤੀ ਤਿਨਿ ਕੀਮਤਿ ਪਾਈ ॥
jin keetee tin keemat paa-ee.
God who created the world and this system, knows its worth.
ਜਿਸ ਕਰਤਾਰ ਨੇ ਇਹ ਮਰਯਾਦਾ ਬਣਾਈ ਹੈ ਇਸ ਦੀ ਕਦਰ ਉਹ ਆਪ ਹੀ ਜਾਣਦਾ ਹੈ।

ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥
hor ki-aa kahee-ai kichh kahan na jaa-ee. ||18||
What else can be said? There is nothing at all to say about this system. ||18||
ਹੋਰ ਕੀ ਕਹੀਐ ,ਇਸ ਮਰਯਾਦਾ ਬਾਰੇ ਹੋਰ ਕੁਝ ਆਖਿਆ ਨਹੀਂ ਜਾ ਸਕਦਾ? ॥੧੮॥,

ਖੋਜਤ ਖੋਜਤ ਅੰਮ੍ਰਿਤੁ ਪੀਆ ॥
khojat khojat amrit pee-aa.
After repeatedly searching within, one who drinks the ambrosial nectar of Naam,
ਜੋ ਮਨੁੱਖ ਮੁੜ ਮੁੜ (ਆਪਣਾ ਆਪ) ਖੋਜ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ,

ਖਿਮਾ ਗਹੀ ਮਨੁ ਸਤਗੁਰਿ ਦੀਆ ॥
khimaa gahee man satgur dee-aa.
he adopts an attitude of forgiveness and surrenders his mind to the true Guru.
ਉਹ ਦੂਜਿਆਂ ਦੀ ਵਧੀਕੀ ਸਹਾਰਨ ਦਾ ਸੁਭਾਉ ਪਕਾ ਲੈਂਦਾ ਹੈ, ਤੇ, ਆਪਣਾ ਮਨ ਆਪਣੇ ਸਤਿਗੁਰੂ ਨੂੰ ਸਮਰਪਨ ਕਰ ਦੇਂਦਾ ਹੈ।

ਖਰਾ ਖਰਾ ਆਖੈ ਸਭੁ ਕੋਇ ॥
kharaa kharaa aakhai sabh ko-ay.
Everyone praises his righteousness.
ਹਰੇਕ ਜੀਵ ਉਸ ਦੇ ਖਰੇ (ਸੁੱਚੇ) ਜੀਵਨ ਦੀ ਸਲਾਘਾ ਕਰਦਾ ਹੈ,

ਖਰਾ ਰਤਨੁ ਜੁਗ ਚਾਰੇ ਹੋਇ ॥
kharaa ratan jug chaaray ho-ay.
and forever he becomes valuable and meritorious like a jewel.
ਉਹ ਸਦਾ ਲਈ ਸੁੱਚਾ ਸ੍ਰੇਸ਼ਟ ਬਣ ਜਾਂਦਾ ਹੈ।

ਖਾਤ ਪੀਅੰਤ ਮੂਏ ਨਹੀ ਜਾਨਿਆ ॥
khaat pee-ant moo-ay nahee jaani-aa.
Those who keep enjoying worldly pleasures only, they spiritually deteriorate and never understand the worth of the ambrosial nectar of Naam.
ਪਰ ਜੋ ਜੀਵ ਦੁਨੀਆ ਦੇ ਭੋਗ ਭੋਗਦੇ ਰਹਿੰਦੇ ਹਨ ਉਹ ਆਤਮਕ ਜੀਵਨ ਵਲੋਂ ਮਰ ਜਾਂਦੇ ਹਨ, ਉਹਨਾਂ ਨੂੰ (ਨਾਮ-ਅੰਮ੍ਰਿਤ ਦੀ) ਸੂਝ ਨਹੀਂ ਪੈਂਦੀ।

ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥
khin meh moo-ay jaa sabad pachhaani-aa.
But, when the same people understand and follow the Guru’s word, they renounce their ego in an instant.
(ਉਹੀ ਬੰਦੇ) ਜਦ ਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਪਾਂਦੇ ਹਨ, ਤਾਂ ਉਹ ਇਕ ਪਲਕ ਵਿਚ ਹੀ ਆਪਾ- ਭਾਵ ਮਾਰ ਮੁਕਾਂਦੇ ਹਨ।

ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥
asthir cheet maran man maani-aa.
Their mind becomes stable against the vices and feels delighted about the death of their self-conceit;
ਉਹਨਾਂ ਦਾ ਮਨ ਵਿਕਾਰਾਂ ਵਲੋਂ ਅਡੋਲ ਹੋ ਜਾਂਦਾ ਹੈ, ਤੇ ਆਪਾ-ਭਾਵ ਵਲੋਂ ਮਰਨ ਵਿਚ ਖ਼ੁਸ਼ ਹੁੰਦਾ ਹੈ;

ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥
gur kirpaa tay naam pachhaani-aa. ||19||
and by the Guru’s Grace, they have realized God’s Name. ||19||
ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਦੇ ਨਾਮ ਨਾਲ ਉਹਨਾਂ ਦੀ ਡੂੰਘੀ ਸਾਂਝ ਪੈ ਗਈ ॥੧੯॥

ਗਗਨ ਗੰਭੀਰੁ ਗਗਨੰਤਰਿ ਵਾਸੁ ॥
gagan gambheer gagnantar vaas.
One whose mind remains focused on the all pervading supreme God becomes profound like Him.
ਜਿਸ ਮਨੁੱਖ ਦਾ ਮਨ ਉਸ ਸਰਬ ਵਿਆਪਕ ਗੋਪਾਲ ਵਿਚ ਟਿਕਦਾ ਹੈ, ਉਹ ਪ੍ਰਭੂ ਵਰਗਾ ਗੰਭੀਰ ਹੋ ਜਾਂਦਾ ਹੈ

ਗੁਣ ਗਾਵੈ ਸੁਖ ਸਹਜਿ ਨਿਵਾਸੁ ॥
gun gaavai sukh sahj nivaas.
he sings God’s praises and dwells in a state of celestial peace and poise.
ਉਸ ਦੇ ਗੁਣ ਗਾਂਦਾ ਹੈ, ਉਹ ਸ਼ਾਂਤੀ ਅਤੇ ਅਡੋਲਤਾ ਵਿਚ ਟਿਕ ਜਾਂਦਾ ਹੈ।

ਗਇਆ ਨ ਆਵੈ ਆਇ ਨ ਜਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥
ga-i-aa na aavai aa-ay na jaa-ay. gur parsaad rahai liv laa-ay.
By Guru’s grace he remains focussed on the all pervading God, and does not fall in the cycle of birth and death.
ਸਤਿਗੁਰੂ ਦੀ ਕਿਰਪਾ ਨਾਲ ਉਹ ਸਰਬ-ਵਿਆਪਕ ਗੋਪਾਲ ਵਿਚ ਸੁਰਤ ਜੋੜੀ ਰੱਖਦਾ ਹੈ ਅਤੇ ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ,

ਗਗਨੁ ਅਗੰਮੁ ਅਨਾਥੁ ਅਜੋਨੀ ॥
gagan agamm anaath ajonee.
The all pervading God is incomprehensible, independent (has no master) and is free from birth and death,
ਸਰਬ-ਵਿਆਪਕ ਗੋਪਾਲ ਅਪਹੁੰਚ ਹੈ, ਉਸ ਦੇ ਸਿਰ ਉਤੇ ਕਿਸੇ ਦਾ ਕੁੰਡਾ ਨਹੀਂ ਹੈ, ਉਹ ਜੰਮਣ-ਮਰਨ ਤੋਂ ਰਹਿਤ ਹੈ।

ਅਸਥਿਰੁ ਚੀਤੁ ਸਮਾਧਿ ਸਗੋਨੀ ॥
asthir cheet samaaDh sagonee.
and mind focused on Him becomes virtuous and stable against vices.
ਉਸ ਵਿਚ ਜੋੜੀ ਹੋਈ ਸੁਰਤ ਮਨੁੱਖ ਦੇ ਅੰਦਰ ਗੁਣ ਪੈਦਾ ਕਰਦੀ ਹੈ, ਤੇ ਮਨ ਨੂੰ ਮਾਇਆ ਵਿਚ ਡੋਲਣ ਤੋਂ ਬਚਾ ਲੈਂਦੀ ਹੈ।

ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥
har naam chayt fir paveh na joonee.
O’ Pandit, lovingly remember God’s name and you will not fall into the cycle of birth and death again.
(ਹੇ ਪਾਂਡੇ!) ਤੂੰ (ਭੀ) ਉਸ ਹਰਿ-ਗੋਪਾਲ ਦਾ ਨਾਮ ਸਿਮਰ, (ਸਿਮਰਨ ਦੀ ਬਰਕਤਿ ਨਾਲ) ਫਿਰ ਜਨਮ-ਮਰਨ ਵਿਚ ਨਹੀਂ ਪਏਂਗਾ।

ਗੁਰਮਤਿ ਸਾਰੁ ਹੋਰ ਨਾਮ ਬਿਹੂਨੀ ॥੨੦॥
gurmat saar hor naam bihoonee. ||20||
To follow the Guru’s teachings is the most sublime way of living, all other teachings keep one bereft of God’s Name. ||20||
ਸਤਿਗੁਰੂ ਦੀ ਮੱਤ ਹੀ (ਜੀਵਨ ਲਈ) ਸ੍ਰੇਸ਼ਟ ਰਸਤਾ ਹੈ, ਹੋਰ ਮੱਤ ਉਸ ਦੇ ਨਾਮ ਤੋਂ ਵਾਂਜਿਆ ਰੱਖਦੀ ਹੈ ॥੨੦॥

ਘਰ ਦਰ ਫਿਰਿ ਥਾਕੀ ਬਹੁਤੇਰੇ ॥
ghar dar fir thaakee bahutayray.
O’ pandit, going through a myriad of incarnations, this soul is exhausted,
ਹੇ ਪਾਂਡੇ! ਇਹ ਜਿੰਦ ਕਈ ਜੂਨਾਂ ਵਿਚ ਭੌਂ ਭੌਂ ਕੇ ਖਪ ਗਈ ਹੈ,

ਜਾਤਿ ਅਸੰਖ ਅੰਤ ਨਹੀ ਮੇਰੇ ॥
jaat asaNkh ant nahee mayray.
I cannot count the innumerable lives it has gone through.
ਇਤਨੀਆਂ ਅਣ-ਗਿਣਤ ਜਾਤੀਆਂ ਵਿਚੋਂ ਲੰਘਦੀ ਹੈ ਜਿਨ੍ਹਾਂ ਦਾ ਮੈਂ ਅੰਤ ਨਹੀਂ ਪਾ ਸਕਦਾ।

ਕੇਤੇ ਮਾਤ ਪਿਤਾ ਸੁਤ ਧੀਆ ॥
kaytay maat pitaa sut Dhee-aa.
During this process countless have become this soul’s mothers, fathers, sons, and daughters.
(ਇਹਨਾਂ ਬੇਅੰਤ ਜੂਨਾਂ ਵਿਚ ਭਟਕਦੀ ਜਿੰਦ ਦੇ) ਕਈ ਮਾਂ ਪਿਉ ਪੁੱਤਰ ਧੀਆਂ ਬਣਦੇ ਹਨ,

ਕੇਤੇ ਗੁਰ ਚੇਲੇ ਫੁਨਿ ਹੂਆ ॥
kaytay gur chaylay fun hoo-aa.
Countless, became its Gurus and then disciples.
ਇਸ ਦੇ ਕਈ ਗੁਰੂ ਬਣੇ, ਤੇ ਕਈ ਚੇਲੇ ਬਣੇ।

ਕਾਚੇ ਗੁਰ ਤੇ ਮੁਕਤਿ ਨ ਹੂਆ ॥
kaachay gur tay mukat na hoo-aa.
But liberation is not attained by following the teachings of the imperfect Guru.
ਇਹਨਾਂ ਜੂਨਾਂ ਤੋਂ ਤਦ ਤਕ ਖ਼ਲਾਸੀ ਨਹੀਂ ਹੁੰਦੀ ਜਦ ਤਕ ਕਿਸੇ ਕੱਚੇ ਗੁਰੂ ਦੀ ਸਰਨ ਲਈ ਹੋਈ ਹੈ।

ਕੇਤੀ ਨਾਰਿ ਵਰੁ ਏਕੁ ਸਮਾਲਿ ॥
kaytee naar var ayk samaal.
There are so many soul-brides like these, but the Husband-God takes care of all.
(ਹੇ ਪਾਂਡੇ! ਅਜੇਹੀਆਂ ਕਈ ਜੀਵ-ਇਸਤ੍ਰੀਆਂ ਹਨ, ਖਸਮ-ਪ੍ਰਭੂ ਸਭ ਦੀ ਸੰਭਾਲ ਕਰਦਾ ਹੈ।

ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥
gurmukh maran jeevan parabh naal.
The soul-bride who follows the Guru’s teachings, she spiritually survives when she remembers God otherwise she spiritually deteriorates.
ਜੋ ਜੀਵ-ਇਸਤ੍ਰੀ ਗੁਰੂ ਦੇ ਸਨਮੁਖ ਰਹਿੰਦੀ ਹੈ,ਪ੍ਰਭੂ ਦੀ ਯਾਦ ਵਿਚ ਜਿਉਂਦੀ ਹੈ ਅਤੇ ਵਿਛੋੜੇ ਵਿਛ ਮਰਣ ਲਗਦੀ ਹੈ

ਦਹ ਦਿਸ ਢੂਢਿ ਘਰੈ ਮਹਿ ਪਾਇਆ ॥
dah dis dhoodh gharai meh paa-i-aa.
One who has been searching for God everywhere, (by the Guru’s grace) realized Him within the heart itself
ਹੋਰ ਹਰ ਪਾਸੇ ਢੂੰਢ ਢੂੰਡ ਕੇ (ਗੁਰੂ ਦੀ ਕਿਰਪਾ ਨਾਲ) ਹਿਰਦੇ-ਘਰ ਵਿਚ ਹੀ ਗੋਪਾਲ-ਪ੍ਰਭੂ ਲੱਭ ਲਿਆ ।

ਮੇਲੁ ਭਇਆ ਸਤਿਗੁਰੂ ਮਿਲਾਇਆ ॥੨੧॥
mayl bha-i-aa satguroo milaa-i-aa. ||21||
O’ pandit, only that one unites with God Whom the true Guru unites. ||21||
(ਹੇ ਪਾਂਡੇ! ਸਿਰਫ਼ ਉਸ ਜਿੰਦ ਦਾ ਪ੍ਰਭੂ ਨਾਲ) ਮਿਲਾਪ ਹੁੰਦਾ ਹੈ ਜਿਸ ਨੂੰ ਸਤਿਗੁਰੂ ਮਿਲਾਂਦਾ ਹੈ ॥੨੧॥

ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥
gurmukh gaavai gurmukh bolai.
Only a follower of the Guru sings God’s praises and talks about His virtues.
ਗੁਰਮੁਖ ਹੀ (ਪ੍ਰਭੂ ਦੇ ਗੁਣ) ਗਾਉਂਦਾ ਹੈ, ਤੇ (ਪ੍ਰਭੂ ਦੀ ਸਿਫ਼ਤ) ਉਚਾਰਦਾ ਹੈ।

ਗੁਰਮੁਖਿ ਤੋਲਿ ਤੋੁਲਾਵੈ ਤੋਲੈ ॥
gurmukh tol tolaavai tolai.
Only a follower of the Guru reflects on the worth of divine virtues and inspires others to do the same.
ਗੁਰਮੁਖ ਹੀ (ਪ੍ਰਭੂ ਦੇ ਗੁਣਾ ਨੂੰ ਆਪਣੇ ਮਨ ਵਿਚ) ਤੋਲਦਾ ਹੈ (ਤੇ ਹੋਰਨਾਂ ਨੂੰ) ਤੋਲਣ ਲਈ ਪ੍ਰੇਰਦਾ ਹੈ।

ਗੁਰਮੁਖਿ ਆਵੈ ਜਾਇ ਨਿਸੰਗੁ ॥
gurmukh aavai jaa-ay nisang.
A follower of the Guru is free of all bonds, he comes in and goes out of this world on his own accord without hesitation.
ਗੁਰਮੁਖ ਹੀ (ਜਗਤ ਵਿਚ) ਬੰਧਨ-ਰਹਿਤ ਆਉਂਦਾ ਹੈ ਤੇ ਬੰਧਨ-ਰਹਿਤ ਹੀ ਇਥੋਂ ਜਾਂਦਾ ਹੈ (ਭਾਵ, ਨਾਹ ਹੀ ਕਿਸੇ ਕਰਮਾਂ ਦੇ ਫਲ ਭੋਗਣ ਆਉਂਦਾ ਹੈ ਤੇ ਨਾਹ ਹੀ ਇਥੋਂ ਕੋਈ ਮੰਦ ਕਰਮਾਂ ਦੇ ਬੰਧਨ ਸਹੇੜ ਕੇ ਲੈ ਜਾਂਦਾ ਹੈ),

ਪਰਹਰਿ ਮੈਲੁ ਜਲਾਇ ਕਲੰਕੁ ॥
parhar mail jalaa-ay kalank.
Because he has already washed off the dirt of sins from his mind and has already burnt away all the vices
(ਕਿਉਂਕਿ ਗੁਰਮੁਖਿ ਮਨੁੱਖ ਮਨ ਦੀ) ਮੈਲ ਨੂੰ ਦੂਰ ਕਰ ਕੇ ਵਿਕਾਰ ਨੂੰ (ਆਪਣੇ ਅੰਦਰੋਂ) ਮੁਕਾ ਚੁਕਾ ਹੁੰਦਾ ਹੈ।

ਗੁਰਮੁਖਿ ਨਾਦ ਬੇਦ ਬੀਚਾਰੁ ॥
gurmukh naad bayd beechaar.
For a Guru’s follower, reflection on divine virtues is like the divine melody and like the study of the Vedas.
(ਪ੍ਰਭੂ ਦੇ ਗੁਣਾਂ ਦੀ) ਵਿਚਾਰ ਗੁਰਮੁਖ ਵਾਸਤੇ ਰਾਗ ਤੇ ਵੇਦ ਹੈ,

ਗੁਰਮੁਖਿ ਮਜਨੁ ਚਜੁ ਅਚਾਰੁ ॥
gurmukh majan chaj achaar.
For the Guru’s follower, maintaining a pious conduct is like taking a holy bath.
ਉੱਚਾ ਆਚਰਣ (ਬਨਾਣਾ) ਗੁਰਮੁਖ ਦਾ (ਤੀਰਥ-) ਇਸ਼ਨਾਨ ਹੈ।

ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥
gurmukh sabad amrit hai saar.
For a Guru’s follower, his divine word is the sublime ambrosial nectar.
(ਸਤਿਗੁਰੂ ਦਾ) ਸ਼ਬਦ ਗੁਰਮੁਖ ਲਈ ਸ੍ਰੇਸ਼ਟ ਅੰਮ੍ਰਿਤ ਹੈ।

ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥
naanak gurmukh paavai paar. ||22||
O’ Nanak, the Guru’s follower crosses over the worldly ocean of vices. ||22||
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਲੱਭ ਲੈਂਦਾ ਹੈ (ਭਾਵ, ਵਿਕਾਰਾਂ ਦੀਆਂ ਲਹਿਰਾਂ ਵਿਚੋਂ ਬਚ ਨਿਕਲਦਾ ਹੈ) ॥੨੨॥

ਚੰਚਲੁ ਚੀਤੁ ਨ ਰਹਈ ਠਾਇ ॥
chanchal cheet na rah-ee thaa-ay.
O’ pandit, the fickle mind does not remain stable (without enshrining God’s Name in the heart).
(ਹੇ ਪਾਂਡੇ! ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖਣ ਤੋਂ ਬਿਨਾ ਮਨੁੱਖ ਦਾ) ਚੰਚਲ ਮਨ ਟਿਕ ਕੇ ਨਹੀਂ ਬੈਠਦਾ,

ਚੋਰੀ ਮਿਰਗੁ ਅੰਗੂਰੀ ਖਾਇ ॥
choree mirag angooree khaa-ay.
Like a deer secretly nibbles at the green sprouts, the fickle mind keeps indulging in sinful deeds.
ਇਹ (ਮਨ-) ਹਰਣ ਲੁਕ ਲੁਕ ਕੇ ਨਵੇਂ ਨਵੇਂ ਭੋਗ ਭੋਗਦਾ ਹੈ।

ਚਰਨ ਕਮਲ ਉਰ ਧਾਰੇ ਚੀਤ ॥
charan kamal ur Dhaaray cheet.
One who enshrines God’s immaculate Name in his heart and mind,
ਜੋ ਮਨੁੱਖ (ਪ੍ਰਭੂ ਦੇ) ਕਉਲ ਫੁੱਲਾਂ (ਵਰਗੇ ਸੋਹਣੇ) ਚਰਨ (ਆਪਣੇ) ਚਿੱਤ ਵਿਚ ਵਸਾਂਦਾ ਹੈ,

ਚਿਰੁ ਜੀਵਨੁ ਚੇਤਨੁ ਨਿਤ ਨੀਤ ॥
chir jeevan chaytan nit neet.
He becomes immortal (free of births and deaths) and spiritually aware forever.
ਉਹ ਸਦਾ ਲਈ ਅਮਰ ਤੇ ਸੁਚੇਤ ਹੋ ਜਾਂਦਾ ਹੈ (ਭਾਵ, ਨਾਹ ਵਿਕਾਰਾਂ ਦੀ ਫਾਹੀ ਵਿਚ ਫਸਦਾ ਹੈ ਤੇ ਨਾਹ ਹੀ ਜਨਮਾਂ ਦੇ ਗੇੜ ਵਿਚ ਪੈਂਦਾ ਹੈ)।

ਚਿੰਤਤ ਹੀ ਦੀਸੈ ਸਭੁ ਕੋਇ ॥
chintat hee deesai sabh ko-ay.
Everybody seems to be worried,
(ਜਿਧਰ ਤੱਕੋ ਚੰਚਲਤਾ ਦੇ ਕਾਰਨ) ਹਰੇਕ ਜੀਵ ਚਿੰਤਾਤੁਰ ਦਿੱਸਦਾ ਹੈ।

ਚੇਤਹਿ ਏਕੁ ਤਹੀ ਸੁਖੁ ਹੋਇ ॥
cheeteh ayk tahee sukh ho-ay.
but those who lovingly remember God, dwell in celestial peace.
ਪਰ ਜੋ ਮਨੁੱਖ ਪਰਮਾਤਮਾ ਨੂੰ ਸਿਮਰਦੇ ਹਨ, ਉਹ ਸੁਖ ਪਾਉਂਦੇ ਹਨ ।

ਚਿਤਿ ਵਸੈ ਰਾਚੈ ਹਰਿ ਨਾਇ ॥
chit vasai raachai har naa-ay.
One who remains absorbed in God’s Name, God manifests in his mind,
(ਜਿਸ ਜੀਵ ਦੇ) ਚਿੱਤ ਵਿਚ ਪ੍ਰਭੂ ਆ ਵੱਸਦਾ ਹੈ ਜੋ ਮਨੁੱਖ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹੈ,

ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥
mukat bha-i-aa pat si-o ghar jaa-ay. ||23||
he gets liberated from worldly bonds and goes to his true home (unites with God) with honor. ||23||
ਉਹ (ਮਾਇਕ ਭੋਗਾਂ ਤੋਂ) ਖ਼ਲਾਸੀ ਪਾ ਲੈਂਦਾ ਹੈ (ਤੇ ਇਥੋਂ) ਇੱਜ਼ਤ ਨਾਲ (ਆਪਣੇ ਅਸਲੀ) ਘਰ ਵਿਚ ਜਾਂਦਾ ਹੈ ॥੨੩॥

ਛੀਜੈ ਦੇਹ ਖੁਲੈ ਇਕ ਗੰਢਿ ॥
chheejai dayh khulai ik gandh.
O’ pundit, the body falls apart, when one knot (the system holding the breaths) is untied.
(ਹੇ ਪਾਂਡੇ!) ਜਦੋਂ ਪ੍ਰਾਣੀ (ਦੇ ਪ੍ਰਾਣਾਂ ਦੀ ਗੰਢ ਖੁਲ੍ਹ ਜਾਂਦੀ ਹੈ, ਤਾਂ ਸਰੀਰ ਨਾਸ ਹੋ ਜਾਂਦਾ ਹੈ l

ਛੇਆ ਨਿਤ ਦੇਖਹੁ ਜਗਿ ਹੰਢਿ ॥
chhay-aa nit daykhhu jag handh.
You may go around the world and see for yourself that every day, this phenomena of death is going on.
ਸਾਰੇ ਜਗਤ ਵਿਚ ਫਿਰ ਕੇ ਵੇਖ ਲਵੋ ਮੌਤ (ਦਾ ਇਹ ਕੌਤਕ) ਨਿੱਤ ਵਰਤ ਰਿਹਾ ਹੈ।

ਧੂਪ ਛਾਵ ਜੇ ਸਮ ਕਰਿ ਜਾਣੈ ॥
Dhoop chhaav jay sam kar jaanai.
If one deems both pain and pleasure as equal;
ਜੇ ਮਨੁੱਖ (ਇਸ ਜੀਵਨ ਵਿਚ ਵਾਪਰਦੇ) ਦੁੱਖਾਂ ਸੁਖਾਂ ਨੂੰ ਇਕੋ ਜਿਹਾ ਕਰ ਕੇ ਸਮਝ ਲਏ,

ਬੰਧਨ ਕਾਟਿ ਮੁਕਤਿ ਘਰਿ ਆਣੈ ॥
banDhan kaat mukat ghar aanai.
then cutting off the worldly bonds, one gets liberated as if he has brought in his heart the freedom from these bonds.
ਤਾਂ (ਮਾਇਆ ਦੇ) ਬੰਧਨਾਂ ਨੂੰ ਕੱਟ ਕੇ (ਮਾਇਕ ਭੋਗਾਂ ਤੋਂ) ਆਜ਼ਾਦੀ ਨੂੰ ਆਪਣੇ ਅੰਦਰ ਲੈ ਆਉਂਦਾ ਹੈ।

ਛਾਇਆ ਛੂਛੀ ਜਗਤੁ ਭੁਲਾਨਾ ॥
chhaa-i-aa chhoochhee jagat bhulaanaa.
The illusion of Maya is very shallow but still the entire world is strayed by it,
ਜਗਤ ਇਸ ਥੋਥੀ (ਭਾਵ, ਜੋ ਸਾਥ ਤੋੜ ਨਹੀਂ ਨਿਬਾਹੁੰਦੀ) ਮਾਇਆ (ਦੇ ਪਿਆਰ) ਵਿਚ ਕੁਰਾਹੇ ਪੈ ਰਿਹਾ ਹੈ,

ਲਿਖਿਆ ਕਿਰਤੁ ਧੁਰੇ ਪਰਵਾਨਾ ॥
likhi-aa kirat Dhuray parvaanaa.
But such is their preordained destiny (and they cannot escape from it).
ਜੀਵਾਂ ਦੇ ਮੱਥੇ ਉਤੇ ਇਹੀ) ਕਿਰਤ-ਰੂਪ ਲੇਖ ਸ਼ੁਰੂ ਤੋਂ ਹੀ ਲਿਖਿਆ ਪਿਆ ਹੈ (ਮਾਇਆ ਦੇ ਮੋਹ ਵਿਚ ਫਸੇ ਹੋਏ ਹਨ)।

ਛੀਜੈ ਜੋਬਨੁ ਜਰੂਆ ਸਿਰਿ ਕਾਲੁ ॥ ਕਾਇਆ ਛੀਜੈ ਭਈ ਸਿਬਾਲੁ ॥੨੪॥
chheejai joban jaroo-aa sir kaal. kaa-i-aa chheejai bha-ee sibaal. ||24||
O’ pandit, when youth is gone, old age comes and death appears hovering over one’s head, the body falls apart like algae in water. ||24||
ਹੇ ਪਾਂਡੇ!) ਜਵਾਨੀ ਖ਼ਤਮ ਹੋ ਜਾਂਦੀ ਹੈ, ਬੁਢੇਪਾ ਆ ਜਾਂਦਾ ਹੈ, ਮੌਤ ਸਿਰ ਉਤੇ (ਖੜੀ ਜਾਪਦੀ ਹੈ), ਸਰੀਰ ਕਮਜ਼ੋਰ ਹੋ ਜਾਂਦਾ ਹੈ (ਤੇ ਮਨੁੱਖ ਦੀ ਚਮੜੀ ਪਾਣੀ ਦੇ) ਜਾਲੇ ਵਾਂਗ ਢਿੱਲੀ ਹੋ ਜਾਂਦੀ ਹੈ ॥੨੪॥

error: Content is protected !!